ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ; ਨਵੀਂ ਤਾਰੀਖ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ
ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ):- ਭਾਰਤੀ ਜਨਤਾ ਪਾਰਟੀ (ਭਾਜਪਾ), ਪੰਜਾਬ ਵੱਲੋਂ 10 ਅਕਤੂਬਰ ਨੂੰ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਕੀਤੇ ਜਾਣ ਵਾਲੇ ਘਿਰਾਓ ਦੇ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਪ੍ਰੋਗਰਾਮ ਮੁਲਤਵੀ ਕੀਤੇ ਜਾਣ ਦੀ ਜਾਣਕਾਰੀ ਦਿੰਦਿਆਂ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ੍ਰੀ ਅਨਿਲ ਸਰੀਨ ਨੇ ਕਿਹਾ ਕਿ ਇਹ ਪ੍ਰੋਗਰਾਮ ਹੁਣ 10 ਅਕਤੂਬਰ ਨੂੰ ਨਹੀਂ ਹੋਵੇਗਾ। ਘਿਰਾਓ ਦੀ ਨਵੀਂ ਤਾਰੀਖ ਦਾ ਐਲਾਨ ਵੱਖਰੇ ਤੌਰ ’ਤੇ ਕੀਤਾ ਜਾਵੇਗਾ।
ਸ੍ਰੀ ਸਰੀਨ ਨੇ ਪਾਰਟੀ ਦੇ ਸਮੂਹ ਵਰਕਰਾਂ, ਆਗੂਆਂ ਅਤੇ ਸਮਰਥਕਾਂ ਨੂੰ ਪ੍ਰੋਗਰਾਮ ਮੁਲਤਵੀ ਹੋਣ ਦੀ ਸੂਚਨਾ ਦਾ ਨੋਟਿਸ ਲੈਣ ਅਤੇ ਮੁੜ ਨਿਰਧਾਰਤ ਪ੍ਰੋਗਰਾਮ ਸਬੰਧੀ ਅਗਲੀ ਸੂਚਨਾ ਦੀ ਉਡੀਕ ਕਰਨ ਦੀ ਅਪੀਲ ਕੀਤੀ।























