• Latest
  • Trending
ਟਰਾਂਸਪੋਰਟ ਵਿਭਾਗ ਨੂੰ ਫੀਸਾਂ ਦੇ ਤਰਕਸੰਗਤਕਰਨ ਅਤੇ ਰੈਗੂਲੇਟਰੀ ਸੁਧਾਰਾਂ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਟਰਾਂਸਪੋਰਟ ਵਿਭਾਗ ਨੂੰ ਫੀਸਾਂ ਦੇ ਤਰਕਸੰਗਤਕਰਨ ਅਤੇ ਰੈਗੂਲੇਟਰੀ ਸੁਧਾਰਾਂ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਰੋਮਾਂਟਿਕ ਕਾਮੇਡੀ ‘ਕਾਕਟੇਲ 2’ ਬਾਕਸ-ਆਫਿਸ ‘ਤੇ ਸਾਬਤ ਹੋਈ ਇੱਕ ਵੱਡੀ ਹਿੱਟ ਫਿਲਮ 

ਰੋਮਾਂਟਿਕ ਕਾਮੇਡੀ ‘ਕਾਕਟੇਲ 2’ ਬਾਕਸ-ਆਫਿਸ ‘ਤੇ ਸਾਬਤ ਹੋਈ ਇੱਕ ਵੱਡੀ ਹਿੱਟ ਫਿਲਮ 

1 hour ago
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

2 hours ago
‘BRICS Space Economy’ ਵਿਸ਼ਵ ਆਰਥਿਕ ਵਿਕਾਸ ਦਾ ਅਗਲਾ ਮੁੱਖ ਥੰਮ੍ਹ  – ਮੰਤਰੀ

‘BRICS Space Economy’ ਵਿਸ਼ਵ ਆਰਥਿਕ ਵਿਕਾਸ ਦਾ ਅਗਲਾ ਮੁੱਖ ਥੰਮ੍ਹ  – ਮੰਤਰੀ

2 hours ago
ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹਾਦਸਾਗ੍ਰਸਤ ਅਤੇ 5 ਲੱਖ ਰੁਪਏ ਦਾ ਕੁਦਰਤੀ ਮੌਤ ਦਾ ਜੀਵਨ ਬੀਮਾ ਕਵਰ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹਾਦਸਾਗ੍ਰਸਤ ਅਤੇ 5 ਲੱਖ ਰੁਪਏ ਦਾ ਕੁਦਰਤੀ ਮੌਤ ਦਾ ਜੀਵਨ ਬੀਮਾ ਕਵਰ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

2 hours ago
ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

2 hours ago
ਖੈਬਰ ਪਖਤੂਨਖਵਾ ਦੇ ਕਵੇਟਾ ਵਿੱਚ ਮੋਬਾਈਲ ਫੋਨ ਅਤੇ ਇੰਟਰਨੈੱਟ ਸੇਵਾਵਾਂ ਮੁਅੱਤਲ

ਖੈਬਰ ਪਖਤੂਨਖਵਾ ਦੇ ਕਵੇਟਾ ਵਿੱਚ ਮੋਬਾਈਲ ਫੋਨ ਅਤੇ ਇੰਟਰਨੈੱਟ ਸੇਵਾਵਾਂ ਮੁਅੱਤਲ

2 hours ago
ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

2 hours ago
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ ਹੋਵੇਗੀ ਘਰੋ-ਘਰੀ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ

ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ ਹੋਵੇਗੀ ਘਰੋ-ਘਰੀ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ

2 hours ago
ਮੋਹਾਲੀ ਅਤੇ ਚੰਡੀਗੜ੍ਹ ਵਿੱਚ ਅਚਾਨਕ ਬਦਲਿਆ ਮੌਸਮ ; ਕਈ ਥਾਵਾਂ ਤੇ ਪਿਆ ਮੀਂਹ

ਮੋਹਾਲੀ ਅਤੇ ਚੰਡੀਗੜ੍ਹ ਵਿੱਚ ਅਚਾਨਕ ਬਦਲਿਆ ਮੌਸਮ ; ਕਈ ਥਾਵਾਂ ਤੇ ਪਿਆ ਮੀਂਹ

2 hours ago
ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ

ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ

3 hours ago
Hindi News
English News
Wednesday, June 24, 2026
No Result
View All Result
33 °c
Chandigarh
34 ° Thu
35 ° Fri
38 ° Sat
39 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟਰਾਂਸਪੋਰਟ ਵਿਭਾਗ ਨੂੰ ਫੀਸਾਂ ਦੇ ਤਰਕਸੰਗਤਕਰਨ ਅਤੇ ਰੈਗੂਲੇਟਰੀ ਸੁਧਾਰਾਂ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਸਵੈ-ਰੁਜ਼ਗਾਰ ਵਾਲੇ ਟਰਾਂਸਪੋਰਟ ਪੇਸ਼ੇਵਰਾਂ ਦੀ ਰੋਜ਼ੀ-ਰੋਟੀ ਦੀ ਰੱਖਿਆ ਕਰਨ ਦੇ ਨਾਲ-ਨਾਲ ਮੁਸਾਫ਼ਰਾਂ ਦੀ ਸੁਰੱਖਿਆ ਅਤੇ ਸਖ਼ਤ ਨਿਯਮਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਹਰਪਾਲ ਸਿੰਘ ਚੀਮਾ

June 24, 2026
in ਖਬਰਾਂ, ਪੰਜਾਬ

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਿੰਨੀ ਬੱਸ ਅਪਰੇਟਰਾਂ ਦੀਆਂ ਸੰਚਾਲਨ ਸਬੰਧੀ ਸ਼ਿਕਾਇਤਾਂ ਦੇ ਹੱਲ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ

ਚੰਡੀਗੜ੍ਹ, 24 ਜੂਨ 2026 (ਵਿਸ਼ਵ ਵਾਰਤਾ);- ਸੂਬੇ ਦੇ ਜਨਤਕ ਟ੍ਰਾਂਸਪੋਰਟ ਨੈੱਟਵਰਕ ਵਿੱਚ ਢਾਂਚਾਗਤ ਚੁਣੌਤੀਆਂ ਨੂੰ ਹੱਲ ਕਰਨ ਅਤੇ ਯੋਜਨਾਬੱਧ ਤਰੀਕੇ ਨਾਲ ਨਜਿੱਠਣ ਲਈ ਇੱਕ ਅਹਿਮ ਪਹਿਲਕਦਮੀ ਕਰਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮਿੰਨੀ ਬੱਸ ਅਪਰੇਟਰਾਂ ਦੀ ਐਸੋਸੀਏਸ਼ਨ ਦੇ ਇੱਕ ਉੱਚ ਪੱਧਰੀ ਵਫ਼ਦ ਨਾਲ ਇੱਕ ਉੱਚ-ਤਾਕਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਇਸ ਅਹਿਮ ਸੈਸ਼ਨ ਦੌਰਾਨ ਟਰਾਂਸਪੋਰਟ ਮੰਤਰੀ ਨੇ ਟਰਾਂਸਪੋਰਟ ਸਕੱਤਰ ਵਰੁਣ ਰੂਜਮ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਅਤੇ ਡਾਇਰੈਕਟਰ ਟਰਾਂਸਪੋਰਟ ਰਾਜੀਵ ਕੁਮਾਰ ਗੁਪਤਾ ਨਾਲ ਐਸੋਸੀਏਸ਼ਨ ਵੱਲੋਂ ਆਪਣੀਆਂ ਸੰਚਾਲਨ ਸਬੰਧੀ ਮੁਸ਼ਕਲਾਂ ਬਾਰੇ ਸੌਂਪੇ ਗਏ ਇੱਕ ਵਿਸਤ੍ਰਿਤ ਮੰਗ ਪੱਤਰ ਦਾ ਬਾਰੀਕੀ ਨਾਲ ਮੁਲਾਂਕਣ ਕੀਤਾ। ਵਿੱਤ ਮੰਤਰੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲੋੜ ਮੁਤਾਬਕ ਤੁਰੰਤ ਪ੍ਰਸ਼ਾਸਨਿਕ ਦਖਲਅੰਦਾਜ਼ੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਪੰਜਾਬ ਭਰ ਦੇ ਹਜ਼ਾਰਾਂ ਸਵੈ-ਰੁਜ਼ਗਾਰ ਵਾਲੇ ਟਰਾਂਸਪੋਰਟ ਅਪਰੇਟਰਾਂ ਦੇ ਆਰਥਿਕ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵਾਹਨਾਂ ਦੀ ਪਾਸਿੰਗ ਫੀਸ ਵਿੱਚ ਭਾਰੀ ਵਾਧੇ ਨਾਲ ਸਬੰਧਤ ਮੁੱਖ ਸ਼ਿਕਾਇਤ ‘ਤੇ ਵਿਸਥਾਰਪੂਰਵਕ ਚਰਚਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਵਿੱਤੀ ਦੇਣਦਾਰੀਆਂ ਨੂੰ ਘੱਟ ਕਰਨ ਲਈ ਸਾਰੇ ਕਾਨੂੰਨੀ ਹੱਲਾਂ ਉੱਤੇ ਵਿਚਾਰ ਕਰੇਗੀ। ਗ਼ੈਰ-ਕਾਨੂੰਨੀ ਤੌਰ ‘ਤੇ ਚੱਲਣ ਵਾਲੇ ਵਾਹਨਾਂ ਕਾਰਨ ਪੈਦਾ ਹੋਣ ਵਾਲੀਆਂ ਗੰਭੀਰ ਸੰਚਾਲਨ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਨਿਰਧਾਰਤ ਮਿੰਨੀ ਬੱਸ ਰੂਟਾਂ ‘ਤੇ ਚੱਲਣ ਵਾਲੇ ਅਜਿਹੇ ਗ਼ੈਰ-ਨਿਯਮਿਤ ਵਾਹਨਾਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਹ ਵਾਹਨ ਸਥਾਪਤ ਅਪਰੇਟਰਾਂ ਦੀ ਰੋਜ਼ੀ-ਰੋਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੇ ਹਨ, ਇੰਨ੍ਹਾਂ ਬੱਸਾਂ ਦੀ ਸਮਾਂ ਸਾਰਣੀ ਨੂੰ ਪ੍ਰਭਾਵਿਤ ਕਰਦੇ ਹਨ ਅਤੇ ਸੜਕ ਹਾਦਸਿਆਂ ਦਾ ਕਾਰਨ ਬਣ ਕੇ ਸਵਾਰੀਆਂ ਦੀ ਸੁਰੱਖਿਆ ਨਾਲ ਸਮਝੌਤਾ ਕਰਦੇ ਹਨ।

ਵਿੱਤ ਮੰਤਰੀ ਨੇ ਡੀਜ਼ਲ, ਟਾਇਰਾਂ ਅਤੇ ਮੋਟਰ ਲੁਬਰੀਕੈਂਟਸ ਸਮੇਤ ਲਾਗਤ ਖਰਚਿਆਂ ਵਿੱਚ ਹੋਏ ਵਾਧੇ ਕਾਰਨ ਛੋਟੇ ਪੱਧਰ ਦੇ ਅਪਰੇਟਰਾਂ ਨੂੰ ਪੇਸ਼ ਆ ਰਹੀ ਗੰਭੀਰ ਵਿੱਤੀ ਤੰਗੀ ਦਾ ਵੀ ਸਖ਼ਤ ਨੋਟਿਸ ਲਿਆ। ਇਹ ਪ੍ਰਵਾਨ ਕਰਦਿਆਂ ਕਿ ਇਹ ਵਧਦੇ ਖਰਚੇ ਇਸ ਖੇਤਰ ਦੇ ਹੋਂਦ ਲਈ ਖਤਰਾ ਬਣ ਰਹੇ ਹਨ, ਵਿੱਤ ਮੰਤਰੀ ਨੇ ਵਿੱਤ ਅਤੇ ਟਰਾਂਸਪੋਰਟ ਵਿੰਗਾਂ ਨੂੰ ਸੂਬਾ ਪੱਧਰੀ ਟੈਕਸ ਢਾਂਚੇ ਦਾ ਵਿਆਪਕ ਮੁਲਾਂਕਣ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੰਕਟ ਦਾ ਸਾਹਮਣਾ ਕਰ ਰਹੇ ਇਸ ਸਵੈ-ਰੁਜ਼ਗਾਰ ਖੇਤਰ ਨੂੰ ਸੰਚਾਲਨ ਰਾਹਤ ਦੇਣ ਲਈ ਯੋਗ ਤਰੀਕੇ ਲੱਭੇ ਜਾ ਸਕਣ।

ਮੀਟਿੰਗ ਦੌਰਾਨ ਰੀਜਨਲ ਟਰਾਂਸਪੋਰਟ ਦਫ਼ਤਰਾਂ ਵਿਖੇ ਪੱਕੇ ਅਫਸਰ ਨਿਯੁਕਤ ਕਰਨ ਦੀ ਬਜਾਏ ਸਬ-ਡਿਵੀਜ਼ਨਲ ਮੈਜਿਸਟ੍ਰੇਟਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਆਰਜ਼ੀ ਜਾਂ ਵਾਧੂ ਚਾਰਜ ਸੌਂਪਣ ਨਾਲ ਸਬੰਧਤ ਪ੍ਰਸ਼ਾਸਨਿਕ ਰੁਕਾਵਟਾਂ ‘ਤੇ ਵੀ ਚਰਚਾ ਕੀਤੀ ਗਈ। ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਕਾਰਨ ਕੰਮਕਾਜ ਵਿੱਚ ਆ ਰਹੀ ਖੜੋਤ ਦਾ ਨੋਟਿਸ ਲੈਂਦਿਆਂ ਵਿਭਾਗ ਨੂੰ ਪ੍ਰਸ਼ਾਸਨਿਕ ਤਾਇਨਾਤੀਆਂ ਨੂੰ ਸੁਚਾਰੂ ਬਣਾਉਣ, ਟਰਾਂਸਪੋਰਟ ਅਥਾਰਟੀਆਂ ਦੇ ਡਿਜੀਟਲ ਕਲੀਅਰੈਂਸ ਪ੍ਰਣਾਲੀਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰੋਜ਼ਾਨਾ ਦੇ ਕੰਮਾਂ ਦੇ ਸਰਟੀਫਿਕੇਟਾਂ ਨੂੰ ਤੁਰੰਤ ਪ੍ਰੋਸੈਸ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇੱਕ ਮਜ਼ਬੂਤ ਅਤੇ ਕੁਸ਼ਲ ਟਰਾਂਸਪੋਰਟ ਅਰਥਚਾਰੇ ਨੂੰ ਬਰਕਰਾਰ ਰੱਖਿਆ ਜਾ ਸਕੇ।

ਮੀਟਿੰਗ ਦੌਰਾਨ ਬਲਦੇਵ ਸਿੰਘ, ਹਰਦੀਪ ਸਿੰਘ, ਹਰਬੰਸ ਸਿੰਘ ਧਾਲੀਵਾਲ ਅਤੇ ਪ੍ਰਦੀਪ ਕੁਮਾਰ ਨੇ ਮਿੰਨੀ ਬੱਸ ਅਪਰੇਟਰਜ਼ ਐਸੋਸੀਏਸ਼ਨ, ਪੰਜਾਬ ਦੀ ਨੁਮਾਇੰਦਗੀ ਕੀਤੀ।

Tags: BREAKING NEWSHarpal Singh CheemaLatest Punjab newsLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Navjot
June 24, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੂਨ  (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਰੋਮਾਂਟਿਕ ਕਾਮੇਡੀ ‘ਕਾਕਟੇਲ 2’ ਬਾਕਸ-ਆਫਿਸ ‘ਤੇ ਸਾਬਤ ਹੋਈ ਇੱਕ ਵੱਡੀ ਹਿੱਟ ਫਿਲਮ 

ਰੋਮਾਂਟਿਕ ਕਾਮੇਡੀ ‘ਕਾਕਟੇਲ 2’ ਬਾਕਸ-ਆਫਿਸ ‘ਤੇ ਸਾਬਤ ਹੋਈ ਇੱਕ ਵੱਡੀ ਹਿੱਟ ਫਿਲਮ 

by Navjot
June 24, 2026
0

ਰੋਮਾਂਟਿਕ ਕਾਮੇਡੀ ‘Cocktail 2’ ਬਾਕਸ-ਆਫਿਸ 'ਤੇ ਸਾਬਤ ਹੋਈ ਇੱਕ ਵੱਡੀ ਹਿੱਟ ਫਿਲਮ    ਮੁੰਬਈ, 24 ਜੂਨ (ਵਿਸ਼ਵ ਵਾਰਤਾ)  ਹਾਲ ਹੀ ਵਿੱਚ...

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

by Ankit
June 24, 2026
0

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ 38.16 ਕਰੋੜ ਰੁਪਏ ਦੀ...

ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹਾਦਸਾਗ੍ਰਸਤ ਅਤੇ 5 ਲੱਖ ਰੁਪਏ ਦਾ ਕੁਦਰਤੀ ਮੌਤ ਦਾ ਜੀਵਨ ਬੀਮਾ ਕਵਰ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹਾਦਸਾਗ੍ਰਸਤ ਅਤੇ 5 ਲੱਖ ਰੁਪਏ ਦਾ ਕੁਦਰਤੀ ਮੌਤ ਦਾ ਜੀਵਨ ਬੀਮਾ ਕਵਰ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

by Ankit
June 24, 2026
0

ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹਾਦਸਾਗ੍ਰਸਤ ਅਤੇ 5 ਲੱਖ ਰੁਪਏ ਦਾ ਕੁਦਰਤੀ ਮੌਤ ਦਾ ਜੀਵਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Navjot
June 24, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੂਨ  (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

Punjab: ਦਰਦਨਾਕ ਹਾਦਸਾ: ਵੰਦੇ ਭਾਰਤ ਟ੍ਰੇਨ ਦੀ ਲਪੇਟ ‘ਚ ਆਉਣ ਨਾਲ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

Punjab: ਦਰਦਨਾਕ ਹਾਦਸਾ: ਵੰਦੇ ਭਾਰਤ ਟ੍ਰੇਨ ਦੀ ਲਪੇਟ ‘ਚ ਆਉਣ ਨਾਲ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

by Ranjit Singh
2 weeks ago
0

Punjab: ਦਰਦਨਾਕ ਹਾਦਸਾ: ਵੰਦੇ ਭਾਰਤ ਟ੍ਰੇਨ ਦੀ ਲਪੇਟ 'ਚ ਆਉਣ ਨਾਲ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਬਠਿੰਡਾ, 13 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 