Happy New Year 2025 : ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਨੇ ਆਤਿਸ਼ਬਾਜ਼ੀ ਨਾਲ ਕੀਤਾ ਸਾਲ 2025 ਦਾ ਸੁਆਗਤ
ਚੰਡੀਗੜ੍ਹ, 31ਦਸੰਬਰ(ਵਿਸ਼ਵ ਵਾਰਤਾ) ਨਿਊਜ਼ੀਲੈਂਡ ਵਿੱਚ ਸਾਲ 2025 ਦੀ ਸ਼ੁਰੂਆਤ ਹੋ ਚੁੱਕੀ ਹੈ ਜਿੱਥੇ ਆਤਿਸ਼ਬਾਜ਼ੀ ਨਾਲ ਨਵੇਂ ਸਾਲ ਦਾ ਸਵਾਗਤ ਕੀਤਾ ਗਿਆ। ਨਿਊਜ਼ੀਲੈਂਡ ਤੋਂ ਬਾਅਦ ਹੁਣ ਆਸਟ੍ਰੇਲੀਆ ਵਿੱਚ ਵੀ ਨਵੇਂ ਸਾਲ ਦਾ ਸੁਆਗਤ ਸ਼ਾਨਦਾਰ ਆਤਿਸ਼ਬਾਜ਼ੀ ਨਾਲ ਕੀਤਾ ਗਿਆ।
ਆਸਟ੍ਰੇਲੀਆ ਦੇ ਸਿਡਨੀ ਹਾਰਬਰ ਵਿਖੇ ਆਤਿਸ਼ਬਾਜ਼ੀ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ। ਇਸ ਦੇ ਨਾਲ ਹੀ ਮੈਲਬੌਰਨ ‘ਚ ਯਾਰਾ ਨਦੀ ਦੇ ਕੰਢੇ ਨਵੇਂ ਸਾਲ ‘ਤੇ ਸ਼ਾਨਦਾਰ ਆਤਿਸ਼ਬਾਜ਼ੀ ਕੀਤੀ ਗਈ।
ਨਿਊਜ਼ੀਲੈਂਡ ਦਾ ਆਕਲੈਂਡ ਪਹਿਲਾ ਵੱਡਾ ਸ਼ਹਿਰ ਬਣਿਆ, ਜਿੱਥੇ ਸਾਲ 2025 ਨੇ ਦਸਤਕ ਦਿੱਤੀ। ਦੁਨੀਆ ਦੇ ਸਭ ਤੋਂ ਪੂਰਬੀ ਹਿੱਸੇ ਵਿੱਚ ਸਥਿਤ ਹੋਣ ਕਰਕੇ, ਨਿਊਜ਼ੀਲੈਂਡ ਸਭ ਤੋਂ ਪਹਿਲਾਂ ਨਵਾਂ ਸਾਲ ਮਨਾਉਂਦਾ ਹੈ। ਇੱਥੇ ਹਜ਼ਾਰਾਂ ਲੋਕਾਂ ਨੇ ਦੇਸ਼ ਦੇ ਸਭ ਤੋਂ ਉੱਚੇ ਸਕਾਈ ਟਾਵਰ ‘ਤੇ ਆਤਿਸ਼ਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿੱਚ ਵੱਖ-ਵੱਖ ਸਮਾਂ ਖੇਤਰਾਂ ਦੇ ਕਾਰਨ, ਭਾਰਤ ਤੋਂ ਪਹਿਲਾਂ ਨਵੇਂ ਸਾਲ ਦਾ ਸਵਾਗਤ ਕਰਨ ਵਾਲੇ 41 ਦੇਸ਼ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/