Gauahar Khan ਦੂਜੀ ਵਾਰ ਬਣੀ ਮਾਂ
– ਸੋਸ਼ਲ ਮੀਡੀਆ ਰਾਹੀਂ Fans ਨਾਲ ਸਾਂਝੀ ਕੀਤੀ GoodNews
ਮੁੰਬਈ, 3 ਸਤੰਬਰ 2025 (ਵਿਸ਼ਵ ਵਾਰਤਾ): ਅਦਾਕਾਰਾ ਗੌਹਰ ਖਾਨ ਅਤੇ ਜ਼ੈਦ ਦਰਬਾਰ ਨੇ ਖੁਸ਼ਖਬਰੀ ਸਾਂਝੀ ਕੀਤੀ ਹੈ। ਦੋਵੇਂ ਦੂਜੀ ਵਾਰ ਮਾਪੇ ਬਣੇ ਹਨ। ਗੌਹਰ ਖਾਨ ਨੇ 1 ਸਤੰਬਰ ਨੂੰ ਦੂਜੇ ਪੁੱਤਰ ਨੂੰ ਜਨਮ ਦਿੱਤਾ। ਅਦਾਕਾਰਾ ਨੇ ਖੁਦ ਇਹ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। ਜਿਵੇਂ ਹੀ ਉਸਨੇ ਸੋਸ਼ਲ ਮੀਡੀਆ ‘ਤੇ ਇਹ ਖੁਸ਼ਖਬਰੀ ਸਾਂਝੀ ਕੀਤੀ, ਉਸਦੇ ਦੋਸਤਾਂ ਅਤੇ ਪ੍ਰਸ਼ੰਸਕਾਂ ਨੇ ਉਸਨੂੰ ਸ਼ੁਭਕਾਮਨਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਮਸ਼ਹੂਰ ਹਸਤੀਆਂ ਦੇ ਨਾਲ-ਨਾਲ, ਉਸਦੇ ਪ੍ਰਸ਼ੰਸਕ ਵੀ ਉਸਨੂੰ ਮਾਂ ਬਣਨ ਦੀ ਵਧਾਈ ਦੇ ਰਹੇ ਹਨ।
ਇਸ ਜੋੜੇ ਨੇ ਇੰਸਟਾਗ੍ਰਾਮ ‘ਤੇ ਇੱਕ ਫੋਟੋ ਸਾਂਝੀ ਕੀਤੀ ਹੈ, ਜਿਸ ਵਿੱਚ ਲਿਖਿਆ ਹੈ ਕਿ ਰੱਬ ਦੇ ਆਸ਼ੀਰਵਾਦ ਨਾਲ, ਉਨ੍ਹਾਂ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਹੈ ਅਤੇ ਉਨ੍ਹਾਂ ਦਾ ਪੁੱਤਰ ਜਹਾਨ ਆਪਣੇ ਛੋਟੇ ਭਰਾ ਦੇ ਆਉਣ ਨਾਲ ਬਹੁਤ ਖੁਸ਼ ਹੈ। ਉਹ ਆਪਣੇ ਦੂਜੇ ਬੱਚੇ ਲਈ ਸਾਰਿਆਂ ਦਾ ਪਿਆਰ ਅਤੇ ਆਸ਼ੀਰਵਾਦ ਚਾਹੁੰਦੇ ਹਨ।
ਦੱਸ ਦਈਏ ਕਿ ਗੌਹਰ ਖਾਨ ਨੇ ਬੀਤੀ 10 ਅਪ੍ਰੈਲ ਨੂੰ ਆਪਣੀ ਦੂਜੀ ਪ੍ਰੈਗਨੈਂਸੀ ਦਾ ਐਲਾਨ ਕੀਤਾ। ਉਸਨੇ ਸੋਸ਼ਲ ਮੀਡੀਆ ‘ਤੇ ਪਤੀ ਜ਼ੈਦ ਦਰਬਾਰ ਨਾਲ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਦੋਵੇਂ ਡਾਂਸ ਕਰਦੇ ਦਿਖਾਈ ਦੇ ਰਹੇ ਸਨ। ਇਸ ਦੌਰਾਨ ਗੌਹਰ ਨੇ ਆਪਣੇ ਬੇਬੀ ਬੰਪ ਨੂੰ ਵੀ ਫਲਾਂਟ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























