ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਹੈ। ਰਾਜਪੁਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਆਪਣੇ ਸਾਥੀਆਂ ਅਤੇ ਰਾਜਪੁਰਾ ਦੇ ਕਈ ਕੌਂਸਲਰਾਂ ਸਮੇਤ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਜਾਣਕਾਰੀ ਅਨੁਸਾਰ, ਹਰਦਿਆਲ ਸਿੰਘ ਕੰਬੋਜ ਚੰਡੀਗੜ੍ਹ ਦੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਵਿਖੇ ਪਹੁੰਚੇ, ਜਿੱਥੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਪਾਰਟੀ ਜੁਆਇੰਨ ਕੀਤੀ।























