Patiala : ਪ੍ਰੋਫ਼ੈਸਰ ਕਰਮਜੀਤ ਸਿੰਘ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਾਲ਼ ਪੰਜਾਬੀ ਯੂਨੀਵਰਸਿਟੀ ਦੀ ਵੀ ਮਿਲੀ ਜਿੰਮੇਵਾਰੀ
ਚੰਡੀਗੜ੍ਹ, 21ਫਰਵਰੀ(ਵਿਸ਼ਵ ਵਾਰਤਾ) Patiala : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਹੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਕੰਮਕਾਜ ਦੇਖਣਗੇ। ਗਵਰਨਰ ਦੇ ਐਡੀਸ਼ਨਲ ਚੀਫ ਸੈਕਟਰੀ ਕੇ ਸਿਵਾ ਪ੍ਰਸਾਦ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਉਪ ਕੁਲਪਤੀ ਡਾਕਟਰ ਕਰਮਜੀਤ ਸਿੰਘ ਅਗਲੇ ਛੇ ਮਹੀਨੇ ਤੱਕ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਕੰਮਕਾਜ ਦੇਖਣਗੇ।