Gurdaspur ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ
- ਮੌਕੇ ‘ਤੇ ਪੁੱਜੇ ਸੀਨੀਅਰ ਪੁਲਿਸ ਅਧਿਕਾਰੀ
ਗੁਰਦਾਸਪੁਰ, 19 ਦਸੰਬਰ: ਪੰਜਾਬ ‘ਚ ਅੱਜ ਫਿਰ ਪੁਲਿਸ ਚੌਕੀ ‘ਤੇ ਹਮਲੇ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੀ ਪੁਲਿਸ ਚੌਕੀ ਬਖਸ਼ੀਵਾਲ ‘ਚ ਗ੍ਰਨੇਡ ਹਮਲਾ ਹੋਇਆ ਹੈ। ਸੀਨੀਅਰ ਅਧਿਕਾਰੀਆਂ ਨੇ ਮੌਕੇ ਉਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫੋਰੈਂਸਿਕ ਟੀਮ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪੁਲਿਸ ਚੌਂਕੀ ਪਿਛਲੇ ਕੁਝ ਦਿਨਾਂ ਤੋਂ ਬੰਦ ਪਈ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/