• Latest
  • Trending
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

3 weeks ago
ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

46 minutes ago
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

1 hour ago
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

1 hour ago
ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

2 hours ago
TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

2 hours ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

4 hours ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

5 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

5 hours ago
Hindi News
English News
Saturday, June 27, 2026
No Result
View All Result
36 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

June 7, 2026
in ਖਬਰਾਂ, ਪੰਜਾਬ
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਰਾਜਪਾਲ ਕਟਾਰੀਆ ਨੇ ਸ੍ਰੀ ਭੈਣੀ ਸਾਹਿਬ ਦੀ ਪਹਿਲੀ ਫੇਰੀ ਦੌਰਾਨ ਨਾਮਧਾਰੀ ਗਊਸ਼ਾਲਾ ਅਤੇ ਇਤਿਹਾਸਕ ਰਾਮ ਮੰਦਰ ਦਾ ਵੀ ਕੀਤਾ ਦੌਰਾ

ਸ੍ਰੀ ਭੈਣੀ ਸਾਹਿਬ (ਲੁਧਿਆਣਾ), 7 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਭੈਣੀ ਸਾਹਿਬ (ਲੁਧਿਆਣਾ) ਦੇ ਅਧਿਆਤਮਿਕ ਅਤੇ ਧਾਰਮਿਕ ਅਸਥਾਨ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਧਾਰਮਿਕ ਵਿਰਾਸਤੀ ਅਸਥਾਨ ਸ੍ਰੀ ਭੈਣੀ ਸਾਹਿਬ ਦੇ ਦਰਸ਼ਨ ਕੀਤੇ ਅਤੇ ਅਧਿਆਤਮਿਕ ਗੁਰਮਤਿ ਸਮਾਗਮ ਨੂੰ ਸੰਬੋਧਨ ਵੀ ਕੀਤਾ।

ਨਾਮਧਾਰੀ ਸੰਪਰਦਾ ਦੇ ਵਿਸ਼ਵ ਮੁਖੀ ਸਤਿਗੁਰੂ ਉਦੈ ਸਿੰਘ ਨੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦਾ ਸਵਾਗਤ ਕਰਦਿਆਂ ਨਾਮਧਾਰੀ ਭਾਈਚਾਰੇ ਦੁਆਰਾ ਅਪਣਾਈਆਂ ਗਈਆਂ ਅਧਿਆਤਮਿਕ ਪਰੰਪਰਾਵਾਂ ਅਤੇ ਮਾਨਵਤਾਵਾਦੀ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਦੁਆਰਾ ਪ੍ਰਸਿੱਧ ਧਾਰਮਿਕ ਵਿਰਾਸਤ “ਸਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ” ਨੂੰ ਦਰਸਾਉਂਦੀ ਇੱਕ ਵਿਸ਼ੇਸ਼ ਚਿੱਤਰਕਾਰੀ ਕੀਤੀ ਤਸਵੀਰ ਜੋ ਸਤਿਗੁਰ ਉਦੈ ਸਿੰਘ ਜੀ ਦੁਆਰਾ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੂੰ ਇੱਕ ਪਵਿੱਤਰ ਯਾਦਗਾਰ ਵਜੋਂ ਭੇਟ ਕੀਤੀ ਗਈ।

ਗੁਲਾਬ ਚੰਦ ਕਟਾਰੀਆ ਦੀ ਰਾਜਪਾਲ ਪੰਜਾਬ ਬਣਨ ਤੋਂ ਬਾਅਦ ਭੈਣੀ ਸਾਹਿਬ ਦੀ ਇਹ ਪਹਿਲੀ ਫੇਰੀ ਸੀ, ਇਸ ਫੇਰੀ ਦੌਰਾਨ ਰਾਜਪਾਲ ਨੇ ਭੈਣੀ ਸਾਹਿਬ ਦੇ ਅੰਦਰ ਪਵਿੱਤਰ ਅਸਥਾਨ ਰਾਮ‌ ਮੰਦਰ ਦਾ ਵੀ ਦੌਰਾ ਕੀਤਾ, ਜਿੱਥੇ 1857 ਵਿੱਚ ਅੰਗਰੇਜ਼ਾਂ ਵਿਰੁੱਧ ਕੂਕਾ ਲਹਿਰ ਸ਼ੁਰੂ ਹੋਈ ਸੀ। ਰਾਜਪਾਲ ਨੇ ਰਾਮ ਮੰਦਰ‌ ਅੰਦਰ ਲੱਗੀ ਫੋਟੋ ਪ੍ਰਦਰਸ਼ਨੀ ਵੀ ਦੇਖੀ। ਇਸ ਤੋਂ ਬਾਅਦ ਉਹਨਾਂ ਨੇ ਨਾਮਧਾਰੀ ਗਊਸ਼ਾਲਾ ਦਾ ਵੀ ਦੌਰਾ ਕੀਤਾ ਜਿੱਥੇ ਉਹਨਾਂ ਨੇ ਗਊਆਂ ਨੂੰ ਗੁੜ ਖਵਾਇਆ ਅਤੇ ਗਊਆਂ ਦੀ ਰੱਖਿਆ ਅਤੇ ਭਲਾਈ ਲਈ ਕੀਤੇ ਜਾ ਰਹੇ ਸਮਰਪਿਤ ਯਤਨਾਂ ਦੀ ਸ਼ਲਾਘਾ ਵੀ ਕੀਤੀ।

ਗੁਲਾਬ ਚੰਦ ਕਟਾਰੀਆ ਨੇ ਸਤਿਗੁਰੂ ਉਦੈ ਸਿੰਘ ਦੀ ਮੌਜੂਦਗੀ ਵਿੱਚ ਸ੍ਰੀ ਭੈਣੀ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਵੀ ਹਿੱਸਾ ਲਿਆ, ਜਿੱਥੇ ਉਨ੍ਹਾਂ ਨੇ ਕੀਰਤਨ ਸਰਵਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਸੂਚਨਾ ਕਮਿਸ਼ਨਰ ਪੰਜਾਬ ਇੰਦਰਪਾਲ ਸਿੰਘ ਧੰਨਾ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਵੀ ਗੁਰਮਤਿ ਸਮਾਗਮ ਵਿੱਚ ਸ਼ਿਰਕਤ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਭਾਰਤ ਦੀ ਅਜ਼ਾਦੀ ਦੀ ਲੜਾਈ ਦਾ ਮੁੱਢ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਨੇ ਅੰਗਰੇਜ ਸਾਮਰਾਜ ਵਿਰੁੱਧ ਨਾ ਮਿਲਵਤਰਨ ਲਹਿਰ ਚਲਾ ਕੇ ਬੰਨ੍ਹਿਆ ਅਤੇ ਦੇਸ਼ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸੇਧ ਪ੍ਰਦਾਨ ਕੀਤੀ ਅਤੇ ਉਹਨਾ ਨੇ ਸੱਚ, ਸਤਿਆਗ੍ਰਹਿ ਅਤੇ ਅਹਿੰਸਾ ਦੇ ਸਿਧਾਂਤਾ ਤੇ ਪਹਿਰਾ ਦਿੱਤਾ ਅਤੇ ਇਹਨਾਂ ਸਿਧਾਂਤਾ ਨੂੰ ਅਪਣਾ ਕੇ ਦੇਸ਼ ਦੀ ਅਜ਼ਾਦੀ ਦੀ ਲਹਿਰ ਵਿਚ ਵਡਮੁੱਲਾ ਯੋਗਦਾਨ ਪਾਇਆ। ਸਤਿਗੁਰੂ ਰਾਮ ਸਿੰਘ ਜੀ ਦੀ ਸੋਚ ਨੂੰ ਸਮਾਜ ਸੁਧਾਰ ਦਾ ਆਧਾਰ ਬਣਾਉਣ ਦੀ ਲੋੜ ਹੈ।

ਕੂਕਾ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਜ਼ਿਕਰ ਕਰਦਿਆਂ, ਗੁਲਾਬ ਚੰਦ ਕਟਾਰੀਆ ਨੇ ਅੱਗੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਨੇ ਬਹਾਦਰ ਕ੍ਰਾਂਤੀਕਾਰੀ ਪੈਦਾ ਕੀਤੇ, ਜਿਨ੍ਹਾਂ ਨੇ ਅੰਗਰੇਜ਼ਾਂ ਦੇ ਖਿਲਾਫ ਹੌਸਲੇ ਨਾਲ ਲੜਾਈ ਲੜੀ ਅਤੇ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਤੋਪਾਂ ਦੇ ਸਾਹਮਣੇ ਖੜ੍ਹੇ ਹੋ ਕੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ।

ਉਹਨਾਂ ਕਿਹਾ ਕਿ ਮਲੇਰਕੋਟਲਾ ਵਿਖੇ 66 ਨਾਮਧਾਰੀ ਸਿੰਘਾਂ ਨੂੰ ਅੰਗਰੇਜਾਂ ਨੇ ਤੋਪਾਂ ਨਾਲ ਉਡਾਇਆਂ ਅਤੇ ਲੁਧਿਆਣਾ, ਰਾਏਕੋਟ ਅਤੇ ਅੰਮ੍ਰਿਤਸਰ ਵਿਖੇ ਕਈ ਨਾਮਧਾਰੀ ਸਿੰਘਾਂ ਨੂੰ ਸ਼ਰੇਆਮ ਫਾਂਸੀ ਵੀ ਦਿੱਤੀ ਗਈ। ਉਹਨਾ ਕਿਹਾ ਕਿ ਅਜ਼ਾਦੀ ਦੀ ਲੜਾਈ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਅਤੇ ਅਜਾਦੀ ਦੀ ਲੜਾਈ ਦੌਰਾਨ ਨਾਮਧਾਰੀ ਸਿੰਘਾਂ ਨੇ ਵੀ ਬਹੁਤ ਕੁਰਬਾਨੀਆਂ ਦਿੱਤੀਆਂ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀ ਜਾ ਸਕਦਾ। ਉਹਨਾਂ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ‘ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ।

ਪੰਜਾਬ ਦੇ ਰਾਜਪਾਲ ਨੇ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ‘ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਜੇਕਰ 100 ਪ੍ਰਤੀਸ਼ਤ ਨਸ਼ਾ ਮੁਕਤ ਕੋਈ ਸਮਾਜ ਹੈ ਤਾਂ ਇਹ ਨਾਮਧਾਰੀ ਸੰਪਰਦਾ ਹੈ। ਅਸਲ ਵਿੱਚ ਇਹਨਾਂ ਨੇ ਤਾਂ ਚਾਹ ਪੀਣ ਨੂੰ ਵੀ ਤਿਆਗਿਆ ਹੋਇਆ ਹੈ। ਇਸ ਤਰ੍ਹਾਂ ਦੀ ਸੰਸਕਾਰੀ ਪ੍ਰੇਰਨਾ ਦੇਣ ਵਾਲਾ ਵਿਅਕਤੀ ਹੀ ਚੰਗਾ ਸਮਾਜ ਸਿਰਜ ਸਕਦਾ ਹੈ। ਉਨ੍ਹਾਂ ਕਿਹਾ ਕਿ ਮੈਂ ਸੋਚਦਾ ਹਾਂ ਕਿ ਅਸਲ ਵਿੱਚ ਸਤਿਗੁਰੂ ਰਾਮ ਸਿੰਘ ਦੇ ਚਰਨਾਂ ਵਿੱਚ ਨਮਸਕਾਰ ਕਰਕੇ ਹੀ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਫਲਤਾ ਮਿਲੇਗੀ। ਉਨ੍ਹਾਂ ਕਿਹਾ ਕਿ ਨਾਮਧਾਰੀ ਸੰਪਰਦਾ ਨੇ ਹਮੇਸ਼ਾਂ ਵਾਤਾਵਰਣ, ਖੇਤੀਬਾੜੀ ਅਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਹੈ।

ਇਸ ਮੌਕੇ ਸਤਿਗੁਰੂ ਉਦੈ ਸਿੰਘ ਨੇ ਗੁਰਮਤਿ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਮੁੱਖ ਸੂਚਨਾ ਕਮਿਸ਼ਨਰ ਪੰਜਾਬ ਇੰਦਰਪਾਲ ਸਿੰਘ ਧੰਨਾ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੂੰ ਸਿਰੋਪਾਓ ਅਤੇ ਹੋਰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ।
ਅੰਤ ਵਿੱਚ ਰਾਜਪਾਲ ਪੰਜਾਬ ਨੇ ਸਤਿਗੁਰੂ ਉਦੈ ਸਿੰਘ ਦਾ ਉਨ੍ਹਾਂ ਨੂੰ ਦਿੱਤੀ ਗਈ ਨਿੱਘੀ ਮਹਿਮਾਨ ਨਿਵਾਜ਼ੀ ਲਈ ਧੰਨਵਾਦ ਕੀਤਾ ਅਤੇ ਨਾਮਧਾਰੀ ਸੰਪਰਦਾ ਦੇ ਅਧਿਆਤਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

by Jaspreet Kaur
June 27, 2026
0

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ ਨਵੀ ਦਿੱਲੀ ,27 ਜੂਨ 2026 (ਵਿਸ਼ਵ ਵਾਰਤਾ) :...

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

by Ankit
June 27, 2026
0

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,27 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

by Ankit
June 27, 2026
0

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 181 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

by Jaspreet Kaur
June 27, 2026
0

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ ਨਵੀ ਦਿੱਲੀ ,27 ਜੂਨ 2026 (ਵਿਸ਼ਵ ਵਾਰਤਾ) :...

Most Popular

Punjab Weather: ਪੰਜਾਬ ‘ਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: ਪੰਜਾਬ ‘ਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

by Ranjit Singh
3 weeks ago
0

Punjab Weather: ਪੰਜਾਬ 'ਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 