• Latest
  • Trending
ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹਾਦਸਾਗ੍ਰਸਤ ਅਤੇ 5 ਲੱਖ ਰੁਪਏ ਦਾ ਕੁਦਰਤੀ ਮੌਤ ਦਾ ਜੀਵਨ ਬੀਮਾ ਕਵਰ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹਾਦਸਾਗ੍ਰਸਤ ਅਤੇ 5 ਲੱਖ ਰੁਪਏ ਦਾ ਕੁਦਰਤੀ ਮੌਤ ਦਾ ਜੀਵਨ ਬੀਮਾ ਕਵਰ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

5 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

14 minutes ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

31 minutes ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

34 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

41 minutes ago
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

53 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

59 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

1 hour ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

2 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

2 hours ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

3 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

3 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

3 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹਾਦਸਾਗ੍ਰਸਤ ਅਤੇ 5 ਲੱਖ ਰੁਪਏ ਦਾ ਕੁਦਰਤੀ ਮੌਤ ਦਾ ਜੀਵਨ ਬੀਮਾ ਕਵਰ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਸ਼ਾ ਵਰਕਰਾਂ ਦੇ ਬੰਦ ਕੀਤੇ ਭੱਤੇ ਬਹਾਲ ਕਰਵਾਉਣ ਲਈ ਕੇਂਦਰ ਨੂੰ ਲਿਖਣਗੇ, ਸਿਹਤ ਵਿਭਾਗ ਤੋਂ ਮੰਗੀ ਰਿਪੋਰਟ

June 24, 2026
in ਖਬਰਾਂ, ਪੰਜਾਬ

ਵਿੱਤ ਮੰਤਰੀ ਚੀਮਾ ਵੱਲੋਂ 7 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਚੰਡੀਗੜ੍ਹ, 24 ਜੂਨ 2026 (ਵਿਸ਼ਵ ਵਾਰਤਾ);- ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰਜ਼ ਯੂਨੀਅਨ, ਪੰਜਾਬ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ ਸਿੰਘ ਚੀਮਾ ਦਾ ਉਨ੍ਹਾਂ ਨੂੰ ਇੱਕ ਇਤਿਹਾਸਕ ਜੀਵਨ ਬੀਮਾ ਯੋਜਨਾ ਮੁਹੱਈਆ ਕਰਵਾਉਣ ਵਿੱਚ ਨਿਭਾਈ ਅਹਿਮ ਭੂਮਿਕਾ ਲਈ ਰਸਮੀ ਤੌਰ ‘ਤੇ ਡੂੰਘਾ ਧੰਨਵਾਦ ਪ੍ਰਗਟਾਇਆ। ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਹੋਈਆਂ ਵਿਆਪਕ ਵਿਚਾਰ-ਵਟਾਂਦਰਿਆਂ ਦੀ ਲੜੀ ਦੌਰਾਨ ਵਿੱਤ ਮੰਤਰੀ ਨਾਲ ਮੁਲਾਕਾਤ ਕਰਦਿਆਂ ਯੂਨੀਅਨ ਨੇ ਨਵੇਂ ਲਾਗੂ ਕੀਤੇ ਗਏ ਵਿੱਤੀ ਸੁਰੱਖਿਆ ਉਪਾਵਾਂ ਦਾ ਸਵਾਗਤ ਕੀਤਾ। ਇਸੇ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ, ਖੇਤੀਬਾੜੀ ਅਤੇ ਵਿਦਿਅਕ ਗੈਰ-ਅਧਿਆਪਨ ਯੂਨੀਅਨਾਂ ਦੀਆਂ ਮੰਗਾਂ ਅਤੇ ਮੁੱਦਿਆਂ ਦੀ ਗੰਭੀਰਤਾ ਨਾਲ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਨੂੰ ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਤਨਖਾਹਾਂ ਵਿੱਚ ਵਾਧੇ ਨਾਲ ਸਬੰਧਤ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ।

ਇਸ ਉੱਚ ਪੱਧਰੀ ਮੀਟਿੰਗ ਦੌਰਾਨ ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰਜ਼ ਯੂਨੀਅਨ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉਨ੍ਹਾਂ ਦੀ ਭਲਾਈ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ, “ਵਿੱਤ ਮੰਤਰੀ ਨੇ ਸੂਬੇ ਭਰ ਦੀਆਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਲਈ ਹਾਦਸਾਗ੍ਰਸਤ ਮੌਤ ਦੀ ਸੂਰਤ ਵਿੱਚ 30 ਲੱਖ ਰੁਪਏ ਅਤੇ ਕੁਦਰਤੀ ਮੌਤ ਦੇ ਮਾਮਲੇ ਵਿੱਚ 5 ਲੱਖ ਰੁਪਏ ਦਾ ਜੀਵਨ ਬੀਮਾ ਕਵਰ ਯਕੀਨੀ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਈ ਹੈ।” ਯੂਨੀਅਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਈ ਹੈ, ਜਿਸ ਨਾਲ ਮੋਹਰਲੀ ਕਤਾਰ ਦੇ ਹਜ਼ਾਰਾਂ ਸਿਹਤ ਸੰਭਾਲ ਫੈਸੀਲੀਟੇਟਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਹੱਤਵਪੂਰਨ ਵਿੱਤੀ ਸੁਰੱਖਿਆ ਮਿਲੇਗੀ।

ਆਪਣਾ ਧੰਨਵਾਦ ਪ੍ਰਗਟ ਕਰਨ ਦੇ ਨਾਲ-ਨਾਲ, ਯੂਨੀਅਨ ਦੀ ਲੀਡਰਸ਼ਿਪ ਨੇ ਕੇਂਦਰ ਸਰਕਾਰ ਵੱਲੋਂ ਬੰਦ ਕੀਤੇ ਗਏ ਕੁਝ ਪ੍ਰਬੰਧਕੀ ਭੱਤਿਆਂ ਬਾਰੇ ਇੱਕ ਹੋਰ ਗੰਭੀਰ ਚਿੰਤਾ ਉਠਾਈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਰਸਮੀ ਤੌਰ ‘ਤੇ ਦਖਲ ਦੇਣ ਅਤੇ ਇਨ੍ਹਾਂ ਲਾਭਾਂ ਦੀ ਬਹਾਲੀ ਲਈ ਵਕਾਲਤ ਕਰਨ ਦੀ ਅਪੀਲ ਕੀਤੀ। ਇਸ ਮੁੱਦੇ ਦਾ ਤੁਰੰਤ ਨੋਟਿਸ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਇਨ੍ਹਾਂ ਬੰਦ ਕੀਤੇ ਭੱਤਿਆਂ ਬਾਰੇ ਇੱਕ ਵਿਆਪਕ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਅਤੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕੇਂਦਰ ਕੋਲ ਇਸ ਮੁੱਦੇ ਨੂੰ ਪੂਰੀ ਮਜ਼ਬੂਤੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਏਗੀ।

ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਿਆਂ ਵਿੱਤ ਮੰਤਰੀ ਨੇ ਛੇ ਹੋਰ ਪ੍ਰਮੁੱਖ ਮੁਲਾਜ਼ਮ ਜਥੇਬੰਦੀਆਂ ਦੇ ਵਫ਼ਦਾਂ ਨਾਲ ਵੀ ਵਿਸਤ੍ਰਿਤ ਚਰਚਾ ਕੀਤੀ। ਇਨ੍ਹਾਂ ਵਿੱਚ ਕੰਟਰੈਕਟ ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ, ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ, ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਟਰਾਂਸਪੋਰਟ ਸਟਾਫ਼ ਐਸੋਸੀਏਸ਼ਨ, ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ (ਸਾਪਾ) ਅਤੇ ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਸ਼ਾਮਲ ਸਨ।

ਇਨ੍ਹਾਂ ਯੂਨੀਅਨਾਂ ਨਾਲ ਹੋਈ ਵਿਚਾਰ-ਵਟਾਂਦਰਾ ਮੁੱਖ ਤੌਰ ‘ਤੇ ਠੇਕਾ ਆਧਾਰਿਤ ਸੇਵਾਵਾਂ ਨੂੰ ਰੈਗੂਲਰ ਕਰਨ, ਤਨਖਾਹਾਂ ਦੀ ਸੋਧ ਅਤੇ ਹੋਰ ਲੰਬਿਤ ਵਿਭਾਗੀ ਮਾਮਲਿਆਂ ਵਰਗੇ ਪ੍ਰਮੁੱਖ ਮੁੱਦਿਆਂ ‘ਤੇ ਕੇਂਦਰਿਤ ਰਹੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰੇਕ ਯੂਨੀਅਨ ਦੀਆਂ ਸ਼ਿਕਾਇਤਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਦੁਹਰਾਇਆ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਮਿੱਥੇ ਸਮੇਂ ਦੇ ਅੰਦਰ ਹੱਲ ਕਰਨ ਦੇ ਆਦੇਸ਼ ਦਿੱਤੇ।

ਮੀਟਿੰਗਾਂ ਦੌਰਾਨ ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰਜ਼ ਯੂਨੀਅਨ ਵੱਲੋਂ ਕਿਰਨਦੀਪ ਕੌਰ, ਜਸਵੀਰ ਕੌਰ ਅਤੇ ਪਰਮਜੀਤ ਕੌਰ; ਕੰਟਰੈਕਟ ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ ਵੱਲੋਂ ਹਰਵਿੰਦਰ ਸਿੰਘ, ਗੁਰਧਿਆਨ ਸਿੰਘ ਅਤੇ ਮਨਜਿੰਦਰ ਕੁਮਾਰ; ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵੱਲੋਂ ਹਰਮਿੰਦਰ ਸਿੰਘ, ਲਖਵਿੰਦਰ ਸਿੰਘ, ਬਚਿੱਤਰ ਸਿੰਘ ਅਤੇ ਜਗਦੀਪ ਸਿੰਘ; ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਹਰਕੇਸ਼ ਸਿੰਘ ਅਤੇ ਰੋਹੀ ਰਾਮ; ਪੰਜਾਬ ਟਰਾਂਸਪੋਰਟ ਸਟਾਫ਼ ਐਸੋਸੀਏਸ਼ਨ ਵੱਲੋਂ ਹਰਮੀਕ ਸਿੰਘ, ਜਜਿੰਦਰ ਸਿੰਘ, ਸੁਖਚੈਨ ਸਿੰਘ ਅਤੇ ਕੁਲਦੀਪ ਸਿੰਘ; ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ (ਸਾਪਾ) ਵੱਲੋਂ ਗੁਰਪ੍ਰਤਾਪ ਸਿੰਘ ਔਲਖ, ਸ਼ਮਿੰਦਰ ਸਿੰਘ ਬਰਾੜ, ਵਰਿੰਦਰ ਸਿੰਘ ਅਤੇ ਸਤਨਾਮ ਸਿੰਘ; ਅਤੇ ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਵੱਲੋਂ ਗੁਰਵਿੰਦਰ ਸਿੰਘ, ਕੁਲਦੀਪ ਸਿੰਘ ਅਤੇ ਮਨਵਿੰਦਰ ਪਾਲ ਨੇ ਆਪਣੀਆਂ ਯੂਨੀਅਨਾਂ ਦੀ ਨੁਮਾਇੰਦਗੀ ਕੀਤੀ।

Tags: BREAKING NEWSBreaking news in PunjabiHarpal Singh CheemaLatest Punjab news in PunjabiPUNJABtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

by Navjot
November 11, 2026
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

by Navjot
November 11, 2026
0

     ਭੁਲੱਥ, 11 ਨਵੰਬਰ (ਵਿਸ਼ਵ ਵਾਰਤਾ)  ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਦੀ ਅਗਵਾਈ ਹੇਠ ਸਥਾਨਕ ਪ੍ਰਿੰਸ ਰਿਜ਼ੋਰਟ ਵਿਖੇ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

by Ankit
November 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਚੱਕਰਵਾਤੀ ਤੂਫਾਨ ‘ਮੁਰਾਸੂ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ‘ਮੁਰਾਸੂ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ

by Ranjit Singh
1 week ago
0

National: ਚੱਕਰਵਾਤੀ ਤੂਫਾਨ 'ਮੁਰਾਸੂ' ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ ਨਵੀਂ ਦਿੱਲੀ, 3 ਨਵੰਬਰ (ਵਿਸ਼ਵ ਵਾਰਤਾ): ਚੱਕਰਵਾਤੀ ਤੂਫਾਨ ਮੁਰਾਸੂ ਸੋਮਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 