• Latest
  • Trending
ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਸੌਂਪੇ ਨਿਯੁਕਤੀ ਪੱਤਰ

3 weeks ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

6 minutes ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

38 minutes ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

1 hour ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

1 hour ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

1 hour ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

2 hours ago
ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

3 hours ago
ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

4 hours ago
Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

4 hours ago
ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

5 hours ago
Hindi News
English News
Friday, July 3, 2026
No Result
View All Result
35 °c
Chandigarh
36 ° Sat
35 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਸੌਂਪੇ ਨਿਯੁਕਤੀ ਪੱਤਰ

June 10, 2026
in ਖਬਰਾਂ, ਪੰਜਾਬ
ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਸਮਾਂਬੱਧ ਢੰਗ ਨਾਲ ਭਰਤੀ ਕਰਨ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 10 ਜੂਨ (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਨਿਯੁਕਤੀ ਪੱਤਰ ਸੌਂਪਣ ਉਪਰੰਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਨਿਰੋਲ ਯੋਗਤਾ ਦੇ ਆਧਾਰ ‘ਤੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਨ੍ਹਾਂ ਉਮੀਦਵਾਰਾਂ ਦੀ ਭਰਤੀ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਵੱਲੋਂ 15 ਅਪ੍ਰੈਲ, 2025 ਨੂੰ ਜ਼ਿਲ੍ਹਾ ਸਿਸਟਮ ਮੈਨੇਜਰਾਂ (ਡੀ.ਐਸ.ਐਮ) ਅਤੇ ਸਹਾਇਕ ਸਿਸਟਮ ਮੈਨੇਜਰਾਂ (ਏ.ਐਸ.ਐਮ) ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਚੋਣ ਪ੍ਰਕਿਰਿਆ ਉਪਰੰਤ ਜ਼ਿਲ੍ਹਾ ਸਿਸਟਮ ਮੈਨੇਜਰਾਂ ਦੇ ਅਹੁਦਿਆਂ ਲਈ 11 ਉਮੀਦਵਾਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਦੇ ਅਹੁਦਿਆਂ ਲਈ 37 ਉਮੀਦਵਾਰਾਂ ਦੀ ਚੋਣ ਕੀਤੀ ਗਈ।

ਦੱਸਣਯੋਗ ਹੈ ਕਿ ਸਾਰੇ ਚੁਣੇ ਗਏ ਉਮੀਦਵਾਰ ਡਾਇਰੈਕਟਰ ਲੈਂਡ ਰਿਕਾਰਡਜ਼, ਜਲੰਧਰ ਵਿਖੇ ਦੋ ਮਹੀਨਿਆਂ ਦੇ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਇੱਕ ਮਹੀਨੇ ਦੀ ਮਾਲੀਆ ਸਿਖਲਾਈ ਅਤੇ ਇੱਕ ਮਹੀਨੇ ਦੀ ਫੀਲਡ ਸਿਖਲਾਈ ਸ਼ਾਮਲ ਹੋਵੇਗੀ ਤਾਂ ਜੋ ਉਨ੍ਹਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਲੋੜੀਂਦੇ ਪੇਸ਼ੇਵਰ ਹੁਨਰ ਅਤੇ ਖੇਤਰੀ ਤਜਰਬਾ ਦਿੱਤਾ ਜਾ ਸਕੇ। ਮਾਲ ਮੰਤਰੀ ਨੇ ਕਿਹਾ ਕਿ ਇਹ ਭਰਤੀ ਯੋਗ ਸਟਾਫ਼ ਰਾਹੀਂ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਯਤਨਾਂ ਲਈ ਅਹਿਮ ਕਦਮ ਸਾਬਤ ਹੋਵੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰਦਰਸ਼ੀ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮਾਨ ਸਰਕਾਰ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਰੋਜ਼ਗਾਰ ਸਿਰਜਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ, “ਸੂਬੇ ਵਿੱਚ ਪਾਰਦਰਸ਼ੀ ਭਰਤੀ ਵਿਧੀ ਰਾਹੀਂ ਨੌਜਵਾਨਾਂ ਨੂੰ 66,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜਿਸ ਨਾਲ ਨੌਜਵਾਨਾਂ ਦਾ ਸਰਕਾਰੀ ਤੰਤਰ ਵਿੱਚ ਵਿਸ਼ਵਾਸ ਬਹਾਲ ਹੋਇਆ ਹੈ।”

ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਸਮਰਪਣ ਭਾਵਨਾ, ਇਮਾਨਦਾਰੀ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣ ਅਤੇ ਸੂਬੇ ਭਰ ਵਿੱਚ ਲੈਂਡ ਰਿਕਾਰਡਜ਼ ਪ੍ਰਸ਼ਾਸਨ ਦੇ ਆਧੁਨਿਕੀਕਰਨ ਅਤੇ ਨਾਗਰਿਕ-ਪੱਖੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣ।

ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਪੂਰੀ ਇਮਾਨਦਾਰੀ, ਸਮਰਪਣ ਅਤੇ ਲੋਕ-ਸੇਵਾ ਭਾਵਨਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਗੁੰਮਰਾਹਕੁੰਨ ਸਲਾਹਾਂ ਜਾਂ ਕਿਸੇ ਕਿਸਮ ਦੇ ਦਬਾਅ ਹੇਠ ਨਾ ਆਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਅਹਿਮ ਲੋਕ ਸੇਵਾ ਪ੍ਰਣਾਲੀ ਨਾਲ ਜੁੜਨ ਦੇ ਨਾਤੇ, ਉਨ੍ਹਾਂ ਨੂੰ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ ਅਤੇ ਸੂਬਾ ਸਰਕਾਰ ਦੇ “ਰੰਗਲਾ ਪੰਜਾਬ” ਸਿਰਜਣ ਦੇ ਵਿਜ਼ਨ ਵਿੱਚ ਸਰਗਰਮ ਭਾਈਵਾਲ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਅਧਿਕਾਰੀ ਦੀ ਸਾਖ ਉਸ ਦੇ ਵਿਹਾਰ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਨਾਲ ਬਣਦੀ ਹੈ, ਇਸ ਲਈ ਉਹ ਪੇਸ਼ੇਵਰਾਨਾ ਢੰਗ ਨਾਲ ਉੱਚੇ ਮਿਆਰਾਂ ਨੂੰ ਕਾਇਮ ਰੱਖਦਿਆਂ ਹਰ ਜ਼ਿੰਮੇਵਾਰੀ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਨਿਭਾਉਣ।

ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਬਿਨਾਂ ਕਿਸੇ ਸਿਫਾਰਸ਼ ਜਾਂ ਪ੍ਰਭਾਵ ਦੇ ਪੂਰੀ ਪਾਰਦਰਸ਼ਤਾ ਅਤੇ ਨਿਰੋਲ ਯੋਗਤਾ ਦੇ ਆਧਾਰ ‘ਤੇ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਕਰਕੇ ਪੰਜਾਬ, ਜ਼ਮੀਨ ਅਤੇ ਜ਼ਮੀਨ ਨਾਲ ਸਬੰਧਤ ਸੇਵਾਵਾਂ ਨਾਲ ਡੂੰਘਾ ਅਤੇ ਅਟੁੱਟ ਸਬੰਧ ਰੱਖਦਾ ਹੈ, ਜਿਸ ਨਾਲ ਮਾਲ ਵਿਭਾਗ ਵਿੱਚ ਡੀ.ਐਸ.ਐਮ. ਅਤੇ ਏ.ਐਸ.ਐਮ. ਦੀ ਭੂਮਿਕਾ ਬਹੁਤ ਅਹਿਮ ਹੋ ਜਾਂਦੀ ਹੈ। ਵਰਮਾ ਨੇ ਕਿਹਾ ਕਿ ਸੂਬੇ ਭਰ ਦੇ ਜ਼ਮੀਨੀ ਰਿਕਾਰਡਾਂ ਨੂੰ ਡਿਜੀਟਾਈਜ਼ਡ ਕਰ ਦਿੱਤਾ ਗਿਆ ਹੈ, ਇਸ ਲਈ ਆਧੁਨਿਕ ਤਕਨੀਕੀ ਪ੍ਰਣਾਲੀਆਂ ਰਾਹੀਂ ਇਨ੍ਹਾਂ ਰਿਕਾਰਡਾਂ ਨੂੰ ਸੰਭਾਲਣ, ਅਪਡੇਟ ਕਰਨ ਅਤੇ ਪ੍ਰਬੰਧਨ ਕਰਨ ਦੀ ਜ਼ਿੰਮੇਵਾਰੀ ਮੁੱਖ ਤੌਰ ‘ਤੇ ਇਨ੍ਹਾਂ ਅਧਿਕਾਰੀਆਂ ਦੀ ਹੈ।

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਅਧਿਕਾਰੀ ਆਪਣੀ ਤਕਨੀਕੀ ਮੁਹਾਰਤ, ਸਮਰਪਣ ਅਤੇ ਇਮਾਨਦਾਰੀ ਦੀ ਵਰਤੋਂ ਕੁਸ਼ਲ ਜਨਤਕ ਸੇਵਾਵਾਂ ਪ੍ਰਦਾਨ ਕਰਨ ਅਤੇ ਸੂਬੇ ਦੀ ਡਿਜੀਟਲ ਭੂਮੀ ਰਿਕਾਰਡ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਰਨਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

by Jaspreet Kaur
July 3, 2026
0

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ ਪਤਨੀ ਨੂੰ ਹੋਈ ਉਮਰਕੈਦ ਚੰਡੀਗੜ੍ਹ, 3 ਜੁਲਾਈ 2026 (ਵਿਸ਼ਵ...

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

by Jaspreet Kaur
July 3, 2026
0

ਚੰਨੀ ਦੇ ਹੱਕ 'ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ, ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ...

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

by Ankit
July 3, 2026
0

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ...

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

by Ankit
July 3, 2026
0

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ ਪੰਜਾਬ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

by Jaspreet Kaur
July 3, 2026
0

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ ਪਤਨੀ ਨੂੰ ਹੋਈ ਉਮਰਕੈਦ ਚੰਡੀਗੜ੍ਹ, 3 ਜੁਲਾਈ 2026 (ਵਿਸ਼ਵ...

Most Popular

IND vs AFG ਦੂਜਾ ਵਨਡੇ : ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਵੱਡਾ ਟਾਰਗੇਟ

IND vs AFG ਦੂਜਾ ਵਨਡੇ : ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਵੱਡਾ ਟਾਰਗੇਟ

by Navjot
2 weeks ago
0

IND vs AFG ਦੂਜਾ ਵਨਡੇ : ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਵੱਡਾ ਟਾਰਗੇਟ ਸ਼ੁਭਮਨ ਗਿੱਲ ਅਤੇ ਇਸ਼ਾਨ ਕਿਸ਼ਨ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 