Ganesh Chaturthi 2025 : ਦੇਸ਼ ਭਰ ‘ਚ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਗਣੇਸ਼ ਚਤੁਰਥੀ
– ਹਰ ਪਾਸੇ ‘ਗਣਪਤੀ ਬੱਪਾ ਮੋਰੀਆ’ ਦੀ ਗੂੰਜ
– ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਗਣੇਸ਼ ਚਤੁਰਥੀ ਦੀ ਦਿੱਤੀ ਵਧਾਈ
ਨਵੀ ਦਿੱਲੀ, 27 ਅਗਸਤ 2025 (ਵਿਸ਼ਵ ਵਾਰਤਾ): ਦੇਸ਼ ਭਰ ਵਿੱਚ ਬੁੱਧਵਾਰ ਨੂੰ ਗਣੇਸ਼ ਚਤੁਰਥੀ (Ganesh Chaturthi 2025) ਮਨਾਈ ਜਾ ਰਹੀ ਹੈ। ਦਿੱਲੀ, ਗੁਜਰਾਤ, ਕਰਨਾਟਕ, ਤੇਲੰਗਾਨਾ, ਮੱਧ ਪ੍ਰਦੇਸ਼ ਦੇ ਗਣੇਸ਼ ਮੰਦਰਾਂ ਵਿੱਚ ਵਿਸ਼ੇਸ਼ ਆਰਤੀਆਂ, ਸਜਾਵਟ ਅਤੇ ਝਾਕੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗਣੇਸ਼ ਚਤੁਰਥੀ (Ganesh Chaturthi 2025) ਦੇ ਮੌਕੇ ‘ਤੇ ਸਾਰਿਆਂ ਨੂੰ ਵਧਾਈ ਦਿੱਤੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਇਸ ਸ਼ੁਭ ਮੌਕੇ ‘ਤੇ ਸਾਰਿਆਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, ‘ਤੁਹਾਨੂੰ ਸਾਰਿਆਂ ਨੂੰ ਗਣੇਸ਼ ਚਤੁਰਥੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਸ਼ਰਧਾ ਅਤੇ ਵਿਸ਼ਵਾਸ ਨਾਲ ਭਰਿਆ ਇਹ ਸ਼ੁਭ ਮੌਕਾ ਸਾਰਿਆਂ ਲਈ ਸ਼ੁਭ ਹੋਵੇ। ਮੈਂ ਭਗਵਾਨ ਗਜਾਨਨ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਆਪਣੇ ਸਾਰੇ ਭਗਤਾਂ ਨੂੰ ਖੁਸ਼ੀ, ਸ਼ਾਂਤੀ ਅਤੇ ਚੰਗੀ ਸਿਹਤ ਪ੍ਰਦਾਨ ਕਰਨ।’ ਦੱਸ ਦਈਏ ਕਿ ਇਸ ਸਾਲ ਮਹਾਰਾਸ਼ਟਰ ਸਰਕਾਰ ਨੇ ਅਧਿਕਾਰਤ ਤੌਰ ‘ਤੇ ਜਨਤਕ ਗਣੇਸ਼ਉਤਸਵ ਨੂੰ ‘ਮਹਾਰਾਸ਼ਟਰ ਰਾਜ ਤਿਉਹਾਰ’ ਵਜੋਂ ਘੋਸ਼ਿਤ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























