• Latest
  • Trending
ਭਗਵੰਤ ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ: ਹਰਜੋਤ ਸਿੰਘ ਬੈਂਸ

2 months ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

13 minutes ago
National: ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ ‘ਚ ਯਾਤਰਾ ਕਰਨਾ ਹੋਇਆ ਮਹਿੰਗਾ

National: ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ ‘ਚ ਯਾਤਰਾ ਕਰਨਾ ਹੋਇਆ ਮਹਿੰਗਾ

20 minutes ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਲੜੀ ਦਾ ਦੂਜਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਲੜੀ ਦਾ ਦੂਜਾ ਮੈਚ ਅੱਜ

30 minutes ago
Punjab: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਵੇਗੀ ਰੂਪ ਕੌਰ ਸੰਧੂ

Punjab: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਵੇਗੀ ਰੂਪ ਕੌਰ ਸੰਧੂ

35 minutes ago
Punjab ਦੇ 19,200 ਸਰਕਾਰੀ ਸਕੂਲਾਂ ਵਿੱਚ ਅੱਜ ਕਰਵਾਈ ਜਾਵੇਗੀ ’ਮੈਗਾ PTM’; 25 ਲੱਖ ਮਾਪੇ ਹੋਣਗੇ ਸ਼ਾਮਲ

Punjab ਦੇ 19,200 ਸਰਕਾਰੀ ਸਕੂਲਾਂ ਵਿੱਚ ਅੱਜ ਕਰਵਾਈ ਜਾਵੇਗੀ ’ਮੈਗਾ PTM’; 25 ਲੱਖ ਮਾਪੇ ਹੋਣਗੇ ਸ਼ਾਮਲ

45 minutes ago
Hukamnama Sri Darbar Sahib Today – 09 October 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 October 2026 | Ang 611 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

11 hours ago
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

12 hours ago
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

13 hours ago
ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

13 hours ago
Hindi News
English News
Friday, October 9, 2026
No Result
View All Result
23 °c
Chandigarh
26 ° Sat
26 ° Sun
26 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ: ਹਰਜੋਤ ਸਿੰਘ ਬੈਂਸ

5 ਸਾਲ ਦੀ ਸੇਵਾ ਨਿਭਾਉਣ ਵਾਲੇ ਠੇਕਾ ਆਧਾਰਤ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਸਣੇ ਸਾਲ 2021 ਵਿੱਚ ਰੱਖੇ ਗਏ ਵਰਕਰ ਕੀਤੇ ਜਾਣਗੇ ਪੱਕੇ: ਹਰਜੋਤ ਸਿੰਘ ਬੈਂਸ

July 29, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ: ਹਰਜੋਤ ਸਿੰਘ ਬੈਂਸ

•5 ਸਾਲ ਦੀ ਸੇਵਾ ਨਿਭਾਉਣ ਵਾਲੇ ਠੇਕਾ ਆਧਾਰਤ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਸਣੇ ਸਾਲ 2021 ਵਿੱਚ ਰੱਖੇ ਗਏ ਵਰਕਰ ਕੀਤੇ ਜਾਣਗੇ ਪੱਕੇ: ਹਰਜੋਤ ਸਿੰਘ ਬੈਂਸ

• ਠੇਕੇ ਵਾਲੇ ਸਫ਼ਾਈ ਕਾਮਿਆਂ ਦਾ ਮਾਸਿਕ ਮਿਹਨਤਾਨਾ 1 ਅਗਸਤ ਤੋਂ ਸੋਧ ਕੇ 20,520 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

•ਹਰਜੋਤ ਸਿੰਘ ਬੈਂਸ ਵੱਲੋਂ ਮਾਨਸੂਨ ਦੇ ਮੱਦੇਨਜ਼ਰ ਜਨਹਿਤ ਵਿੱਚ ਸਾਰੇ ਸਫ਼ਾਈ ਕਾਮਿਆਂ ਨੂੰ ਡਿਊਟੀ ‘ਤੇ ਪਰਤਣ ਦੀ ਅਪੀਲ

ਚੰਡੀਗੜ੍ਹ; 28 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਭਰ ਦੇ ਹਜ਼ਾਰਾਂ ਸਫ਼ਾਈ ਕਾਮਿਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਕੰਮ ਕਰਦੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਲਈ ਇੱਕ ਵਿਆਪਕ ਭਲਾਈ ਪੈਕੇਜ ਦਾ ਐਲਾਨ ਕੀਤਾ ਹੈ। ਸਰਕਾਰ ਨੇ ਤਿੰਨ ਸਾਲ ਦੀ ਨਿਰੰਤਰ ਸੇਵਾ ਵਾਲੇ ਆਊਟਸੋਰਸ ਸਫ਼ਾਈ ਕਾਮਿਆਂ ਨੂੰ ਸਿੱਧੇ ਠੇਕੇ (ਡਾਇਰੈਕਟ ਕੰਟਰੈਕਟ) ਅਧੀਨ ਲਿਆਉਣ, ਪੰਜ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਠੇਕਾ ਆਧਾਰਤ ਕਾਮਿਆਂ ਸਮੇਤ ਸਾਲ 2021 ਵਿੱਚ ਰੱਖੇ ਗਏ ਵਰਕਰਾਂ ਨੂੰ ਪੱਕਾ (ਰੈਗੂਲਰ) ਕਰਨ ਅਤੇ ਠੇਕਾ ਆਧਾਰਤ ਸਫ਼ਾਈ ਸਟਾਫ਼ ਦਾ ਮਾਸਿਕ ਮਿਹਨਤਾਨਾ 1 ਅਗਸਤ, 2026 ਤੋਂ ਸੋਧ ਕੇ 20,520 ਰੁਪਏ ਕਰਨ ਦਾ ਫੈਸਲਾ ਕੀਤਾ ਹੈ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਨ੍ਹਾਂ ਫੈਸਲਿਆਂ ਦਾ ਐਲਾਨ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਆਊਟਸੋਰਸਿੰਗ ‘ਤੇ ਕੰਮ ਕਰਦੇ ਅਤੇ ਤਿੰਨ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਸਿੱਧੇ ਠੇਕਾ ਆਧਾਰਤ ਕਰਮਚਾਰੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਸਾਡੇ ਸਤਿਕਾਰਯੋਗ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ।”

ਭਗਵੰਤ ਮਾਨ ਸਰਕਾਰ ਦੇ ਇੱਕ ਹੋਰ ਇਤਿਹਾਸਕ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਪੰਜ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਠੇਕੇ ‘ਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਅਤੇ ਸਾਲ 2021 ਵਿੱਚ ਰੱਖੇ ਗਏ ਸਾਰੇ ਸਫ਼ਾਈ ਸੇਵਕਾਂ ਨੂੰ ਰੈਗੂਲਰ ਕੀਤਾ ਜਾਵੇਗਾ। ਇਹ ਇੱਕ ਅਜਿਹਾ ਇਤਿਹਾਸਕ ਕਦਮ ਹੈ ਜਿਸ ਸਦਕਾ ਪੰਜਾਬ ਵਿੱਚ ਸੇਵਾ ਕਰਨ ਵਾਲੇ ਹਰੇਕ ਸਫ਼ਾਈ ਸੇਵਕ ਅਤੇ ਸੀਵਰਮੈਨ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇਗਾ।”

ਇਸ ਸਬੰਧੀ ਲਾਗੂਕਰਨ ਪ੍ਰਕਿਰਿਆ ਬਾਰੇ ਦੱਸਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨੂੰ ਇਹ ਮਾਮਲਾ ਆਪਣੇ-ਆਪਣੇ ਹਾਊਸ ਅੱਗੇ ਰੱਖਣ ਅਤੇ ਮਤੇ ਪਾਸ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸ਼ਹਿਰੀ ਸਥਾਨਕ ਇਕਾਈਆਂ ਕੋਲ ਹਰੇਕ ਕਰਮਚਾਰੀ ਦੀਆਂ ਸੇਵਾਵਾਂ ਦਾ ਮੁਕੰਮਲ ਰਿਕਾਰਡ ਹੈ। ਹਾਊਸ ਵੱਲੋਂ ​​ਯੋਗ ਕਰਮਚਾਰੀਆਂ ਦੇ ਵੇਰਵਿਆਂ ਸਮੇਤ ਆਪਣਾ ਮਤਾ ਭੇਜਿਆ ਜਾਵੇਗਾ ਅਤੇ ਸੂਬਾ ਸਰਕਾਰ ਵੱਲੋਂ ਅੰਤਿਮ ਪ੍ਰਵਾਨਗੀ ਦਿੱਤੀ ਜਾਵੇਗੀ। ਜਿੰਨੀ ਜਲਦੀ ਕੋਈ ਨਗਰ ਨਿਗਮ, ਨਗਰ ਕੌਂਸਲ ਜਾਂ ਨਗਰ ਪੰਚਾਇਤ ਆਪਣਾ ਪ੍ਰਸਤਾਵ ਭੇਜਦੀ ਹੈ, ਓਨੀ ਹੀ ਜਲਦੀ ਅਸੀਂ ਮਨਜ਼ੂਰੀ ਦੇਵਾਂਗੇ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਾਂਗੇ।”

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ, “ਕੱਲ੍ਹ ਕੀਤੇ ਗਏ ਐਲਾਨ ਮੁਤਾਬਕ ਸੋਧਿਆ ਹੋਇਆ ਮਿਹਨਤਾਨਾ 1 ਅਗਸਤ, 2026 ਤੋਂ ਲਾਗੂ ਹੋਵੇਗਾ। ਆਊਟਸੋਰਸਿੰਗ ਤੋਂ ਸਿੱਧੇ ਠੇਕਾ ਪ੍ਰਣਾਲੀ ਅਧੀਨ ਲਿਆਂਦੇ ਜਾ ਰਹੇ ਕਰਮਚਾਰੀਆਂ ਨੂੰ 20,520 ਰੁਪਏ ਮਹੀਨਾਵਾਰ ਮਿਹਨਤਾਨਾ ਮਿਲੇਗਾ। ਇਸ ਨਾਲ ਉਨ੍ਹਾਂ ਦੀ ਤਨਖ਼ਾਹ ਵਿੱਚ ਕਾਫ਼ੀ ਵਾਧਾ ਹੋਵੇਗਾ ਅਤੇ ਲਾਗੂ ਕਾਨੂੰਨੀ ਯੋਗਦਾਨ ਉਨ੍ਹਾਂ ਦੇ ਸਬੰਧਤ ਫੰਡਾਂ ਵਿੱਚ ਜਮ੍ਹਾ ਹੁੰਦਾ ਰਹੇਗਾ।”

ਇਨ੍ਹਾਂ ਫੈਸਲਿਆਂ ਨੂੰ ਸਫਾਈ ਕਰਮਚਾਰੀਆਂ ਲਈ ਅਹਿਮ ਮੀਲ ਪੱਥਰ ਦੱਸਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਫੈਸਲਾ ਉਨ੍ਹਾਂ ਲੋਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਦਾ ਹੈ ਜੋ ਸਾਡੇ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਦੇ ਹਨ। ਅੱਜ, ਭਗਵੰਤ ਮਾਨ ਸਰਕਾਰ ਨੇ ਸਾਡੇ ਸਫਾਈ ਕਰਮਚਾਰੀਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ। ਅਸੀਂ ਉਨ੍ਹਾਂ ਲੋਕਾਂ ਲਈ ਬਰਾਬਰੀ ਅਤੇ ਮਾਣ-ਸਨਮਾਨ ਅਧਾਰਤ ਸਮਾਜ ਦਾ ਨਿਰਮਾਣ ਕਰ ਰਹੇ ਹਾਂ ਜੋ ਸਾਡੇ ਕਸਬਿਆਂ ਅਤੇ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਲਈ ਅਣਥੱਕ ਮਿਹਨਤ ਕਰਦੇ ਹਨ।”

ਮੰਤਰੀ ਨੇ ਕਿਹਾ ਕਿ ਇਹ ਫੈਸਲੇ ਕਰਮਚਾਰੀ ਯੂਨੀਅਨਾਂ ਦੇ ਪ੍ਰਤੀਨਿਧੀਆਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਲਏ ਗਏ ਹਨ। ਉਨ੍ਹਾਂ ਕਿਹਾ, “ਅਸੀਂ ਕੱਲ੍ਹ ਕਈ ਯੂਨੀਅਨ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕੀਤਾ। ਅੱਜ, ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੈਬਨਿਟ ਸਬ-ਕਮੇਟੀ ਨੇ ਸਫਾਈ ਕਰਮਚਾਰੀ ਯੂਨੀਅਨਾਂ ਦੇ ਪ੍ਰਤੀਨਿਧੀਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਇਸ ਦੌਰਾਨ ਸਾਰੇ ਪ੍ਰਮੁੱਖ ਮੁੱਦਿਆਂ ‘ਤੇ ਸਹਿਮਤੀ ਬਣੀ ਅਤੇ ਬਾਕੀ ਛੋਟੇ ਮੁੱਦਿਆਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਹੱਲ ਕਰ ਦਿੱਤਾ ਜਾਵੇਗਾ।”

ਸਾਰੇ ਸਫਾਈ ਕਰਮਚਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿੱਚ ਸੇਵਾਵਾਂ ‘ਤੇ ਵਾਪਸ ਆਉਣ ਦੀ ਅਪੀਲ ਕਰਦਿਆਂ, ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਮੈਂ ਸਾਰੀਆਂ ਕਰਮਚਾਰੀ ਯੂਨੀਅਨਾਂ ਨੂੰ ਖਾਸ ਕਰਕੇ ਮਾਨਸੂਨ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੜਤਾਲ ਵਾਪਸ ਲੈਣ ਦੀ ਬੇਨਤੀ ਕਰਦਾ ਹਾਂ ਤਾਂ ਜੋ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਸਰਕਾਰ ਪਹਿਲਾਂ ਹੀ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਹੱਕ ਵਿੱਚ ਵੱਡੇ ਫੈਸਲੇ ਲੈ ਚੁੱਕੀ ਹੈ। ਹੁਣ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਬਾਜ਼ਾਰਾਂ, ਸ਼ਹਿਰਾਂ, ਹਸਪਤਾਲਾਂ, ਸਕੂਲਾਂ, ਗੁਰਦੁਆਰਿਆਂ, ਮੰਦਰਾਂ ਅਤੇ ਸਾਰੀਆਂ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਰੱਖੀਏ। ਮੈਂ ਹਰ ਸਫਾਈ ਸੇਵਕ ਅਤੇ ਸੀਵਰਮੈਨ ਨੂੰ ਦਿਲੋਂ ਅਪੀਲ ਕਰਦਾ ਹਾਂ ਕਿ ਉਹ ਕੰਮ ‘ਤੇ ਵਾਪਸ ਆਉਣ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਲਈ ਆਪਣੀ ਵਡਮੁੱਲੀ ਸੇਵਾ ਜਾਰੀ ਰੱਖਣ।”

Tags: BREAKING NEWSPUNJABPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 9, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 9 ਅਕਤੂਬਰ...

National: ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ ‘ਚ ਯਾਤਰਾ ਕਰਨਾ ਹੋਇਆ ਮਹਿੰਗਾ

National: ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ ‘ਚ ਯਾਤਰਾ ਕਰਨਾ ਹੋਇਆ ਮਹਿੰਗਾ

by Ranjit Singh
October 9, 2026
0

National: ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ 'ਚ ਯਾਤਰਾ ਕਰਨਾ ਹੋਇਆ ਮਹਿੰਗਾ ਨਵੀਂ ਦਿੱਲੀ, 9 ਅਕਤੂਬਰ (ਵਿਸ਼ਵ ਵਾਰਤਾ): ਅੱਜ ਤੋਂ...

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਲੜੀ ਦਾ ਦੂਜਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਲੜੀ ਦਾ ਦੂਜਾ ਮੈਚ ਅੱਜ

by Ranjit Singh
October 9, 2026
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਲੜੀ ਦਾ ਦੂਜਾ ਮੈਚ ਅੱਜ ਰਾਂਚੀ, 9 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ...

Punjab: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਵੇਗੀ ਰੂਪ ਕੌਰ ਸੰਧੂ

Punjab: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਵੇਗੀ ਰੂਪ ਕੌਰ ਸੰਧੂ

by Ranjit Singh
October 9, 2026
0

Punjab: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਵੇਗੀ ਰੂਪ ਕੌਰ ਸੰਧੂ ਅੰਮ੍ਰਿਤਸਰ, 9 ਅਕਤੂਬਰ (ਵਿਸ਼ਵ ਵਾਰਤਾ): ਰੂਪ ਕੌਰ ਸੰਧੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 9, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 9 ਅਕਤੂਬਰ...

Most Popular

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

by Ankit
6 days ago
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ ਪੁਲਿਸ ਟੀਮਾਂ ਨੇ 190...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 