Gangster Lawrence Bishnoi ਜੇਲ੍ਹ ਇੰਟਰਵਿਊ ਮਾਮਲਾ
SIT ਨੇ ਹਾਈਕੋਰਟ ਵਿੱਚ ਸੌਂਪੀ ਸੀਲਬੰਦ ਜਾਂਚ ਰਿਪੋਰਟ
ਹਾਈਕੋਰਟ ਨੇ ਅੰਡਰ ਸੈਕਟਰੀ ਦੇ ਹਲਫ਼ਨਾਮੇ ਨੂੰ ਕਰ ਦਿੱਤਾ ਰੱਦ
ਚੰਡੀਗੜ੍ਹ, 11ਦਸੰਬਰ(ਵਿਸ਼ਵ ਵਾਰਤਾ) ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਟੀਵੀ ਇੰਟਰਵਿਊ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ। ਇਸ ਦੌਰਾਨ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਆਪਣੀ ਸੀਲਬੰਦ ਰਿਪੋਰਟ ਅਦਾਲਤ ਨੂੰ ਸੌਂਪੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੁੱਛਿਆ ਕਿ ਕੀ ਇਸ ਮਾਮਲੇ ਵਿੱਚ ਡੀਐਸਪੀ ਤੱਕ ਦੇ ਅਧਿਕਾਰੀਆਂ ਦੀ ਭੂਮਿਕਾ ਸਾਹਮਣੇ ਆਈ ਹੈ? ਹਾਈਕੋਰਟ ਨੇ ਸਵਾਲ ਕੀਤਾ ਕਿ ਕੀ ਐਸਐਸਪੀ ਜਾਂ ਕਿਸੇ ਹੋਰ ਅਧਿਕਾਰੀ ਦੀ ਭੂਮਿਕਾ ਦਾ ਪਤਾ ਨਹੀਂ? ਇਸ ‘ਤੇ ਵਿਸ਼ੇਸ਼ ਡੀਜੀਪੀ ਪ੍ਰਬੋਧ ਕੁਮਾਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਕਿ ਲੋੜ ਪੈਣ ‘ਤੇ ਇਸ ਮਾਮਲੇ ਦੇ ਵਿੱਤੀ ਪਹਿਲੂਆਂ ਦੀ ਈਡੀ ਤੋਂ ਜਾਂਚ ਕਰਵਾਈ ਜਾ ਸਕਦੀ ਹੈ। ਹਾਈ ਕੋਰਟ ਨੇ ਸੁਣਵਾਈ ਦੌਰਾਨ ਸਪੱਸ਼ਟ ਕੀਤਾ ਕਿ ਲਾਰੈਂਸ ਦੀ ਇੰਟਰਵਿਊ ਦੇ ਮਾਮਲੇ ’ਚ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਮਾਮਲੇ ’ਚ ਗ੍ਰਹਿ ਸਕੱਤਰ ਰੈਂਕ ਤੋਂ ਹੇਠਾਂ ਦੇ ਕਿਸੇ ਵੀ ਅਧਿਕਾਰੀ ਦਾ ਹਲਫਨਾਮਾ ਮਨਜ਼ੂਰ ਨਹੀਂ ਕੀਤਾ ਜਾਵੇਗਾ। ਹਾਈ ਕੋਰਟ ਨੇ ਅੰਡਰ ਸੈਕਟਰੀ ਦੇ ਹਲਫਨਾਮੇ ਨੂੰ ਰੱਦ ਕਰ ਦਿੱਤਾ ਅਤੇ ਹੁਣ ਗ੍ਰਹਿ ਸਕੱਤਰ ਨੂੰ ਸੋਮਵਾਰ ਤੱਕ ਹਲਫਨਾਮਾ ਦਾਇਰ ਕਰਨ ਦਾ ਹੁਕਮ ਦਿੱਤਾ। ਹੁਣ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਲਾਰੈਂਸ ਬਿਨਸ਼ਨੋਈ ਦਾ ਪਹਿਲਾ ਇੰਟਰਵਿਊ 14 ਮਾਰਚ, 2023 ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਇਸ ਵਿੱਚ ਲਾਰੈਂਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲੀ ਸੀ। ਲਾਰੈਂਸ ਨੇ ਕਿਹਾ ਕਿ ਮੂਸੇਵਾਲਾ ਗਾਉਣ ਦੀ ਬਜਾਏ ਗੈਂਗ ਵਾਰ ਵਿੱਚ ਫਸ ਰਿਹਾ ਹੈ। ਮੂਸੇਵਾਲਾ ਦਾ ਆਪਣੇ ਕਾਲਜ ਦੋਸਤ, ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਵੀ ਹੱਥ ਸੀ, ਇਸ ਲਈ ਉਸ ਨੇ ਉਸ ਦਾ ਕਤਲ ਕਰਵਾਇਆ। ਐਸਆਈਟੀ ਦੀ ਰਿਪੋਰਟ ਅਨੁਸਾਰ ਇਹ ਉਹੀ ਇੰਟਰਵਿਊ ਹੈ ਜੋ ਉਸ ਨੇ ਸੀਆਈਏ ਦੀ ਹਿਰਾਸਤ ਵਿੱਚੋਂ ਦਿੱਤੀ ਸੀ। ਇਸ ਤੋਂ ਇਲਾਵਾ ਆਪਣੇ ਦੂਜੇ ਇੰਟਰਵਿਊ ਵਿੱਚ ਲਾਰੈਂਸ ਨੇ ਜੇਲ੍ਹ ਦੇ ਅੰਦਰੋਂ ਇੰਟਰਵਿਊ ਦੇਣ ਦਾ ਸਬੂਤ ਵੀ ਦਿੱਤਾ ਸੀ। ਉਸ ਨੇ ਆਪਣੀ ਬੈਰਕ ਦਿਖਾਉਂਦੇ ਹੋਏ ਦੱਸਿਆ ਕਿ ਉਸ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ,ਉਸ ਦਾ ਮੋਬਾਈਲ ਫੋਨ ਵੀ ਉਸ ਦੇ ਕੋਲ ਆਉਂਦਾ ਹੈ ਅਤੇ ਉਸ ਵਿਚ ਸਿਗਨਲ ਵੀ ਹੈ। ਲਾਰੈਂਸ ਨੇ ਆਪਣੇ ਇੰਟਰਵਿਊ ‘ਚ ਕਿਹਾ ਕਿ ਜੇਲ ਦੇ ਗਾਰਡ ਰਾਤ ਨੂੰ ਘੱਟ ਹੀ ਆਉਂਦੇ-ਜਾਂਦੇ ਹਨ, ਇਸ ਲਈ ਉਹ ਰਾਤ ਨੂੰ ਕਾਲ ਕਰਦੇ ਹਨ। ਲਾਰੈਂਸ ਨੇ ਅੰਦਰੋਂ ਮੋਬਾਈਲ ਆਉਣ ਦੀ ਜਾਣਕਾਰੀ ਵੀ ਦਿੱਤੀ ਸੀ। ਲਾਰੈਂਸ ਮੁਤਾਬਕ ਜੇਲ੍ਹ ਦੇ ਅੰਦਰ ਮੋਬਾਈਲ ਫ਼ੋਨ ਬਾਹਰੋਂ ਸੁੱਟੇ ਜਾਂਦੇ ਹਨ। ਕਈ ਵਾਰ ਜੇਲ੍ਹ ਸਟਾਫ਼ ਉਨ੍ਹਾਂ ਨੂੰ ਫੜ ਵੀ ਲੈਂਦਾ ਹੈ ਪਰ ਬਹੁਤੀ ਵਾਰ ਮੋਬਾਈਲ ਫ਼ੋਨ ਉਨ੍ਹਾਂ ਤੱਕ ਪਹੁੰਚ ਜਾਂਦਾ ਹੈ।
ਪੰਜਾਬ ਪੁਲਿਸ ਨੇ ਪਹਿਲੀ ਇੰਟਰਵਿਊ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਸ ਵਿੱਚ ਡੀਐਸਪੀ ਤੋਂ ਲੈ ਕੇ ਹੈੱਡ ਕਾਂਸਟੇਬਲ ਰੈਂਕ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹਨ। ਇਨ੍ਹਾਂ ਵਿੱਚ ਡੀਐਸਪੀ ਗੁਰਸ਼ੇਰ ਸਿੰਘ (ਅੰਮ੍ਰਿਤਸਰ ਸਥਿਤ 9 ਬਟਾਲੀਅਨ), ਡੀਐਸਪੀ ਸਮਰ ਵਨੀਤ, ਸਬ ਇੰਸਪੈਕਟਰ ਰੀਨਾ (ਸੀਆਈਏ ਖਰੜ ਵਿੱਚ ਤਾਇਨਾਤ), ਸਬ ਇੰਸਪੈਕਟਰ ਜਗਤਪਾਲ ਜਾਂਗੂ (ਏਜੀਟੀਐਫ ਵਿੱਚ ਤਾਇਨਾਤ), ਸਬ ਇੰਸਪੈਕਟਰ ਸ਼ਗਨਜੀਤ ਸਿੰਘ (ਏਜੀਟੀਐਫ), ਏਐਸਆਈ ਮੁਖਤਿਆਰ ਸਿੰਘ ਅਤੇ ਹੈੱਡ ਕਾਂਸਟੇਬਲ ਓਮ ਸ਼ਾਮਲ ਹਨ।
ਡੀਐਸਪੀ ਸਮੇਤ ਇਹਨਾਂ ਪੁਲਿਸ ਮੁਲਾਜ਼ਮਾਂ ਵਿਰੁੱਧ ਹੋਈ ਕਾਰਵਾਈ👇👇👇👇👇
1.Sammar Vaneet, PPS, DSP
2.Sub Inspector Reena, CIA, Kharar
3.Sub Inspector (LR) Jagatpal Jangu, AGTF
4.Sub Inspector (LR) Shaganjit Singh
5.ASI Mukhtiar Singh
6.and HC (LR) Om Parkash.
BIG NEWS : ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਪੁਲਿਸ ਦੀ ਵੱਡੀ ਕਾਰਵਾਈ
ਜਦਕਿ ਦੂਜੇ ਇੰਟਰਵਿਊ ਦੀ ਰਾਜਸਥਾਨ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਗੌਰਤਲਬ ਹੈ ਕਿ ਗੈਂਗਸਟਰ ਦੇ ਦੋ ਇੰਟਰਵਿਊ ਵਾਇਰਲ ਹੋਏ ਸਨ। ਐਸਆਈਟੀ ਦੀ ਰਿਪੋਰਟ ਮੁਤਾਬਕ ਪਹਿਲਾ ਇੰਟਰਵਿਊ 3 ਅਤੇ 4 ਸਤੰਬਰ 2023 ਨੂੰ ਹੋਇਆ ਸੀ। ਲਾਰੈਂਸ ਉਸ ਸਮੇਂ ਪੰਜਾਬ ਵਿੱਚ ਸੀਆਈਏ ਖਰੜ ਵਿੱਚ ਤਾਇਨਾਤ ਸੀ। ਦੂਜੀ ਇੰਟਰਵਿਊ ਰਾਜਸਥਾਨ ਦੇ ਜੈਪੁਰ ਸਥਿਤ ਕੇਂਦਰੀ ਜੇਲ੍ਹ ਵਿੱਚ ਹੋਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/