Google ਦੇ ਇਨ੍ਹਾਂ ਕਰਮਚਾਰੀਆਂ ਦੀ ਨੌਕਰੀ ਖਤਰੇ ‘ਚ?
- ਸੁੰਦਰ Pichai ਨੇ ਕੀਤਾ ਛਾਂਟੀ ਦਾ ਐਲਾਨ
ਨਵੀ ਦਿੱਲੀ: ਗੂਗਲ ਦੇ ਕਰਮਚਾਰੀਆਂ ਲਈ ਬੁਰੀ ਖਬਰ ਹੈ, ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸੁੰਦਰ ਪਿਚਾਈ ਨੇ ਕੰਪਨੀ ਵਿਚ ਕੰਮ ਕਰ ਰਹੇ ਲਗਭਗ 10% ਕਰਮਚਾਰੀਆਂ ਦੀ ਛਾਂਟੀ ਦਾ ਸੰਕੇਤ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕੰਪਨੀ ਓਪਨਏਆਈ ਦੀ ਵਧਦੀ ਪ੍ਰਤੀਯੋਗਿਤਾ ਦੇ ਕਾਰਨ ਅਜਿਹਾ ਕਦਮ ਚੁੱਕਣ ਜਾ ਰਹੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਸੁੰਦਰ ਪਿਚਾਈ ਨੇ ਕਿਹਾ ਹੈ ਕਿ ਗੂਗਲ ਹੁਣ ਮੈਨੇਜਰ, ਡਾਇਰੈਕਟਰ ਅਤੇ ਵਾਈਸ ਪ੍ਰੈਜ਼ੀਡੈਂਟ ਵਰਗੇ ਅਹੁਦਿਆਂ ‘ਤੇ ਨੌਕਰੀਆਂ ‘ਚ ਕਟੌਤੀ ਕਰੇਗਾ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ 10 ਫੀਸਦੀ ਮੁਲਾਜ਼ਮਾਂ ਦੀ ਛਾਂਟੀ ਕੀਤੀ ਜਾਵੇਗੀ, ਉਨ੍ਹਾਂ ਵਿੱਚੋਂ ਕੁਝ ਦੇ ਕੰਮ ਬਦਲੇ ਜਾਣਗੇ ਅਤੇ ਕੁਝ ਨੂੰ ਹਟਾ ਦਿੱਤਾ ਜਾਵੇਗਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/