• Latest
  • Trending
ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

41 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

21 minutes ago
ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

55 minutes ago
ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

1 hour ago
ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ; ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ ਐਕਸ਼ਨ ਕਮੇਟੀ ਨਾਲ ਮੀਟਿੰਗ ਲਈ ਪਹੁੰਚੇ ਮਾਨਸਾ 

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ; ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ ਐਕਸ਼ਨ ਕਮੇਟੀ ਨਾਲ ਮੀਟਿੰਗ ਲਈ ਪਹੁੰਚੇ ਮਾਨਸਾ 

1 hour ago
ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

2 hours ago
1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

2 hours ago
1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

2 hours ago
’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

2 hours ago
ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

3 hours ago
ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

3 hours ago
ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਨੇਪਾਲ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ ; ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਨੇਪਾਲ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ ; ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

3 hours ago
Hindi News
English News
Wednesday, November 4, 2026
No Result
View All Result
23 °c
Chandigarh
24 ° Thu
24 ° Fri
24 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਕਿਸਾਨਾਂ ਨੇ ਸਾਲ 2026-27 ਦੇ ਸੀਜ਼ਨ ਦੌਰਾਨ 201 ਕਰੋੜ ਰੁਪਏ ਦੀ ਸਬਸਿਡੀ ਦੇ ਲਾਭ ਨਾਲ 22 ਹਜ਼ਾਰ ਤੋਂ ਵੱਧ ਸੀ.ਆਰ.ਐੱਮ. ਮਸ਼ੀਨਾਂ ਖ਼ਰੀਦੀਆਂ, ਮਸ਼ੀਨਾਂ ਦੀ ਖਰੀਦ ‘ਚ ਪਿਛਲੇ ਸਾਲ ਦੇ ਮੁਕਾਬਲੇ 73 ਫ਼ੀਸਦ ਵਾਧਾ ਦਰਜ: ਖੁੱਡੀਆਂ

November 4, 2026
in ਖਬਰਾਂ, ਪੰਜਾਬ
ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

Gurmeet Singh Khudian

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

* ਕਿਸਾਨਾਂ ਨੇ ਸਾਲ 2026-27 ਦੇ ਸੀਜ਼ਨ ਦੌਰਾਨ 201 ਕਰੋੜ ਰੁਪਏ ਦੀ ਸਬਸਿਡੀ ਦੇ ਲਾਭ ਨਾਲ 22 ਹਜ਼ਾਰ ਤੋਂ ਵੱਧ ਸੀ.ਆਰ.ਐੱਮ. ਮਸ਼ੀਨਾਂ ਖ਼ਰੀਦੀਆਂ, ਮਸ਼ੀਨਾਂ ਦੀ ਖਰੀਦ ‘ਚ ਪਿਛਲੇ ਸਾਲ ਦੇ ਮੁਕਾਬਲੇ 73 ਫ਼ੀਸਦ ਵਾਧਾ ਦਰਜ: ਖੁੱਡੀਆਂ

ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ);- ਪਰਾਲੀ ਪ੍ਰਬੰਧਨ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ 1325.35 ਕਰੋੜ ਰੁਪਏ ਦਾ ਵੱਡਾ ਨਿਵੇਸ਼ ਕੀਤਾ ਹੈ, ਜਿਸ ਬਦੌਲਤ ਹੁਣ ਸੂਬੇ ਵਿੱਚ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ.) ਮਸ਼ੀਨਾਂ ਉਪਲਬਧ ਹਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 90 ਫ਼ੀਸਦੀ ਕਮੀ ਆਈ ਹੈ—ਜੋ ਸਾਲ 2022 ਵਿੱਚ 49,922 ਮਾਮਲਿਆਂ ਤੋਂ ਘਟ ਕੇ ਸਾਲ 2025 ਵਿੱਚ ਮਹਿਜ਼ 5,114 ਰਹਿ ਗਈਆਂ।

ਪਿਛਲੇ ਤਕਰੀਬਨ ਸਾਢੇ ਚਾਰ ਸਾਲਾਂ ਦੇ ਅੰਕੜੇ ਜਾਰੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਰਕਾਰ ਇਸ ਮੁਹਿੰਮ ਵਿੱਚ ਕੋਈ ਢਿੱਲ ਨਹੀਂ ਵਰਤ ਰਹੀ। ਸਾਲ 2026-27 ਦੇ ਸੀਜ਼ਨ ਲਈ ਕਿਸਾਨਾਂ ਨੇ ਲਗਭਗ 201 ਕਰੋੜ ਰੁਪਏ ਦੀ ਸਬਸਿਡੀ ਦਾ ਲਾਭ ਲੈਂਦਿਆਂ 22,763 ਸੀ.ਆਰ.ਐੱਮ. ਮਸ਼ੀਨਾਂ ਖ਼ਰੀਦ ਲਈਆਂ ਹਨ, ਜਿਸ ਨਾਲ ਪੰਜਾਬ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਪਿਛਲੇ ਸਾਲ ਦੌਰਾਨ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ 13,147 ਮਸ਼ੀਨਾਂ ਦੇ ਮੁਕਾਬਲੇ 67 ਫ਼ੀਸਦੀ ਦੇ ਵੱਡੇ ਵਾਧੇ ਨੂੰ ਦਰਸਾਉਂਦਾ ਹੈ।

ਸ. ਖੁੱਡੀਆਂ ਨੇ ਕਿਹਾ, “ਮੁੱਖ ਮੰਤਰੀ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਅਸੀਂ ਇਹ ਯਕੀਨੀ ਬਣਾਇਆ ਹੈ ਕਿ ਵਿੱਤੀ ਤੰਗੀ ਕਾਰਨ ਕੋਈ ਵੀ ਕਿਸਾਨ ਵਾਤਾਵਰਣ-ਪੱਖੀ ਖੇਤੀ ਢੰਗ ਅਪਣਾਉਣ ਤੋਂ ਪਿੱਛੇ ਨਾ ਰਹੇ।”

ਉਨ੍ਹਾਂ ਕਿਹਾ ਕਿ ਸਾਲ 2022-23 ਤੋਂ ਹੁਣ ਤੱਕ 1325 ਕਰੋੜ ਰੁਪਏ ਤੋਂ ਵੱਧ ਦੇ ਖ਼ਰਚ ਨਾਲ 94,000 ਤੋਂ ਵੱਧ ਸੀ.ਆਰ.ਐੱਮ. ਮਸ਼ੀਨਾਂ ਮੁਹੱਈਆ ਕਰਵਾਉਣਾ ਪੰਜਾਬ ਦੀ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਅਤੇ ਸਾਫ਼ ਤੇ ਸਵੱਛ ਵਾਤਾਵਰਣ ਪ੍ਰਤੀ ਸਾਡੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਮੁਹਿੰਮ ਦੇ ਸਾਲ-ਵਾਰ ਵੇਰਵੇ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 2022-23 ਦੌਰਾਨ 27,250 ਮਸ਼ੀਨਾਂ ਲਈ 279.96 ਕਰੋੜ ਰੁਪਏ, 2023-24 ਵਿੱਚ 13,179 ਮਸ਼ੀਨਾਂ ਲਈ 168.88 ਕਰੋੜ ਰੁਪਏ ਸਬਸਿਡੀ, 2024-25 ਵਿੱਚ 18,117 ਮਸ਼ੀਨਾਂ ਲਈ 259.81 ਕਰੋੜ ਰੁਪਏ ਅਤੇ 2025-26 ਦੌਰਾਨ 13,147 ਮਸ਼ੀਨਾਂ ਲਈ 415.7 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ।

ਪਰਾਲੀ ਸਾੜਨ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਅਤੇ ਜਨਤਕ ਸਿਹਤ ਦੀ ਰਾਖੀ ਲਈ ਸਬਸਿਡੀ ‘ਤੇ ਮਿਲਣ ਵਾਲੀ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਸਾਲ 2026-27 ਲਈ 22,000 ਤੋਂ ਵੱਧ ਮਸ਼ੀਨਾਂ ਦੀ ਸਮੇਂ ਸਿਰ ਖ਼ਰੀਦ ਨੇ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਇਸ ਮੰਤਵ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿਸਾਨਾਂ ਲਈ ਪਰਾਲੀ ਨੂੰ ਅੱਗ ਲਾਏ ਬਿਨਾਂ ਇਸਦੇ ਵਿਗਿਆਨਕ ਢੰਗ ਨਾਲ ਪ੍ਰਬੰਧਨ ਵਿੱਚ ਵਧੇਰੇ ਸਹਾਈ ਸਿੱਧ ਹੋਵੇਗਾ।

ਸਰਕਾਰ ਦੀ ਕਿਸਾਨ-ਪੱਖੀ ਪਹੁੰਚ ‘ਤੇ ਜ਼ੋਰ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸਮਰੱਥ ਬਣਾਉਣ ਲਈ ਕਸਟਮ ਹਾਇਰਿੰਗ ਸੈਂਟਰ (ਸੀ.ਐੱਚ.ਸੀ.) ਦੇ 75 ਫ਼ੀਸਦੀ ਫੰਡ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ(ਪੀਏਸੀਐਸ) ਲਈ ਰਾਖਵੇਂ ਰੱਖੇ ਗਏ ਹਨ, ਜਦਕਿ ਵਿਆਪਕ ਆਈ.ਈ.ਸੀ. ਮੁਹਿੰਮ ਤਹਿਤ ਬਾਇਓ-ਡੀਕੰਪੋਜ਼ਰ ਦੀ ਵਰਤੋਂ ਲਈ 6 ਕਰੋੜ ਰੁਪਏ ਰੱਖੇ ਗਏ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਨਿਰਧਾਰਤ ਵੰਡ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਕਿਸਾਨਾਂ ਲਈ ਇਨ-ਸੀਟੂ (ਖੇਤ ਵਿੱਚ ਹੀ) ਅਤੇ ਐਕਸ-ਸੀਟੂ (ਖੇਤ ਤੋਂ ਬਾਹਰ) ਪਰਾਲੀ ਪ੍ਰਬੰਧਨ ਮਸ਼ੀਨਰੀ ਤੱਕ ਪਹੁੰਚ ਆਸਾਨ ਹੋਈ ਹੈ। ਇਸ ਦਾ ਅਸਰ ਸਾਫ਼ ਦਿਖਾਈ ਦੇ ਰਿਹਾ ਹੈ ਕਿਉਂਕਿ ਇਸ ਸਾਲ 846 ਪੀ.ਏ.ਸੀ.ਐਸ. ਨੂੰ 3,247 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜੋ ਕਿ ਪਿਛਲੇ ਸਾਲ 300 ਪੀ.ਏ.ਸੀ.ਐਸ. ਨੂੰ ਦਿੱਤੀਆਂ ਗਈਆਂ 1,262 ਮਸ਼ੀਨਾਂ ਦੇ ਮੁਕਾਬਲੇ ਵੱਡੇ ਵਾਧੇ ਨੂੰ ਦਰਸਾਉਂਦਾ ਹੈ।

Tags: GURMEET KHUDIANLatest Punjab newsPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 4, 2026
0

ਚੰਡੀਗੜ੍ਹ, 4 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

by Navjot
November 4, 2026
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ ) ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਤਿੰਨ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ।...

ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

by Navjot
November 4, 2026
0

    ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ)  ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਐੱਨ.ਐੱਸ. ਰਾਜਾ ਸੁਬਰਮਣੀ ਨੇ ਬੁੱਧਵਾਰ ਨੂੰ ਅਗਨੀਵੀਰਾਂ ਦੇ...

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ; ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ ਐਕਸ਼ਨ ਕਮੇਟੀ ਨਾਲ ਮੀਟਿੰਗ ਲਈ ਪਹੁੰਚੇ ਮਾਨਸਾ 

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ; ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ ਐਕਸ਼ਨ ਕਮੇਟੀ ਨਾਲ ਮੀਟਿੰਗ ਲਈ ਪਹੁੰਚੇ ਮਾਨਸਾ 

by Navjot
November 4, 2026
0

    ਮਾਨਸਾ, 4 ਨਵੰਬਰ (ਵਿਸ਼ਵ ਵਾਰਤਾ) -ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ, ਪਰਵਿੰਦਰ ਝੋਟਾ ਕਤਲ ਕਾਂਡ ਦੇ ਸਬੰਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 4, 2026
0

ਚੰਡੀਗੜ੍ਹ, 4 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ

by Navjot
2 weeks ago
0

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ   ਦੁਬਈ, 21 ਅਕਤੂਬਰ (ਵਿਸ਼ਵ ਵਾਰਤਾ) ਅੰਤਰਰਾਸ਼ਟਰੀ ਕ੍ਰਿਕਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 