• Latest
  • Trending
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

4 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

5 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

6 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

6 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

8 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

8 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

9 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

9 hours ago
Hindi News
English News
Friday, November 13, 2026
No Result
View All Result
16 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

July 11, 2026
in ਖਬਰਾਂ, ਪੰਜਾਬ
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੱਸਾਂ ਦੀ ਗਿਣਤੀ 2,267 ਤੋਂ ਵਧਾ ਕੇ 3,546 ਕਰੇਗੀ, 56% ਦਾ ਵਾਧਾ, 2 ਦਹਾਕਿਆਂ ਵਿੱਚ ਸਭ ਤੋਂ ਵੱਡਾ ਵਿਸਥਾਰ: ਹਰਪਾਲ ਸਿੰਘ ਚੀਮਾ

796 ਨਵੀਆਂ ਬੱਸਾਂ ਦੀ ਸਿੱਧੀ ਖਰੀਦ, ਡੈਸ਼ਕੈਮ, ਸੀ.ਸੀ.ਟੀ.ਵੀ. ਕੈਮਰੇ, ਜੀ.ਪੀ.ਐਸ. ਟਰੈਕਿੰਗ ਅਤੇ ਯੂ.ਪੀ.ਆਈ. ਆਧਾਰਿਤ ਇਲੈਕਟ੍ਰਾਨਿਕ ਟਿਕਟਿੰਗ ਨਾਲ ਲੈਸ: ਹਰਪਾਲ ਸਿੰਘ ਚੀਮਾ

ਔਰਤਾਂ, ਜੋ ਸੂਬੇ ਦੇ ਬੱਸ ਯਾਤਰੀਆਂ ਦਾ 54 ਫੀਸਦੀ ਹਿੱਸਾ ਹਨ, ਲਈ ਸਫ਼ਰ ਸੁਰੱਖਿਅਤ ਬਣਾਉਣ ਲਈ ਸੀ.ਸੀ.ਟੀ.ਵੀ. ਕੈਮਰੇ ਕੀਤੇ ਸ਼ਾਮਲ,ਮਹਿਲਾ ਸਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ

ਸੂਬੇ ਵਿੱਚ ਖਾਸ ਕਰਕੇ ਪੇਂਡੂ ਅਤੇ ਘੱਟ ਸਹੂਲਤਾਂ ਵਾਲੇ ਖੇਤਰਾਂ ਲਈ, ਬਿਹਤਰ ਕਨੈਕਟੀਵਿਟੀ ਯਕੀਨੀ ਬਣਾਉਣ ਵਾਸਤੇ ਸੈਟੇਲਾਈਟ ਆਧਾਰਿਤ ਰੂਟ ਮੈਪਿੰਗ, : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 11 ਜੁਲਾਈ 2026 (ਵਿਸ਼ਵ ਵਾਰਤਾ):- ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ 1,279 ਨਵੀਆਂ ਸਰਕਾਰੀ ਬੱਸਾਂ ਸ਼ਾਮਲ ਕਰਕੇ ਇੱਕ ਵੱਡੇ ਫਲੀਟ ਵਿਸਥਾਰ ਰਾਹੀਂ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਨ ਲਈ ਤਿਆਰ ਹੈ। ਇਸ ਵਿਸਥਾਰ ਨਾਲ ਸੂਬੇ ਦੀ ਬੱਸਾਂ ਦੀ ਗਿਣਤੀ 2,267 ਤੋਂ ਵੱਧ ਕੇ 3,546 ਹੋ ਜਾਵੇਗੀ, ਜੋ ਕਿ 56% ਦਾ ਇਤਿਹਾਸਕ ਵਾਧਾ ਹੈ ਅਤੇ ਦੋ ਦਹਾਕਿਆਂ ਤੋਂ ਵੱਧ ਸਮੇਂ ਵਿੱਚ ਸਭ ਤੋਂ ਵੱਡਾ ਵਾਧਾ ਹੈ। ਫਲੀਟ ਦਾ ਵਿਸਥਾਰ ਕਰਨ ਦੇ ਨਾਲ-ਨਾਲ, ਭਗਵੰਤ ਮਾਨ ਸਰਕਾਰ ਯਾਤਰੀਆਂ ਦੀ ਸੁਰੱਖਿਆ, ਸਹੂਲਤ ਅਤੇ ਆਖਰੀ ਮੀਲ ਤੱਕ ਕਨੈਕਟੀਵਿਟੀ ਨੂੰ ਬਿਹਤਰ ਬਣਾਉਣ ਲਈ ਡੈਸ਼ਕੈਮ, ਅੰਦਰੂਨੀ ਸੀ.ਸੀ.ਟੀ.ਵੀ. ਕੈਮਰੇ, ਜੀ.ਪੀ.ਐਸ. ਟਰੈਕਿੰਗ ਸਿਸਟਮ ਅਤੇ ਯੂ.ਪੀ.ਆਈ. ਕਿਊ.ਆਰ. ਕੋਡ ਆਧਾਰਿਤ ਇਲੈਕਟ੍ਰਾਨਿਕ ਟਿਕਟਿੰਗ ਸਮੇਤ ਆਧੁਨਿਕ ਤਕਨੀਕਾਂ ਵੀ ਪੇਸ਼ ਕਰੇਗੀ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਹੁਣ ਤਕ ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਦੇ ਮੁਕਾਬਲੇ ਆਪਣੇ ਸਰਕਾਰੀ ਬੱਸ ਕਾਫਲੇ ਦਾ ਸਭ ਤੋਂ ਵੱਡਾ ਵਿਸਥਾਰ ਕਰ ਰਿਹਾ ਹੈ। 1,279 ਬੱਸਾਂ ਦੇ ਸ਼ਾਮਲ ਹੋਣ ਨਾਲ, ਸਾਡੀ ਬੱਸਾਂ ਦੀ ਕੁੱਲ ਗਿਣਤੀ 2,267 ਤੋਂ ਵੱਧ ਕੇ 3,546 ਹੋ ਜਾਵੇਗੀ, ਜਿਸ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣ ਜਾਵੇਗਾ।”
ਬੱਸਾਂ ਦੀ ਸਿੱਧੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ, ਟਰਾਂਸਪੋਰਟ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਪਹਿਲਾਂ ਹੀ 696 ਸਾਧਾਰਨ ਬੱਸਾਂ ਦੀ ਖਰੀਦ ਲਈ ਆਰਡਰ ਦੇ ਚੁੱਕੀ ਹੈ, ਜਿਨ੍ਹਾਂ ਵਿੱਚੋਂ 387 ਪਨਬੱਸ ਅਤੇ 309 ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ। ਇਨ੍ਹਾਂ ਵਿੱਚੋਂ ਲਗਭਗ 300 ਬੱਸਾਂ ਦੇ ਨਵੰਬਰ 2026 ਤੱਕ ਚਾਲੂ ਹੋਣ ਦੀ ਉਮੀਦ ਹੈ, ਜਦੋਂ ਕਿ ਬਾਕੀ ਬੱਸਾਂ ਦਸੰਬਰ 2026 ਦੇ ਅੰਤ ਤੱਕ ਪੜਾਅਵਾਰ ਢੰਗ ਨਾਲ ਸ਼ਾਮਲ ਕੀਤੀਆਂ ਜਾਣਗੀਆਂ।”

ਉਨ੍ਹਾਂ ਅੱਗੇ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕਨੈਕਟੀਵਿਟੀ ਨੂੰ ਮਜ਼ਬੂਤ ​​ਕਰਨ ਲਈ ਪੀ.ਆਰ.ਟੀ.ਸੀ. ਲਈ ਪਹਿਲਾਂ ਹੀ 100 ਮਿਡੀ ਬੱਸਾਂ ਖਰੀਦੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਕਿਹਾ, “ਇਹ ਬੱਸਾਂ ਸਤੰਬਰ ਤੱਕ ਸੇਵਾ ਵਿੱਚ ਆ ਜਾਣਗੀਆਂ, ਜਿਸ ਨਾਲ ਸਿੱਧੇ ਤੌਰ ‘ਤੇ ਖਰੀਦੀਆਂ ਗਈਆਂ ਬੱਸਾਂ ਦੀ ਕੁੱਲ ਗਿਣਤੀ 796 ਹੋ ਜਾਵੇਗੀ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਸਤ੍ਰਿਤ ਬੱਸਾਂ ਦੀ ਤਾਇਨਾਤੀ ਵਿਗਿਆਨਕ ਯੋਜਨਾਬੰਦੀ ਦੁਆਰਾ ਸੇਧਿਤ ਹੋਵੇਗੀ। ਉਨ੍ਹਾਂ ਕਿਹਾ, “ਸੂਬੇ ਭਰ ਵਿੱਚ ਘੱਟ ਬੱਸਾਂ ਵਾਲੇ ਰੂਟਾਂ ਦੀ ਪਛਾਣ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਸੈਟੇਲਾਈਟ-ਆਧਾਰਿਤ ਯਾਤਰਾ ਪੈਟਰਨ ਸਰਵੇਖਣ ਸ਼ੁਰੂ ਕੀਤੇ ਜਾ ਰਹੇ ਹਨ ਕਿ ਬੱਸਾਂ ਉੱਥੇ ਤਾਇਨਾਤ ਕੀਤੀਆਂ ਜਾਣ ਜਿੱਥੇ ਲੋਕਾਂ ਨੂੰ ਉਨ੍ਹਾਂ ਦੀ ਸਭ ਤੋਂ ਵੱਧ ਲੋੜ ਹੈ। ਇਹ ਸਬੂਤ-ਆਧਾਰਿਤ ਪਹੁੰਚ ਮੌਜੂਦਾ ਕਨੈਕਟੀਵਿਟੀ ਪਾੜੇ ਨੂੰ ਪੂਰਾ ਕਰਨ ਵਿੱਚ ਮਦਦ ਕਰੇਗੀ।”

ਇੱਕ ਵੱਡੇ ਤਕਨੀਕੀ ਅਪਗ੍ਰੇਡ ਦਾ ਐਲਾਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ, “ਨਵੀਆਂ ਬੱਸਾਂ ਪੂਰਨ ਨਿਗਰਾਨੀ ਨੂੰ ਯਕੀਨੀ ਬਣਾਉਣ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਮਹੱਤਵਪੂਰਨ ਤੌਰ ‘ਤੇ ਵਧਾਉਣ ਲਈ ਡੈਸ਼ਕੈਮ, ਅੰਦਰੂਨੀ ਸੀ.ਸੀ.ਟੀ.ਵੀ. ਕੈਮਰੇ ਅਤੇ ਉੱਨਤ ਜੀ.ਪੀ.ਐਸ. ਟਰੈਕਿੰਗ ਸਿਸਟਮਾਂ ਨਾਲ ਲੈਸ ਹੋਣਗੀਆਂ।”

ਔਰਤਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੌਜੂਦਾ ਸਮੇਂ, ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਵਿੱਚੋਂ ਲਗਭਗ 54 ਫੀਸਦ ਔਰਤਾਂ ਹਨ। ਸਾਰੀਆਂ ਨਵੀਆਂ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨਾਲ ਉਨ੍ਹਾਂ ਦੀ ਸੁਰੱਖਿਆ ਹੋਰ ਮਜ਼ਬੂਤ ​​ਹੋਵੇਗੀ ਅਤੇ ਇੱਕ ਸੁਰੱਖਿਅਤ ਅਤੇ ਭਰੋਸੇਮੰਦ ਯਾਤਰਾ ਮਾਹੌਲ ਮਿਲੇਗਾ।”

ਟਰਾਂਸਪੋਰਟ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਟਰਾਂਸਪੋਰਟ ਵਿਭਾਗ ਕੰਡਕਟਰਾਂ ਨੂੰ ਕਿਊ.ਆਰ. ਕੋਡ ਸਕੈਨਿੰਗ ਰਾਹੀਂ ਯੂ.ਪੀ.ਆਈ. ਭੁਗਤਾਨ ਕਰਨ ਵਾਲੀਆਂ ਉੱਨਤ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਨਾਲ ਲੈਸ ਕਰ ਰਿਹਾ ਹੈ। ਉਨ੍ਹਾਂ ਕਿਹਾ, “ਇਸ ਆਧੁਨਿਕ ਪ੍ਰਣਾਲੀ ਨੂੰ ਡਿਜੀਟਲ ਭੁਗਤਾਨ ਵਿਧੀਆਂ ਪ੍ਰਤੀ ਨੌਜਵਾਨ ਯਾਤਰੀਆਂ ਦੀ ਵੱਧ ਰਹੀ ਤਰਜੀਹ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਜ਼ਾਈਨ ਕੀਤਾ ਗਿਆ ਹੈ, ਜਿਸ ਨਾਲ ਟਿਕਟਿੰਗ ਵਧੇਰੇ ਸੁਵਿਧਾਜਨਕ ਅਤੇ ਕੁਸ਼ਲ ਬਣੇਗੀ।”

ਵਿਸਥਾਰ ਦੇ ਢਾਂਚਾਗਤ ਪ੍ਰਭਾਵ ਦੀ ਵਿਆਖਿਆ ਕਰਦੇ ਹੋਏ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਵਿੱਚ ਵਰਤਮਾਨ ਵਿੱਚ ਪ੍ਰਤੀ ਲੱਖ ਆਬਾਦੀ ਪਿੱਛੇ ਲਗਭਗ ਸੱਤ ਸਰਕਾਰੀ ਬੱਸਾਂ ਹਨ। ਇਸ ਵਿਸਥਾਰ ਦੇ ਨਾਲ, ਇਹ ਅਨੁਪਾਤ ਵੱਧ ਕੇ ਪ੍ਰਤੀ ਲੱਖ ਆਬਾਦੀ ਲਗਭਗ 12 ਬੱਸਾਂ ਹੋ ਜਾਵੇਗਾ, ਜੋ ਪੰਜਾਬ ਨੂੰ ਰਾਜ ਟਰਾਂਸਪੋਰਟ ਅਦਾਰਿਆਂ ਦੀ ਕੌਮੀ ਔਸਤ ਤੋਂ ਕਿਤੇ ਉੱਪਰ ਲੈ ਜਾਵੇਗਾ।”
ਉਨ੍ਹਾਂ ਅੱਗੇ ਕਿਹਾ, “ਵਧੀ ਹੋਈ ਬੱਸਾਂ ਦੀ ਗਿਣਤੀ ਪਨਬੱਸ ਅਤੇ ਪੀ.ਆਰ.ਟੀ.ਸੀ. ਨੂੰ ਵੱਧ ਮੰਗ ਵਾਲੇ ਰੂਟਾਂ ‘ਤੇ ਬੱਸਾਂ ਦੇ ਫੇਰੇ ਵਧਾਉਣ ਦੇ ਯੋਗ ਬਣਾਵੇਗੀ ਅਤੇ ਨਾਲ ਹੀ ਉਨ੍ਹਾਂ ਪਿੰਡਾਂ ਅਤੇ ਕਸਬਿਆਂ ਤੱਕ ਸੇਵਾਵਾਂ ਦਾ ਵਿਸਥਾਰ ਕਰੇਗੀ ਜਿੱਥੇ ਇਸ ਵੇਲੇ ਨਿਰਧਾਰਤ ਸਰਕਾਰੀ ਬੱਸ ਕਨੈਕਟੀਵਿਟੀ ਨਹੀਂ ਹੈ।”

ਪ੍ਰੈਸ ਕਾਨਫਰੰਸ ਦੀ ਸਮਾਪਤੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਮਜ਼ਬੂਤ ​​ਅਤੇ ਆਧੁਨਿਕ ਜਨਤਕ ਟਰਾਂਸਪੋਰਟ ਨੈਟਵਰਕ ਸੂਬੇ ਦੇ ਹਰੇਕ ਨਾਗਰਿਕ ਨੂੰ ਸਸਤੀਆਂ, ਭਰੋਸੇਮੰਦ, ਸੁਰੱਖਿਅਤ ਅਤੇ ਪਹੁੰਚਯੋਗ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।”

*ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਜਨਤਕ ਟਰਾਂਸਪੋਰਟ ਦਾ ਵੱਡਾ ਵਿਸਥਾਰ*

*ਮੌਜੂਦਾ ਸਰਕਾਰੀ ਬੱਸਾਂ ਦੀ ਗਿਣਤੀ:* 2,267 ਬੱਸਾਂ
*ਕੁੱਲ ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ:* 1,279

*ਵਿਸਥਾਰ ਤੋਂ ਬਾਅਦ ਸਰਕਾਰੀ ਬੱਸਾਂ ਦੀ ਗਿਣਤੀ: 3,546

*ਫਲੀਟ ਵਿੱਚ ਕੁੱਲ ਵਾਧਾ:* 56%, ਦੋ ਦਹਾਕਿਆਂ ਤੋਂ ਵੱਧ ਸਮੇਂ ਵਿੱਚ ਸਭ ਤੋਂ ਵੱਡਾ ਵਿਸਥਾਰ

*ਬੱਸਾਂ ਦੀ ਸਿੱਧੀ ਖਰੀਦ (796)*

*696 ਸਾਧਾਰਨ ਬੱਸਾਂ ਦਾ ਆਰਡਰ ਦਿੱਤਾ ਗਿਆ*:
ਪਨਬੱਸ ਲਈ 387 ਬੱਸਾਂ
ਪੀ.ਆਰ.ਟੀ.ਸੀ. ਲਈ 309 ਬੱਸਾਂ

ਪੇਂਡੂ ਅਤੇ ਸ਼ਹਿਰੀ ਕਨੈਕਟੀਵਿਟੀ ਨੂੰ ਬਿਹਤਰ ਬਣਾਉਣ ਲਈ ਪੀ.ਆਰ.ਟੀ.ਸੀ. ਲਈ 00 ਮਿਡੀ ਬੱਸਾਂ ਪਹਿਲਾਂ ਹੀ ਖਰੀਦੀਆਂ ਜਾ ਚੁੱਕੀਆਂ ਹਨ।

*ਸਿੱਧੇ ਤੌਰ ‘ਤੇ ਖਰੀਦੀਆਂ ਗਈਆਂ ਕੁੱਲ ਬੱਸਾਂ: 796*

*ਸ਼ੁਰੂਆਤੀ ਸਮਾਂ-ਸੀਮਾ*:
ਲਗਭਗ 300 ਸਾਧਾਰਨ ਬੱਸਾਂ ਨਵੰਬਰ 2026 ਤੱਕ ਸੜਕਾਂ ‘ਤੇ ਉਤਰਨਗੀਆਂ।
ਬਾਕੀ ਰਹਿੰਦੀਆਂ ਸਾਧਾਰਨ ਬੱਸਾਂ ਨੂੰ ਦਸੰਬਰ 2026 ਤੱਕ ਸ਼ਾਮਲ ਕੀਤਾ ਜਾਵੇਗਾ।
100 ਮਿਡੀ ਬੱਸਾਂ ਸਤੰਬਰ 2026 ਤੱਕ ਸੇਵਾ ਵਿੱਚ ਆ ਜਾਣਗੀਆਂ।

*ਬੱਸਾਂ ਦੀ ਬਿਹਤਰ ਉਪਲਬਧਤਾ*:
ਮੌਜੂਦਾ ਉਪਲਬਧਤਾ: ਪ੍ਰਤੀ ਲੱਖ ਆਬਾਦੀ ‘ਤੇ ਲਗਭਗ 7 ਸਰਕਾਰੀ ਬੱਸਾਂ
*ਵਿਸਥਾਰ ਤੋਂ ਬਾਅਦ:* ਪ੍ਰਤੀ ਲੱਖ ਆਬਾਦੀ ‘ਤੇ ਲਗਭਗ 12 ਬੱਸਾਂ

*ਬਿਹਤਰ ਕਨੈਕਟੀਵਿਟੀ*

ਰੁਝੇਵਿਆਂ ਵਾਲੇ ਰੂਟਾਂ ‘ਤੇ ਬੱਸ ਸੇਵਾਵਾਂ ਵਿੱਚ ਵਾਧਾ।ਉਨ੍ਹਾਂ ਪਿੰਡਾਂ ਅਤੇ ਕਸਬਿਆਂ ਲਈ ਸਰਕਾਰੀ ਬੱਸ ਕਨੈਕਟੀਵਿਟੀ ਜਿਨ੍ਹਾਂ ਵਿੱਚ ਵਰਤਮਾਨ ਵਿੱਚ ਕੋਈ ਨਿਰਧਾਰਤ ਸੇਵਾ ਨਹੀਂ ਹੈ।
ਪੰਜਾਬ ਭਰ ਵਿੱਚ ਆਖਰੀ ਮੀਲ ਤੱਕ ਦੀ ਬਿਹਤਰ ਕਨੈਕਟੀਵਿਟੀ।
ਘੱਟ ਸੇਵਾਵਾਂ ਵਾਲੇ ਰੂਟਾਂ ਦੀ ਪਛਾਣ ਕਰਨ ਅਤੇ ਬੱਸਾਂ ਨੂੰ ਉੱਥੇ ਤਾਇਨਾਤ ਕਰਨ ਲਈ ਸੈਟੇਲਾਈਟ-ਆਧਾਰਿਤ ਸਰਵੇਖਣ ਜਿੱਥੇ ਉਨ੍ਹਾਂ ਦੀ ਸਭ ਤੋਂ ਵੱਧ ਲੋੜ ਹੈ।

*ਕੁਸ਼ਲ ਸੰਚਾਲਨ*

*ਸਾਲਾਨਾ ਨਿਰਧਾਰਤ ਮਾਈਲੇਜ:* 3,842 ਲੱਖ ਕਿਲੋਮੀਟਰ

*ਪ੍ਰਤੀ ਬੱਸ ਦੀ ਔਸਤ ਰੋਜ਼ਾਨਾ ਦੌੜ:* ਲਗਭਗ 300 ਕਿਲੋਮੀਟਰ, ਜਿਸ ਨੂੰ ਸਰਵੋਤਮ ਉਪਯੋਗਤਾ ਪੱਧਰ ਮੰਨਿਆ ਜਾਂਦਾ ਹੈ।

*ਵਿਸਥਾਰ ਕਿਉਂ?*
ਯਾਤਰੀਆਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ, ਖਾਸ ਕਰਕੇ ਔਰਤਾਂ ਲਈ ਮੁਫਤ ਬੱਸ ਸਫ਼ਰ ਦੀ ਸ਼ੁਰੂਆਤ ਤੋਂ ਬਾਅਦ।

*ਪੰਜਾਬ ਭਰ ਵਿੱਚ ਕਿਫਾਇਤੀ, ਭਰੋਸੇਮੰਦ ਅਤੇ ਪਹੁੰਚਯੋਗ ਜਨਤਕ ਟਰਾਂਸਪੋਰਟ ਪ੍ਰਦਾਨ ਕਰਨ ਲਈ।*

Tags: BREAKING NEWSLatest Punjab newsPUNJABPunjab Governmentpunjab newsWISHAVWARTA.IN
Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
7 days ago
0

ਚੰਡੀਗੜ੍ਹ, 6 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 