Gurdaspur: ਰਣਜੀਤ ਸਿੰਘ ਐਨਕਾਊਂਟਰ ਮਾਮਲਾ : ਪੰਜਾਬ ਸਰਕਾਰ ਨੇ ਅਦਾਲਤ ‘ਚ ਦਾਇਰ ਕੀਤੀ ਸਟੇਟਸ ਰਿਪੋਰਟ
ਗੁਰਦਾਸਪੁਰ, 17 ਮਾਰਚ 2026 (ਵਿਸ਼ਵ ਵਾਰਤਾ) : ਗੁਰਦਾਸਪੁਰ ’ਚ 19 ਸਾਲਾ ਰਣਜੀਤ ਸਿੰਘ ਦੀ ਪੁਲਿਸ ਮੁਕਾਬਲੇ ਵਿੱਚ ਹੋਈ ਮੌਤ ਦੇ ਮਾਮਲੇ ’ਚ ਅੱਜ ਹਾਈਕੋਰਟ ‘ਚ ਅਹਿਮ ਸੁਣਵਾਈ ਹੋਈ। ਅਦਾਲਤ ‘ਚ ਅੱਜ ਪੰਜਾਬ ਪੁਲਿਸ ਵੱਲੋਂ ਸਟੇਟਸ ਰਿਪੋਰਟ ਦਾਖਿਲ ਕੀਤੀ ਗਈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 24 ਮਾਰਚ ਨੂੰ ਹੋਵੇਗੀ।

ਦੱਸ ਦਈਏ ਕਿ ਗੁਰਦਾਸਪੁਰ ਦੇ ਆਦੀਆ ਪੁਲਸ ਚੌਂਕੀ ‘ਚ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦੇ ਕਤਲ ਦੇ ਦੋਸ਼ ‘ਚ 19 ਸਾਲਾ ਰਣਜੀਤ ਸਿੰਘ ਦੀ ਪੁਲਸ ਮਕਾਲੇ ਦੌਰਾਨ ਮੌਤ ਹੋ ਗਈ ਸੀ। ਪੁਲਸ ਦਾ ਦਾਅਵਾ ਸੀ ਕਿ ਰਣਜੀਤ ਨੇ ਹਿਰਾਸਤ ਵਿਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰਿੰਗ ਕੀਤੀ, ਜਿਸ ਦੇ ਜਵਾਬ ਵਿਚ ਪੁਲਸ ਨੇ ਜਵਾਬੀ ਗੋਲੀਬਾਰੀ ਕੀਤੀ। ਇਸ ਕੇਸ ਵਿਚ ਪੁਲਸ ਨੇ ਦੋ ਹੋਰ ਮੁਲਜ਼ਮਾਂ, ਦਿਲਾਵਰ ਸਿੰਘ ਅਤੇ ਇੰਦਰਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















