Gold Price : ਸੋਨੇ ਦੀਆਂ ਕੀਮਤਾਂ ‘ਚ ਵੱਡਾ ਉਛਾਲ; ਤੋੜ ਦਿੱਤੇ ਹੁਣ ਤੱਕ ਦੇ ਸਾਰੇ ਰਿਕਾਰਡ
ਫਿਰ 1 ਲੱਖ ਰੁਪਏ ਤੋਂ ਪਾਰ ਹੋਇਆ Gold, ਜਾਣੋ 22-24 ਕੈਰੇਟ ਸੋਨੇ ਦੀਆਂ ਕੀਮਤਾਂ

ਨਵੀ ਦਿੱਲੀ, 23 ਜੁਲਾਈ (ਵਿਸ਼ਵ ਵਾਰਤਾ): ਸੋਨੇ ਅਤੇ ਚਾਂਦੀ ਦੀਆਂ ਕੀਮਤਾਂ (Gold Price) ਅੱਜ ਯਾਨੀ 23 ਜੁਲਾਈ ਨੂੰ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈਆਂ ਹਨ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 24 ਕੈਰੇਟ ਸੋਨੇ ਦੀ ਕੀਮਤ (Gold Price) ₹ 994 ਵਧ ਕੇ ₹ 1,00,502 ਪ੍ਰਤੀ 10 ਗ੍ਰਾਮ ਹੋ ਗਈ ਹੈ।

ਦਿੱਲੀ ‘ਚ 24 ਕੈਰੇਟ ਸੋਨੇ ਦੀ ਕੀਮਤ ₹1,02,480 ਹੈ ਅਤੇ 22 ਕੈਰੇਟ ਸੋਨੇ ਦੀ ਕੀਮਤ ₹93,950 ਹੈ। ਮਹਾਨਗਰ ਮੁੰਬਈ ‘ਚ 24 ਕੈਰੇਟ ਸੋਨੇ ਦੀ ਕੀਮਤ ₹1,02,330 ਹੈ ਅਤੇ 22 ਕੈਰੇਟ ਸੋਨੇ ਦੀ ਕੀਮਤ ₹93,800 ਹੈ। ਇਸ ਤੋਂ ਇਲਾਵਾ ਅੱਜ ਚਾਂਦੀ ਦੀ ਕੀਮਤ 105500 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ, ਜੋ ਮੰਗਲਵਾਰ ਨੂੰ 114493 ਰੁਪਏ ਸੀ।
ਇਸ ਸਾਲ ਯਾਨੀ 1 ਜਨਵਰੀ ਤੋਂ ਹੁਣ ਤੱਕ, 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 76,162 ਰੁਪਏ ਤੋਂ ਵੱਧ ਕੇ 1,00,502 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵੀ 19,483 ਰੁਪਏ ਵਧ ਕੇ 86,017 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵੱਧ ਕੇ 1,05,500 ਰੁਪਏ ਹੋ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























