• Latest
  • Trending
ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

3 weeks ago
ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

3 minutes ago
ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

13 minutes ago
 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

58 minutes ago
ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

2 hours ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

2 hours ago
ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ

ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ

2 hours ago
ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਯੂਏਈ ਦੇ ਵਿਦੇਸ਼ ਮੰਤਰੀ ਅਲ-ਨਾਹਯਾਨ ਨੇ ਦੁਵੱਲੇ ਸਬੰਧਾਂ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਚਰਚਾ ਕੀਤੀ

ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਯੂਏਈ ਦੇ ਵਿਦੇਸ਼ ਮੰਤਰੀ ਅਲ-ਨਾਹਯਾਨ ਨੇ ਦੁਵੱਲੇ ਸਬੰਧਾਂ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਚਰਚਾ ਕੀਤੀ

2 hours ago
ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ

ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ

2 hours ago
CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ‘Munitions India’ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ ਰੁਪਏ ਦੀ ਨਕਦੀ ਜ਼ਬਤ

CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ‘Munitions India’ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ ਰੁਪਏ ਦੀ ਨਕਦੀ ਜ਼ਬਤ

2 hours ago
ਸੇਵਾਮੁਕਤ ਕਸਟਮ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ; ਪੁਲਿਸ ਜਾਂਚ ‘ਚ ਜੁਟੀ

ਸੇਵਾਮੁਕਤ ਕਸਟਮ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ; ਪੁਲਿਸ ਜਾਂਚ ‘ਚ ਜੁਟੀ

2 hours ago
New chapter in Ladakh’s progress : ਪ੍ਰਧਾਨ ਮੰਤਰੀ ਮੋਦੀ ਨੇ 3,350 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

New chapter in Ladakh’s progress : ਪ੍ਰਧਾਨ ਮੰਤਰੀ ਮੋਦੀ ਨੇ 3,350 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

2 hours ago
Punjab: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ

Punjab: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ

2 hours ago
Hindi News
English News
Thursday, October 15, 2026
No Result
View All Result
29 °c
Chandigarh
24 ° Fri
25 ° Sat
24 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

‘ਪੰਜਾਬ ਨੂੰ ਛਾਪਿਆਂ, ਧਮਕੀਆਂ ਜਾਂ ਡਰ ਨਾਲ ਡਰਾਇਆ ਨਹੀਂ ਜਾ ਸਕਦਾ’

September 24, 2026
in ਖਬਰਾਂ, ਪੰਜਾਬ
ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

‘ਪੰਜਾਬ ਨੂੰ ਛਾਪਿਆਂ, ਧਮਕੀਆਂ ਜਾਂ ਡਰ ਨਾਲ ਡਰਾਇਆ ਨਹੀਂ ਜਾ ਸਕਦਾ’

ਕੈਬਨਿਟ ਮੰਤਰੀ ਵੱਲੋਂ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਪਰਿਵਾਰ ਵਿਰੁੱਧ ਈ.ਡੀ. ਕਾਰਵਾਈ ਦੀ ਸਖ਼ਤ ਨਿੰਦਾ

ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ);- ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਕੀਤੀ ਗਈ ਛਾਪੇਮਾਰੀ ਦੀ ਸਖ਼ਤ ਨਿੰਦਾ ਕੀਤੀ ਅਤੇ ਜਿਸ ਤਰੀਕੇ ਨਾਲ ਏਜੰਸੀ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਵਿਖੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਤੀਜੇ ਦੇ ਘਰ ਤਲਾਸ਼ੀ ਲਈ, ਉਸ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਡਰ ਅਤੇ ਰਾਜਨੀਤਿਕ ਡਰਾਵੇ-ਧਮਕਾਉਣ ਦਾ ਮਾਹੌਲ ਬਣਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਬਹੁਤ ਹੀ ਚਿੰਤਾਜਨਕ ਹੈ ਅਤੇ ਦਾਅਵਾ ਕੀਤਾ ਕਿ ਪੰਜਾਬ ਅਜਿਹੀਆਂ ਕਾਰਵਾਈਆਂ ਅੱਗੇ ਝੁਕੇਗਾ ਨਹੀਂ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜਾਂਚ ਏਜੰਸੀਆਂ ਨੂੰ ਕਾਨੂੰਨ ਅਨੁਸਾਰ ਜਾਂਚ ਕਰਨ ਦਾ ਕਾਨੂੰਨੀ ਅਧਿਕਾਰ ਹੈ ਪਰ ਉਨ੍ਹਾਂ ਦੀਆਂ ਕਾਰਵਾਈਆਂ ਚੁਣੇ ਹੋਏ ਨੁਮਾਇੰਦਿਆਂ ਜਾਂ ਉਨ੍ਹਾਂ ਦੇ ਪਰਿਵਾਰਾਂ ’ਤੇ ਰਾਜਨੀਤਿਕ ਦਬਾਅ ਪਾਉਣ ਦਾ ਸਾਧਨ ਨਹੀਂ ਬਣਨੀਆਂ ਚਾਹੀਦੀਆਂ।

ਹਰਦੀਪ ਸਿੰਘ ਮੁੰਡੀਆਂ ਵੱਲੋਂ ਸਾਹਨੇਵਾਲ ਵਿਖੇ ਉਨ੍ਹਾਂ ਦੇ ਭਤੀਜੇ ਦੇ ਘਰ ਦੀ ਤਲਾਸ਼ੀ ਅਤੇ ਔਰਤਾਂ ਤੇ ਬੱਚਿਆਂ ਨੂੰ ਪ੍ਰੇਸ਼ਾਨ ਕਰਨ ਸਬੰਧੀ ਦੋਸ਼ਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਸ. ਮੁੰਡੀਆਂ ਦੇ ਪਰਿਵਾਰਕ ਮੈਂਬਰਾਂ ’ਤੇ ਦਬਾਅ ਪਾਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ ਜਿਸ ਨੂੰ ਕਿਸੇ ਵੀ ਤਰ੍ਹਾਂ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਨੂੰ ਰਾਜਨੀਤਿਕ ਮਸਲਿਆਂ ਵਿੱਚ ਘਸੀਟਣ ਦੀ ਕੋਸ਼ਿਸ਼ ਪੂਰੀ ਤਰ੍ਹਾਂ ਇਤਰਾਜ਼ਯੋਗ ਹੈ। ਉਨ੍ਹਾਂ ਕਿਹਾ ਕਿ ਸ. ਮੁੰਡੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਤੱਕ ਆਮ ਆਦਮੀ ਪਾਰਟੀ ਛੱਡਣ ਦਾ ਸੰਦੇਸ਼ ਪਹੁੰਚਾਉਣ ਲਈ ਕਹਿਣ ਦੇ ਦੋਸ਼, ਜਾਂਚ ਦੇ ਤਰੀਕੇ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਲੋਕਾਂ ਦਾ ਸਮਰਥਨ ਹਾਸਲ ਕਰਨ ਵਿੱਚ ਨਾਕਾਮ ਰਹਿਣ ਤੋਂ ਬਾਅਦ ਈ.ਡੀ. ਰਾਹੀਂ ਡਰ ਅਤੇ ਦਬਾਅ. ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਲੋਕਤੰਤਰੀ ਭਾਵਨਾ ਪੂਰੀ ਮਜ਼ਬੂਤ ਹੈ ਅਤੇ ਉਹ ਹਮੇਸ਼ਾ ਤੋਂ ਉਨ੍ਹਾਂ ਨੂੰ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਵਿਰੁੱਧ ਡਟ ਕੇ ਖੜ੍ਹੇ ਰਹੇ ਹਨ।

ਉਨ੍ਹਾਂ ਕਿਹਾ, “ਪੰਜਾਬ ਨੂੰ ਈ.ਡੀ. ਦੇ ਛਾਪਿਆਂ ਜਾਂ ਧਮਕੀਆਂ ਰਾਹੀਂ ਡਰਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀ ਨਿਡਰ ਲੋਕ ਹਨ ਅਤੇ ਪੰਜਾਬ ਦੇ ਚੁਣੇ ਹੋਏ ਨੁਮਾਇੰਦੇ ਅਜਿਹੀਆਂ ਦਬਾਅ ਬਣਾਉਣ ਦੀਆਂ ਚਾਲਾਂ ਅੱਗੇ ਝੁਕਣ ਵਾਲੇ ਨਹੀਂ।”

ਮੰਤਰੀ ਨੇ ਅੱਗੇ ਦੋਸ਼ ਲਾਇਆ ਕਿ ਈ.ਡੀ. ਦੀ ਕਾਰਵਾਈ ਦੇ ਸਮੇਂ ਅਤੇ ਤਰੀਕੇ ਨੇ ਗੰਭੀਰ ਰਾਜਨੀਤਿਕ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਗਮਾਡਾ ਅਤੇ ਹੋਰ ਥਾਵਾਂ ’ਤੇ ਈ.ਡੀ. ਦੀ ਤਲਾਸ਼ੀ ਦੇ ਨਾਲ-ਨਾਲ ਮੰਤਰੀ ਦੇ ਭਤੀਜੇ ਦੇ ਘਰ ਦੀ ਤਲਾਸ਼ੀ ਨੇ ਵਿਆਪਕ ਚਿੰਤਾ ਪੈਦਾ ਕੀਤੀ ਹੈ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਕਾਨੂੰਨੀ ਕਾਰਵਾਈਆਂ ਵਿੱਚ ਸਹਿਯੋਗ ਜਾਰੀ ਰੱਖੇਗੀ ਅਤੇ ਨਾਲ ਹੀ ਰਾਜਨੀਤਿਕ ਡਰਾਉਣ-ਧਮਕਾਉਣ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਡਟ ਕੇ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਛਾਪਿਆਂ ਜਾਂ ਧਮਕੀਆਂ ਤੋਂ ਨਹੀਂ ਡਰੇਗੀ ਅਤੇ ਆਮ ਨਾਗਰਿਕਾਂ ਦੇ ਹੱਕਾਂ ਅਤੇ ਮਾਣ-ਸਨਮਾਨ ਨਾਲ ਸਬੰਧਤ ਮੁੱਦਿਆਂ ਨੂੰ ਉਠਾਉਂਦੀ ਰਹੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਘਟਨਾਕ੍ਰਮ ਨੂੰ ਨੇੜਿਓਂ ਦੇਖ ਰਹੇ ਹਨ ਅਤੇ ਜਾਇਜ਼ ਜਾਂਚ ਅਤੇ ਰਾਜਨੀਤਿਕ ਦਬਾਅ ਵਿੱਚ ਫਰਕ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਲੋਕਤੰਤਰੀ ਸੰਸਥਾਵਾਂ ਦੀ ਭਰੋਸੇਯੋਗਤਾ ਨਿਰਪੱਖਤਾ, ਪਾਰਦਰਸ਼ਤਾ ਅਤੇ ਕਾਨੂੰਨ ਦੀ ਪਾਲਣਾ ਤੋਂ ਆਉਂਦੀ ਹੈ ਅਤੇ ਕਿਸੇ ਵੀ ਏਜੰਸੀ ਨੂੰ ਆਪਣੇ ਕਾਨੂੰਨੀ ਅਧਿਕਾਰ ਖੇਤਰ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਾਸਨ ਅਤੇ ਲੋਕ ਭਲਾਈ ’ਤੇ ਧਿਆਨ ਕੇਂਦਰਿਤ ਰੱਖੇਗੀ ਅਤੇ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਿਭਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਆਪਣੀਆਂ ਕਠਪੁਤਲੀ ਏਜੰਸੀਆਂ ਰਾਹੀਂ ਡਰ ਪੈਦਾ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਆਪਣੀਆਂ ਨੀਤੀਆਂ, ਪ੍ਰਦਰਸ਼ਨ ਅਤੇ ਜਨਤਕ ਰਿਕਾਰਡ ਦੇ ਆਧਾਰ ’ਤੇ ਲੋਕਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ। “ਪੰਜਾਬ ਦੇ ਲੋਕਾਂ ਨੇ ਕਦੇ ਵੀ ਡਰਾਉਣ-ਧਮਕਾਉਣ ਦੀ ਰਾਜਨੀਤੀ ਨੂੰ ਸਵੀਕਾਰ ਨਹੀਂ ਕੀਤਾ ਅਤੇ ਹੁਣ ਵੀ ਸਵੀਕਾਰ ਨਹੀਂ ਕਰਨਗੇ,”

ਉਹਨਾਂ ਕਿਹਾ ਕਿ ਈਡੀ ਵੱਲੋਂ ਪੰਜਾਬ ਰਾਜ ਦੇ ਅਧਿਕਾਰੀਆਂ ਨੂੰ ਗੈਰ ਕਾਨੂੰਨੀ ਤੌਰ ਤੇ ਹਿਰਾਸਤ ਵਿੱਚ ਰੱਖਣ ਅਤੇ ਉਹਨਾਂ ਉੱਤੇ ਦਬਾਅ ਪਾਉਣਾ ਵੀ ਲੋਕਤੰਤਰੀ ਕਦਰਾਂ ਕੀਮਤਾਂ ਦੇ ਉਲਟ ਹੈ।

Tags: HARBHAJAN SINGH ETOPUNJABpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

by Navjot
October 15, 2026
0

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ 'Ranabaali' ਕੱਲ੍ਹ ਨੂੰ ਹੋਵੇਗੀ ਰਿਲੀਜ਼   ਹੈਦਰਾਬਾਦ, 15 ਅਕਤੂਬਰ (ਵਿਸ਼ਵ ਵਾਰਤਾ)  ਸੈਂਟਰਲ ਬੋਰਡ...

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

by Navjot
October 15, 2026
0

ਰੋਮਾਂਟਿਕ ਮਨੋਰੰਜਕ ਫਿਲਮ 'Haiku'  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ਚੇਨਈ, 15 ਅਕਤੂਬਰ (ਵਿਸ਼ਵ ਵਾਰਤਾ) - ਸੈਂਟਰਲ ਬੋਰਡ...

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

by Navjot
October 15, 2026
0

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ 'ਤੇ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ) ਆਲ ਇੰਡੀਆ ਕਾਂਗਰਸ...

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

by Navjot
October 15, 2026
0

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ    ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)ਪੰਜਾਬ ਸਰਕਾਰ ਵੱਲੋਂ ਸਾਲ 2027...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

by Navjot
October 15, 2026
0

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ 'Ranabaali' ਕੱਲ੍ਹ ਨੂੰ ਹੋਵੇਗੀ ਰਿਲੀਜ਼   ਹੈਦਰਾਬਾਦ, 15 ਅਕਤੂਬਰ (ਵਿਸ਼ਵ ਵਾਰਤਾ)  ਸੈਂਟਰਲ ਬੋਰਡ...

Most Popular

PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

by Ranjit Singh
3 weeks ago
0

PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’ ਨਵੀਂ ਦਿੱਲੀ, 23 ਸਤੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 