• Latest
  • Trending
ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ Patiala ‘ਚ ਲਹਿਰਾਇਆ ਤਿਰੰਗਾ

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ Patiala ‘ਚ ਲਹਿਰਾਇਆ ਤਿਰੰਗਾ

1 year ago
ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

15 minutes ago
ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

17 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

36 minutes ago
ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

1 hour ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

2 hours ago
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

3 hours ago
ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

3 hours ago
ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

3 hours ago
ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

3 hours ago
ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

3 hours ago
ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

3 hours ago
Hindi News
English News
Thursday, November 26, 2026
No Result
View All Result
14 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ Patiala ‘ਚ ਲਹਿਰਾਇਆ ਤਿਰੰਗਾ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੁੜ 'ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ' ਸੂਬਾ ਬਣਨ ਦੀ ਰਾਹ 'ਤੇ ਤੇਜੀ ਨਾਲ ਅੱਗੇ ਵਧਣ ਲੱਗਾ

August 15, 2025
in ਖਬਰਾਂ, ਪੰਜਾਬ
ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ Patiala ‘ਚ ਲਹਿਰਾਇਆ ਤਿਰੰਗਾ

Oplus_16908288

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ Patiala ‘ਚ ਲਹਿਰਾਇਆ ਤਿਰੰਗਾ

-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੁੜ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ’ ਸੂਬਾ ਬਣਨ ਦੀ ਰਾਹ ‘ਤੇ ਤੇਜੀ ਨਾਲ ਅੱਗੇ ਵਧਣ ਲੱਗਾ

-ਵਿਆਪਕ ਬਿਜਲੀ ਸੁਧਾਰ ਲਈ ਪਟਿਆਲਾ ਜ਼ਿਲ੍ਹੇ ‘ਚ 110 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ-ਹਰਭਜਨ ਸਿੰਘ ਈਟੀਓ

-ਕਿਹਾ, ਪਟਿਆਲਾ ਦੇ ਵਿਕਾਸ ‘ਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਮੌਜੂਦਾ ਪੰਜਾਬ ਸਰਕਾਰ

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ Patiala 'ਚ ਲਹਿਰਾਇਆ ਤਿਰੰਗਾ

ਚੰਡੀਗੜ੍ਹ/ਪਟਿਆਲਾ, 15 ਅਗਸਤ (ਵਿਸ਼ਵ ਵਾਰਤਾ):-ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਮੁੜ ਤੋਂ ‘ਰੰਗਲਾ ਪੰਜਾਬ, ਹੱਸਦਾ-ਖੇਡਦਾ ਤੇ ਖੁਸ਼ਹਾਲ’ ਸੂਬਾ ਬਣਨ ਦੀ ਰਾਹ ‘ਤੇ ਤੇਜੀ ਨਾਲ ਅੱਗੇ ਵੱਧ ਰਿਹਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ 79ਵੇਂ ਆਜ਼ਾਦੀ ਦਿਵਸ ਮੌਕੇ Patiala ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਉਣ ਮਗਰੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਰਭਜਨ ਸਿੰਘ ਈਟੀਓ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਆਜ਼ਾਦੀ ਘੁਲਾਟੀਏ ਮੋਹਕਮ ਸਿੰਘ ਚੌਹਾਨ ਸਮੇਤ ਸੁਤੰਤਰਤਾ ਸੰਗਰਾਮੀਆਂ ਦੇ ਉਤਰਾਧਿਕਾਰੀਆਂ ਨੂੰ ਮਿਲਕੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ।
ਸਮਾਰੋਹ ਦੌਰਾਨ ਲੋਕ ਸਭਾ ਮੈਂਬਰ ਡਾ. ਧਰਮਵੀਰਾ ਗਾਂਧੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ ਤੇ ਕੁਲਵੰਤ ਸਿੰਘ ਬਾਜ਼ੀਗਰ, ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਮੇਅਰ ਕੁੰਦਨ ਗੋਗੀਆ, ਆਪ ਦੇ ਯੁੱਧ ਨਸ਼ਿਆਂ ਵਿਰੁੱਧ ਦੇ ਸੂਬਾ ਬੁਲਾਰੇ ਬਲਤੇਜ ਪੰਨੂ, ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਡੀਆਈਜੀ ਕੁਲਦੀਪ ਚਾਹਲ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਵਰੁਣ ਸ਼ਰਮਾ ਵੀ ਮੌਜੂਦ ਸਨ।

ਆਪਣੇ ਸੰਦੇਸ਼ ‘ਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜਨ ਵਾਲੇ ਯੋਧਿਆਂ, ਵੱਖ-ਵੱਖ ਲਹਿਰਾਂ ਦੇ ਮਹਾਨ ਸ਼ਹੀਦਾਂ ਤੇ ਅਨੇਕਾਂ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ‘ਤੇ ਆਰੰਭੇ ਸੰਘਰਸ਼ਾਂ ‘ਚ ਪਾਏ ਯੋਗਦਾਨ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਹਾਰਦਿਕ ਵਧਾਈ ਦਿੱਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ‘ਚ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਇਹ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਦੀ ਧਰਤੀ ਉਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਮਾਨਦਾਰ ਸੋਚ ਤੇ ਨੇਕ ਨੀਅਤ ਨਾਲ ਲਗਾਤਾਰ ਉਪਰਾਲੇ ਕਰ ਰਹੀ ਹੈ।
ਹਰਭਜਨ ਸਿੰਘ ਈਟੀਓ ਨੇ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਦ੍ਰਿੜ੍ਹ ਸੰਕਲਪ ਬਾਰੇ ਦੱਸਦਿਆਂ ਕਿਹਾ ਕਿ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਸਨਮਾਨ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰ ਵੀ ਸ਼ਾਮਲ ਕੀਤੇ ਗਏ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਪੁਲਿਸ, ਸਾਬਕਾ ਫੌਜੀਆਂ, ਧਰਮੀ ਫੌਜੀਆਂ ਅਤੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਦੀ ਭਲਾਈ ਲਈ ਵੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।
ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣਾ ਕੀਤਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ, ਇਸ ਤਹਿਤ ਹੀ 55 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਨੂੰ ਰਿਕਾਰਡ ਤੋੜ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਕਿਰਤ ਕਾਨੂੰਨ ਸੌਖੇ ਕੀਤੇ ਗਏ ਤੇ ਪ੍ਰਾਜੈਕਟ ਜੀਵਨਜੋਤ ਤਹਿਤ ਭੀਖ ਮੰਗਣ ਵਾਲਿਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਗਈ ਹੈ। ਇਸ ਤੋਂ ਬਿਨ੍ਹਾਂ ਸਾਰਿਆਂ ਲਈ 10 ਲੱਖ ਰੁਪਏ ਦਾ ਸਿਹਤ ਬੀਮਾ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਨੇ ਪੰਜਾਬ ਸਰਕਾਰ ਦੇ ਸਿਹਤ, ਸਿੱਖਿਆ, ਬਿਜਲੀ ਅਤੇ ਲੋਕ ਨਿਰਮਾਣ ਦੇ ਖੇਤਰ ‘ਚ ਕੀਤੇ ਉਪਰਾਲਿਆਂ ਤੇ ਖਾਸ ਕਰਕੇ 881 ਆਮ ਆਦਮੀ ਕਲੀਨਿਕਾਂ, ਸੀ.ਐਮ. ਦੀ ਯੋਗਸ਼ਾਲਾ, ਸਕੂਲ ਆਫ ਹੈਪੀਨੈਸ ਅਤੇ ਸਕੂਲ ਆਫ਼ ਐਮੀਨੈਂਸ ਸਕੀਮ ਅਤੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦਣ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਸਿਹਤ, ਸਿੱਖਿਆ ਤੇ ਬਿਜਲੀ ਦੇ ਖੇਤਰ ਵਿੱਚ ਕਰਾਂਤੀ ਲਿਆਂਦੀ ਗਈ ਹੈ।
ਬਿਜਲੀ ਤੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ 19 ਤੋਂ 25 ਨਵੰਬਰ ਤੱਕ ਰਾਜ ਭਰ ‘ਚ ਮਨਾਉਣ ਦਾ ਫੈਸਲਾ ਕੀਤਾ ਹੈ, ਇਸ ਤਹਿਤ ਜੰਗੀ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਅਸਥਾਨਾਂ ਦੇ ਵਿਕਾਸ ਲਈ ਵਿਸ਼ੇਸ਼ ਬਜਟ ਰੱਖਿਆ ਗਿਆ ਹੈ।
ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਕੱਲੇ ਪਟਿਆਲਾ ਜ਼ਿਲ੍ਹੇ ‘ਚ 35 ਅਸਥਾਨਾਂ ਦੇ ਵਿਕਾਸ ਲਈ ਕਰੀਬ 80 ਕਰੋੜ ਰੁਪਏ ਦੀ ਤਜਵੀਜ ਤਿਆਰ ਕੀਤੀ ਗਈ ਹੈ। ਇਸ ਤੋਂ ਬਿਨ੍ਹਾਂ ਜੰਗਲਾਤ ਵਿਭਾਗ ਵੱਲੋਂ 3.50 ਲੱਖ ਬੂਟੇ ਲਾਉਣ ਸਮੇਤ 52 ਸ੍ਰੀ ਗੁਰੂ ਤੇਗ ਬਹਾਦਰ ਪਵਿੱਤਰ ਵਣ ਸਥਾਪਤ ਕੀਤੇ ਜਾਣਗੇ। ਇਸ ਤੋਂ ਬਿਨ੍ਹਾਂ ਪੰਜਾਬ ਸਰਕਾਰ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਦੀ ਬਹਾਲੀ ਸ਼ੁਰੂ ਕਰਵਾਕੇ ਸਿੱਖ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੇ ਯਤਨ ਵੀ ਕੀਤੇ ਹਨ।
ਬਿਜਲੀ ਮੰਤਰੀ ਨੇ ਦੱਸਿਆ ਕਿ ਸੂਬੇ ‘ਚ ਵਿਆਪਕ ਬਿਜਲੀ ਸੁਧਾਰ ਕੀਤੇ ਜਾ ਰਹੇ ਹਨ ਅਤੇ ਇਕੱਲੇ ਪਟਿਆਲਾ ਜ਼ਿਲ੍ਹੇ ਅੰਦਰ ਹੀ ਨਵੀਆਂ ਲਾਈਨਾਂ, ਟਰਾਂਸਫਾਰਮਰਾਂ ਤੇ ਹੋਰ ਬਿਜਲੀ ਸੁਧਾਰਾਂ ਲਈ 110 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ, ਇਸ ਨਾਲ ਲੋਕਾਂ ਨੂੰ ਨਿਰਵਿਘਨ ਤੇ ਪਾਏਦਾਰ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾਵੇਗੀ। ਹਰਭਜਨ ਸਿੰਘ ਈਟੀਓ ਨੇ ਇਹ ਵੀ ਦੁਹਰਾਇਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਵਿਕਾਸ ਪੱਖੋਂ ਅਣਗੌਲੇ ਕੀਤੇ ਗਏ ਪਟਿਆਲਾ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਮੌਜੂਦਾ ਪੰਜਾਬ ਸਰਕਾਰ ਇਸ ਪੱਖੋਂ ਸੁਹਿਰਦ ਯਤਨ ਕਰ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਸਮੇਤ ਕਿਸਾਨਾਂ ਨੂੰ ਵੀ 8 ਘੰਟੇ ਪੂਰੀ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾ ਰਹੀ ਹੈ। ਜਦਕਿ ਸਰਕਾਰ ਵੱਲੋਂ ਖਰੀਦੀ ਪਛਵਾੜਾ ਕੋਲਾ ਖਾਣ ਤੋਂ ਕੋਲਾ ਕੱਢਣ ਕਰਕੇ 1200 ਕਰੋੜ ਰੁਪਏ ਦਾ ਸਰਕਾਰੀ ਖ਼ਜ਼ਾਨੇ ਨੂੰ ਲਾਭ ਹੋਇਆ ਹੈ। ਇਸੇ ਤਰ੍ਹਾਂ ਹੀ ਜੀਵੀਕੇ ਤਾਪ ਬਿਜਲੀ ਘਰ ਖਰੀਦ ਕੇ ਇਸ ਦਾ ਨਾਲ ਸ੍ਰੀ ਗੁਰੁ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ, ਇਸ ਨਾਲ ਵਿੱਤੀ ਲਾਭ ਹੋਣ ਸਮੇਤ ਬਿਜਲੀ ਖੇਤਰ ‘ਚ ਵੱਡਾ ਸੁਧਾਰ ਦਰਜ ਕੀਤਾ ਗਿਆ ਹੈ।
ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਬਿਹਰਤੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ 2130 ਕਰੋੜ ਰੁਪਏ ਖ਼ਰਚ ਕੇ 2173 ਕਿਲੋਮੀਟਰ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ 185 ਕਰੋੜ ਰੁਪਏ ਦੀ ਲਾਗਤ ਨਾਲ 34 ਪੁਲ ਤਿਆਰ ਕਰਨ ਸਮੇਤ ਲੋਕਾਂ ਨੂੰ ਰਾਹਤ ਦੇਣ ਲਈ 20 ਟੋਲ ਪਲਾਜੇ ਬੰਦ ਕੀਤੇ ਗਏ ਹਨ।
ਹਰਭਜਨ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਨਸ਼ਿਆਂ ਦੀ ਲਾਹਨਤ ਖ਼ਤਮ ਕਰਨ ਲਈ ਚਲਾਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੇ ਨਸ਼ਾ ਤਸਕਰ ਜੇਲ੍ਹਾਂ ‘ਚ ਸੁੱਟੇ ਗਏ ਤੇ 25 ਹਜਾਰ ਗ੍ਰਿਫ਼ਤਾਰੀਆਂ ਕਰਕੇ ਨਸ਼ਾ ਤਸਕਰਾਂ ਦੇ ਘਰ ਵੀ ਢਾਹੇ ਗਏ ਹਨ। ਇਸ ਦੇ ਨਾਲ ਹੀ ਸਰਹੱਦ ਪਾਰੋਂ ਨਸ਼ਾ ਤਸਕਰੀ ਰੋਕਣ ਲਈ ਐਂਟੀ ਡਰੋਨ ਪ੍ਰਣਾਲੀ ‘ਬਾਜ਼ ਅੱਖ’ ਵੀ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੱਡੇ ਯਤਨ ਕੀਤੇ ਗਏ ਹਨ ਅਤੇ ਈਜ਼ੀ ਰਜਿਸਟਰੀ ਦੀ ਪਹਿਲਕਦਮੀ ਕਰਕੇ ਰਾਜ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਮਾਲ ਵਿਭਾਗ ਸਮੇਤ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਲੋਕਾਂ ਦੇ ਘਰਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਸੂਬੇ ਦੀ ਖੇਤੀਬਾੜੀ ਨੂੰ ਪੰਜਾਬ ਦੀ ਆਰਥਿਕਤਾ ਦਾ ਧੁਰਾ ਦੱਸਦਿਆ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ ਤੇ ਬਾਗਬਾਨੀ ਸੁਧਾਰ ਅਤੇ ਕਿਸਾਨਾਂ ਦੀ ਭਲਾਈ ਲਈ ਅਤੇ ਫ਼ਸਲੀ ਵਿਭਿੰਨਤਾ ਸਮੇਤ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁਲਤ ਕਰਨ ਲਈ ਪਹਿਲਕਦਮੀਆਂ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ।ਨਤੀਜੇ ਵਜੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਸਾਲ 2023 ਦੇ ਮੁਕਾਬਲੇ 2024 ਦੌਰਾਨ 70 ਫ਼ੀਸਦੀ ਕਮੀ ਦਰਜ ਕੀਤੀ ਗਈ।
ਹਰਭਜਨ ਸਿੰਘ ਈਟੀਓ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਪਾਣੀਆਂ ਦੇ ਰਾਖੇ ਬਣੇ ਹਨ ਤੇ ਹਰਿਆਣਾ ਨੂੰ ਪੰਜਾਬ ਦੇ ਹਿੱਸੇ ਤੋਂ ਵਧੇਰੇ ਪਾਣੀ ਵਰਤਣ ਦੀ ਆਗਿਆ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਹਿਰੀ ਟੇਲਾਂ ਉਤੇ ਪੈਂਦੇ ਖੇਤਾਂ ਨੂੰ ਦਹਾਕਿਆਂ ਬਾਅਦ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ। ਸਰਕਾਰ ਨੇ 18 ਹਜ਼ਾਰ ਤੋਂ ਵੱਧ ਖਾਲ਼ ਬਹਾਲ ਕਰਕੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ।
ਕੈਬਨਿਟ ਮੰਤਰੀ ਨੇ ਪਰੇਡ ਕਮਾਂਡਰ ਡੀ.ਐਸ.ਪੀ. ਫ਼ਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਆਈ.ਟੀ.ਬੀ.ਪੀ., ਜ਼ਿਲ੍ਹਾ ਪੁਲਿਸ ਤੇ ਮਹਿਲਾ ਵਿੰਗ, ਹੋਮ ਗਾਰਡਜ਼, ਐਨ.ਸੀ.ਸੀ ਗ਼ਰਲਜ਼, ਆਰਮੀ ਤੇ ਏਅਰ ਵਿੰਗ, ਰੈਡ ਕਰਾਸ ਸਮੇਤ ਬੈਂਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਬਿਜਲੀ ਮੰਤਰੀ ਨੇ 16 ਅਗਸਤ ਦਿਨ ਸ਼ਨੀਵਾਰ ਨੂੰ ਸਕੂਲਾਂ ਤੇ ਕਾਲਜਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਮਾਰੋਹ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ, ਸਕੂਲਾਂ ਤੇ ਕਾਲਜਾਂ ਦੀਆਂ ਵਿਦਿਆਰਥਣਾਂ ਨੇ ਗਿੱਧੇ ਤੇ ਵਿਦਿਆਰਥੀਆਂ ਨੇ ਭੰਗੜੇ ਦੀ ਪੇਸ਼ਕਾਰੀ ਕੀਤੀ। ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਦੇ ਨਾਲ ਵਾਣੀ ਸਕੂਲ ਦੇ ਬੋਲਣ ਤੇ ਸੁਣਨ ਤੋਂ ਅਸਮਰੱਥ ਵਿਦਿਆਰਥੀਆਂ ਨੇ ਸੰਕੇਤਕ ਭਾਸ਼ਾ ‘ਚ ਰਾਸ਼ਟਰੀ ਗਾਣ ਗਾਇਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਰੈਡ ਕਰਾਸ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨ ਦੇ ਨਾਲ-ਨਾਲ ਸੰਘਰਸ਼ੀ ਯੋਧਿਆਂ ਤੇ ਸ਼ਹੀਦ ਪਰਿਵਾਰਾਂ, ਪਰੇਡ ਕਮਾਂਡਰ, ਵੱਖ-ਵੱਖ ਖੇਤਰਾਂ ‘ਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖ਼ਸੀਅਤਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਵੀ ਸਨਮਾਨ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਹਰਭਜਨ ਸਿੰਘ ਈਟੀਓ ਨੂੰ ਸਨਮਾਨਤ ਕੀਤਾ।
ਸਮਾਗਮ ‘ਚ ਇੰਚਾਰਜ ਜ਼ਿਲ੍ਹ ਤੇ ਸੈਸ਼ਨ ਜੱਜ ਐਚ.ਕੇ ਸਿੱਧੂ ਦੀ ਅਗਵਾਈ ਹੇਠ ਪੁੱਜੇ ਜੁਡੀਸ਼ੀਅਲ ਅਧਿਕਾਰੀ, ਚੇਅਰਮੈਨ ਇੰਪਰੂਵਮੈਂਟ ਟਰਸਟ ਤੇ ਆਪ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਆਪ ਸ਼ਹਿਰੀ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਮਨੋਨੀਤ ਚੇਅਰਮੈਨ ਤੇਜਿੰਦਰ ਮਹਿਤਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ, ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਆਪ ਇਸਤਰੀ ਵਿੰਗ ਦੇ ਆਗੂ ਵੀਰਪਾਲ ਕੌਰ ਚਹਿਲ ਤੇ ਮੋਨਿਕਾ ਸ਼ਰਮਾ, ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਵਾਈਸ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ, ਐਸ.ਸੀ. ਸੈਲ. ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਮੈਂਬਰ ਘੱਟ ਗਿਣਤੀ ਕਮਿਸ਼ਨ ਇਸਲਾਮ ਅਲੀ, ਪਦਮਸ੍ਰੀ ਜਗਜੀਤ ਸਿੰਘ ਦਰਦੀ ਤੇ ਪ੍ਰਾਣ ਸੱਭਰਵਾਲ ਤੇ ਡਾ. ਆਰ.ਐਲ. ਮਿੱਤਲ ਪੰਜਾਬੀ ਯੂਨੀਵਰਸਿਟੀ ਦੇ ਵੀ.ਸੀ. ਡਾ. ਜਗਦੀਪ ਸਿੰਘ, ਏ.ਡੀ.ਸੀ (ਜ) ਇਸ਼ਾ ਸਿੰਗਲ, ਏ.ਡੀ.ਸੀ. ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ, ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸ.ਪੀ. ਵੈਭਵ ਚੌਧਰੀ ਤੇ ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ. ਹਰਜੋਤ ਕੌਰ ਮਾਵੀ, ਵੱਡੀ ਗਿਣਤੀ ਪਟਿਆਲਾ ਵਾਸੀ, ਵਿਦਿਆਰਥੀ, ਅਧਿਆਪਕ, ਫ਼ੌਜ ਸਮੇਤ ਸਿਵਲ, ਪੁਲਿਸ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।
***

Tags: Breaking news in PunjabiLatest Punjab newsLatest Punjab news in PunjabiPATIALAPUNJABpunjab news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)  ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ...

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

by Ankit
November 26, 2026
0

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ * ਭਗਵੰਤ ਮਾਨ ਸਰਕਾਰ ਨਾਲੋਂ ਵੱਧ ਸਨਾਤਨ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 26, 2026
0

ਚੰਡੀਗੜ੍ਹ, 26 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

by Ankit
November 26, 2026
0

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)  ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ...

Most Popular

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

by Ankit
4 weeks ago
0

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਦੀ ਏਕਤਾ, ਅਮਨ-ਸ਼ਾਂਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 