• Latest
  • Trending
ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

8 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

9 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

9 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

11 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

11 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

13 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

13 hours ago
Hindi News
English News
Monday, November 16, 2026
No Result
View All Result
16 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

50 ਕਰੋੜ ਰੁਪਏ ਵਾਲੀ ਇਸ ਯੋਜਨਾ ਨਾਲ 2.42 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲੇਗਾ ਲਾਭ; ਉੱਚ-ਗੁਣਵੱਤਾ ਵਾਲੇ ਪ੍ਰਮਾਣਿਤ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ ਅਤੇ ਕਿਸਾਨਾਂ ‘ਤੇ ਵਿੱਤੀ ਬੋਝ ਘਟੇਗਾ: ਖੁੱਡੀਆਂ

October 25, 2026
in ਖਬਰਾਂ, ਪੰਜਾਬ
ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

Gurmeet Singh Khudian

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

• 50 ਕਰੋੜ ਰੁਪਏ ਵਾਲੀ ਇਸ ਯੋਜਨਾ ਨਾਲ 2.42 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲੇਗਾ ਲਾਭ; ਉੱਚ-ਗੁਣਵੱਤਾ ਵਾਲੇ ਪ੍ਰਮਾਣਿਤ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ ਅਤੇ ਕਿਸਾਨਾਂ ‘ਤੇ ਵਿੱਤੀ ਬੋਝ ਘਟੇਗਾ: ਖੁੱਡੀਆਂ

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ);- ਉੱਚ ਗੁਣਵੱਤਾ ਵਾਲੇ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਸੂਬੇ ਦੇ ਕਿਸਾਨਾਂ ‘ਤੇ ਵਿੱਤੀ ਬੋਝ ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ 50 ਕਰੋੜ ਰੁਪਏ ਦੀ ਸਹਾਇਤਾ ਯੋਜਨਾ ਦਾ ਐਲਾਨ ਕੀਤਾ, ਜਿਸ ਤਹਿਤ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਅਤੇ ਆਈਸੀਏਆਰ ਵੱਲੋਂ ਸਿਫਾਰਸ਼ ਕੀਤੇ ਗਏ ਪ੍ਰਮਾਣਿਤ ਕਣਕ ਦੇ ਬੀਜ ਅੱਧੀ ਕੀਮਤ ‘ਤੇ ਦਿੱਤੇ ਜਾਣਗੇ ਅਤੇ ਵੱਧ ਤੋਂ ਵੱਧ 2,000 ਰੁਪਏ ਪ੍ਰਤੀ ਹੈਕਟੇਅਰ ਦੀ ਸਹਾਇਤਾ ਦਿੱਤੀ ਜਾਵੇਗੀ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ 4,250 ਰੁਪਏ ਪ੍ਰਤੀ ਕੁਇੰਟਲ ਦੀ ਕੀਮਤ ਵਾਲੇ ਪ੍ਰਮਾਣਿਤ ਕਣਕ ਦੇ ਬੀਜ ਕਿਸਾਨਾਂ ਨੂੰ 2,250 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਦਿੱਤੇ ਜਾਣਗੇ ਅਤੇ 2,000 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ਬੀਜ ਦੀ ਖਰੀਦ ਸਮੇਂ ਹੀ ਘਟਾ ਦਿੱਤੀ ਜਾਵੇਗੀ। ਇਹ ਸਬਸਿਡੀ ਕੁੱਲ ਲਾਗਤ ਦੇ 50 ਫ਼ੀਸਦ ਜਾਂ 2,000 ਰੁਪਏ ਪ੍ਰਤੀ ਹੈਕਟੇਅਰ (ਜੋ ਵੀ ਘੱਟ ਹੋਵੇ) ਤੱਕ ਸੀਮਿਤ ਹੋਵੇਗੀ। ਇਸ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜ ਮੁਹੱਈਆ ਕਰਾਉਣ ਅਤੇ ਅਗਲੇ ਸੀਜ਼ਨ ਲਈ ਬੀਜ ਤਿਆਰ ਕਰਨ ਵਿੱਚ ਮਦਦ ਕਰਨਾ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 2,42,218 ਲਾਭਪਾਤਰੀਆਂ ਨੂੰ ਕਵਰ ਕਰਨ ਲਈ ਜ਼ਿਲ੍ਹਾ-ਵਾਰ ਜ਼ਰੂਰਤ ਸਬੰਧੀ ਅਨੁਮਾਨ ਲਗਾਇਆ ਗਿਆ ਹੈ। ਇਸ ਲਈ ਕੁੱਲ 50 ਕਰੋੜ ਰੁਪਏ ਦੀ ਵਿੱਤੀ ਰਾਸ਼ੀ ਦੀ ਤਜਵੀਜ਼ ਕੀਤੀ ਗਈ ਹੈ, ਜਿਸ ਵਿੱਚ ਪ੍ਰਤੀ ਲਾਭਪਾਤਰੀ ਵੱਧ ਤੋਂ ਵੱਧ 2,000 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸਕੀਮ ਕ੍ਰਿਸ਼ੀਉੱਨਤੀ ਯੋਜਨਾ ਅਧੀਨ ਨੈਸ਼ਨਲ ਫੂਡ ਸਕਿਓਰਿਟੀ ਐਂਡ ਨਿਊਟ੍ਰੀਸ਼ਨ ਮਿਸ਼ਨ (ਐਨਐਫਐਸਐਨਐਮ) – ਸੀਡ ਕੰਪੋਨੈਂਟ ਤਹਿਤ ਲਾਗੂ ਕੀਤੀ ਜਾ ਰਹੀ ਹੈ।

ਅਰਜ਼ੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਯੋਗ ਕਿਸਾਨਾਂ ਨੂੰ ਆਪਣੇ ਆਧਾਰ ਕਾਰਡ ਸਮੇਤ ਆਪਣੇ ਸਬੰਧਤ ਜ਼ਿਲ੍ਹਾ ਜਾਂ ਬਲਾਕ ਖੇਤੀਬਾੜੀ ਦਫ਼ਤਰਾਂ ਵਿੱਚ ਜਾਣਾ ਪਵੇਗਾ ਅਤੇ ਨਿਰਧਾਰਤ ਪੋਰਟਲ http://www.agrimachinerypb.com ਰਾਹੀਂ ਅਰਜ਼ੀ ਦੇਣੀ ਪਵੇਗੀ। ਇਸ ਪੋਰਟਲ ‘ਤੇ ਉਨ੍ਹਾਂ ਦੀ ਪਛਾਣ ਦੀ ਤਸਦੀਕ ਆਧਾਰ ਨਾਲ ਜੁੜੇ ਓਟੀਪੀ ਰਾਹੀਂ ਕੀਤੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਬਸਿਡੀ ਸਿਰਫ਼ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਸਿਫ਼ਾਰਸ਼ ਕੀਤੀਆਂ ਅਤੇ ਆਈਸੀਏਆਰ ਜਾਂ ਪੰਜਾਬ ਸਰਕਾਰ ਵੱਲੋਂ ਨੋਟੀਫਾਈ 10 ਸਾਲ ਤੱਕ ਪੁਰਾਣੀਆਂ ਪ੍ਰਮਾਣਿਤ ਕਣਕ ਦੀਆਂ ਕਿਸਮਾਂ ‘ਤੇ ਲਾਗੂ ਹੋਵੇਗੀ। ਉਨ੍ਹਾਂ ਕਿਹਾ ਕਿ ਸੀਡ ਮਲਟੀਫਿਕੇਸ਼ਨ ਲਈ ਜ਼ਿੰਮੇਵਾਰ ਨੋਡਲ ਏਜੰਸੀਆਂ ਬੀਜ ਦੀ ਗੁਣਵੱਤਾ ਲਈ ਜਵਾਬਦੇਹ ਹੋਣਗੀਆਂ ਅਤੇ ਗੁਣਵੱਤਾ ਸਬੰਧੀ ਕਿਸੇ ਵੀ ਸ਼ਿਕਾਇਤ ਦਾ ਹੱਲ ਸਬੰਧਤ ਨੋਡਲ ਏਜੰਸੀ ਵੱਲੋਂ ਕੀਤਾ ਜਾਵੇਗਾ।

ਫੰਡਾਂ ਦੀ ਦੁਰਵਰਤੋਂ ਨੂੰ ਰੋਕਣ ਅਤੇ ਟੀਚਾਗਤ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਸਖ਼ਤ ਉਪਾਅ ਲਾਗੂ ਕੀਤੇ ਗਏ ਹਨ ਜਿਸ ਵਿੱਚ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਨਿਰਧਾਰਤ ਟੀਚਿਆਂ ਮੁਤਾਬਕ ਪਹਿਲਾਂ ਆਓ, ਪਹਿਲਾਂ ਪਾਓ ਦੀ ਤਰਜ਼ ‘ਤੇ ਸਹਾਇਤਾ ਪ੍ਰਦਾਨ ਕਰਨਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਾਭਪਾਤਰੀਆਂ ਲਈ ਦੋ ਸਾਲਾਂ ਦੀ ਕੂਲਿੰਗ-ਆਫ ਮਿਆਦ, ਮੁੱਖ ਖੇਤੀਬਾੜੀ ਅਫਸਰ ਵੱਲੋਂ ਮੁਕੰਮਲ ਰਿਕਾਰਡ ਅਤੇ ਬਲਾਕ ਖੇਤੀਬਾੜੀ ਅਧਿਕਾਰੀਆਂ ਵੱਲੋਂ ਵਿਸਤ੍ਰਿਤ ਰਜਿਸਟਰ ਬਰਕਰਾਰ ਰੱਖਣਾ ਅਤੇ ਮੁੱਖ ਦਫਤਰ ਵੱਲੋਂ ਅੰਤਿਮ ਪ੍ਰਵਾਨਗੀ ਤੋਂ ਪਹਿਲਾਂ ਲਾਭਪਾਤਰੀਆਂ, ਬੀਜ ਦੀ ਮਾਤਰਾ ਅਤੇ ਸਬਸਿਡੀ ਦੀ ਰਕਮ ਦੀ ਤਸਦੀਕ ਕਰਨਾ ਸ਼ਾਮਲ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਨਿਰਧਾਰਤ ਆਨਲਾਈਨ ਪ੍ਰਕਿਰਿਆ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਸਿਰਫ਼ ਅਧਿਕਾਰਤ ਵਿਭਾਗੀ ਸੂਚਨਾ ‘ਤੇ ਭਰੋਸਾ ਕਰਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਵਿੱਤੀ ਸੰਕਟ ਤੋਂ ਖੇਤੀਬਾੜੀ ਲਈ ਲੋੜੀਂਦੀਆਂ ਮਿਆਰੀ ਵਸਤਾਂ ਪ੍ਰਦਾਨ ਕੀਤੀਆਂ ਜਾ ਸਕਣ। ਬੀਜਾਂ ਦੀ ਗੁਣਵੱਤਾ ਨੂੰ ਸਖ਼ਤੀ ਨਾਲ ਕੰਟਰੋਲ ਕਰਕੇ ਅਤੇ ਇੱਕ ਪਾਰਦਰਸ਼ੀ, ਤਕਨਾਲੋਜੀ-ਅਧਾਰਿਤ ਵੰਡ ਪ੍ਰਣਾਲੀ ਲਾਗੂ ਕਰਕੇ, ਅਸੀਂ ਨਾ ਸਿਰਫ਼ ਕਣਕ ਦੀ ਅਗਾਮੀ ਫ਼ਸਲ ਨੂੰ ਸੁਰੱਖਿਅਤ ਕਰ ਰਹੇ ਹਾਂ ਸਗੋਂ ਇਹ ਵੀ ਯਕੀਨੀ ਬਣਾ ਰਹੇ ਹਾਂ ਕਿ ਜਨਤਕ ਫੰਡਾਂ ਦੀ ਵਰਤੋਂ ਪੂਰੀ ਜਵਾਬਦੇਹੀ ਨਾਲ ਕੀਤੀ ਜਾਵੇ।”

Tags: BREAKING NEWSGurmeet Singh KhudianPUNJABtop headlines in PunjabiWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

by Navjot
3 weeks ago
0

ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ   ਅੰਮ੍ਰਿਤਸਰ, 23...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 