GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ
ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ): GST ਕੌਂਸਲ ਦੀ 57ਵੀਂ ਬੈਠਕ ਅੱਜ 8 ਅਕਤੂਬਰ ਨੂੰ ਸਵੇਰੇ 11 ਵਜੇ ਭਾਰਤ ਮੰਡਪਮ ਵਿਖੇ ਹੋਵੇਗੀ। ਬੈਠਕ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਸ਼ਾਮਲ ਹੋਣਗੇ।
ਬੈਠਕ ਦੌਰਾਨ GST ਰਜਿਸਟ੍ਰੇਸ਼ਨ, ਰਿਟਰਨ, ਰਿਫੰਡ ਅਤੇ ਇਨਪੁਟ ਟੈਕਸ ਕ੍ਰੈਡਿਟ (ITC) ਨਾਲ ਸਬੰਧਤ ਸੁਧਾਰਾਂ ’ਤੇ ਚਰਚਾ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ GST ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਅਤੇ ਕਰਦਾਤਾਵਾਂ ਨਾਲ ਜੁੜੇ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਹੋ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























