• Latest
  • Trending
ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

7 hours ago
ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

8 hours ago
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ  ਗੁਰਮੀਤ ਸਿੰਘ ਖੁੱਡੀਆਂ

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

10 hours ago
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

10 hours ago
Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ

Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ

11 hours ago
Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ

Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ

11 hours ago
ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

13 hours ago
Big  Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

14 hours ago
ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

16 hours ago
Hindi News
English News
Tuesday, November 3, 2026
No Result
View All Result
18 °c
Chandigarh
24 ° Wed
24 ° Thu
25 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ

October 13, 2026
in ਖਬਰਾਂ, ਪੰਜਾਬ
ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

•ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ

•ਨਵੀਆਂ ਲੈਬਾਂ ਕਿਸਾਨਾਂ ਨੂੰ ਪ੍ਰਮਾਣਿਤ ਤੇ ਮਿਆਰੀ ਜੈਵਿਕ ਉਤਪਾਦ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨਕਲੀ ਉਤਪਾਦਾਂ ਤੋਂ ਸੁਰੱਖਿਆ ਅਤੇ ਰਸਾਇਣਕ ਖਾਦਾਂ ‘ਤੇ ਨਿਰਭਰਤਾ ਘਟਾਉਣ ਵਿੱਚ ਮਦਦਗਾਰ ਸਾਬਤ ਹੋਣਗੀਆਂ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ/ਐੱਸ.ਏ.ਐੱਸ. ਨਗਰ, 13 ਅਕਤੂਬਰ (ਵਿਸ਼ਵ ਵਾਰਤਾ);- ਸੂਬੇ ਵਿੱਚ ਜੈਵਿਕ ਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਸ.ਏ.ਐਸ. ਨਗਰ ਦੇ ਕਾਲਕਟ ਭਵਨ ਵਿਖੇ ਇੱਕ ਅਤਿ-ਆਧੁਨਿਕ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ ਕੀਤਾ, ਜਿਸ ਦੇ ਨਾਲ ਹੁਣ ਕਿਸਾਨਾਂ ਨੂੰ ਪ੍ਰਮਾਣਿਤ ਅਤੇ ਮਿਲਾਵਟ-ਰਹਿਤ ਜੈਵਿਕ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ 4.50 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਿੱਚ ਤਿੰਨ ਲੈਬਾਂ ਵਾਲਾ ਨੈੱਟਵਰਕ ਮੁਕੰਮਲ ਹੋ ਗਿਆ ਹੈ। ਇਸ ਤੋਂ ਪਹਿਲਾਂ ਦੋ ਲੈਬਾਰਟਰੀਆਂ ਗੁਰਦਾਸਪੁਰ ਅਤੇ ਬਠਿੰਡਾ ਵਿਖੇ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ।

ਉਦਘਾਟਨ ਉਪਰੰਤ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਇਹ ਲੈਬਾਰਟਰੀਆਂ ਕਿਸਾਨਾਂ ਨੂੰ ਮਿਆਰੀ ਉਤਪਾਦ ਉਪਲਬਧ ਕਰਵਾਉਣ, ਨਕਲੀ ਉਤਪਾਦਾਂ ਤੋਂ ਬਚਾਉਣ ਅਤੇ ਰਸਾਇਣਕ ਖਾਦਾਂ ‘ਤੇ ਨਿਰਭਰਤਾ ਘਟਾਉਣ ਵਿੱਚ ਅਹਿਮ ਸਾਬਤ ਹੋਣਗੀਆਂ।” ਉਨ੍ਹਾਂ ਅੱਗੇ ਕਿਹਾ ਕਿ ਇਹ ਲੈਬਾਂ ‘ਫਰਟੀਲਾਈਜ਼ਰ ਕੰਟਰੋਲ ਆਰਡਰ’ ਨੂੰ ਸਖ਼ਤੀ ਨਾਲ ਲਾਗੂ ਕਰਨ, ਨਿਰਮਾਤਾਵਾਂ ਤੇ ਡੀਲਰਾਂ ਦੀ ਨਿਗਰਾਨੀ ਅਤੇ ਪੰਜਾਬ ਦੇ ਖੇਤੀ-ਜਲਵਾਯੂ ਅਨੁਕੂਲ ਜੈਵਿਕ ਖਾਦਾਂ ਦੇ ਸੁਧਾਰ ਲਈ ਅਹਿਮ ਡਾਟਾ ਤਿਆਰ ਕਰਨ ਵਿੱਚ ਵੀ ਮਦਦਗਾਰ ਸਾਬਤ ਹੋਣਗੀਆਂ।

ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਇੱਕ ਪ੍ਰਮੁੱਖ ਖੇਤੀ ਪ੍ਰਧਾਨ ਸੂਬਾ ਹੈ, ਜੋ ਦੇਸ਼ ਦੇ ਕੁੱਲ ਕਣਕ ਅਤੇ ਝੋਨੇ ਦੇ ਉਤਪਾਦਨ ਵਿੱਚ 30 ਫ਼ੀਸਦੀ ਤੋਂ ਵੱਧ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਕਰਦੇ ਹੋਏ ਟਿਕਾਊ ਉਤਪਾਦਨ ਲਈ ਜੈਵਿਕ ਖੇਤੀ ਇੱਕ ਬਿਹਤਰੀਨ ਬਦਲ ਹੈ। ਇਹ ਮਿਆਰੀ ਖੇਤੀ ਉਤਪਾਦਨ ਹਾਸਲ ਕਰਨ ਅਤੇ ਮਿੱਟੀ ਦੀ ਸਿਹਤ ਸੁਧਾਰਨ ਵੱਲ ਇੱਕ ਵਿਆਪਕ ਪਹੁੰਚ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਜੈਵਿਕ ਖੇਤੀ ਦੀ ਅਮੀਰ ਵਿਰਾਸਤ ਰਹੀ ਹੈ, ਪਰ ਰਸਾਇਣਕ ਖਾਦਾਂ ਵਾਲੀ ਆਧੁਨਿਕ ਖੇਤੀ ਦੇ ਤੇਜ਼ੀ ਨਾਲ ਵਧਣ ਕਾਰਨ ਇਹ ਪਛੜ ਗਈ ਸੀ। ਹੁਣ ਭੋਜਨ ਸੁਰੱਖਿਆ ਅਤੇ ਵਾਤਾਵਰਣ ਪ੍ਰਤੀ ਵੱਧ ਰਹੀ ਜਾਗਰੂਕਤਾ ਨਾਲ ਜੈਵਿਕ ਖੇਤੀ ਮੁੜ ਇੱਕ ਕਾਰਗਰ ਪ੍ਰਣਾਲੀ ਵਜੋਂ ਉੱਭਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਲ 2025-26 ਤੱਕ ਪੰਜਾਬ ਵਿੱਚ ਲਗਭਗ 30,000 ਏਕੜ ਰਕਬਾ ਪ੍ਰਮਾਣਿਤ ਜੈਵਿਕ ਖੇਤੀ ਅਧੀਨ ਆ ਚੁੱਕਾ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਬਾਇਓ-ਫਰਟੀਲਾਈਜ਼ਰਜ਼ (ਜੈਵਿਕ ਖਾਦਾਂ) ਦੀ ਸਾਲਾਨਾ ਖਪਤ ਲਗਭਗ 15,000 ਤੋਂ 16,000 ਐਮ ਟੀ/ਕੇ ਐਲ ਹੈ ਅਤੇ ਇਹ ਲਗਾਤਾਰ ਵੱਧ ਰਹੀ ਹੈ। ਜੈਵਿਕ ਖੇਤੀ ਦੇ ਤੇਜ਼ੀ ਨਾਲ ਪਸਾਰ ਦੇ ਮੱਦੇਨਜ਼ਰ ਗੁਣਵੱਤਾ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਬਠਿੰਡਾ, ਗੁਰਦਾਸਪੁਰ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਤ ਤਿੰਨੋਂ ਨਵੀਆਂ ਪ੍ਰਯੋਗਸ਼ਾਲਾਵਾਂ ਕਿਸਾਨਾਂ ਤੱਕ ਸਿਰਫ਼ ਪ੍ਰਮਾਣਿਤ ਉਤਪਾਦ ਪਹੁੰਚਾਉਣ, ਨਕਲੀ ਖਾਦਾਂ ‘ਤੇ ਰੋਕ ਲਗਾਉਣ, ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ, ਜੈਵਿਕ ਖੇਤੀ ਨੂੰ ਹੁਲਾਰਾ ਦੇਣ, ਰਸਾਇਣਕ ਖਾਦਾਂ ‘ਤੇ ਨਿਰਭਰਤਾ ਘਟਾਉਣ ਅਤੇ ਲੰਬੇ ਸਮੇਂ ਲਈ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਵਾਤਾਵਰਣ ਸਥਿਰਤਾ ਨੂੰ ਬਣਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

ਇਸ ਮੌਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਵਧੀਕ ਸਕੱਤਰ ਖੇਤੀਬਾੜੀ ਲਤੀਫ਼ ਅਹਿਮਦ ਅਤੇ ਡਾਇਰੈਕਟਰ ਖੇਤੀਬਾੜੀ ਗੁਰਜੀਤ ਸਿੰਘ ਬਰਾੜ ਤੇ ਏ ਡੀ ਸੀ (ਦਿਹਾਤੀ ਵਿਕਾਸ) ਸੋਨਮ ਚੌਧਰੀ ਵੀ ਹਾਜ਼ਰ ਸਨ।

Tags: BREAKING NEWSGurmeet Singh Khudianpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

by Jaspreet Kaur
November 2, 2026
0

ਏਸ਼ੀਅਨ ਚੈਂਪੀਅਨਜ਼ ਟਰਾਫੀ 'ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ - ਸੈਮੀਫਾਈਨਲ 'ਚ ਬਣਾਈ ਜਗ੍ਹਾ...

ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

by Jaspreet Kaur
November 2, 2026
0

ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ 'ਚ ਭਰਤੀ ਡਾਕਟਰਾਂ ਨੇ ਦੱਸੀ ਸਥਿਤੀ ਨਵੀ ਦਿੱਲੀ, 2 ਨਵੰਬਰ...

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

by Jaspreet Kaur
November 2, 2026
0

ਏਸ਼ੀਅਨ ਚੈਂਪੀਅਨਜ਼ ਟਰਾਫੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ - ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

by Ankit
3 weeks ago
0

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 