Gangster Arsh Dalla : ਗੈਂਗਸਟਰ ਅਰਸ਼ ਡੱਲਾ ਖਿਲਾਫ NIA ਦੀ ਵੱਡੀ ਕਾਰਵਾਈ
ਪੰਜਾਬ-ਹਰਿਆਣਾ ਅਤੇ ਯੂਪੀ ‘ਚ 9 ਟਿਕਾਣਿਆਂ ‘ਤੇ ਛਾਪੇਮਾਰੀ
ਚੰਡੀਗੜ੍ਹ, 27ਨਵੰਬਰ(ਵਿਸ਼ਵ ਵਾਰਤਾ) ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA ) ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ‘ਚ ਗੈਂਗਸਟਰ ਅਰਸ਼ ਡੱਲਾ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਤਿੰਨ ਰਾਜਾਂ ਦੇ 9 ਜ਼ਿਲ੍ਹਿਆਂ ਵਿੱਚ ਕੀਤੀ ਗਈ ਹੈ। ਅਰਸ਼ ਡੱਲਾ ਦੀ ਕੈਨੇਡਾ ‘ਚ ਗ੍ਰਿਫਤਾਰੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਰਾਸ਼ਟਰੀ ਜਾਂਚ ਏਜੰਸੀ ਨੇ ਉਸ ਖਿਲਾਫ ਇੰਨੇ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਅਰਸ਼ ਡੱਲਾ ਦਾ ਕਰੀਬੀ ਸਾਥੀ NIA ਦੇ ਰਾਡਾਰ ‘ਤੇ ਹੈ, ਤਾਂ ਜੋ ਡੱਲਾ ਦਾ ਪੂਰਾ ਨੈੱਟਵਰਕ ਤੋੜਿਆ ਜਾ ਸਕੇ। NIA ਦੀ ਜਾਂਚ ਮੁਤਾਬਕ ਡੱਲਾ ਦੇ ਤਿੰਨ ਸਾਥੀ ਹਨ। ਇਹ ਤਿੰਨੇ ਸਾਥੀ ਭਾਰਤ ਵਿੱਚ ਇੱਕ ਵੱਡਾ ਅੱਤਵਾਦੀ-ਗੈਂਗਸਟਰ ਸਿੰਡੀਕੇਟ ਚਲਾ ਰਹੇ ਸਨ। ਗੌਰਤਲਬ ਹੈ ਕਿ ਭਾਰਤ ਸਰਕਾਰ ਨੇ 2022 ਵਿੱਚ ਉਸਨੂੰ ਅੱਤਵਾਦੀ ਘੋਸ਼ਿਤ ਕਰ ਦਿੱਤਾ ਸੀ। NIA ਨਾਲ ਜੁੜੇ ਸੂਤਰਾਂ ਮੁਤਾਬਕ ਜਿਨ੍ਹਾਂ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ, ਉਹ ਡੱਲਾ ਨਾਲ ਗੱਲਬਾਤ ਕਰਦੇ ਸਨ, ਇਹ ਛਾਪੇਮਾਰੀ ਲੰਬੀ ਜਾਂਚ ਤੋਂ ਬਾਅਦ ਸ਼ੁਰੂ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/