Geet 315 controversy : ਪੰਜਾਬੀ ਗਾਇਕ R NAIT ਤੇ ਗੁਰਲੇਜ਼ ਅਖਤਰ ਅੱਜ ਜਲੰਧਰ ਪੁਲਿਸ ਸਾਹਮਣੇ ਹੋਣਗੇ ਪੇਸ਼

ਚੰਡੀਗੜ੍ਹ, 16ਅਗਸਤ(ਵਿਸ਼ਵ ਵਾਰਤਾ) Geet 315 controversy : ਪੰਜਾਬੀ ਗਾਇਕ R NAIT ਤੇ ਮਸ਼ਹੂਰ ਪੰਜਾਬੀ ਸਿੰਗਰ ਗੁਰਲੇਜ ਅਖਤਰ ਅੱਜ ਯਾਨੀ ਸ਼ੁੱਕਰਵਾਰ ਦੁਪਹਿਰ 12 ਵਜੇ ਜਲੰਧਰ ਕਮਿਸ਼ਨਰੇਟ ਪੁਲਿਸ ਸਾਹਮਣੇ ਪੇਸ਼ ਹੋਣਗੇ। ਇਹ ਪੇਸ਼ੀ ਵਿਵਾਦਪੂਰਨ ਗੀਤ ‘315’ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਹੈ। ਜਿਸਦੀ ਸ਼ਿਕਾਇਤ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਵਪਾਰ ਸੈੱਲ ਦੇ ਡਿਪਟੀ ਕਨਵੀਨਰ ਅਰਵਿੰਦ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ।

ਇਸ ਮਾਮਲੇ ਸੰਬੰਧੀ ਅਰਵਿੰਦ ਸਿੰਘ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਇੱਕ ਸ਼ਿਕਾਇਤ ਪੱਤਰ ਭੇਜਿਆ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਹਿੰਸਾ, ਗੈਰ-ਕਾਨੂੰਨੀ ਹਥਿਆਰਾਂ ਦੇ ਸੱਭਿਆਚਾਰ ਅਤੇ ਅਪਰਾਧ ਨੂੰ ਉਤਸ਼ਾਹਿਤ ਕਰਨ ਵਾਲੇ ਅਜਿਹੇ ਗੀਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨਾਂ ਕਿਹਾ ਕਿ 315 ਵਰਗੇ ਗਾਣੇ ਨਾ ਸਿਰਫ਼ ਸਮਾਜ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਪੈਦਾ ਕਰਦੇ ਹਨ, ਸਗੋਂ ਰਾਜ ਦੀ ਕਾਨੂੰਨ ਵਿਵਸਥਾ ਲਈ ਵੀ ਖ਼ਤਰਾ ਪੈਦਾ ਕਰ ਸਕਦੇ ਹਨ। ਦੱਸ ਦਈਏ ਕਿ ਹੁਣ ਤੱਕ ਇਸ ਗਾਣੇ ਨੂੰ ਯੂਟਿਊਬ ‘ਤੇ ਕਰੀਬ 4 ਮਿਲੀਅਨ ਵਾਰ ਦੇਖਿਆ ਜਾ ਚੁੱਕਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























