Gurdaspur : ਇੱਕ ਪੁਲਿਸ ਮੁਲਾਜ਼ਮ ਦੇ ਚਾਚੇ ਦੇ ਘਰ ਧਮਾਕਾ
ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਜ਼ਿੰਮੇਵਾਰੀ
ਧਮਾਕੇ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਤੇ ਕਸਿਆ ਤੰਜ, ਪੜ੍ਹੋ ਕੀ ਲਿਖਿਆ
ਚੰਡੀਗੜ੍ਹ, 18ਫਰਵਰੀ(ਵਿਸ਼ਵ ਵਾਰਤਾ) Gurdaspur : ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ(Dera Baba Nanak) ਦੇ ਪਿੰਡ ਰੈਮਲ ਵਿਖੇ ਸੋਮਵਾਰ ਦੇਰ ਰਾਤ ਇੱਕ ਧਮਾਕਾ ਹੋਇਆ ਹੈ। ਜਿਸਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਹੈ। ਪੰਜਾਬ ਵਿੱਚ ਲੜੀਵਾਰ ਧਮਾਕਿਆਂ ਦੇ ਵਿਚਕਾਰ, ਇਸ ਧਮਾਕੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਹ ਧਮਾਕਾ ਪੁਲਿਸਕਰਮੀ ਦੇ ਚਾਚੇ ਦੇ ਘਰ ਹੋਇਆ। ਪੁਲਿਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਪਰਿਵਾਰ ਨੂੰ ਮਿਲਣ ਪਹੁੰਚੇ। ਉਨ੍ਹਾਂ ਨੇ ਸਰਕਾਰ ‘ਤੇ ਤੰਜ਼ ਕੱਸਦੇ ਹੋਏ ਸੋਸ਼ਲ ਮੀਡੀਆ ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਰੰਧਾਵਾ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਉਹ ਤਸਵੀਰਾਂ ਇਸ ਲਈ ਸਾਂਝੀਆਂ ਕਰ ਰਹੇ ਹਨ ਤਾਂ ਜੋ ਸਰਕਾਰ ਇਸਨੂੰ ਟਾਇਰ-ਕੰਪ੍ਰੈਸਰ ਫਟਣ ਦੀ ਘਟਨਾ ਵਿੱਚ ਨਾ ਬਦਲ ਦੇਵੇ।
ਰੰਧਾਵਾ ਨੇ ਲਿਖਿਆ “ਜਨਾਬ ਭਗਵੰਤ ਮਾਨ ਸਾਹਿਬ…‼️ 🛑 ਕੱਲ੍ਹ ਰਾਤ ਮੇਰੇ ਵਿਧਾਨ ਸਭਾ ਹਲਕੇ ਡੇਰਾ ਬਾਬਾ ਨਾਨਕ ਦੇ ਪਿੰਡ ਰਾਏਮੱਲਾ ਵਿੱਚ ਮੇਰੇ ਸਾਥੀ ਪੁਲਿਸ ਅਧਿਕਾਰੀ ਦੇ ਚਾਚੇ ਦੇ ਘਰ ‘ਤੇ ਗ੍ਰਨੇਡ ਹਮਲਾ ਹੋਇਆ। 🛑 ਇਸ ਤੋਂ ਪਹਿਲਾਂ ਕਿ ਤੁਹਾਡਾ ਪੁਲਿਸ ਪ੍ਰਸ਼ਾਸਨ ਇਸ ਧਮਾਕੇ ਨੂੰ “ਟਾਇਰ ਫਟਣ ਜਾਂ ਕੰਪ੍ਰੈਸਰ ਫਟਣ” ਦੇ ਝੂਠ ਵਿੱਚ ਬਦਲ ਦੇਵੇ, ਮੈਂ ਇਸ ਖ਼ਤਰਨਾਕ ਧਮਾਕੇ ਦੀਆਂ ਤਸਵੀਰਾਂ ਸਾਂਝੀਆਂ ਕਰ ਰਿਹਾ ਹਾਂ। 🛑 ਸਰਹੱਦੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੇ ਧਮਾਕਿਆਂ ਅਤੇ ਮੁੱਖ ਮੰਤਰੀ ਦੀ ਲਗਾਤਾਰ ਚੁੱਪੀ ਕਾਰਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। 🛑 ਮੁੱਖ ਮੰਤਰੀ ਸਾਹਿਬ, ਪੰਜਾਬੀਆਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ ਕਿਉਂਕਿ ਉਹ ਹੁਣ ਤੁਹਾਡੇ ਅਤੇ ਤੁਹਾਡੇ ਪ੍ਰਸ਼ਾਸਨ ‘ਤੇ ਭਰੋਸਾ ਨਹੀਂ ਕਰਦੇ। ਜੇਕਰ ਤੁਸੀਂ ਅਜੇ ਵੀ ਇਲਾਕੇ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਨਹੀਂ ਦਿੰਦੇ ਤਾਂ ਮਾੜੇ ਹਾਲਾਤਾਂ ਲਈ ਤੁਸੀਂ ਜ਼ਿੰਮੇਵਾਰ ਹੋਵੋਗੇ। ਮੈਂ ਰੱਬ ਦਾ ਸ਼ੁਕਰ ਕਰਦਾ ਹਾਂ ਕਿ ਕੋਈ ਜ਼ਖਮੀ ਨਹੀਂ ਹੋਇਆ।”
https://x.com/Sukhjinder_INC/status/1891680828746309878
ਇਸ ਧਮਾਕੇ ਦੀ ਜ਼ਿੰਮੇਵਾਰੀ ਅੱਤਵਾਦੀ ਹੈਪੀ ਪਛੀਆ ਨੇ ਲਈ ਹੈ। ਜਿਸ ਵਿੱਚ ਉਸਨੂੰ ਸ਼ੇਰਾ ਮਾਨ ਦਾ ਸਮਰਥਨ ਪ੍ਰਾਪਤ ਹੈ। ਹੈਪੀ ਪਛੀਆ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਕੇ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/