• Latest
  • Trending
Gatka Championship : 12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਦਾ ਦਬਦਬਾ ; ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਜਿੱਤੀਆਂ ਓਵਰਆਲ ਟਰਾਫੀਆਂ

Gatka Championship : 12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਦਾ ਦਬਦਬਾ ; ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਜਿੱਤੀਆਂ ਓਵਰਆਲ ਟਰਾਫੀਆਂ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

2 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

3 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

4 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

4 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

4 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

5 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

5 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

5 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
18 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Gatka Championship : 12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਦਾ ਦਬਦਬਾ ; ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਜਿੱਤੀਆਂ ਓਵਰਆਲ ਟਰਾਫੀਆਂ

June 15, 2025
in ਖੇਡਾਂ

ਨਵੀਂ ਦਿੱਲੀ / ਚੰਡੀਗੜ੍ਹ , 15 ਜੂਨ(ਵਿਸ਼ਵ ਵਾਰਤਾ) Gatka Championship : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਕਰਵਾਈ ਤਿੰਨ ਰੋਜ਼ਾ 12ਵੀਂ ਰਾਸ਼ਟਰੀ ਗੱਤਕਾ (ਪੁਰਸ਼ ਅਤੇ ਮਹਿਲਾ) ਚੈਂਪੀਅਨਸ਼ਿਪ ਅੱਜ ਨਵੀਂ ਦਿੱਲੀ ਦੇ ਤਾਲਕਟੋਰਾ ਇਨਡੋਰ ਸਟੇਡੀਅਮ ਵਿਖੇ ਸਫਲਤਾਪੂਰਵਕ ਸਮਾਪਤ ਹੋਈ, ਜਿਸ ਵਿੱਚ 14 ਸੂਬਿਆਂ ਤੋਂ 500 ਤੋਂ ਵੱਧ ਖਿਡਾਰੀਆਂ ਵਾਲੀਆਂ ਪੁਰਸ਼ ਅਤੇ ਮਹਿਲਾ ਗੱਤਕਾ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।

Gatka Championship : 12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਦਾ ਦਬਦਬਾ ; ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਜਿੱਤੀਆਂ ਓਵਰਆਲ ਟਰਾਫੀਆਂ

ਮੁੱਖ ਮਹਿਮਾਨ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ (ਸੇਵਾਮੁਕਤ) ਤਲਵੰਤ ਸਿੰਘ ਅਤੇ ਵਿਸ਼ੇਸ਼ ਮਹਿਮਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਨੇ ਜੇਤੂਆਂ ਨੂੰ ਮੈਡਲ ਅਤੇ ਟਰਾਫੀਆਂ ਭੇਟ ਕੀਤੀਆਂ। ਆਪਣੇ ਸੰਬੋਧਨ ਵਿੱਚ ਜਸਟਿਸ ਤਲਵੰਤ ਸਿੰਘ ਨੇ ਗੱਤਕਾ ਖਿਡਾਰੀਆਂ ਨੂੰ ਇਸ ਰਵਾਇਤੀ ਸਿੱਖ ਮਾਰਸ਼ਲ ਆਰਟ ਦੀ ਸੱਭਿਆਚਾਰਕ ਅਤੇ ਮਾਰਸ਼ਲ ਵਿਰਾਸਤ ਨੂੰ ਸੰਭਾਲਦਿਆਂ ਪੇਸ਼ੇਵਰ ਗੱਤਕਾਬਾਜ਼ ਬਣਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਇਹ ਸ਼ਾਨਦਾਰ ਸਮਾਗਮ ਕਰਵਾਉਣ ਅਤੇ ਇਤਿਹਾਸਕ ਖੇਡ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਐਨ.ਜੀ.ਏ.ਆਈ. ਦੇ ਯਤਨਾਂ ਦੀ ਸ਼ਲਾਘਾ ਕੀਤੀ। ਐਨ.ਜੀ.ਏ.ਆਈ. ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਚੈਂਪੀਅਨਸ਼ਿਪ ਦੀ ਸ਼ਾਨਦਾਰ ਸਫਲਤਾ ਲਈ ਸਾਰੇ ਭਾਗੀਦਾਰਾਂ, ਮਹਿਮਾਨਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹਰਮਨਪ੍ਰੀਤ ਸਿੰਘ ਜੌਲੀ, ਡਾ. ਤੇਜਿੰਦਰਪਾਲ ਸਿੰਘ ਨਲਵਾ ਅਤੇ ਸੁਖਚੈਨ ਸਿੰਘ ਕਲਸਾਨੀ ਵੀ ਮੌਜੂਦ ਸਨ।

ਇਸ ਚੈਂਪੀਅਨਸ਼ਿਪ ਦੌਰਾਨ, ਪੰਜਾਬ ਦੀਆਂ ਲੜਕੀਆਂ ਨੇ ਓਵਰਆਲ ਟਰਾਫੀ ਜਿੱਤੀ ਜਦੋਂ ਕਿ ਚੰਡੀਗੜ੍ਹ ਦੂਜੇ ਸਥਾਨ ‘ਤੇ ਰਿਹਾ ਅਤੇ ਹਰਿਆਣਾ ਤੀਜੇ ਸਥਾਨ ‘ਤੇ ਰਿਹਾ। ਲੜਕਿਆਂ ਦੇ ਵਰਗ ਵਿੱਚ, ਪੰਜਾਬ ਓਵਰਆਲ ਚੈਂਪੀਅਨ ਬਣਿਆ, ਛੱਤੀਸਗੜ੍ਹ ਦੂਜੇ ਸਥਾਨ ‘ਤੇ ਰਿਹਾ ਅਤੇ ਉਤਰਾਖੰਡ ਤੀਜੇ ਸਥਾਨ ‘ਤੇ ਰਿਹਾ। ਵਿਸ਼ੇਸ਼ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ, ਚੰਡੀਗੜ੍ਹ ਦੀ ਰਵਲੀਨ ਕੌਰ ਅਤੇ ਪੰਜਾਬ ਦੀ ਹਰਮਨਦੀਪ ਕੌਰ ਨੂੰ ਲੜਕੀਆਂ ਦੇ ਵਰਗ ਵਿੱਚ ਸਰਵੋਤਮ ਖਿਡਾਰੀ ਅਤੇ ਸਰਵੋਤਮ ਪ੍ਰਦਰਸ਼ਨ ਲਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਸ਼ੈਰੀ ਸਿੰਘ ਨੂੰ ਲੜਕਿਆਂ ਦੇ ਵਰਗ ਵਿੱਚ ਸਰਵੋਤਮ ਖਿਡਾਰੀ ਐਲਾਨਿਆ ਗਿਆ ਅਤੇ ਪੰਜਾਬ ਦੇ ਹਰਸਿਮਰਨ ਸਿੰਘ ਨੂੰ ਸਰਵੋਤਮ ਪ੍ਰਦਰਸ਼ਨ ਦਾ ਪੁਰਸਕਾਰ ਮਿਲਿਆ।

ਲੜਕਿਆਂ ਦੇ ਅੰਡਰ-14 ਸਿੰਗਲ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਉਤਰਾਖੰਡ ਦੇ ਗਗਨਦੀਪ ਸਿੰਘ ਨੇ ਸੋਨ ਤਗਮਾ, ਨੂਰਪ੍ਰੀਤ ਸਿੰਘ ਨੇ ਚਾਂਦੀ ਅਤੇ ਮਹਾਰਾਸ਼ਟਰ ਦੇ ਮੰਗੇਸ਼ ਅਤੇ ਪੰਜਾਬ ਦੇ ਸੁਖਮਨਪ੍ਰੀਤ ਸਿੰਘ ਨੇ ਸਾਂਝੇ ਤੌਰ ‘ਤੇ ਕਾਂਸੀ ਦਾ ਤਗਮਾ ਜਿੱਤਿਆ। ਲੜਕਿਆਂ ਦੇ ਅੰਡਰ-14 ਸਿੰਗਲ ਸਟਿੱਕ ਟੀਮ ਮੁਕਾਬਲੇ ਵਿੱਚ, ਹਰਿਆਣਾ ਨੇ ਸੋਨ, ਉਤਰਾਖੰਡ ਨੇ ਚਾਂਦੀ ਅਤੇ ਛੱਤੀਸਗੜ੍ਹ ਅਤੇ ਚੰਡੀਗੜ੍ਹ ਨੇ ਕਾਂਸੀ ਦੀ ਤਗਮਾ ਜਿੱਤਿਆ। ਅੰਡਰ-14 ਫੈਰੀ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਉਤਰਾਖੰਡ ਦੇ ਜਗਜੋਤ ਸਿੰਘ ਨੇ ਸੋਨ, ਚੰਡੀਗੜ੍ਹ ਦੇ ਸਤਵੰਤ ਸਿੰਘ ਖਾਲਸਾ ਨੇ ਚਾਂਦੀ ਅਤੇ ਪੰਜਾਬ ਦੇ ਏਕਮਜੋਤ ਸਿੰਘ ਤੇ ਸੁਖਮਨਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ । ਅੰਡਰ-14 ਫੈਰੀ ਸਟਿੱਕ ਟੀਮ ਮੁਕਾਬਲੇ ਵਿੱਚ, ਪੰਜਾਬ ਨੇ ਸੋਨ, ਉਤਰਾਖੰਡ ਨੇ ਚਾਂਦੀ ਅਤੇ ਚੰਡੀਗੜ੍ਹ ਤੇ ਤਾਮਿਲਨਾਡੂ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ।

ਲੜਕਿਆਂ ਦੇ ਅੰਡਰ-17 ਸਿੰਗਲ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਛੱਤੀਸਗੜ੍ਹ ਦੇ ਸਮਰਥ ਸਿੰਘ ਨੇ ਸੋਨ, ਉਤਰਾਖੰਡ ਦੇ ਰਾਜਵੀਰ ਸਿੰਘ ਨੇ ਚਾਂਦੀ ਅਤੇ ਪੰਜਾਬ ਦੇ ਤਨਵੀਰ ਸਿੰਘ ਤੇ ਤੇਲੰਗਾਨਾ ਦੇ ਹਰਦੀਪ ਸਿੰਘ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਅੰਡਰ-17 ਸਿੰਗਲ ਸਟਿੱਕ ਟੀਮ ਮੁਕਾਬਲੇ ਵਿੱਚ, ਪੰਜਾਬ ਨੇ ਸੋਨ, ਹਰਿਆਣਾ ਨੇ ਚਾਂਦੀ ਅਤੇ ਉਤਰਾਖੰਡ ਤੇ ਦਿੱਲੀ ਨੇ ਕਾਂਸੀ ਦਾ ਤਗਮਾ ਜਿੱਤਿਆ। ਅੰਡਰ-17 ਫੈਰੀ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਛੱਤੀਸਗੜ੍ਹ ਦੇ ਹਰਸ਼ਦੀਪ ਸਿੰਘ ਨੇ ਸੋਨ, ਉਤਰਾਖੰਡ ਦੇ ਅਭਿਜੋਤ ਸਿੰਘ ਨੇ ਚਾਂਦੀ ਅਤੇ ਤੇਲੰਗਾਨਾ ਦੇ ਅੰਗਦ ਸਿੰਘ ਤੇ ਚੰਡੀਗੜ੍ਹ ਦੇ ਅੰਗਦਵੀਰ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਅੰਡਰ-17 ਫੈਰੀ ਸਟਿੱਕ ਟੀਮ ਮਕਾਬਲੇ ਵਿੱਚ, ਪੰਜਾਬ ਨੇ ਸੋਨ, ਛੱਤੀਸਗੜ੍ਹ ਨੇ ਚਾਂਦੀ ਅਤੇ ਮਹਾਰਾਸ਼ਟਰ ਅਤੇ ਉਤਰਾਖੰਡ ਨੇ ਕਾਂਸੀ ਦਾ ਤਗਮਾ ਜਿੱਤਿਆ।
ਲੜਕੀਆਂ ਦੇ ਅੰਡਰ-17 ਫੈਰੀ ਸਟਿੱਕ ਟੀਮ ਮੁਕਾਬਲੇ ਵਿੱਚ, ਚੰਡੀਗੜ੍ਹ ਨੇ ਸੋਨ, ਉਤਰਾਖੰਡ ਨੇ ਚਾਂਦੀ ਅਤੇ ਤਾਮਿਲਨਾਡੂ ਅਤੇ ਪੰਜਾਬ ਨੇ ਸਾਂਝੇ ਤੌਰ ‘ਤੇ ਕਾਂਸੀ ਦਾ ਤਗਮਾ ਜਿੱਤਿਆ।

ਲੜਕਿਆਂ ਦੇ ਅੰਡਰ-19 ਸਿੰਗਲ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਛੱਤੀਸਗੜ੍ਹ ਦੇ ਹਰਕੀਰਤ ਸਿੰਘ ਨੇ ਸੋਨ, ਚੰਡੀਗੜ੍ਹ ਦੇ ਤੇਜਪ੍ਰਤਾਪ ਸਿੰਘ ਨੇ ਚਾਂਦੀ ਅਤੇ ਪੰਜਾਬ ਦੇ ਸਾਹਿਬਵੀਰ ਸਿੰਘ ਤੇ ਹਰਿਆਣਾ ਦੇ ਵਾਰਿਸਪ੍ਰੀਤ ਸਿੰਘ ਨੇ ਕਾਂਸੀ ਦੇ ਤਗਮੇ ਜਿੱਤੇ। ਸਿੰਗਲ ਸਟਿੱਕ ਟੀਮ ਮੁਕਾਬਲੇ ਵਿੱਚ ਪੰਜਾਬ ਨੇ ਸੋਨ, ਦਿੱਲੀ ਨੇ ਚਾਂਦੀ ਅਤੇ ਚੰਡੀਗੜ੍ਹ ਤੇ ਛੱਤੀਸਗੜ੍ਹ ਨੇ ਕਾਂਸੀ ਦੇ ਤਗਮੇ ਜਿੱਤੇ।

ਫੈਰੀ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਪੰਜਾਬ ਦੇ ਗੁਰਲਾਲ ਸਿੰਘ ਨੇ ਸੋਨ, ਹਰਿਆਣਾ ਦੇ ਅਰਮਾਨਦੀਪ ਸਿੰਘ ਨੇ ਚਾਂਦੀ ਅਤੇ ਉਤਰਾਖੰਡ ਦੇ ਸਾਹਿਬ ਸਿੰਘ ਤੇ ਚੰਡੀਗੜ੍ਹ ਦੇ ਜਸਕਰਨ ਸਿੰਘ ਨੇ ਕਾਂਸੀ ਦੇ ਤਗਮੇ ਜਿੱਤੇ। ਫੈਰੀ ਸਟਿੱਕ ਟੀਮ ਮੁਕਾਬਲੇ ਵਿੱਚ ਹਰਿਆਣਾ ਨੇ ਸੋਨ, ਪੰਜਾਬ ਨੇ ਚਾਂਦੀ ਅਤੇ ਛੱਤੀਸਗੜ੍ਹ ਤੇ ਚੰਡੀਗੜ੍ਹ ਨੇ ਕਾਂਸੀ ਦਾ ਤਗਮਾ ਜਿੱਤਿਆ।

ਲੜਕਿਆਂ ਦੇ ਅੰਡਰ-22 ਸਿੰਗਲ ਸਟਿੱਕ ਵਿਅਕਤੀਗਤ ਮੁਕਾਬਲਿਆਂ ਵਿੱਚ, ਪੰਜਾਬ ਦੇ ਮਨਿੰਦਰ ਸਿੰਘ ਨੇ ਸੋਨ, ਦਿੱਲੀ ਦੇ ਸਾਹਿਬ ਸਿੰਘ ਨੇ ਚਾਂਦੀ ਅਤੇ ਤਾਮਿਲਨਾਡੂ ਦੇ ਐਨ. ਹਰੀ ਹਰਨ ਤੇ ਚੰਡੀਗੜ੍ਹ ਦੇ ਬਬੰਜੋਤ ਸਿੰਘ ਨੇ ਸਾਂਝੇ ਤੌਰ ‘ਤੇ ਕਾਂਸੀ ਦੇ ਤਗਮੇ ਜਿੱਤੇ। ਸਿੰਗਲ ਸਟਿੱਕ ਟੀਮ ਮੁਕਾਬਲਿਆਂ ਵਿੱਚ ਪੰਜਾਬ ਨੇ ਸੋਨ, ਛੱਤੀਸਗੜ੍ਹ ਨੇ ਚਾਂਦੀ ਅਤੇ ਉਤਰਾਖੰਡ ਤੇ ਤਾਮਿਲਨਾਡੂ ਨੇ ਕਾਂਸੀ ਦਾ ਤਗਮਾ ਜਿੱਤਿਆ। ਫੈਰੀ ਸਟਿੱਕ ਵਿਅਕਤੀਗਤ ਮੁਕਾਬਲਿਆਂ ਵਿੱਚ, ਚੰਡੀਗੜ੍ਹ ਦੇ ਦਿਲਪ੍ਰੀਤ ਸਿੰਘ ਨੇ ਸੋਨ, ਪੰਜਾਬ ਦੇ ਕਰਨਪ੍ਰੀਤ ਸਿੰਘ ਨੇ ਚਾਂਦੀ ਅਤੇ ਤਾਮਿਲਨਾਡੂ ਦੇ ਦਿਨੇਸ਼ ਅਤੇ ਦਿੱਲੀ ਦੇ ਪ੍ਰਭਜੋਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਫੈਰੀ ਸਟਿੱਕ ਟੀਮ ਮੁਕਾਬਲਿਆਂ ਵਿੱਚ, ਪੰਜਾਬ ਨੇ ਸੋਨ, ਉਤਰਾਖੰਡ ਨੇ ਚਾਂਦੀ ਅਤੇ ਬਿਹਾਰ ਤੇ ਚੰਡੀਗੜ੍ਹ ਨੇ ਕਾਂਸੀ ਦੇ ਤਗਮੇ ਜਿੱਤੇ।

ਲੜਕੀਆਂ ਦੇ ਅੰਡਰ-22 ਫੈਰੀ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਪੰਜਾਬ ਨੇ ਸੋਨ, ਚੰਡੀਗੜ੍ਹ ਨੇ ਚਾਂਦੀ ਅਤੇ ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਨੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ। ਲੜਕਿਆਂ ਦੇ ਅੰਡਰ-25 ਸਿੰਗਲ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਪੰਜਾਬ ਦੇ ਸ਼ੈਰੀ ਸਿੰਘ ਨੇ ਸੋਨ, ਤਾਮਿਲਨਾਡੂ ਦੇ ਡੀ. ਏਲੀਅਨ ਨੇ ਚਾਂਦੀ ਅਤੇ ਰਾਜਸਥਾਨ ਦੇ ਨਰੇਸ਼ ਕੁਮਾਰ ਤੇ ਛੱਤੀਸਗੜ੍ਹ ਦੇ ਗੁਰਤਾਜ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਸਿੰਗਲ ਸਟਿੱਕ ਟੀਮ ਮੁਕਾਬਲੇ ਵਿੱਚ, ਪੰਜਾਬ ਨੇ ਸੋਨ, ਛੱਤੀਸਗੜ੍ਹ ਨੇ ਚਾਂਦੀ ਅਤੇ ਰਾਜਸਥਾਨ ਤੇ ਤਾਮਿਲਨਾਡੂ ਨੇ ਕਾਂਸੀ ਦਾ ਤਗਮਾ ਜਿੱਤਿਆ। ਫੈਰੀ ਸਟਿੱਕ ਵਿਅਕਤੀਗਤ ਮੁਕਾਬਲੇ ਵਿੱਚ, ਪੰਜਾਬ ਦੇ ਹਰਸਿਮਰ ਸਿੰਘ ਨੇ ਸੋਨ, ਹਿਮਾਚਲ ਪ੍ਰਦੇਸ਼ ਦੇ ਪਕਸ਼ਦੀਪ ਸਿੰਘ ਨੇ ਚਾਂਦੀ ਅਤੇ ਛੱਤੀਸਗੜ੍ਹ ਦੇ ਕੁਦਰਤ ਸਿੰਘ ਤੇ ਰਾਜਸਥਾਨ ਦੇ ਰਾਜਪਾਲ ਨੇ ਕਾਂਸੀ ਦਾ ਤਗਮਾ ਜਿੱਤਿਆ। ਫੈਰੀ ਸਟਿੱਕ ਟੀਮ ਮੁਕਾਬਲੇ ਵਿੱਚ, ਪੰਜਾਬ ਨੇ ਸੋਨ, ਹਿਮਾਚਲ ਪ੍ਰਦੇਸ਼ ਨੇ ਚਾਂਦੀ ਅਤੇ ਝਾਰਖੰਡ ਤੇ ਛੱਤੀਸਗੜ੍ਹ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGatka ChampionshipLatest News In Punjabipunjab newsPunjab news in Punjabitop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
7 days ago
0

ਚੰਡੀਗੜ੍ਹ, 1ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 