GAS LEAK: ਫੈਕਟਰੀ ‘ਚ ਗੈਸ ਲੀਕ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ, ਮਚੀ ਹਫੜਾ ਦਫੜੀ
- ਦੋ ਵਿਅਕਤੀਆਂ ਦੀ ਮੌਤ, ਪੁਲੀਸ ਅਧਿਕਾਰੀ ਮੌਕੇ ’ਤੇ ਮੌਜੂਦ
ਉਤਰ ਪ੍ਰਦੇਸ਼, 21 ਜਨਵਰੀ: ਯੂਪੀ ਦੇ ਬੁਲੰਦਸ਼ਹਿਰ ਦੇ ਸਿਕੰਦਰਾਬਾਦ ਦੀ BATX ਐਨਰਜੀਜ਼ ਕੰਪਨੀ ਵਿੱਚ ਮੰਗਲਵਾਰ ਨੂੰ ਗੈਸ ਲੀਕ (GAS LEAK) ਹੋਣ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ। ਮੁਢਲੀ ਜਾਣਕਾਰੀ ਅਨੁਸਾਰ ਇਸ ਘਟਨਾ ‘ਚ ਦੋ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ, ਜਦਕਿ ਤੀਜੇ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਸੂਚਨਾ ਮਿਲਣ ’ਤੇ ਐਸ.ਡੀ.ਐਮ ਪੁਲੀਸ ਫੋਰਸ ਸਮੇਤ ਮੌਕੇ ’ਤੇ ਪੁੱਜੇ।
ਦੱਸਿਆ ਜਾ ਰਿਹਾ ਹੈ ਕਿ ਮੁਰਾਦਾਬਾਦ ਦੇ ਰਹਿਣ ਵਾਲੇ ਅੰਕੁਸ਼ ਅਤੇ ਗੁਲਾਵਠੀ ਦੇ ਸਤੇਂਦਰ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਸੂਚਨਾ ਤੋਂ ਬਾਅਦ ਪੁਲਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ, ਜਿਨ੍ਹਾਂ ਨੇ ਬਾਕੀ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ। ਫੈਕਟਰੀ ਵਿੱਚ ਟਰਾਇਲ ਚੱਲ ਰਿਹਾ ਸੀ। ਬੋਇਲਰ ਵਿੱਚ ਗੈਸ ਸਿਲੰਡਰ ਲਗਾਉਣ ਦੌਰਾਨ ਵੱਡੀ ਮਾਤਰਾ ਵਿੱਚ ਗੈਸ ਲੀਕ ਹੋਣ ਕਾਰਨ ਦੋ ਵਿਅਕਤੀਆਂ ਦੀ ਜਾਨ ਚਲੀ ਗਈ ਅਤੇ ਗਿਰੀਸ਼ ਬੇਹੋਸ਼ ਹੋ ਗਿਆ। ਉਸ ਨੂੰ ਇਲਾਜ ਲਈ ਨੋਇਡਾ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/