ਗਿਆਨ ਸਿੰਘ ਮਾਨ ਭਾਜਪਾ ਵਿੱਚ ਹੋਏ ਸ਼ਾਮਿਲ
- ਸੁਨੀਲ ਜਾਖੜ ਤੇ ਹਰਿਆਣਾ CM ਸੈਣੀ ਨੇ ਕਰਵਾਈ ਜੁਆਇਨਿੰਗ
ਚੰਡੀਗੜ੍ਹ, 11 ਮਈ 2026 (ਵਿਸ਼ਵ ਵਾਰਤਾ) – ਗਿਆਨ ਸਿੰਘ ਮਾਨ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਦੱਸ ਦਈਏ ਕਿ ਗਿਆਨ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਹਨ।
ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਦਾ ਭਾਜਪਾ ਪਰਿਵਾਰ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ, ਅਤੇ ਵਿਕਾਸ ਦੀ ਸੋਚ ਕਾਰਨ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਭਾਜਪਾ ਵਿੱਚ ਉਨ੍ਹਾਂ ਦੇ ਸ਼ਾਮਲ ਹੋਣ ਨੂੰ ਖਾਸ ਤੌਰ ‘ਤੇ ਮਾਲਵਾ ਖੇਤਰ ਵਿੱਚ ਪਾਰਟੀ ਦੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























