• Latest
  • Trending
Global Sikh Council ਨੇ ਤਖ਼ਤਾਂ ਦੀ ਪ੍ਰਭੂਸੱਤਾ, ਵਿਰਾਸਤੀ ਅਸਥਾਨਾਂ ਦੀ ਸੰਭਾਲ ਤੇ ਭਾਰਤ ਚ ਸੇਵਾ ਸਬੰਧੀ ਲਏ ਫੈਸਲੇ

Global Sikh Council ਨੇ ਤਖ਼ਤਾਂ ਦੀ ਪ੍ਰਭੂਸੱਤਾ, ਵਿਰਾਸਤੀ ਅਸਥਾਨਾਂ ਦੀ ਸੰਭਾਲ ਤੇ ਭਾਰਤ ਚ ਸੇਵਾ ਸਬੰਧੀ ਲਏ ਫੈਸਲੇ

12 months ago
ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

4 minutes ago
ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

10 minutes ago
ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

28 minutes ago
ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

2 hours ago
ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

2 hours ago
ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

2 hours ago
ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

3 hours ago
‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

3 hours ago
ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

3 hours ago
ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

3 hours ago
ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Saturday, September 19, 2026
No Result
View All Result
28 °c
Chandigarh
28 ° Sun
29 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Global Sikh Council ਨੇ ਤਖ਼ਤਾਂ ਦੀ ਪ੍ਰਭੂਸੱਤਾ, ਵਿਰਾਸਤੀ ਅਸਥਾਨਾਂ ਦੀ ਸੰਭਾਲ ਤੇ ਭਾਰਤ ਚ ਸੇਵਾ ਸਬੰਧੀ ਲਏ ਫੈਸਲੇ

ਭਾਰਤ ‘ਚ ਜੀ.ਐਸ.ਸੀ. ਟਰੱਸਟ ਹੋਵੇਗਾ ਸਥਾਪਤ ; ਅਗਲੀ ਏ.ਜੀ.ਐਮ. ਨਵੰਬਰ ਮਹੀਨੇ ਚੰਡੀਗੜ੍ਹ ‘ਚ : ਡਾ. ਕੰਵਲਜੀਤ ਕੌਰ

September 30, 2025
in ਖਬਰਾਂ, ਪੰਜਾਬ
Global Sikh Council ਨੇ ਤਖ਼ਤਾਂ ਦੀ ਪ੍ਰਭੂਸੱਤਾ, ਵਿਰਾਸਤੀ ਅਸਥਾਨਾਂ ਦੀ ਸੰਭਾਲ ਤੇ ਭਾਰਤ ਚ ਸੇਵਾ ਸਬੰਧੀ ਲਏ ਫੈਸਲੇ

Global Sikh Council ਨੇ ਤਖ਼ਤਾਂ ਦੀ ਪ੍ਰਭੂਸੱਤਾ, ਵਿਰਾਸਤੀ ਅਸਥਾਨਾਂ ਦੀ ਸੰਭਾਲ ਤੇ ਭਾਰਤ ਚ ਸੇਵਾ ਸਬੰਧੀ ਲਏ ਫੈਸਲੇ

ਭਾਰਤ ‘ਚ ਜੀ.ਐਸ.ਸੀ. ਟਰੱਸਟ ਹੋਵੇਗਾ ਸਥਾਪਤ ; ਅਗਲੀ ਏ.ਜੀ.ਐਮ. ਨਵੰਬਰ ਮਹੀਨੇ ਚੰਡੀਗੜ੍ਹ ‘ਚ : ਡਾ. ਕੰਵਲਜੀਤ ਕੌਰ

ਚੰਡੀਗੜ੍ਹ, 30 ਸਤੰਬਰ, 2025 (ਵਿਸ਼ਵ ਵਾਰਤਾ):- ਵਿਸ਼ਵ ਪੱਧਰ ‘ਤੇ ਸਿੱਖਾਂ ਦੇ ਤਾਲਮੇਲ ਨੂੰ ਮਜ਼ਬੂਤ ​​ਕਰਨ ਅਤੇ ਪੰਥਕ ਤਰਜੀਹਾਂ ਦੀ ਮਜ਼ਬੂਤੀ ਲਈ ਮਹੱਤਵਪੂਰਨ ਕਦਮ ਚੁੱਕਦਿਆਂ 28 ਦੇਸ਼ਾਂ ਦੀਆਂ ਕੌਮੀ ਸਿੱਖ ਸੰਸਥਾਵਾਂ ਦੀ ਪ੍ਰਤੀਨਿਧ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਪਾਕਿਸਤਾਨ ਵਿੱਚ ਸਿੱਖ ਵਿਰਾਸਤੀ ਅਸਥਾਨਾਂ ਦੇ ਰੱਖ-ਰਖਾਓ ਦੇ ਨਾਲ-ਨਾਲ ਭਾਰਤ ਵਿਚਲੇ ‘ਤਖ਼ਤਾਂ’ ਦੀ ਪ੍ਰਭੂਸੱਤਾ, ਮਾਣ-ਮਰਯਾਦਾ ਅਤੇ ਅਧਿਆਤਮਿਕ ਅਧਿਕਾਰਾਂ ਨੂੰ ਬਹਾਲ ਕਰਨ ਦੀ ਵਕਾਲਤ ਕੀਤੀ ਹੈ। ਇਹ ਫੈਸਲਾ ਜੀ.ਐਸ.ਸੀ. ਦੀ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਸਾਲਾਨਾ ਜਨਰਲ ਮੀਟਿੰਗ (ਏ.ਜੀ.ਐਮ.) ਦੇ ਆਨਲਾਈਨ ਸੈਸ਼ਨ ਦੌਰਾਨ ਲਿਆ ਗਿਆ।
ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਡਾ. ਕੰਵਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਸਿੱਖ ਕੌਮ ਨਾਲ ਸਬੰਧਤ ਧਾਰਮਿਕ, ਮਾਨਵਤਾਵਾਦੀ ਅਤੇ ਪ੍ਰਸ਼ਾਸਕੀ ਮੁੱਦਿਆਂ ‘ਤੇ ਡੂੰਘੀ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਪ੍ਰਧਾਨ ਡਾ. ਕੰਵਲਜੀਤ ਕੌਰ ਅਤੇ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਏ.ਜੀ.ਐਮ. ਦੀ ਸ਼ੁਰੂਆਤ ਮੌਕੇ ਉਪ ਪ੍ਰਧਾਨ ਪਰਮਜੀਤ ਸਿੰਘ ਬੇਦੀ (ਅਮਰੀਕਾ) ਵੱਲੋਂ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਭਲਾਈ ਅਤੇ ਮੁੜ-ਵਸੇਬੇ ਲਈ ਕੀਤੀ ‘ਅਰਦਾਸ’ ਨਾਲ ਹੋਈ ਅਤੇ ਹੜ੍ਹ ਪੀੜਤਾਂ ਨਾਲ ਆਪਣੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ।
ਉਨਾਂ ਦੱਸਿਆ ਕਿ ਜੀ.ਐਸ.ਸੀ. ਵੱਲੋਂ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਤਖ਼ਤਾਂ ਨੂੰ ਕ੍ਰਮਵਾਰ ਮਹਾਰਾਸ਼ਟਰ ਅਤੇ ਬਿਹਾਰ ਰਾਜ ਸਰਕਾਰਾਂ ਦੇ ਪ੍ਰਸ਼ਾਸਕੀ ਇਖਤਿਆਰ ਤੋਂ ਮੁਕਤ ਕਰਾਉਣ ਖਾਤਰ ਪੁਰਾਣੇ ਗੁਰਦੁਆਰਾ ਕਾਨੂੰਨਾਂ ਵਿੱਚ ਸੋਧ ਕਰਾਉਣ ਲਈ ਸਥਾਨਕ ਸੰਗਤ ਦੀ ਅਗਵਾਈ ਹੇਠਲੀਆਂ ਕੋਸ਼ਿਸ਼ਾਂ ਦਾ ਸਮਰਥਨ ਕੀਤਾ ਜਾਵੇਗਾ।
ਇਹ ਵੀ ਫੈਸਲਾ ਲਿਆ ਗਿਆ ਕਿ ਕੌਮ ਦੀ ਪਾਰਦਰਸ਼ੀ ਢੰਗ ਨਾਲ ਸੇਵਾ ਕਰਨ ਤੇ ਬੁਨਿਆਦੀ ਸਹੂਲਤਾਂ ਦੇਣ ਲਈ ਭਾਰਤ ਵਿੱਚ ਇੱਕ ਰਜਿਸਟਰਡ ਟਰੱਸਟ ਸਥਾਪਤ ਕਰਕੇ ਚੈਰੀਟੇਬਲ ਅਤੇ ਭਾਈਚਾਰਕ ਸੇਵਾਵਾਂ ਲਈ ਵਿਦੇਸ਼ੀ ਯੋਗਦਾਨ ਇਖਤਿਆਰੀ ਕਾਨੂੰਨ (ਐਫ.ਸੀ.ਆਰ.ਏ.) ਹੇਠ ਸਰਟੀਫਿਕੇਟ ਪ੍ਰਾਪਤ ਕੀਤਾ ਜਾਵੇਗਾ। ਕੌਂਸਲ ਨੇ ਨਵੰਬਰ 2026 ਦੇ ਅੱਧ ਵਿੱਚ ਚੰਡੀਗੜ੍ਹ ਵਿਖੇ ਅਗਲੀ ਜਨਰਲ ਏ.ਜੀ.ਐਮ. ਬੁਲਾਉਣ ਦਾ ਵੀ ਫੈਸਲਾ ਲਿਆ।
ਕੌਂਸਲ ਦੀ ਧਾਰਮਿਕ ਮਾਮਲੇ ਕਮੇਟੀ ਦੇ ਚੇਅਰਮੈਨ ਡਾ. ਕਰਮਿੰਦਰ ਸਿੰਘ ਨੇ ਆਪਣੇ ਖੋਜੀ ਪਰਚੇ ਵਿੱਚ ਤਖ਼ਤਾਂ ਦੀ ਆਜ਼ਾਦੀ, ਮਾਣ-ਸਨਮਾਨ ਅਤੇ ਅਧਿਆਤਮਿਕ ਅਧਿਕਾਰਾਂ ਨੂੰ ਬਹਾਲ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਸਿੱਖ ਧਰਮ ਵਿੱਚ ਇਨ੍ਹਾਂ ਧਾਰਮਿਕ ਅਸਥਾਨਾਂ ਦੀ ਪ੍ਰਮੁੱਖਤਾ ਨੂੰ ਦੁਹਰਾਇਆ ਅਤੇ ਰਾਜਨੀਤਿਕ ਦਖਲਅੰਦਾਜ਼ੀ ਤੋਂ ਮੁਕਤ ਕਰਵਾ ਕੇ ਢੁਕਵਾਂ ਆਜ਼ਾਦਾਨਾ ਰੁਤਬਾ ਮੁੜ ਪ੍ਰਾਪਤ ਕਰਨ ਲਈ ਪੰਥਕ ਏਕਤਾ ਦਾ ਸੱਦਾ ਦਿੱਤਾ।
ਸਿੱਖ ਸ਼ਖ਼ਸੀਅਤਾਂ ਦੀ ਪਦਵੀ ਪ੍ਰਤੀ ਗਲਤ ਵਿਆਖਿਆਵਾਂ ਦੇ ਮੁੱਦੇ ਉੱਤੇ ਕਾਨੂੰਨੀ ਮਾਮਲੇ ਕਮੇਟੀ ਦੇ ਚੇਅਰਪਰਸਨ ਜਗੀਰ ਸਿੰਘ ਨੇ ‘ਸੰਤ’ ਅਤੇ ‘ਬ੍ਰਹਮ ਗਿਆਨੀ’ ਨਾਮਕਰਨ ਦੇ ​​ਗੁਰਬਾਣੀ-ਅਧਾਰਤ ਪ੍ਰਮਾਣਿਕ ਅਰਥਾਂ ‘ਤੇ ਇੱਕ ਪ੍ਰਭਾਵਸ਼ਾਲੀ ਖੋਜ ਪੱਤਰ ਪੇਸ਼ ਕਰਦਿਆਂ ਇਲਾਹੀ ਅਵਸਥਾ ਅਤੇ ਆਪੂੰ-ਐਲਾਨੀਆਂ ਪਦਵੀਆਂ ਵਿਚਕਾਰ ਅੰਤਰ ਨੂੰ ਸਪੱਸ਼ਟ ਕੀਤਾ ਜਿਸ ਕਰਕੇ ਸੰਗਤ ਗੁੰਮਰਾਹ ਹੁੰਦੀ ਹੈ ਅਤੇ ਮੌਜੂਦਾ ਸਮੇਂ ਵਿੱਚ ਭਟਕਣਾ ਵੀ ਵਧਦੀ ਹੈ।
ਮਾਨਵਤਾਵਾਦੀ ਸੰਕਟ ਵੱਲ ਧਿਆਨ ਦਿਵਾਉਂਦੇ ਹੋਏ ਜੀ.ਐਸ.ਸੀ. ਦੇ ਖਜ਼ਾਨਚੀ ਹਰਸਰਨ ਸਿੰਘ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਤਬਾਹੀ ਦੇ ਪੈਮਾਨੇ ਦਾ ਵੇਰਵਾ ਦਿੰਦਿਆਂ ਖਾਸ ਕਰਕੇ ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਕਿਸਾਨਾਂ ਅਤੇ ਸਰਹੱਦੀ ਵਸਨੀਕਾਂ ਦੀ ਦਸ਼ਾ ਨੂੰ ਉਜਾਗਰ ਕੀਤਾ। ਕੌਂਸਲ ਨੇ ਤਾਲਮੇਲ ਵਾਲੇ ਰਾਹਤ ਕਾਰਜਾਂ ਲਈ ਵਿਸ਼ਵਵਿਆਪੀ ਸਿੱਖ ਸੰਸਥਾਵਾਂ ਨੂੰ ਸਹਾਇਤਾ ਜੁਟਾਉਣ ਦੀ ਅਪੀਲ ਵੀ ਕੀਤੀ।
ਵਿਰਾਸਤੀ ਇਮਾਰਤਾਂ ਦੇ ਰੱਖ-ਰਖਾਅ ਸਬੰਧੀ ਵਿਰਾਸਤੀ ਕਮੇਟੀ ਦੇ ਚੇਅਰਮੈਨ ਯਸਪਾਲ ਸਿੰਘ ਬੈਂਸ (ਅਮਰੀਕਾ) ਨੇ ਪਾਕਿਸਤਾਨ ਸਥਿਤ ਇਤਿਹਾਸਕ ਸਿੱਖ ਅਸਥਾਨਾਂ ਦੀ ਬਹਾਲੀ ਬਾਰੇ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਨੇ ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ ਅਤੇ ਪਾਕਿਸਤਾਨ ਦੇ ਪੁਰਾਤੱਤਵ ਵਿਭਾਗ ਦੇ ਸਮਰਥਨ ਦਾ ਸਵਾਗਤ ਕਰਦਿਆਂ ਅਣਗੌਲੇ ਗੁਰਦੁਆਰਿਆਂ ਅਤੇ ਵਿਰਾਸਤੀ ਅਸਥਾਨਾਂ ਨੂੰ ਸੁਰੱਖਿਅਤ ਰੱਖਣ ਲਈ ਨਿਰੰਤਰ ਨਿਗਰਾਨੀ ਅਤੇ ਅੰਤਰਰਾਸ਼ਟਰੀ ਸਹਿਯੋਗ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਆਪਣੀਆਂ ਸਬੰਧਤ ਰਿਪੋਰਟਾਂ ਵਿੱਚ ਪ੍ਰਧਾਨ ਡਾ. ਕੰਵਲਜੀਤ ਕੌਰ, ਸਕੱਤਰ ਹਰਜੀਤ ਸਿੰਘ ਅਤੇ ਖਜ਼ਾਨਚੀ ਹਰਸਰਨ ਸਿੰਘ ਨੇ ਜੀ.ਐਸ.ਸੀ. ਵੱਲੋਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਧਾਰਮਿਕ ਸੁਧਾਰਾਂ, ਮਾਨਵਤਾਵਾਦੀ ਇਮਦਾਦ ਅਤੇ ਹੋਰ ਪਹਿਲਕਦਮੀਆਂ ਲਈ ਇੱਕ ਸਪੱਸ਼ਟ ਰੋਡਮੈਪ ਦਾ ਮੁਲਾਂਕਣ ਕੀਤਾ। ਮੀਟਿੰਗ ਦੀ ਸਮਾਪਤੀ ਮੌਕੇ ਉਪ ਪ੍ਰਧਾਨ ਰਾਮ ਸਿੰਘ ਬੰਬੇ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਡੈਲੀਗੇਟਾਂ ਦੇ ਸੂਝਵਾਨ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਸੈਸ਼ਨ ਨੂੰ ਅਧਿਆਤਮਿਕ ਤੌਰ ‘ਤੇ ਗਿਆਨ ਭਰਪੂਰ ਬਣਾਉਣ ਤੋਂ ਇਲਾਵਾ ਏਕਤਾ ਤੇ ਦੂਰਦ੍ਰਿਸ਼ਟੀ ਦੇ ਉਦੇਸ਼ ਨਾਲ ਸਿੱਖ ਕੌਮ ਦੀ ਸੇਵਾ ਕਰਨ ਲਈ ਗਲੋਬਲ ਸਿੱਖ ਕੌਂਸਲ ਦੀ ਵਚਨਬੱਧਤਾ ਨੂੰ ਦੁਹਰਾਇਆ।

Tags: BREAKING NEWSGlobal Sikh CouncilLatest Punjab newsPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

by Navjot
September 19, 2026
0

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ   ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ): ਭਾਰਤ...

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

by Navjot
September 19, 2026
0

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ  ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ...

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

by Navjot
September 19, 2026
0

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ   ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ)  ਦਿੱਲੀ ਹਵਾਈ ਅੱਡੇ ਦਾ...

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

by Navjot
September 19, 2026
0

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਚੇਨਈ, 19 ਸਤੰਬਰ (ਵਿਸ਼ਵ ਵਾਰਤਾ): ਮਾਨਸੂਨ ਦੀ ਆਮਦ ਦੇ ਨਾਲ ਪੂਰੇ ਤਾਮਿਲਨਾਡੂ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

by Navjot
September 19, 2026
0

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ   ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ): ਭਾਰਤ...

Most Popular

Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

by Ranjit Singh
3 days ago
0

Canada 'ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਸਟੱਡੀ ਵੀਜ਼ਾ ’ਤੇ ਜਾਣ ਦੀ ਤਿਆਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 