ਅੰਮ੍ਰਿਤਸਰ ( AMRITSAR ), 22 ਜੂਨ (ਵਿਸ਼ਵ ਵਾਰਤਾ)( GOLDEN TEMPLE NEWS):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲੜਕੀ ਵੱਲੋਂ ਪਰਿਕਰਮਾ ਅੰਦਰ ਯੋਗਾ ਆਸਨ ਕਰਨ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ( SOCIAL MEDIA )ਜਰੀਏ ਫੈਲਾਉਣ ਦਾ ਸਖਤ ਨੋਟਿਸ ਲੈਂਦਿਆਂ ਉਸ ਵਿਰੁੱਧ ਕਾਰਵਾਈ ਕਰਨ ਦਾ ਐਲਾਨ ਕੀਤਾ ਹੈ। ਦੂਸਰੇ ਪਾਸੇ ਐਸਜੀਪੀਸੀ ਮੈਂਬਰ ਤੇ ਸਾਬਕਾ ਜਨਰਲ ਸਕੱਤਰ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਪੂਰੇ ਦੇਸ਼ ਵਿੱਚ ਇੰਟਰਨੈਸ਼ਨਲ ਯੋਗਾ ਦਿਵਸ ਮਨਾਇਆ ਜਾ ਰਿਹਾ ਸੀ ਦੂਸਰੇ ਪਾਸੇ ਇੱਕ ਲੜਕੀ ਵੱਲੋਂ ਸਵੇਰੇ 7 ਵਜੇ ਤੋਂ ਪਹਿਲਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਦਾਖਲ ਹੋ ਕੇ ਜਾਣ ਬੁੱਝ ਕੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਅਤੇ ਯੋਗਾ ਕਰਦੀ ਦੀ ਤਸਵੀਰ ਖਿੱਚ ਕੇ ਸੋਸ਼ਲ ਮੀਡੀਆ ਅਕਾਊਂਟ ਤੇ ਅਪਲੋਡ ਕੀਤੀ ਉਹਨਾਂ ਕਿਹਾ ਕਿ ਕਿਸੇ ਨੂੰ ਵੀ ਸ਼੍ਰੀ ਦਰਬਾਰ ਸਾਹਿਬ ਵਿਖੇ ਗੁਰਮਤਿ ਵਿਰੁੱਧ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਪਰੰਤੂ ਕੁਝ ਲੋਕ ਜਾਣ ਬੁੱਝ ਕੇ ਇਸ ਪਾਵਨ ਅਸਥਾਨ ਦੀ ਪਵਿੱਤਰਤਾ ਅਤੇ ਇਤਿਹਾਸਿਕ ਮਹੱਤਤਾ ਨੂੰ ਨਜ਼ਰ ਅੰਦਾਜ਼ ਕਰਕੇ ਕੋਝੀਆਂ ਹਰਕਤਾਂ ਕਰਦੇ ਹਨ ਉਹਨਾਂ ਨੇ ਕਿਹਾ ਕਿ ਇਸ ਲੜਕੀ ਵੱਲੋਂ ਕੀਤੀ ਹਰਕਤ ਬਰਦਾਸ਼ ਕਰਨ ਯੋਗ ਨਹੀਂ ਹੈ ਇਸ ਲਈ ਇਸ ਦੇ ਖਿਲਾਫ ਕਾਰਵਾਈ ਵੀ ਕੀਤੀ ਜਾਏਗੀ ਉਹਨਾਂ ਨੇ ਕਿਹਾ ਕਿ ਅਜਿਹੇ ਲੋਕਾਂ ਵੱਲੋਂ ਕੀਤੀਆਂ ਜਾ ਰਹੀਆਂ ਅਜਿਹੀਆਂ ਹਰਕਤਾਂ ਕਰਕੇ ਦਰਬਾਰ ਸਾਹਿਬ ਵਿੱਚ ਪਹੁੰਚਦੀ ਬਾਕੀ ਸੰਗਤ ਨੂੰ ਵੀ ਠੇਸ ਪਹੁੰਚਦੀ ਹੈ ਕਿਉਂਕਿ ਫਿਰ ਮਜਬੂਰਨ ਐਸਜੀਪੀਸੀ ਵੱਲੋਂ ਕਈ ਤਰ੍ਹਾਂ ਦੇ ਪਾਬੰਦੀਆਂ ਦਰਬਾਰ ਸਾਹਿਬ ਦੇ ਅੰਦਰ ਲਗਾਉਣੀਆਂ ਪੈਂਦੀਆਂ ਜਿਸ ਕਰਕੇ ਬਾਕੀ ਸੰਗਤ ਨੂੰ ਵੀ ਉਸਦਾ ਨੁਕਸਾਨ ਹੁੰਦਾ ਹੈ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਇਸ ਸਬੰਧੀ ਦਰਬਾਰ ਸਾਹਿਬ ਦੀਆਂ ਪ੍ਰਕਰਮਾਂ ਵਿੱਚ ਡਿਊਟੀ ਕਰ ਰਹੇ ਸੇਵਾਦਾਰਾਂ ਵੱਲੋਂ ਕਿਸ ਤਰੀਕੇ ਇਹ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਇਸ ਸਬੰਧੀ ਦਰਬਾਰ ਸਾਹਿਬ ਦੀਆਂ ਪ੍ਰਕਰਮਾਂ ਵਿੱਚ ਡਿਊਟੀ ਕਰ ਰਹੇ ਸੇਵਾਦਾਰ ਉਸ ਸਮੇਂ ਕਿੱਥੇ ਸੀ ਇਸ ਦੇ ਲਈ ਵੀ ਐਸਜੀਪੀਸੀ ਵੱਲੋਂ ਇੱਕ ਕਮੇਟੀ ਗਠਿਤ ਕਰ ਦਿੱਤੀ ਗਈ ਹੈ ਤੇ ਉਹ ਕਮੇਟੀ ਇਸ ਸਾਰੇ ਮਾਮਲੇ ਦੀ ਜਾਂਚ ਵੀ ਕਰ ਰਹੀ ਹੈ।