Gangster Lawrence Bishnoi Interview Case : ਹਾਈਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ, 19ਨਵੰਬਰ(ਵਿਸ਼ਵ ਵਾਰਤਾ) ਸੀਆਈਏ ਖਰੜ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਟੀਵੀ ਇੰਟਰਵਿਊ ਦੇ ਮਾਮਲੇ ਦੀ ਅੱਜ (19 ਨਵੰਬਰ) ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਅਦਾਲਤ ਨੂੰ ਦੱਸੇਗੀ ਕਿ ਇੰਟਰਵਿਊ ਦਾ ਮਕਸਦ ਕੀ ਸੀ। ਕਿਉਂਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਵਿਸ਼ੇਸ਼ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਵਿੱਚ ਐਸਆਈਟੀ ਦਾ ਮੁੜ ਗਠਨ ਕੀਤਾ ਸੀ। ਏਡੀਜੀਪੀ ਨੀਲਾਭ ਕਿਸ਼ੋਰ ਅਤੇ ਏਡੀਜੀਪੀ ਨਾਗੇਸ਼ਵਰ ਰਾਓ ਨੂੰ ਐਸਆਈਟੀ ਵਿੱਚ ਸ਼ਾਮਲ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਪਹਿਲੀ ਇੰਟਰਵਿਊ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਸ ਵਿੱਚ ਡੀਐਸਪੀ ਤੋਂ ਲੈ ਕੇ ਹੈੱਡ ਕਾਂਸਟੇਬਲ ਰੈਂਕ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹਨ। ਇਨ੍ਹਾਂ ਵਿੱਚ ਡੀਐਸਪੀ ਗੁਰਸ਼ੇਰ ਸਿੰਘ (ਅੰਮ੍ਰਿਤਸਰ ਸਥਿਤ 9 ਬਟਾਲੀਅਨ), ਡੀਐਸਪੀ ਸਮਰ ਵਨੀਤ, ਸਬ ਇੰਸਪੈਕਟਰ ਰੀਨਾ (ਸੀਆਈਏ ਖਰੜ ਵਿੱਚ ਤਾਇਨਾਤ), ਸਬ ਇੰਸਪੈਕਟਰ ਜਗਤਪਾਲ ਜਾਂਗੂ (ਏਜੀਟੀਐਫ ਵਿੱਚ ਤਾਇਨਾਤ), ਸਬ ਇੰਸਪੈਕਟਰ ਸ਼ਗਨਜੀਤ ਸਿੰਘ (ਏਜੀਟੀਐਫ), ਏਐਸਆਈ ਮੁਖਤਿਆਰ ਸਿੰਘ ਅਤੇ ਹੈੱਡ ਕਾਂਸਟੇਬਲ ਓਮ ਸ਼ਾਮਲ ਹਨ। ਜਦਕਿ ਰਾਜਸਥਾਨ ਪੁਲਿਸ ਦੂਜੇ ਇੰਟਰਵਿਊ ਦੀ ਜਾਂਚ ਕਰ ਰਹੀ ਹੈ।
ਡੀਐਸਪੀ ਸਮੇਤ ਇਹਨਾਂ ਪੁਲਿਸ ਮੁਲਾਜ਼ਮਾਂ ਵਿਰੁੱਧ ਹੋਈ ਕਾਰਵਾਈ👇👇👇👇👇
1.Sammar Vaneet, PPS, DSP
2.Sub Inspector Reena, CIA, Kharar
3.Sub Inspector (LR) Jagatpal Jangu, AGTF
4.Sub Inspector (LR) Shaganjit Singh
5.ASI Mukhtiar Singh
6.and HC (LR) Om Parkash.
BIG NEWS : ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਪੁਲਿਸ ਦੀ ਵੱਡੀ ਕਾਰਵਾਈ
ਗੌਰਤਲਬ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਦੋ ਇੰਟਰਵਿਊ ਵਾਇਰਲ ਹੋਏ ਸਨ। ਐਸਆਈਟੀ ਦੀ ਰਿਪੋਰਟ ਮੁਤਾਬਕ ਇੰਟਰਵਿਊ 3 ਅਤੇ 4 ਸਤੰਬਰ 2023 ਨੂੰ ਹੋਇਆ ਸੀ। ਲਾਰੈਂਸ ਉਸ ਸਮੇਂ ਪੰਜਾਬ ਵਿੱਚ ਸੀਆਈਏ ਖਰੜ ਵਿੱਚ ਤਾਇਨਾਤ ਸੀ। ਦੂਜੀ ਇੰਟਰਵਿਊ ਰਾਜਸਥਾਨ ਦੇ ਜੈਪੁਰ ਸਥਿਤ ਕੇਂਦਰੀ ਜੇਲ੍ਹ ਵਿੱਚ ਹੋਈ। ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ, 2023 ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਇਸ ਵਿੱਚ ਲਾਰੈਂਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲੀ ਸੀ। ਲਾਰੈਂਸ ਨੇ ਕਿਹਾ ਕਿ ਮੂਸੇਵਾਲਾ ਗਾਉਣ ਦੀ ਬਜਾਏ ਗੈਂਗ ਵਾਰ ਵਿੱਚ ਫਸ ਰਿਹਾ ਹੈ। ਮੂਸੇਵਾਲਾ ਆਪਣੇ ਕਾਲਜ ਦੋਸਤ, ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਵੀ ਸ਼ਾਮਲ ਸੀ, ਜਿਸ ਕਰਕੇ ਉਸ ਨੇ ਉਸ ਦਾ ਕਤਲ ਕਰਵਾਇਆ। ਐਸਆਈਟੀ ਦੀ ਰਿਪੋਰਟ ਅਨੁਸਾਰ ਇਹ ਉਹੀ ਇੰਟਰਵਿਊ ਹੈ ਜੋ ਉਸ ਨੇ ਸੀਆਈਏ ਦੀ ਹਿਰਾਸਤ ਵਿੱਚੋਂ ਦਿੱਤੀ ਸੀ। ਆਪਣੇ ਦੂਜੇ ਇੰਟਰਵਿਊ ਵਿੱਚ ਲਾਰੈਂਸ ਨੇ ਜੇਲ੍ਹ ਦੇ ਅੰਦਰੋਂ ਇੰਟਰਵਿਊ ਦੇਣ ਦਾ ਸਬੂਤ ਵੀ ਦਿੱਤਾ ਸੀ। ਉਸ ਨੇ ਆਪਣੀ ਬੈਰਕ ਵੀ ਦਿਖਾਉਂਦੇ ਹੋਏ ਦੱਸਿਆ ਕਿ ਉਸ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ ਪਰ ਉਸ ਦਾ ਮੋਬਾਈਲ ਫੋਨ ਵੀ ਉਸ ਦੇ ਨਾਲ ਆਉਂਦਾ ਹੈ ਅਤੇ ਉਸ ਵਿਚ ਸਿਗਨਲ ਵੀ ਹੈ। ਲਾਰੈਂਸ ਨੇ ਆਪਣੇ ਇੰਟਰਵਿਊ ‘ਚ ਕਿਹਾ ਕਿ ਜੇਲ ਦੇ ਗਾਰਡ ਰਾਤ ਨੂੰ ਘੱਟ ਹੀ ਆਉਂਦੇ-ਜਾਂਦੇ ਹਨ, ਇਸ ਲਈ ਉਹ ਰਾਤ ਨੂੰ ਕਾਲ ਕਰਦੇ ਹਨ। ਲਾਰੈਂਸ ਨੇ ਅੰਦਰੋਂ ਮੋਬਾਈਲ ਆਉਣ ਦੀ ਜਾਣਕਾਰੀ ਵੀ ਦਿੱਤੀ ਸੀ। ਲਾਰੈਂਸ ਮੁਤਾਬਕ ਜੇਲ੍ਹ ਦੇ ਅੰਦਰ ਮੋਬਾਈਲ ਫ਼ੋਨ ਬਾਹਰੋਂ ਸੁੱਟੇ ਜਾਂਦੇ ਹਨ। ਕਈ ਵਾਰ ਜੇਲ੍ਹ ਸਟਾਫ਼ ਉਨ੍ਹਾਂ ਨੂੰ ਫੜ ਵੀ ਲੈਂਦਾ ਹੈ ਪਰ ਬਹੁਤੀ ਵਾਰ ਮੋਬਾਈਲ ਫ਼ੋਨ ਉਨ੍ਹਾਂ ਤੱਕ ਪਹੁੰਚ ਜਾਂਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/