• Latest
  • Trending
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

50 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

14 minutes ago
National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

29 minutes ago
Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

1 hour ago
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

2 hours ago
National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

4 hours ago
National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

4 hours ago
Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

4 hours ago
Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

5 hours ago
Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

5 hours ago
Asian Games: ਭਾਰਤ ਨੇ ਮਹਿਲਾ ਟ੍ਰੈਪ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ

Asian Games: ਭਾਰਤ ਨੇ ਮਹਿਲਾ ਟ੍ਰੈਪ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ

6 hours ago
Hindi News
English News
Tuesday, September 29, 2026
No Result
View All Result
33 °c
Chandigarh
28 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

September 29, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਅੰਮ੍ਰਿਤਸਰ, 29 ਸਤੰਬਰ (ਵਿਸ਼ਵ ਵਾਰਤਾ) -ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਅਤੇ ਹਾਲਾਤ ਬਾਰੇ ਜਾਣਕਾਰੀ ਲਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ ਵੀ ਮੌਜੂਦ ਸਨ।

ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਇਤਿਹਾਸ ਵਿੱਚ ਹਾਕਮਾਂ ਵੱਲੋਂ ਜਾਨ ਬਖ਼ਸ਼ੀ ਲਈ ਰੱਖੀਆਂ ਸ਼ਰਤਾਂ ਅੱਗੇ ਸਿੱਖਾਂ ਨੇ ਕਦੇ ਈਨ ਨਹੀਂ ਮੰਨੀ, ਸਗੋਂ ਸ਼ਹਾਦਤ ਨੂੰ ਪ੍ਰਵਾਨ ਕੀਤਾ ਹੈ। ਭਾਈ ਬਲਵੰਤ ਸਿੰਘ ਰਾਜੋਆਣਾ ਵੀ ਇਸੇ ਸਿੱਖ ਪਰੰਪਰਾ ’ਤੇ ਪਹਿਰਾ ਦਿੰਦਿਆਂ ਸਪੱਸ਼ਟ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਜਾਨ ਬਖ਼ਸ਼ੀ ਦੀ ਭੀਖ ਨਹੀਂ ਚਾਹੀਦੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਸਾਲ 2019 ਵਿੱਚ ਭਾਈ ਰਾਜੋਆਣਾ ਸਬੰਧੀ ਕੀਤੇ ਆਪਣੇ ਐਲਾਨ ਨੂੰ ਅਜੇ ਤੱਕ ਲਾਗੂ ਨਹੀਂ ਕਰ ਰਹੀ। ਛੇ ਸਾਲ ਤੋਂ ਵੱਧ ਸਮਾਂ ਬੀਤਣ ਅਤੇ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਸਬੰਧੀ 41 ਤਰੀਕਾਂ ਪੈਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਅੰਤਿਮ ਫ਼ੈਸਲਾ ਨਾ ਲੈਣਾ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ 32 ਸਾਲਾਂ ਤੋਂ ਨਜ਼ਰਬੰਦ ਭਾਈ ਰਾਜੋਆਣਾ ਦਾ ਮਾਮਲਾ ਹੋਰ ਲਟਕਾਉਣ ਦੀ ਬਜਾਏ ਸਰਕਾਰ ਨੂੰ ਤੁਰੰਤ ਨਿਰਣਾ ਲੈਣਾ ਚਾਹੀਦਾ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਰਾਜੋਆਣਾ ਪੂਰੀ ਚੜ੍ਹਦੀ ਕਲਾ ਵਿੱਚ ਹਨ ਅਤੇ ਗੁਰੂ ਨਾਲ ਜੁੜੇ ਹੋਏ ਹਨ। ਭਾਈ ਰਾਜੋਆਣਾ ਨੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਮੌਲਿਕ ਅਧਿਕਾਰਾਂ ਸਬੰਧੀ ਵੀ ਚਿੰਤਾ ਪ੍ਰਗਟ ਕੀਤੀ, ਜਿਨ੍ਹਾਂ ਨੂੰ ਉਨ੍ਹਾਂ ਦੀ ਬਜ਼ੁਰਗ ਤੇ ਬੀਮਾਰ ਮਾਤਾ ਨਾਲ ਮਿਲਣ ਲਈ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਵੱਲੋਂ ਸਿੱਖਾਂ ਨਾਲ ਵੱਡਾ ਅਨਿਆਂ ਹੈ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਭਾਈ ਰਾਜੋਆਣਾ ਦੇ ਮਾਮਲੇ ਵਿੱਚ ਸਮੇਂ ਸਿਰ ਫ਼ੈਸਲਾ ਨਾ ਕੀਤਾ ਤਾਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕਰਕੇ ਅਗਲੀ ਕਾਰਵਾਈ ਲਈ ਰਾਹ ਖੋਲ੍ਹਿਆ ਜਾਵੇਗਾ ਅਤੇ ਭਾਈ ਰਾਜੋਆਣਾ ਦੀਆਂ ਭਾਵਨਾਵਾਂ ਅਨੁਸਾਰ ਵਿਚਾਰ ਕੀਤਾ ਜਾਵੇਗਾ। 2 ਅਕਤੂਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਮਾਰਚ ਬਾਰੇ ਉਨ੍ਹਾਂ ਕਿਹਾ ਕਿ ਜਿਵੇਂ ਸ਼੍ਰੋਮਣੀ ਕਮੇਟੀ ਨੇ ਕੌਮੀ ਇਨਸਾਫ਼ ਮੋਰਚੇ ਦਾ ਸਮਰਥਨ ਕੀਤਾ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਵੀ ਇਸ ਦਾ ਪੂਰਨ ਸਮਰਥਨ ਕਰਦਾ ਹੈ। ਉਨ੍ਹਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਨੂੰ ਖੁੱਲ੍ਹ ਕੇ ਉਭਾਰਿਆ ਜਾਵੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਿਸ ਧਰਤੀ ’ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਧਾਰਮਿਕ ਆਜ਼ਾਦੀ ਲਈ ਸ਼ਹਾਦਤ ਦਿੱਤੀ, ਉਸੇ ਮੁਲਕ ਵਿੱਚ ਸਿੱਖ ਬੰਦੀਆਂ ਨੂੰ ਆਪਣੇ ਪਰਿਵਾਰਾਂ ਅਤੇ ਮਾਵਾਂ ਨਾਲ ਮਿਲਣ ਲਈ ਵੀ ਲੰਮਾ ਇੰਤਜ਼ਾਰ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਬੰਦੀ ਸਿੰਘਾਂ ਦੇ ਮਾਮਲਿਆਂ ਵਿੱਚ ਬਿਨਾਂ ਦੇਰੀ ਨਿਆਂਸੰਗਤ ਅਤੇ ਮਨੁੱਖੀ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਫ਼ੈਸਲੇ ਕਰਨੇ ਚਾਹੀਦੇ ਹਨ।

ਇਸੇ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ ਕਰੀਬ 32 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਨੂੰ ਫਾਂਸੀ ਦੀ ਚੱਕੀ ਵਿੱਚ ਬੈਠਿਆਂ ਵੀ 19 ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਦੇ ਜਲਦ ਨਿਪਟਾਰੇ ਲਈ ਭਾਈ ਸਾਹਿਬ ਨੇ ਵਿਸ਼ੇਸ਼ ਤੌਰ `ਤੇ ਆਖਿਆ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜੋ ਵੀ ਕੌਮੀ ਸੇਵਾ ਕੀਤੀ ਹੈ, ਉਹ ਬਿਲਕੁਲ ਠੀਕ ਕੀਤੀ ਹੈ ਅਤੇ ਇਸ ਲਈ ਉਹ ਕਿਸੇ ਕਿਸਮ ਦੀ ਮਾਫ਼ੀ ਦੀ ਮੰਗ ਨਹੀਂ ਕਰ ਰਹੇ।

ਐਡਵੋਕੇਟ ਧਾਮੀ ਨੇ ਕਿਹਾ ਸ਼ਹਾਦਤ ਸਿੱਖ ਪੰਥ ਦੀ ਜਿੰਦ-ਜਾਨ ਹੈ, ਬੰਦਾ ਜੰਮਦਾ ਹੈ ਤੇ ਇੱਕ ਦਿਨ ਅਕਾਲ ਚਲਾਣਾ ਕਰ ਜਾਂਦਾ ਹੈ, ਪ੍ਰੰਤੂ ਕੌਮ ਲਈ ਮਰ ਮਿਟਣਾ ਹੀ ਸਿੱਖੀ ਦਾ ਅਸਲ ਮਾਰਗ ਹੈ। ਉਨ੍ਹਾਂ ਦੱਸਿਆ ਕਿ ਭਾਈ ਰਾਜੋਆਣਾ ਨਾਲ ਸਮੁੱਚੀ ਸਥਿਤੀ ਬਾਰੇ ਵਿਸਥਾਰਪੂਰਵਕ ਵਿਚਾਰਾਂ ਹੋਈਆਂ ਹਨ ਅਤੇ ਇਸ ਸਬੰਧੀ ਬਹੁਤ ਜਲਦ ਕੋਈ ਠੋਸ ਫ਼ੈਸਲਾ ਲਿਆ ਜਾਵੇਗਾ। ਦੇਸ਼ ਦੇ ਕਾਨੂੰਨੀ ਤੇ ਪ੍ਰਸ਼ਾਸਨਿਕ ਢਾਂਚੇ `ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਇਹ ਸਿੱਧੇ ਤੌਰ `ਤੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਜਿਸ ਮੁਲਕ ਵਿੱਚ ਇੱਕ ਪੁੱਤ ਨੂੰ ਆਪਣੀ ਬਜ਼ੁਰਗ ਮਾਂ ਨੂੰ ਮਿਲਣ ਲਈ ਵੀ ਪੈਰੋਲ ਨਾ ਦਿੱਤੀ ਜਾਵੇ, ਉੱਥੇ ਇਨਸਾਫ਼ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ? ਇਹ ਬਹੁਤ ਅਫ਼ਸੋਸਜਨਕ ਤੇ ਗ਼ਲਤ ਹੋ ਰਿਹਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕੇਵਲ ਇੱਕ ਵਿਅਕਤੀਗਤ ਮਾਮਲਾ ਨਹੀਂ ਬਲਕਿ ਸਮੁੱਚਾ `ਕੌਮੀ ਮਸਲਾ` ਹੈ। ਭਾਈ ਰਾਜੋਆਣਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਪੂਰੀ ਦ੍ਰਿੜ੍ਹਤਾ ਨਾਲ ਖੜ੍ਹੀ ਹੈ। ਇਸੇ ਲੜੀ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਲਈ 2 ਤਾਰੀਖ਼ ਨੂੰ ਕੱਢੇ ਜਾ ਰਹੇ ਮਾਰਚ ਦਾ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਮਰਥਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਚੜ੍ਹਦੀ ਕਲਾ ਵਿਚ ਹਨ ਅਤੇ ਕੌਮ ਦੀ ਭਲਾਈ ਅਤੇ ਉਚੇਰੇ ਭਵਿੱਖ ਲਈ ਆਸਵੰਦ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ ਸਮੁੱਚੇ ਮਾਮਲੇ ਅਤੇ ਅਗਲੀ ਰਣਨੀਤੀ ਸਬੰਧੀ ਅੰਤਿਮ ਫ਼ੈਸਲਾ ਪੰਜ ਸਿੰਘ ਸਾਹਿਬਾਨ ਵੱਲੋਂ ਲਿਆ ਜਾਵੇਗਾ, ਜੋ ਸਮੁੱਚੀ ਕੌਮ ਲਈ ਮਾਰਗਦਰਸ਼ਨ ਹੋਵੇਗਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

by Ranjit Singh
September 29, 2026
0

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ ਨਵੀਂ ਦਿੱਲੀ, 29 ਸਤੰਬਰ (ਵਿਸ਼ਵ ਵਾਰਤਾ) – ਆਪਰੇਸ਼ਨ ਸਿੰਦੂਰ...

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

by Ranjit Singh
September 29, 2026
0

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ - ਪਾਕਿਸਤਾਨ ਦਾ ਸੈਮੀਫਾਈਨਲ 'ਚ ਬੰਗਲਾਦੇਸ਼ ਨਾਲ ਹੋਵੇਗਾ ਮੁਕਾਬਲਾ ਚੰਡੀਗੜ੍ਹ,...

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

by Ranjit Singh
September 29, 2026
0

Chandigarh 'ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਸ਼ਹਿਰ ਦੀ ਹਵਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

DA ਮਾਮਲਾ: ਪੰਜਾਬ ਸਰਕਾਰ ਨੇ ਕੀਤੀ ਸੁਪਰੀਮ ਕੋਰਟ ਤੱਕ ਪਹੁੰਚ

DA ਮਾਮਲਾ: ਪੰਜਾਬ ਸਰਕਾਰ ਨੇ ਕੀਤੀ ਸੁਪਰੀਮ ਕੋਰਟ ਤੱਕ ਪਹੁੰਚ

by Ranjit Singh
4 weeks ago
0

DA ਮਾਮਲਾ: ਪੰਜਾਬ ਸਰਕਾਰ ਨੇ ਕੀਤੀ ਸੁਪਰੀਮ ਕੋਰਟ ਤੱਕ ਪਹੁੰਚ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 