• Latest
  • Trending
Global Sikh Council News  :ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਤੁਰੰਤ ਸਿੱਖਾਂ ਨੂੰ ਵਾਪਸ ਕਰਨ ਦੀ ਮੰਗ

Global Sikh Council News :ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਤੁਰੰਤ ਸਿੱਖਾਂ ਨੂੰ ਵਾਪਸ ਕਰਨ ਦੀ ਮੰਗ

2 years ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

33 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

1 hour ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

2 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

3 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

3 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

3 hours ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

3 hours ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Hindi News
English News
Saturday, November 7, 2026
No Result
View All Result
29 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Global Sikh Council News :ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਤੁਰੰਤ ਸਿੱਖਾਂ ਨੂੰ ਵਾਪਸ ਕਰਨ ਦੀ ਮੰਗ

• ਕਿਹਾ, ਇਨ੍ਹਾਂ ਤਖ਼ਤਾਂ 'ਤੇ ਪੰਥ ਪ੍ਰਵਾਨਿਤ 'ਸਿੱਖ ਰਹਿਤ ਮਰਯਾਦਾ' ਦੀ ਪਾਲਣਾ ਨਹੀਂ ਕੀਤੀ ਜਾਂਦੀ

June 23, 2024
in ਖਬਰਾਂ
Global Sikh Council News  :ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਤੁਰੰਤ ਸਿੱਖਾਂ ਨੂੰ ਵਾਪਸ ਕਰਨ ਦੀ ਮੰਗ

 ਕਿਹਾ, ਇਨ੍ਹਾਂ ਤਖ਼ਤਾਂ ‘ਤੇ ਚੱਲ ਰਹੀਆਂ ਮੌਜੂਦਾ ਮਰਿਆਦਾਵਾਂ ਸਿੱਖ ਸਿਧਾਂਤਾਂ ਦੀ ਉਲੰਘਣਾ ਕਰਦੀਆਂ ਹਨ

ਚੰਡੀਗੜ੍ਹ, 22 ਜੂਨ, 2024 (ਵਿਸ਼ਵ ਵਾਰਤਾ)- ਵਿਸ਼ਵ ਭਰ ਦੀਆਂ ਕੌਮੀ ਪੱਧਰ ਦੀਆਂ ਸਿੱਖ ਜਥੇਬੰਦੀਆਂ ਦੀ ਕਨਫੈਡਰੇਸ਼ਨ ‘ਗਲੋਬਲ ਸਿੱਖ ਕੌਂਸਲ (Global Sikh Council News)’ ਨੇ ਸਿੱਖ ਕੌਮ ਨੂੰ ਬਿਹਾਰ ਅਤੇ ਮਹਾਰਾਸ਼ਟਰ ਦੀਆਂ ਰਾਜ ਸਰਕਾਰਾਂ ਤੋਂ ਕ੍ਰਮਵਾਰ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਕੰਟਰੋਲ ਵਾਪਸ ਲੈਣ ਦੀ ਜ਼ੋਰਦਾਰ ਅਪੀਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਵਿਸ਼ਵ-ਵਿਆਪੀ ਸਿੱਖ ਭਾਈਚਾਰੇ ਨੂੰ ਦੋਵਾਂ ਸਰਕਾਰਾਂ ਦੇ ਗੈਰਕਾਨੂੰਨੀ ਕੰਟਰੋਲ ਤੋਂ ਇਨ੍ਹਾਂ ਪਵਿੱਤਰ ਤਖ਼ਤਾਂ ਨੂੰ ਆਜ਼ਾਦ ਕਰਵਾਉਣ ਅਤੇ ਮੁੜ ਪ੍ਰਾਪਤ ਕਰਨ ਲਈ ਨਿਰਣਾਇਕ ਕਦਮ ਚੁੱਕਣ ਦੀ ਮੰਗ ਕੀਤੀ ਹੈ।
ਇੱਕ ਬਿਆਨ ਵਿੱਚ ਇਹ ਮੰਗ ਕਰਦੇ ਹੋਏ ਗਲੋਬਲ ਸਿੱਖ ਕੌਂਸਲ (ਜੀਐਸਸੀ) ਦੀ ਪ੍ਰਧਾਨ ਲੇਡੀ ਸਿੰਘ ਡਾ: ਕੰਵਲਜੀਤ ਕੌਰ, ਚੇਅਰਮੈਨ ਲਾਰਡ ਇੰਦਰਜੀਤ ਸਿੰਘ, ਕੌਂਸਲ ਦੀ ਕਾਨੂੰਨੀ ਮਾਮਲੇ ਕਮੇਟੀ ਦੇ ਚੇਅਰਮੈਨ ਜਗੀਰ ਸਿੰਘ ਅਤੇ ਕੌਂਸਲ ਦੀ ਧਾਰਮਿਕ ਮਾਮਲੇ ਕਮੇਟੀ ਦੇ ਚੇਅਰਮੈਨ ਡਾ: ਕਰਮਿੰਦਰ ਸਿੰਘ ਨੇ ਇਨ੍ਹਾਂ ਤਖ਼ਤਾਂ ਦੀ ਇਤਿਹਾਸਕ ਤੇ ਧਾਰਮਿਕ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ, ਬਿਹਾਰ ਦਾ ਸੰਚਾਲਨ ‘ਪਟਨਾ ਸਾਹਿਬ ਦੇ ਸੰਵਿਧਾਨ ਅਤੇ 1957 ਦੇ ਉਪ-ਨਿਯਮਾਂ’ ਦੁਆਰਾ ਕੀਤਾ ਜਾ ਰਿਹਾ ਹੈ, ਜਦਕਿ ਤਖ਼ਤ ਹਜ਼ੂਰ ਸਾਹਿਬ, ਮਹਾਰਾਸ਼ਟਰ ਦਾ ‘ਨੰਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ 1956’ ਦੁਆਰਾ ਨਿਯੰਤ੍ਰਿਤ ਕੀਤਾ ਜਾਂਦਾ ਹੈ। ਇਹ ਨਿਯਮਾਂ ਤਹਿਤ ਦੋਹਾਂ ਤਖ਼ਤਾਂ ਦੇ ਧਾਰਮਿਕ ਸਮਾਗਮਾਂ ਅਤੇ ਪ੍ਰਬੰਧਕੀ ਮਾਮਲਿਆਂ ਵਿੱਚ ਉਕਤ ਦੋਵਾਂ ਸਰਕਾਰਾਂ ਕੋਲ ਖੁੱਲਮ-ਖੁੱਲੀ ਦਖਲਅੰਦਾਜ਼ੀ ਦੀ ਛੋਟ ਹੈ।
ਇਨ੍ਹਾਂ ਤਖ਼ਤਾਂ ਦੀ ਇਤਿਹਾਸਕ ਮਹੱਤਤਾ ਅਤੇ ਮੌਜੂਦਾ ਮੁੱਦਿਆਂ ਦਾ ਵਿਖਿਆਨ ਕਰਦੇ ਹੋਏ ਜੀਐਸਸੀ ਨੇ ਕਿਹਾ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਵਿੱਚ ਬਹੁਤ ਸਤਿਕਾਰਿਤ ਅਸਥਾਨ ਹਨ। ਤਖ਼ਤ ਪਟਨਾ ਸਾਹਿਬ ਵਿਖੇ 22 ਦਸੰਬਰ, 1666 ਨੂੰ ਪੈਦਾ ਹੋਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਅਸਥਾਨ ਹੈ, ਜਦੋਂ ਕਿ ਤਖ਼ਤ ਹਜ਼ੂਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਆਖਰੀ ਸਮਾਂ ਬਿਤਾਇਆ ਅਤੇ ਜੀਵਤ ਗੁਰੂ ਪ੍ਰੰਪਰਾ ਦੀ ਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਤਾਗੱਦੀ ਬਖਸ਼ੀ ਸੀ।
ਜੀਐਸਸੀ ਨੇ ਨਿਰਾਸ਼ਾ ਪ੍ਰਗਟ ਕਰਦਿਆ ਕਿਹਾ ਕਿ ਇਹਨਾਂ ਤਖ਼ਤ ਸਾਹਿਬਾਨ ‘ਤੇ ਵਰਤਮਾਨ ਪ੍ਰਥਾਵਾਂ ਮੂਲ ਸਿੱਖ ਸਿਧਾਂਤਾਂ ਦੀ ਉਲੰਘਣਾ ਕਰਦੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੱਕਰੇ ਵੱਢਣ ਦੀ ਰਸਮ, ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਬਚਿੱਤਰ ਨਾਟਕ (ਦਸ਼ਮ ਗ੍ਰੰਥ) ਦਾ ਪ੍ਰਕਾਸ਼ ਕਰਕੇ ਅਖੰਡ ਪਾਠ ਕਰਨ ਤੋਂ ਇਲਾਵਾ ਆਰਤੀ ਕਰਨ ਵਰਗੇ ਰੀਤੀ-ਰਿਵਾਜਾਂ ਦੀ ਪਾਲਣਾ ਕਰਨ ਵਰਗੀਆਂ ਪ੍ਰਥਾਵਾਂ ਸਿੱਖ ਰਹਿਤ ਮਰਯਾਦਾ ਦੇ ਬਿਲਕੁਲ ਅਨੁਰੂਪ ਨਹੀਂ ਹਨ। ਤਖ਼ਤ ਹਜ਼ੂਰ ਸਾਹਿਬ ਵਿਖੇ ਰੋਜ਼ਾਨਾ ਦੀ ਰਸਮ ਮੌਕੇ ਜਿਸ ਤਰਾਂ ਦੀਵੇ ਜਗਾਏ ਜਾਂਦੇ ਹਨ ਉਹ ਗੁਰਬਾਣੀ ਵਿੱਚ ਦਰਸਾਏ ਗਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਰਗ-ਦਰਸ਼ਨ ਦੇ ਬਿਲਕੁਲ ਉਲਟ ਹਨ।
ਕੌਂਸਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਕਤ ਕਾਨੂੰਨਾਂ ਦੇ ਅਧੀਨ ਪਟਨਾ ਸਾਹਿਬ ਦੇ ਜ਼ਿਲ੍ਹਾ ਜੱਜ ਨੂੰ ਦਿੱਤੀਆਂ ਗਈਆਂ ਵਿਆਪਕ ਸ਼ਕਤੀਆਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮਾਮਲਿਆਂ ‘ਤੇ ਪੂਰਾ ਸਰਕਾਰੀ ਨਿਯੰਤਰਣ ਦੇ ਸਮਰੱਥ ਬਣਾਉਂਦੀਆਂ ਹਨ ਜੋ ਕਿ ਈਸਟ ਇੰਡੀਆ ਕੰਪਨੀ ਦੇ ਯੁੱਗ (ਲਗਭਗ 1810) ਦੀ ਵਿਰਾਸਤ ਦਾ ਹਿੱਸਾ ਹਨ । ਇਹ ਨਿਯੰਤਰਣ ਸਿੱਖਾਂ ਦੇ ਧਾਰਮਿਕ ਮਾਮਲਿਆਂ, ਸੰਸਥਾਵਾਂ ਅਤੇ ਇਸ ਨਾਲ ਜੁੜੀਆਂ ਜਾਇਦਾਦਾਂ ਦੇ ਪ੍ਰਬੰਧਨ ਕਰਨ ਦੇ ਬੁਨਿਆਦੀ ਅਧਿਕਾਰ ਦੀ ਉਲੰਘਣਾ ਕਰਦਾ ਹੈ।
ਕਾਨੂੰਨੀ ਅਤੇ ਸੰਵਿਧਾਨਕ ਸੰਦਰਭਾਂ ਨੂੰ ਉਜਾਗਰ ਕਰਦੇ ਹੋਏ ਜੀਐਸਸੀ ਨੇ ਸਪੱਸ਼ਟ ਕੀਤਾ ਕਿ ਭਾਰਤੀ ਸੰਵਿਧਾਨ ਦੀ ਧਾਰਾ 26 ਦੇ ਅਨੁਸਾਰ, ਧਾਰਮਿਕ ਸੰਪਰਦਾਵਾਂ ਨੂੰ ਸੰਸਥਾਵਾਂ ਦੀ ਸਥਾਪਨਾ ਅਤੇ ਸਾਂਭ-ਸੰਭਾਲ ਕਰਨ, ਆਪਣੇ ਖੁਦ ਦੇ ਮਾਮਲਿਆਂ ਦਾ ਪ੍ਰਬੰਧਨ ਕਰਨ ਅਤੇ ਚੱਲ ਅਤੇ ਅਚੱਲ ਸੰਪਤੀਆਂ ਦੇ ਮਾਲਕ ਅਤੇ ਪ੍ਰਾਪਤ ਕਰਨ ਦਾ ਅਧਿਕਾਰ ਦਿੰਦਾ ਹੈ। ਉਨਾਂ ਕਿਹਾ ਕਿ “ਹਿੰਦੂ ਰਿਲੀਜੀਅਸ ਐਂਡ ਚੈਰੀਟੇਬਲ ਐਂਡੋਮੈਂਟਸ ਕਮਿਸ਼ਨਰ ਮਦਰਾਸ ਬਨਾਮ ਸ੍ਰੀ ਸ਼ਿਰੂਰ ਮੱਠ (ਏਆਈਆਰ 1954 ਐਸਸੀ 282) ਬਨਾਮ ਸ੍ਰੀ ਲਕਸ਼ਮਿੰਦਰ ਤੀਰਥ ਸਵਾਮੀਰ” ਕੇਸ ਵਿੱਚ ਸੁਪਰੀਮ ਕੋਰਟ ਨੇ ਵੀ ਇਸ ਅਧਿਕਾਰ ਦੀ ਪੁਸ਼ਟੀ ਕੀਤੀ ਹੈ। ਉਹਨਾਂ ਕਿਹਾ ਕਿ ਪ੍ਰਸ਼ਾਸਨ ਨੂੰ ਧਾਰਮਿਕ ਸੰਪਰਦਾ ਦੇ ਕੰਟਰੋਲ ਤੋਂ ਨਾ ਹਟਾਉਣਾ ਅਨੁਛੇਦ 26 ਦੀ ਧਾਰਾ (ਡੀ) ਦੇ ਤਹਿਤ ਮਿਲੇ ਗਾਰੰਟੀਸ਼ੁਦਾ ਹੱਕ ਦੀ ਉਲੰਘਣਾ ਹੈ।
ਜੀਐਸਸੀ ਦੇ ਨੁਮਾਇੰਦਿਆਂ ਨੇ ਅਫਸੋਸ ਜ਼ਾਹਰ ਕੀਤਾ ਕਿ ਤਖ਼ਤ ਪਟਨਾ ਸਾਹਿਬ ਦੀ ਕਮੇਟੀ ਵਿੱਚ ਨਿਯੁਕਤ ਕੀਤੇ ਗਏ ਸਿੱਖਾਂ ਅਤੇ ਇਸ ਦੇ ਬੋਰਡ ਮੈਂਬਰਾਂ ਵਜੋਂ ਨਿਯੁਕਤ ਕੀਤੇ ਗਏ ਮੈਂਬਰਾਂ ਦੀ ਤਖ਼ਤ ਸਾਹਿਬ ਦੇ ਸੰਚਾਲਨ ਅਤੇ ਧਾਰਮਿਕ ਪ੍ਰਥਾ ਨਿਭਾਉਣ ਵਿੱਚ ਨਿਗੂਣੀ ਭੂਮਿਕਾ ਹੈ। “ਇਥੋਂ ਤੱਕ ਕਿ ਇਨ੍ਹਾਂ ਦੋਵਾਂ ਤਖ਼ਤਾਂ ਦੇ ਕਰਮਚਾਰੀ, ਜਿਨ੍ਹਾਂ ਦੀ ਗਿਣਤੀ 400 ਤੋਂ 500 ਦੇ ਵਿਚਕਾਰ ਹੈ, 90 ਪ੍ਰਤੀਸ਼ਤ ਤੋਂ ਵੱਧ ਗੈਰ-ਸਿੱਖ ਹਨ, ਜੋ ਗੁਰਮੁਖੀ ਅਤੇ ਗੁਰਬਾਣੀ ਤੋਂ ਵੀ ਜਾਣੂ ਨਹੀਂ ਹਨ। ਇਸ ਤੋਂ ਇਲਾਵਾ, ਇੰਨਾਂ ਤਖ਼ਤਾਂ ਦੇ ਗਿਆਨੀ ਵੀ ਪੰਥ ਦੀ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਦੀ ਵੀ ਪਾਲਣਾ ਨਹੀਂ ਕਰਦੇ ਹਨ ਅਤੇ ਉਨ੍ਹਾਂ ਦੀ ਬਹੁਤ ਸਾਰੀ ਰੋਜਾਨਾ ਦੀ ਪ੍ਰਥਾ ਗੁਰਮਤਿ ਅਨੁਸਾਰੀ ਨਹੀਂ ਹੈ। ਇਸ ਤੋਂ ਇਲਾਵਾ, ਇਹਨਾਂ ਤਖ਼ਤਾਂ ਦੀਆਂ ਰੋਜਮਰਾ ਦੀਆਂ ਪ੍ਰਥਾਵਾਂ ਪੰਜਾਬ ਦੇ ਹੋਰ ਹਿੱਸਿਆਂ ਅਤੇ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਵੀ ਪ੍ਰਭਾਵਿਤ ਕਰ ਰਹੀਆਂ ਹਨ, ਜੋ ਇਹਨਾਂ ਗੁਰਮਤਿ ਵਿਰੋਧੀ ਪ੍ਰਥਾਵਾਂ ਦਾ ਵਿਰੋਧ ਕਰਦੇ ਹਨ।
ਗਲੋਬਲ ਸਿੱਖ ਕੌਂਸਲ ਨੇ ਦੁਨੀਆ ਭਰ ਦੇ ਸਿੱਖਾਂ ਨੂੰ ਉਕਤ ਦੋਵੇਂ ਸਿੱਖ ਸੰਸਥਾਵਾਂ ਵਿੱਚ ਗੈਰ-ਜ਼ਰੂਰੀ ਸਰਕਾਰੀ ਦਖ਼ਲਅੰਦਾਜ਼ੀ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਹੈ। ਉਨਾਂ ਸ਼੍ਰੋਮਣੀ ਕਮੇਟੀ ਅਤੇ ਸਮੂਹ ਸਿੱਖ ਭਾਈਚਾਰੇ ਨੂੰ ਜਮਹੂਰੀ ਤਰੀਕਿਆਂ ਰਾਹੀਂ ਸਿੱਖ ਧਾਰਮਿਕ ਵਿਰਸੇ ਦੀ ਰਾਖੀ ਲਈ ਤੁਰੰਤ ਕਾਰਵਾਈ ਕਰਨ ਅਤੇ ਇਨ੍ਹਾਂ ਤਖ਼ਤਾਂ ਨੂੰ ਸਿੱਖਾਂ ਦੇ ਕੰਟਰੋਲ ਹੇਠ ਵਾਪਸ ਲੈਣ ਲਈ ਬਿਹਾਰ ਅਤੇ ਮਹਾਰਾਸ਼ਟਰ ਦੀਆਂ ਰਾਜ ਸਰਕਾਰਾਂ ਦੇ ਕਬਜ਼ੇ ਤੋਂ ਆਜ਼ਾਦ ਕਰਵਾਉਣ ਲਈ ਤੁਰੰਤ ਕਦਮ ਚੁੱਕਣ ਦਾ ਸੱਦਾ ਦਿੱਤਾ ਹੈ। ਉਨਾਂ ਦੱਸਿਆ ਕਿ ਕੌਂਸਲ ਨੇ “5 ਤਖ਼ਤ ਅਤੇ ਐਸਜੀਪੀਸੀ” ਸਿਰਲੇਖ ਵਾਲਾ ਇੱਕ ਵਿਸਤ੍ਰਿਤ ਕਿਤਾਬਚਾ ਵੀ ਜਾਰੀ ਕੀਤਾ ਹੈ, ਜਿਸ ਵਿੱਚ ਇਨ੍ਹਾਂ ਪਵਿੱਤਰ ਗੁਰਦੁਆਰਾ ਸਾਹਿਬਾਨ ਨੂੰ ਮੁੜ ਪ੍ਰਾਪਤ ਕਰਨ ਅਤੇ ਪ੍ਰਬੰਧ ਚਲਾਉਣ ਲਈ ਲੋੜੀਂਦੇ ਕਦਮਾਂ ਦੀ ਰੂਪਰੇਖਾ ਦਰਸਾਈ ਗਈ ਹੈ।

Tags: BREAKING NEWSGlobal Sikh Council Newspunjab newsWEB PORTALWISHAVWARTA.INਗਲੋਬਲ ਸਿੱਖ ਕੌਂਸਲ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 7, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

by Ankit
November 7, 2026
0

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ: 7 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Most Popular

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

by Navjot
4 weeks ago
0

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ   ਚੰਡੀਗੜ੍ਹ, 8...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 