Hall Of Fame : ਹਾਲ ਆਫ਼ ਫੇਮ ‘ਚ ਸ਼ਾਮਲ ਹੋਏ MS Dhoni
ਚੰਡੀਗੜ੍ਹ, 10ਜੂਨ(ਵਿਸ਼ਵ ਵਾਰਤਾ) Hall Of Fame : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ International Cricket Council (icc) ਨੇ ਹਾਲ ਆਫ਼ ਫੇਮ ਵਿੱਚ ਸ਼ਾਮਲ ਕੀਤਾ ਹੈ। ਆਈਸੀਸੀ ਨੇ ਸੋਮਵਾਰ ਨੂੰ ਇਸਦਾ ਐਲਾਨ ਕੀਤਾ।
https://x.com/ICC/status/1932109162328293735

ਧੋਨੀ ਇਹ ਸਨਮਾਨ ਪ੍ਰਾਪਤ ਕਰਨ ਵਾਲਾ 11ਵਾਂ ਭਾਰਤੀ ਖਿਡਾਰੀ ਬਣ ਗਿਆ ਹੈ।

ਇਸ ਦੇ ਨਾਲ ਹੀ, ਧੋਨੀ ਨੇ ਇਸ ਸਨਮਾਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, “ਆਈਸੀਸੀ ਹਾਲ ਆਫ਼ ਫੇਮ ਵਿੱਚ ਨਾਮ ਆਉਣਾ ਇੱਕ ਬਹੁਤ ਵੱਡਾ ਸਨਮਾਨ ਹੈ। ਦੁਨੀਆ ਭਰ ਦੇ ਮਹਾਨ ਖਿਡਾਰੀਆਂ ਦੀ ਸੂਚੀ ਵਿੱਚ ਆਪਣਾ ਨਾਮ ਦੇਖਣਾ ਮੇਰੇ ਲਈ ਮਾਣ ਵਾਲੀ ਗੱਲ ਹੈ। ਮੈਂ ਇਸ ਪਲ ਨੂੰ ਹਮੇਸ਼ਾ ਯਾਦ ਰੱਖਾਂਗਾ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























