• Latest
  • Trending
Gangster Lawrence Bishnoi ਜੇਲ੍ਹ ਇੰਟਰਵਿਊ ਮਾਮਲਾ

Gangster Lawrence Bishnoi ਜੇਲ੍ਹ ਇੰਟਰਵਿਊ ਮਾਮਲਾ

2 years ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

6 minutes ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

36 minutes ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

43 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

2 hours ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

2 hours ago
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

3 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

3 hours ago
Hindi News
English News
Wednesday, November 11, 2026
No Result
View All Result
21 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Gangster Lawrence Bishnoi ਜੇਲ੍ਹ ਇੰਟਰਵਿਊ ਮਾਮਲਾ

December 11, 2024
in ਖਬਰਾਂ, ਪੰਜਾਬ
Gangster Lawrence Bishnoi ਜੇਲ੍ਹ ਇੰਟਰਵਿਊ ਮਾਮਲਾ

Gangster Lawrence Bishnoi ਜੇਲ੍ਹ ਇੰਟਰਵਿਊ ਮਾਮਲਾ

SIT ਨੇ ਹਾਈਕੋਰਟ ਵਿੱਚ ਸੌਂਪੀ ਸੀਲਬੰਦ ਜਾਂਚ ਰਿਪੋਰਟ

ਹਾਈਕੋਰਟ ਨੇ ਅੰਡਰ ਸੈਕਟਰੀ ਦੇ ਹਲਫ਼ਨਾਮੇ ਨੂੰ ਕਰ ਦਿੱਤਾ ਰੱਦ 

ਚੰਡੀਗੜ੍ਹ, 11ਦਸੰਬਰ(ਵਿਸ਼ਵ ਵਾਰਤਾ) ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਟੀਵੀ ਇੰਟਰਵਿਊ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ। ਇਸ ਦੌਰਾਨ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਆਪਣੀ ਸੀਲਬੰਦ ਰਿਪੋਰਟ ਅਦਾਲਤ ਨੂੰ ਸੌਂਪੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੁੱਛਿਆ ਕਿ ਕੀ ਇਸ ਮਾਮਲੇ ਵਿੱਚ ਡੀਐਸਪੀ ਤੱਕ ਦੇ ਅਧਿਕਾਰੀਆਂ ਦੀ ਭੂਮਿਕਾ ਸਾਹਮਣੇ ਆਈ ਹੈ? ਹਾਈਕੋਰਟ ਨੇ ਸਵਾਲ ਕੀਤਾ ਕਿ ਕੀ ਐਸਐਸਪੀ ਜਾਂ ਕਿਸੇ ਹੋਰ ਅਧਿਕਾਰੀ ਦੀ ਭੂਮਿਕਾ ਦਾ ਪਤਾ ਨਹੀਂ? ਇਸ ‘ਤੇ ਵਿਸ਼ੇਸ਼ ਡੀਜੀਪੀ ਪ੍ਰਬੋਧ ਕੁਮਾਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਕਿ ਲੋੜ ਪੈਣ ‘ਤੇ ਇਸ ਮਾਮਲੇ ਦੇ ਵਿੱਤੀ ਪਹਿਲੂਆਂ ਦੀ ਈਡੀ ਤੋਂ ਜਾਂਚ ਕਰਵਾਈ ਜਾ ਸਕਦੀ ਹੈ। ਹਾਈ ਕੋਰਟ ਨੇ ਸੁਣਵਾਈ ਦੌਰਾਨ ਸਪੱਸ਼ਟ ਕੀਤਾ ਕਿ ਲਾਰੈਂਸ ਦੀ ਇੰਟਰਵਿਊ ਦੇ ਮਾਮਲੇ ’ਚ ਦੋਸ਼ੀ ਅਧਿਕਾਰੀਆਂ ਵਿਰੁੱਧ  ਕਾਰਵਾਈ ਦੇ ਮਾਮਲੇ ’ਚ ਗ੍ਰਹਿ ਸਕੱਤਰ ਰੈਂਕ ਤੋਂ ਹੇਠਾਂ ਦੇ ਕਿਸੇ ਵੀ ਅਧਿਕਾਰੀ ਦਾ ਹਲਫਨਾਮਾ ਮਨਜ਼ੂਰ ਨਹੀਂ ਕੀਤਾ ਜਾਵੇਗਾ। ਹਾਈ ਕੋਰਟ ਨੇ ਅੰਡਰ ਸੈਕਟਰੀ ਦੇ ਹਲਫਨਾਮੇ ਨੂੰ ਰੱਦ ਕਰ ਦਿੱਤਾ ਅਤੇ ਹੁਣ ਗ੍ਰਹਿ ਸਕੱਤਰ ਨੂੰ ਸੋਮਵਾਰ ਤੱਕ ਹਲਫਨਾਮਾ ਦਾਇਰ ਕਰਨ ਦਾ ਹੁਕਮ ਦਿੱਤਾ। ਹੁਣ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।

Gangster Lawrence Bishnoi ਜੇਲ੍ਹ ਇੰਟਰਵਿਊ ਮਾਮਲਾ

ਜ਼ਿਕਰਯੋਗ ਹੈ ਕਿ ਲਾਰੈਂਸ ਬਿਨਸ਼ਨੋਈ ਦਾ ਪਹਿਲਾ ਇੰਟਰਵਿਊ 14 ਮਾਰਚ, 2023 ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਇਸ ਵਿੱਚ ਲਾਰੈਂਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲੀ ਸੀ। ਲਾਰੈਂਸ ਨੇ ਕਿਹਾ ਕਿ ਮੂਸੇਵਾਲਾ ਗਾਉਣ ਦੀ ਬਜਾਏ ਗੈਂਗ ਵਾਰ ਵਿੱਚ ਫਸ ਰਿਹਾ ਹੈ। ਮੂਸੇਵਾਲਾ ਦਾ ਆਪਣੇ ਕਾਲਜ ਦੋਸਤ, ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਵੀ ਹੱਥ ਸੀ, ਇਸ ਲਈ ਉਸ ਨੇ ਉਸ ਦਾ ਕਤਲ ਕਰਵਾਇਆ। ਐਸਆਈਟੀ ਦੀ ਰਿਪੋਰਟ ਅਨੁਸਾਰ ਇਹ ਉਹੀ ਇੰਟਰਵਿਊ ਹੈ ਜੋ ਉਸ ਨੇ ਸੀਆਈਏ ਦੀ ਹਿਰਾਸਤ ਵਿੱਚੋਂ ਦਿੱਤੀ ਸੀ। ਇਸ ਤੋਂ ਇਲਾਵਾ ਆਪਣੇ ਦੂਜੇ ਇੰਟਰਵਿਊ ਵਿੱਚ ਲਾਰੈਂਸ ਨੇ ਜੇਲ੍ਹ ਦੇ ਅੰਦਰੋਂ ਇੰਟਰਵਿਊ ਦੇਣ ਦਾ ਸਬੂਤ ਵੀ ਦਿੱਤਾ ਸੀ। ਉਸ ਨੇ ਆਪਣੀ ਬੈਰਕ  ਦਿਖਾਉਂਦੇ ਹੋਏ ਦੱਸਿਆ ਕਿ ਉਸ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ,ਉਸ ਦਾ ਮੋਬਾਈਲ ਫੋਨ ਵੀ ਉਸ ਦੇ ਕੋਲ ਆਉਂਦਾ ਹੈ ਅਤੇ ਉਸ ਵਿਚ ਸਿਗਨਲ ਵੀ ਹੈ। ਲਾਰੈਂਸ ਨੇ ਆਪਣੇ ਇੰਟਰਵਿਊ ‘ਚ ਕਿਹਾ ਕਿ ਜੇਲ ਦੇ ਗਾਰਡ ਰਾਤ ਨੂੰ ਘੱਟ ਹੀ ਆਉਂਦੇ-ਜਾਂਦੇ ਹਨ, ਇਸ ਲਈ ਉਹ ਰਾਤ ਨੂੰ ਕਾਲ ਕਰਦੇ ਹਨ। ਲਾਰੈਂਸ ਨੇ ਅੰਦਰੋਂ ਮੋਬਾਈਲ ਆਉਣ ਦੀ ਜਾਣਕਾਰੀ ਵੀ ਦਿੱਤੀ ਸੀ। ਲਾਰੈਂਸ ਮੁਤਾਬਕ ਜੇਲ੍ਹ ਦੇ ਅੰਦਰ ਮੋਬਾਈਲ ਫ਼ੋਨ ਬਾਹਰੋਂ ਸੁੱਟੇ ਜਾਂਦੇ ਹਨ। ਕਈ ਵਾਰ ਜੇਲ੍ਹ ਸਟਾਫ਼ ਉਨ੍ਹਾਂ ਨੂੰ ਫੜ ਵੀ ਲੈਂਦਾ ਹੈ ਪਰ ਬਹੁਤੀ ਵਾਰ ਮੋਬਾਈਲ ਫ਼ੋਨ ਉਨ੍ਹਾਂ ਤੱਕ ਪਹੁੰਚ ਜਾਂਦਾ ਹੈ।

ਪੰਜਾਬ ਪੁਲਿਸ ਨੇ ਪਹਿਲੀ ਇੰਟਰਵਿਊ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਸ ਵਿੱਚ ਡੀਐਸਪੀ ਤੋਂ ਲੈ ਕੇ ਹੈੱਡ ਕਾਂਸਟੇਬਲ ਰੈਂਕ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹਨ। ਇਨ੍ਹਾਂ ਵਿੱਚ ਡੀਐਸਪੀ ਗੁਰਸ਼ੇਰ ਸਿੰਘ (ਅੰਮ੍ਰਿਤਸਰ ਸਥਿਤ 9 ਬਟਾਲੀਅਨ), ਡੀਐਸਪੀ ਸਮਰ ਵਨੀਤ, ਸਬ ਇੰਸਪੈਕਟਰ ਰੀਨਾ (ਸੀਆਈਏ ਖਰੜ ਵਿੱਚ ਤਾਇਨਾਤ), ਸਬ ਇੰਸਪੈਕਟਰ ਜਗਤਪਾਲ ਜਾਂਗੂ (ਏਜੀਟੀਐਫ ਵਿੱਚ ਤਾਇਨਾਤ), ਸਬ ਇੰਸਪੈਕਟਰ ਸ਼ਗਨਜੀਤ ਸਿੰਘ (ਏਜੀਟੀਐਫ), ਏਐਸਆਈ ਮੁਖਤਿਆਰ ਸਿੰਘ ਅਤੇ ਹੈੱਡ ਕਾਂਸਟੇਬਲ ਓਮ ਸ਼ਾਮਲ ਹਨ।

ਡੀਐਸਪੀ ਸਮੇਤ ਇਹਨਾਂ ਪੁਲਿਸ ਮੁਲਾਜ਼ਮਾਂ ਵਿਰੁੱਧ ਹੋਈ ਕਾਰਵਾਈ👇👇👇👇👇
1.Sammar Vaneet, PPS, DSP
2.Sub Inspector Reena, CIA, Kharar
3.Sub Inspector (LR) Jagatpal Jangu, AGTF
4.Sub Inspector (LR) Shaganjit Singh
5.ASI Mukhtiar Singh
6.and HC (LR) Om Parkash.

BIG NEWS : ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਪੁਲਿਸ ਦੀ ਵੱਡੀ ਕਾਰਵਾਈ

ਜਦਕਿ ਦੂਜੇ ਇੰਟਰਵਿਊ ਦੀ ਰਾਜਸਥਾਨ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਗੌਰਤਲਬ ਹੈ ਕਿ ਗੈਂਗਸਟਰ ਦੇ ਦੋ ਇੰਟਰਵਿਊ ਵਾਇਰਲ ਹੋਏ ਸਨ। ਐਸਆਈਟੀ ਦੀ ਰਿਪੋਰਟ ਮੁਤਾਬਕ ਪਹਿਲਾ ਇੰਟਰਵਿਊ 3 ਅਤੇ 4 ਸਤੰਬਰ 2023 ਨੂੰ ਹੋਇਆ ਸੀ। ਲਾਰੈਂਸ ਉਸ ਸਮੇਂ ਪੰਜਾਬ ਵਿੱਚ ਸੀਆਈਏ ਖਰੜ ਵਿੱਚ ਤਾਇਨਾਤ ਸੀ। ਦੂਜੀ ਇੰਟਰਵਿਊ ਰਾਜਸਥਾਨ ਦੇ ਜੈਪੁਰ ਸਥਿਤ ਕੇਂਦਰੀ ਜੇਲ੍ਹ ਵਿੱਚ ਹੋਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGangster Lawrence BishnoiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

by Ankit
November 11, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ ਪੁਲਿਸ ਟੀਮਾਂ ਨੇ 141 ਵਿਅਕਤੀਆਂ...

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

by Ankit
November 11, 2026
0

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ...

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

by Ankit
November 11, 2026
0

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

by Ankit
November 11, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ ਪੁਲਿਸ ਟੀਮਾਂ ਨੇ 141 ਵਿਅਕਤੀਆਂ...

Most Popular

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

by Ranjit Singh
3 weeks ago
0

Chandigarh 'ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਸੈਕਟਰ 22 ਵਿੱਚ 17...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 