Gippy ਗਰੇਵਾਲ ਨੇ Fans ਨੂੰ ਦਿੱਤਾ ਵੱਡਾ ਤੋਹਫ਼ਾ
- ‘ਅਕਾਲ’ ਫਿਲਮ ਦਾ ਟੀਜ਼ਰ ਹੋਇਆ ਰਿਲੀਜ਼
- ਰਿਲੀਜ਼ ਡੇਟ ਦਾ ਵੀ ਕੀਤਾ ਐਲਾਨ
ਚੰਡੀਗੜ੍ਹ,3 ਜਨਵਰੀ (ਵਿਸ਼ਵ ਵਾਰਤਾ): ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਨੇ 2 ਜਨਵਰੀ ਨੂੰ ਆਪਣੇ 42ਵੇਂ ਜਨਮਦਿਨ ਮੌਕੇ ‘ਤੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ ਦਿੱਤਾ। ਦਰਅਸਲ ਗਿੱਪੀ ਨੇ ਆਪਣੀ ਨਵੀਂ ਫਿਲਮ ‘ਅਕਾਲ’ ਦਾ ਟੀਜ਼ਰ ਰਿਲੀਜ਼ ਕੀਤਾ ਜਿਸ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਫ਼ਿਲਮ ਦਾ ਟੀਜ਼ਰ ਦਰਸ਼ਕਾਂ ਦੀ ਪਹਿਲੀ ਪਸੰਦ ਬਣ ਗਿਆ ਹੈ। ਇਸ ਫ਼ਿਲਮ ਦਾ ਟੀਜ਼ਰ ਐਕਸ਼ਨ ਨਾਲ ਭਰਪੂਰ ਹੈ, ਜਿਸ ’ਚ ਵੱਡੇ-ਵੱਡੇ ਸੈੱਟ ਤੇ ਸੀਨਜ਼ ਦੇਖਣ ਨੂੰ ਮਿਲ ਰਹੇ ਹਨ। ਇਹ ਫਿਲਮ ਇਸ ਲਈ ਵੀ ਖਾਸ ਹੈ ਕਿਉਂਕਿ ਗਿੱਪੀ ਨੇ ਖੁਦ ਇਸ ਦੇ ਨਿਰਦੇਸ਼ਨ ਦੀ ਜ਼ਿੰਮੇਵਾਰੀ ਸੰਭਾਲੀ ਹੈ। ਫਿਲਮ ਦੀ ਕਹਾਣੀ ਵੀ ਉਨ੍ਹਾਂ ਨੇ ਹੀ ਲਿਖੀ ਹੈ।
‘ਅਕਾਲ’ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਇਹ ਫਿਲਮ ਵਿਸਾਖੀ ਦੇ ਖਾਸ ਮੌਕੇ ਯਾਨੀ 10 ਅਪ੍ਰੈਲ 2025 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਵਿੱਚ ਗਿੱਪੀ ਦੀ ਜੋੜੀ ਅਦਾਕਾਰਾ ਨਿਮਰਤ ਖਹਿਰਾ ਨਾਲ ਹੈ। ਇਸ ਵਿੱਚ ਗੁਰਪ੍ਰੀਤ ਘੁੱਗੀ, ਪ੍ਰਿੰਸ ਕੰਵਲਜੀਤ ਸਿੰਘ, ਨਿਕਿਤਿਨ ਧੀਰ, ਮੀਤਾ ਵਸ਼ਿਸ਼ਟ, ਸ਼ਿੰਦਾ ਗਰੇਵਾਲ, ਅਕੋਮ ਗਰੇਵਾਲ, ਜੱਗੀ ਸਿੰਘ ਅਤੇ ਭਾਨਾ ਲਾ ਵਰਗੇ ਕਲਾਕਾਰ ਵੀ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਫ਼ਿਲਮ ’ਚ ਕਿਰਦਾਰਾਂ ਦੇ ਕਾਸਟਿਊਮ ਡਿਜ਼ਾਈਨ ’ਤੇ ਵੀ ਖ਼ਾਸ ਕੰਮ ਕੀਤਾ ਗਿਆ ਹੈ। ਗਿੱਪੀ ਇਸ ਫਿਲਮ ਨੂੰ ਰਵਨੀਤ ਕੌਰ ਗਰੇਵਾਲ ਦੇ ਨਾਲ ਮਿਲ ਕੇ ਪ੍ਰੋਡਿਊਸ ਕਰ ਰਹੇ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/