• Latest
  • Trending
ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

3 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

52 minutes ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

55 minutes ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

2 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

2 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

2 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

2 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

4 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

4 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

4 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
19 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

August 6, 2026
in ਪੰਜਾਬ
ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 6 ਅਗਸਤ (ਵਿਸ਼ਵ ਵਾਰਤਾ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸਾਰੇ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹਨ ਅਤੇ ਕੋਈ ਵੀ ਚੈਨਲ ਬਿਨਾਂ ਪ੍ਰਵਾਨਗੀ ਆਪਣੇ ਆਪ ਇਸ ਦਾ ਪ੍ਰਸਾਰਣ ਨਹੀਂ ਕਰ ਸਕਦਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।

ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਜੀਟੀਸੀ ਚੈਨਲ ਦੇ ਐਮਡੀ ਰਾਬਿੰਦਰਾ ਨਰਾਇਣ ਨੇ ਫੇਸਬੁੱਕ ਉੱਤੇ ਪੋਸਟ ਪਾ ਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਯੂਟਿਊਬ ਚੈਨਲ ਤੋਂ ਲਿੰਕ ਲੈ ਕੇ ਆਪਣੇ ਚੈਨਲ ’ਤੇ ਪ੍ਰਸਾਰਣ ਕਰਨ ਬਾਰੇ ਲਿਖਿਆ ਅਤੇ ਈਮੇਲ ਰਾਹੀਂ ਰਾਤ 9 ਵਜੇ ਪੱਤਰ ਭੇਜ ਕੇ ਇਸ ਦੀ ਸੂਚਨਾ ਸ਼੍ਰੋਮਣੀ ਕਮੇਟੀ ਨੂੰ ਦਿੱਤੀ, ਜੋ ਅਧਿਕਾਰਤ ਨਿਯਮਾਂ ਦੀ ਉਲੰਘਣਾ ਹੈ। ਉਨ੍ਹਾਂ ਜੀਟੀਸੀ ਚੈਨਲ ਨੂੰ ਅਣ-ਅਧਿਕਾਰਤ ਤੌਰ ’ਤੇ ਚਲਾਇਆ ਜਾ ਰਿਹਾ ਗੁਰਬਾਣੀ ਪ੍ਰਸਾਰਣ ਤੁਰੰਤ ਬੰਦ ਕਰਨ ਲਈ ਆਖਿਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੀਟੀਸੀ ਚੈਨਲ ਨਾਲ ਕੀਤਾ ਗਿਆ ਸਮਝੌਤਾ 2023 ਵਿਚ ਖ਼ਤਮ ਕਰ ਦਿੱਤਾ ਗਿਆ ਸੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਚੈਨਲ ਬਨਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ।

ਇਸ ਕਾਰਜ ਸਬੰਧੀ ਬਣਾਈ ਗਈ ਸਬ-ਕਮੇਟੀ ਦੀਆਂ ਕਈ ਮੀਟਿੰਗਾਂ ਮਗਰੋਂ ਵੈੱਬ ਚੈਨਲ ਚਲਾਉਣ ਦੀ ਸਿਫ਼ਾਰਸ਼ ਹੋਈ ਅਤੇ ਇਸ ਲਈ ਸੈਟਅੱਪ ਤਿਆਰ ਕਰਨ ਅਤੇ ਤਕਨੀਕੀ ਸਟਾਫ਼ ਵਾਸਤੇ ਵੱਖ-ਵੱਖ ਕੰਪਨੀਆਂ ਨਾਲ ਸੰਪਰਕ ਕੀਤਾ ਗਿਆ। ਜਿਨ੍ਹਾਂ ਨੇ ਮਹੀਨਾਵਾਰ 12 ਲੱਖ ਰੁਪਏ ਖਰਚ ਦਾ ਅਨੁਮਾਨ ਦਿੱਤਾ ਸੀ। ਇਸੇ ਦੌਰਾਨ 21 ਜੁਲਾਈ 2023 ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੁੱਜੇ ਪੱਤਰ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਕੰਮ ਕਰ ਰਹੇ ਪੀਟੀਸੀ ਚੈਨਲ, ਜਿਨ੍ਹਾਂ ਨੇ ਸੈਟਅੱਪ ਲਗਾਉਣ ਅਤੇ ਤਕਨੀਕੀ ਸਟਾਫ਼ ਆਦਿ ਲਈ ਹੋਣ ਵਾਲੇ ਮਹੀਨਾਵਾਰ 12 ਲੱਖ ਰੁਪਏ ਖ਼ਰਚ ਚੁੱਕਣ ਦੀ ਵਚਨਬੱਧਤਾ ਪ੍ਰਗਟਾਈ, ਨੂੰ ਕੇਵਲ ਸੈਟੇਲਾਈਟ ਰਾਹੀਂ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦੀ ਸਹਿਮਤੀ ਦਿੱਤੀ, ਜਦਕਿ ਹਰ ਤਰ੍ਹਾਂ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਨੇ ਆਪਣੇ ਕੋਲ ਰਾਖਵੇਂ ਰੱਖੇ ਗਏ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਸੰਗਤਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਕੁਝ ਲੋਕਾਂ ਵੱਲੋਂ ਇਸ ’ਤੇ ਲਗਾਤਾਰ ਸਿਆਸਤ ਕੀਤੀ ਜਾ ਰਹੀ ਹੈ, ਜੋ ਠੀਕ ਵਰਤਾਰਾ ਨਹੀਂ। ਉਨ੍ਹਾਂ ਕਿਹਾ ਕਿ ਜੀਟੀਸੀ ਵੱਲੋਂ ਬਿਨਾਂ ਕਿਸੇ ਅਧਿਕਾਰਤ ਪ੍ਰਵਾਨਗੀ ਦੇ ਆਪਣੀ ਮਨਮਰਜ਼ੀ ਨਾਲ ਗੁਰਬਾਣੀ ਪ੍ਰਸਾਰਣ ਕਰਨਾ ਕਦਾਚਿਤ ਉੱਚਿਤ ਨਹੀਂ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਿਸੇ ਵੀ ਅਧਿਕਾਰਤ ਫੈਸਲੇ ਬਿਨਾਂ ਇਕ ਬਿਆਨ ਨੂੰ ਅਧਾਰ ਬਣਾ ਕੇ ਬਿਨਾਂ ਇਜਾਜ਼ਤ ਗੁਰਬਾਣੀ ਪ੍ਰਸਾਰਣ ਕਰਨਾ ਜਿਥੇ ਗ਼ੈਰ-ਅਧਿਕਾਰਤ ਅਤੇ ਗ਼ੈਰ-ਇਖ਼ਲਾਕੀ ਹੈ, ਉਥੇ ਇਹ ਗ਼ੈਰ-ਕਾਨੂੰਨੀ ਵੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜੀਟੀਸੀ ਚੈਨਲ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਯੂਟਿਊਬ ਚੈਨਲ ਤੋਂ ਕਿਸੇ ਵੀ ਡਾਊਨਲੋਡ ਕਰਨ ਦਾ ਅਧਿਕਾਰ ਨਹੀਂ ਅਤੇ ਜੇਕਰ ਕੋਈ ਗੁਰਬਾਣੀ ਦੇ ਪ੍ਰਸਾਰ ਦੇ ਮੱਦੇਨਜ਼ਰ ਸੇਵਾ ਕਰਨੀ ਚਾਹੁੰਦਾ ਹੈ ਤਾਂ ਉਹ ਕੇਵਲ ਸ਼ੇਅਰ ਕਰ ਸਕਦਾ ਹੈ। ਕੋਈ ਵੀ ਜੇਕਰ ਲਿੰਕ ਡਾਊਨਲੋਡ ਕਰਕੇ ਰੀਸਸਟਰੀਮ ਕਰੇਗਾ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਹੋਰ ਚੈਨਲ ਲਾਈਵ ਸਬੰਧੀ ਮੰਗ ਭੇਜਦਾ ਹੈ ਤਾਂ ਉਸ ’ਤੇ ਸੰਸਥਾ ਨਿਯਮਾਂ ਅਨੁਸਾਰ ਫੈਸਲਾ ਕਰ ਸਕਦੀ ਹੈ, ਇਸ ਲਈ ਬਕਾਇਦਾ ਨਿਯਮ ਬਣਾਉਣੇ ਪੈਣਗੇ, ਪ੍ਰੰਤੂ ਆਪਣੇ ਆਪ ਲਾਈਵ ਪ੍ਰਸਾਰਣ ਕਰਨ ਦੀ ਕਿਸੇ ਨੂੰ ਖੁੱਲ੍ਹ ਨਹੀਂ ਹੈ। ਕਿਉਂਕਿ ਸੰਸਥਾ ਨਿਯਮਾਂ ਤਹਿਤ ਚਲਦੀ ਹੈ ਅਤੇ ਉਸੇ ਅਨੁਸਾਰ ਹੀ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਵੀ ਵਿਚਾਰੇ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਪ੍ਰਤੀ ਮਰਯਾਦਾ ਅਤੇ ਪ੍ਰੰਪਰਾਵਾਂ ਦਾ ਧਿਆਨ ਰੱਖਿਆ ਜਾਣਾ ਹੁੰਦਾ ਹੈ ਅਤੇ ਇਸ ਲਈ ਹਰ ਕਿਸੇ ਨੂੰ ਅਧਿਕਾਰ ਨਹੀਂ ਦਿੱਤਾ ਜਾ ਸਕਦਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Hukamnama Sri Darbar Sahib Today – 05 November 2026 | Ang 857 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 November 2026 | Ang 857 I ਅੱਜ ਦਾ ਹੁਕਮਨਾਮਾ

by Ankit
4 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 05-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 