• Latest
  • Trending
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

1 hour ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

4 minutes ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

6 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

19 minutes ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

29 minutes ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

34 minutes ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

56 minutes ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

1 hour ago
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

1 hour ago
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

1 hour ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

1 hour ago
ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

1 hour ago
ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

2 hours ago
Hindi News
English News
Monday, June 8, 2026
No Result
View All Result
38 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਏ.ਡੀ.ਸੀਜ਼ ਤੋਂ ਲੈ ਕੇ ਈ.ਓਜ਼ ਤੱਕ ਸਾਰੇ ਅਧਿਕਾਰੀ ਸ਼ਹਿਰ ਦੇ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਸਫ਼ਾਈ ਕਾਰਜਾਂ ਦੀ ਕਰਨਗੇ ਨਿਗਰਾਨੀ; ਨਤੀਜੇ ਯਕੀਨੀ ਬਣਾਉਣ ਲਈ ਕੀਤੀ ਜਾਵੇਗੀ ਅਚਨਚੇਤ ਚੈਕਿੰਗ: ਹਰਜੋਤ ਬੈਂਸ

June 8, 2026
in ਖਬਰਾਂ, ਪੰਜਾਬ
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

•ਏ.ਡੀ.ਸੀਜ਼ ਤੋਂ ਲੈ ਕੇ ਈ.ਓਜ਼ ਤੱਕ ਸਾਰੇ ਅਧਿਕਾਰੀ ਸ਼ਹਿਰ ਦੇ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਸਫ਼ਾਈ ਕਾਰਜਾਂ ਦੀ ਕਰਨਗੇ ਨਿਗਰਾਨੀ; ਨਤੀਜੇ ਯਕੀਨੀ ਬਣਾਉਣ ਲਈ ਕੀਤੀ ਜਾਵੇਗੀ ਅਚਨਚੇਤ ਚੈਕਿੰਗ: ਹਰਜੋਤ ਬੈਂਸ

•ਸਾਰੇ ਅਧਿਕਾਰੀਆਂ ਕੋਲ ਕੈਮਰੇ ਅਤੇ ਇੰਟਰਨੈੱਟ ਵਾਲਾ ਸਮਾਰਟਫੋਨ ਹੋਵੇ ਕਿਉਂਕਿ ਕਿਸੇ ਵੀ ਅਧਿਕਾਰੀ ਨੂੰ ਮੁੱਖ ਮੰਤਰੀ ਮਾਨ ਜਾਂ ਮੇਰੇ ਵੱਲੋਂ ਕਿਸੇ ਵੀ ਸਮੇਂ ਆ ਸਕਦੈ ਫੋਨ: ਸਥਾਨਕ ਸਰਕਾਰਾਂ ਮੰਤਰੀ

ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਚੰਡੀਗੜ੍ਹ ਤੋਂ Live https://t.co/fFfSLPKIKO

— AAP Punjab (@AAPPunjab) June 8, 2026

ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ);- ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ। ਤਕਨਾਲੋਜੀ-ਅਧਾਰਤ ਇਸ ਮੁਹਿੰਮ ਤਹਿਤ ਉੱਪਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਸਾਰੇ ਨਗਰ ਨਿਗਮ ਤੇ ਕੌਂਸਲ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਵਿੱਚ ਦਿਖਾਈ ਦੇਣਗੇ।

ਇੱਥੇ ਵਿਭਾਗ ਦੇ ਮੁੱਖ ਦਫ਼ਤਰ ਵਿਖੇ ‘ਮਿਸ਼ਨ ਕਲੀਨ ਪੰਜਾਬ’ ਦਾ ਆਗਾਜ਼ ਕਰਦਿਆਂ ਸ. ਬੈਂਸ ਨੇ ਫੀਲਡ ਅਧਿਕਾਰੀਆਂ ਨਾਲ ਵੀਡੀਓ ਕਾਲ ਰਾਹੀਂ ਮੁਹਿੰਮ ਦੇ ਪਹਿਲੇ ਦਿਨ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਲੈਸ ਮੋਬਾਈਲ ਐਪਲੀਕੇਸ਼ਨ, ਅਚਨਚੇਤ ਚੈਕਿੰਗ ਅਤੇ ਸਫ਼ਾਈ ਬਾਰੇ ਹਫ਼ਤਾਵਾਰੀ ਪ੍ਰਗਤੀ ਰਿਪੋਰਟਾਂ ਰਾਹੀਂ ਸਫਲ ਬਣਾਇਆ ਜਾਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹਰੇਕ ਸ਼ਹਿਰੀ ਸਥਾਨਕ ਸੰਸਥਾ ਨੂੰ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਵੰਡਿਆ ਜਾਵੇਗਾ ਅਤੇ ਹਰੇਕ ਜ਼ੋਨ ਦੀ ਅਗਵਾਈ ਇੱਕ ਨਿਗਰਾਨ ਅਧਿਕਾਰੀ- ਏ.ਡੀ.ਸੀ., ਐਮ.ਸੀ. ਕਮਿਸ਼ਨਰ, ਸੰਯੁਕਤ ਕਮਿਸ਼ਨਰ ਜਾਂ ਈ.ਓ.- ਵੱਲੋਂ ਕੀਤੀ ਜਾਵੇਗੀ। ਸਾਰੇ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਲਾਜ਼ਮੀ ਤੌਰ ‘ਤੇ ਫੀਲਡ ਦਾ ਦੌਰਾ ਕਰਨਗੇ। ਸਥਾਨਕ ਸਰਕਾਰਾਂ ਮੰਤਰੀ ਖ਼ੁਦ ਵੀ ਪੂਰੇ ਪੰਜਾਬ ਵਿੱਚ ਅਚਨਚੇਤ ਚੈਕਿੰਗ ਕਰਨਗੇ। ਨਿਗਰਾਨ ਅਧਿਕਾਰੀ ਰੋਜ਼ਾਨਾ ਰਿਪੋਰਟਾਂ ਭੇਜਣਗੇ ਅਤੇ ਕਿਸੇ ਵੀ ਚੀਜ਼ ਨੂੰ ਰੱਬ ਆਸਰੇ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੋਈ ਇੱਕ ਵਾਰ ਕੀਤਾ ਜਾਣ ਵਾਲਾ ਵੱਡਾ ਸਮਾਗਮ ਨਹੀਂ ਹੈ। ਇਹ ਗੰਦਗੀ ਵਿਰੁੱਧ ਰੋਜ਼ਾਨਾ ਦੀ ਜੰਗ ਹੈ। ਅੱਜ ਸਵੇਰੇ 7 ਵਜੇ ਤੋਂ ਹਰ ਅਧਿਕਾਰੀ ਫੀਲਡ ਵਿੱਚ ਹੋਵੇਗਾ। ਕੋਈ ਬਹਾਨਾ ਨਹੀਂ ਚੱਲੇਗਾ। ਸਾਰੇ ਅਧਿਕਾਰੀਆਂ ਕੋਲ ਚੱਲਦੇ ਕੈਮਰੇ ਅਤੇ ਇੰਟਰਨੈੱਟ ਕੁਨੈਕਟੀਵਿਟੀ ਵਾਲਾ ਸਮਾਰਟਫੋਨ ਹੋਣਾ ਲਾਜ਼ਮੀ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਇਸ ਮੁਹਿੰਮ ਦੀ ਨਿਗਰਾਨੀ ਕਰਨਗੇ। ਕਿਸੇ ਵੀ ਅਧਿਕਾਰੀ ਨੂੰ ਮੁੱਖ ਮੰਤਰੀ ਜਾਂ ਮੇਰੇ ਵੱਲੋਂ ਕਿਸੇ ਵੀ ਸਮੇਂ ਫੋਨ ਕੀਤਾ ਜਾ ਸਕਦਾ ਹੈ। ਅੱਜ ਮੈਂ ਮੁੱਖ ਦਫ਼ਤਰ ਵਿੱਚ ਹਾਂ। ਭਲਕੇ ਮੈਂ ਮੋਹਾਲੀ, ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ ਜਾਂ ਜੈਤੋ ਵਿੱਚ ਹੋ ਸਕਦਾ ਹਾਂ।”

ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਏ.ਆਈ-ਅਧਾਰਤ ਐਪ ਇਸ ਮੁਹਿੰਮ ਦੀ ਰੀਅਲ ਟਾਈਮ ਪ੍ਰਗਤੀ ਨੂੰ ਟਰੈਕ ਕਰੇਗਾ। ਅਧਿਕਾਰੀ ਵੀਡੀਓ ਕਾਲਾਂ ‘ਤੇ ਉਪਲਬਧ ਰਹਿਣਗੇ ਅਤੇ ਬਿਨਾਂ ਕਿਸੇ ਪੂਰਵ ਸੂਚਨਾ ਦੇ ਕਿਤੇ ਵੀ ਅਚਨਚੇਤ ਚੈਕਿੰਗ ਕੀਤੀ ਜਾ ਸਕਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦਾ ਉਦੇਸ਼ ਪ੍ਰਤੱਖ ਅਤੇ ਦਸਤਾਵੇਜ਼ੀ ਨਤੀਜੇ ਹਾਸਲ ਕਰਨਾ ਹੈ।

ਸਫ਼ਾਈ ਕਰਮਚਾਰੀਆਂ ਤੋਂ ਲੈ ਕੇ ਐਮ.ਸੀ. ਕਮਿਸ਼ਨਰਾਂ ਤੱਕ, ਹਰ ਕੋਈ ਸੜਕਾਂ ਅਤੇ ਗਲੀਆਂ ਵਿੱਚ ਹੋਵੇਗਾ ਤਾਂ ਜੋ ਲੋਕ ਜ਼ਮੀਨੀ ਪੱਧਰ ‘ਤੇ ਇਸ ਮੁਹਿੰਮ ਦਾ ਅਸਰ ਦੇਖ ਸਕਣ। ਜੇਕਰ ਫਿਰ ਵੀ ਇਹ ਦਿਖਾਈ ਨਹੀਂ ਦਿੰਦਾ, ਤਾਂ ਲੋਕ ਸਾਨੂੰ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਫ਼ਾਈ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਚਲਾਈ ਜਾ ਰਹੀ ਹੈ ਤਾਂ ਜੋ ਪੰਜਾਬ ਦਾ ਹਰ ਸ਼ਹਿਰ ਅਤੇ ਕਸਬਾ ਸਾਫ਼-ਸੁਥਰਾ ਦਿਖਾਈ ਦੇਵੇ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

by Ankit
June 8, 2026
0

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 69 ਵਿਅਕਤੀਆਂ...

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

by Ankit
June 8, 2026
0

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

by Jaspreet Kaur
June 8, 2026
0

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

by Ankit
June 8, 2026
0

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 69 ਵਿਅਕਤੀਆਂ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 