Gangster Lawrence Bishnoi : ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ
ਚੰਡੀਗੜ੍ਹ, 30ਜਨਵਰੀ(ਵਿਸ਼ਵ ਵਾਰਤਾ) ਪੰਜਾਬ ਪੁਲਿਸ ਦੀ ਹਿਰਾਸਤ ਵਿੱਚ Gangster Lawrence Bishnoi ਦੇ ਇੰਟਰਵਿਊ ਦੇ ਮਾਮਲੇ ‘ਤੇ ਅੱਜ (ਵੀਰਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ,ਪੰਜਾਬ ਸਰਕਾਰ ਵੱਲੋਂ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਦੇ ਮੁਖੀ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਵਾਂ ਦੀ ਇੱਕ ਸੂਚੀ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਇਹ ਅਧਿਕਾਰੀ ਏਡੀਜੀਪੀ ਜਾਂ ਡੀਜੀਪੀ ਪੱਧਰ ਦਾ ਹੋਵੇਗਾ। ਕਿਉਂਕਿ ਇਸ ਮਹੀਨੇ ਹੀ ਹਾਈ ਕੋਰਟ ਵੱਲੋਂ ਬਣਾਈ ਗਈ ਐਸਆਈਟੀ ਦੇ ਮੁਖੀ ਪ੍ਰਬੋਧ ਕੁਮਾਰ ਸੇਵਾਮੁਕਤ ਹੋ ਰਹੇ ਹਨ। ਇਸੇ ਕਰਕੇ ਅਦਾਲਤ ਵੱਲੋਂ ਨਾਮ ਮੰਗੇ ਗਏ ਹਨ।
ਜ਼ਿਕਰਯੋਗ ਹੈ ਕਿ ਜਦੋਂ ਇਹ ਮਾਮਲਾ ਸਾਹਮਣੇ ਆਇਆ ਸੀ, ਉਸ ਸਮੇਂ ਇਹ ਦਾਅਵਾ ਕੀਤਾ ਗਿਆ ਸੀ ਕਿ ਇੰਟਰਵਿਊ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਨਹੀਂ ਹੋਈ ਸੀ। ਇਸ ਤੋਂ ਬਾਅਦ ਜਿਵੇਂ ਹੀ ਐਸਆਈਟੀ ਨੇ ਜਾਂਚ ਤੇਜ਼ ਕੀਤੀ, ਇਹ ਗੱਲ ਸਾਹਮਣੇ ਆਈ ਕਿ ਇੱਕ ਇੰਟਰਵਿਊ ਸੀਆਈਏ ਖਰੜ ਦੀ ਇਮਾਰਤ ਵਿੱਚ ਅਤੇ ਦੂਜੀ ਰਾਜਸਥਾਨ ਵਿੱਚ ਹੋਈ ਸੀ। ਇਸ ਤੋਂ ਬਾਅਦ ਅਦਾਲਤ ਨੇ ਡੀਐਸਪੀ ਸਮੇਤ ਛੇ ਲੋਕਾਂ ਨੂੰ ਮੁਅੱਤਲ ਕਰ ਦਿੱਤਾ। ਗੈਂਗਸਟਰ ਹੁਣ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ। ਜਦੋਂ ਕਿ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਨੇ ਉਸਨੂੰ ਤਿੰਨ ਪੁਰਾਣੇ ਜਬਰਨ ਵਸੂਲੀ ਦੇ ਮਾਮਲਿਆਂ ਵਿੱਚ ਬਰੀ ਕਰ ਦਿੱਤਾ ਹੈ। Lawrence ਦਾ ਪਹਿਲਾ ਇੰਟਰਵਿਊ 14 ਮਾਰਚ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਜਿਸ ਵਿੱਚ ਲਾਰੈਂਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲ ਕੀਤੀ ਸੀ। ਲਾਰੈਂਸ ਨੇ ਕਿਹਾ ਕਿ ਮੂਸੇਵਾਲਾ ਗਾਉਣ ਦੀ ਬਜਾਏ ਗੈਂਗ ਵਾਰਾਂ ਵਿੱਚ ਸ਼ਾਮਲ ਹੋ ਰਿਹਾ ਸੀ। ਐਸਆਈਟੀ ਰਿਪੋਰਟ ਦੇ ਅਨੁਸਾਰ, ਇਹ ਉਹੀ ਇੰਟਰਵਿਊ ਹੈ ਜੋ ਉਸਨੇ ਸੀਆਈਏ ਹਿਰਾਸਤ ਵਿੱਚੋਂ ਦਿੱਤਾ ਸੀ। ਆਪਣੀ ਦੂਜੀ ਇੰਟਰਵਿਊ ਵਿੱਚ, Lawrence ਨੇ ਇਹ ਵੀ ਸਬੂਤ ਦਿੱਤਾ ਕਿ ਉਸਨੇ ਇੰਟਰਵਿਊ ਜੇਲ੍ਹ ਦੇ ਅੰਦਰੋਂ ਕੀਤੀ ਸੀ। ਉਸਨੇ ਆਪਣੀ ਬੈਰਕ ਵੀ ਦਿਖਾਈ ਅਤੇ ਦੱਸਿਆ ਕਿ ਉਸਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ, ਪਰ ਉਸਨੂੰ ਮੋਬਾਈਲ ਫੋਨ ਮਿਲ ਜਾਂਦਾ ਹੈ ਅਤੇ ਸਿਗਨਲ ਵੀ। ਲਾਰੈਂਸ ਨੇ ਆਪਣੇ ਇੰਟਰਵਿਊ ਵਿੱਚ ਕਿਹਾ ਕਿ ਜੇਲ੍ਹ ਦੇ ਗਾਰਡ ਰਾਤ ਨੂੰ ਘੱਟ ਹੀ ਆਉਂਦੇ-ਜਾਂਦੇ ਹਨ, ਇਸੇ ਲਈ ਉਹ ਰਾਤ ਨੂੰ ਫ਼ੋਨ ਕਰ ਰਿਹਾ ਹੈ। Lawrence ਨੇ ਮੋਬਾਈਲ ਦੇ ਅੰਦਰ ਜਾਣ ਬਾਰੇ ਵੀ ਜਾਣਕਾਰੀ ਦਿੱਤੀ। ਲਾਰੈਂਸ ਦੇ ਅਨੁਸਾਰ, ਮੋਬਾਈਲ ਬਾਹਰੋਂ ਜੇਲ੍ਹ ਦੇ ਅੰਦਰ ਸੁੱਟੇ ਜਾਂਦੇ ਹਨ। ਕਈ ਵਾਰ ਜੇਲ੍ਹ ਸਟਾਫ਼ ਉਨ੍ਹਾਂ ਨੂੰ ਫੜ ਲੈਂਦਾ ਹੈ, ਪਰ ਜ਼ਿਆਦਾਤਰ ਵਾਰ ਮੋਬਾਈਲ ਉਨ੍ਹਾਂ ਤੱਕ ਪਹੁੰਚ ਜਾਂਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/