Gidderbaha By Election : ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ
ਚੰਡੀਗੜ੍ਹ, 16 ਨਵੰਬਰ(ਵਿਸ਼ਵ ਵਾਰਤਾ) ਚੋਣ ਕਮਿਸ਼ਨ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਇਹ ਮਾਮਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗਲਤ ਤਰੀਕੇ ਨਾਲ ਛਪੇ ਪੋਸਟਰ ਨਾਲ ਜੁੜਿਆ ਹੋਇਆ ਹੈ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਚੋਣ ਏਜੰਟ ਜਗਤਾਰ ਸਿੰਘ ਨੇ ਉਪ ਮੰਡਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫ਼ਸਰ 084-ਗਿੱਦੜਬਾਹਾ ਨੂੰ ਸ਼ਿਕਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗਲਤ ਤਰੀਕੇ ਨਾਲ ਲਗਾ ਕੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰ ਰਹੀ ਹੈ। ਇਸ ਸਬੰਧੀ ਅੰਮ੍ਰਿਤਾ ਵੜਿੰਗ ਤੋਂ 24 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਸੀ। ਉਸ ਨੂੰ 24 ਘੰਟਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਕਾਂਗਰਸ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ। ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਚੋਣ ਏਜੰਟ ਵਿਪਨ ਕੁਮਾਰ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ ਕਿ ‘ਆਪ’ ਵੱਲੋਂ ਛਪਵਾਏ ਗਏ ਪੋਸਟਰਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀਆਂ ਤਸਵੀਰਾਂ ਲਾਈਆਂ ਗਈਆਂ ਸਨ। ਗਿੱਦੜਬਾਹਾ ਦੇ ਰਿਟਰਨਿੰਗ ਅਫ਼ਸਰ-ਕਮ-ਐੱਸਡੀਐੱਮ ਜਸਪਾਲ ਸਿੰਘ ਬਰਾੜ ਨੇ ਡਿੰਪੀ ਢਿੱਲੋਂ ਨੂੰ ਨੋਟਿਸ ਭੇਜ ਕੇ ਲਿਖਿਆ ਕਿ ਪ੍ਰਵਾਨਗੀ ਤੋਂ ਬਿਨਾਂ ਪੋਸਟਰਾਂ ’ਤੇ ਤਸਵੀਰ ਨਹੀਂ ਲਗਾਈ ਜਾ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/