Gujarat : ਪੋਰਬੰਦਰ ‘ਚ ਕੋਸਟ ਗਾਰਡ ਦਾ ਹੈਲੀਕਾਪਟਰ ਕਰੈਸ਼ ; 3 ਦੀ ਮੌਤ
ਚੰਡੀਗੜ੍ਹ, 5ਜਨਵਰੀ(ਵਿਸ਼ਵ ਵਾਰਤਾ) ਭਾਰਤੀ ਕੋਸਟ ਗਾਰਡ ਦਾ ਹੈਲੀਕਾਪਟਰ ਐਤਵਾਰ ਦੁਪਹਿਰ 12 ਵਜੇ ਗੁਜਰਾਤ ਦੇ ਪੋਰਬੰਦਰ ‘ਚ ਹਾਦਸਾਗ੍ਰਸਤ ਹੋ ਗਿਆ।
ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੋਰਬੰਦਰ ਹਵਾਈ ਪੱਟੀ ‘ਤੇ ਲੈਂਡਿੰਗ ਦੌਰਾਨ ਹੈਲੀਕਾਪਟਰ ਕਰੈਸ਼ ਹੋ ਗਿਆ। ਹੈਲੀਕਾਪਟਰ ਦੇ ਡਿੱਗਦੇ ਹੀ ਇਸ ਨੂੰ ਅੱਗ ਲੱਗ ਗਈ। ਕੋਸਟ ਗਾਰਡ ਨੇ ਦੱਸਿਆ ਕਿ ਹੈਲੀਕਾਪਟਰ ‘ਚ 2 ਪਾਇਲਟਾਂ ਸਮੇਤ 3 ਲੋਕ ਸਵਾਰ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/