• Latest
  • Trending
ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

1 month ago
ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

8 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

42 minutes ago
ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

50 minutes ago
US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

58 minutes ago
ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇਨਜ਼ ਨੂੰ ਹਰਾ ਕੇ ਜਿੱਤਿਆ ਪਹਿਲਾ ‘ਸ਼ੇਰ-ਏ-ਪੰਜਾਬ ਟੀ-20’ ਖਿਤਾਬ

ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇਨਜ਼ ਨੂੰ ਹਰਾ ਕੇ ਜਿੱਤਿਆ ਪਹਿਲਾ ‘ਸ਼ੇਰ-ਏ-ਪੰਜਾਬ ਟੀ-20’ ਖਿਤਾਬ

1 hour ago
ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ

ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ

1 hour ago
ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

1 hour ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

1 hour ago
ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

3 hours ago
Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

4 hours ago
ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

4 hours ago
ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

4 hours ago
Hindi News
English News
Monday, September 14, 2026
No Result
View All Result
31 °c
Chandigarh
28 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਜੁਲਾਈ ਮਹੀਨੇ ਵਿੱਚ ਕੁੱਲ 2,614.45 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ; ਐੱਸ.ਜੀ.ਐੱਸ.ਟੀ. ਕੈਸ਼ ਵਿੱਚ ਦੇਸ਼ ਭਰ 'ਚੋਂ ਸਭ ਤੋਂ ਵੱਧ 16.23 ਫੀਸਦੀ ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

August 1, 2026
in ਖਬਰਾਂ, ਪੰਜਾਬ
ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਜੁਲਾਈ ਮਹੀਨੇ ਵਿੱਚ ਕੁੱਲ 2,614.45 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ; ਐੱਸ.ਜੀ.ਐੱਸ.ਟੀ. ਕੈਸ਼ ਵਿੱਚ ਦੇਸ਼ ਭਰ ‘ਚੋਂ ਸਭ ਤੋਂ ਵੱਧ 16.23 ਫੀਸਦੀ ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਸਮੇਂ ਸਿਰ ਜੀ.ਐੱਸ.ਟੀ. ਰਿਫੰਡ; ਕਾਰੋਬਾਰ ਨੂੰ ਸੁਖਾਲਾ ਬਣਾਉਣ ਅਤੇ ਲਿਕਵਿਡਿਟੀ ਵਧਾਉਣ ਲਈ ਜੁਲਾਈ ਦੌਰਾਨ 200+ ਕਰੋੜ ਰੁਪਏ ਦੇ ਰਿਫੰਡ ਮਨਜ਼ੂਰ: ਹਰਪਾਲ ਸਿੰਘ ਚੀਮਾ

ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈ ਅਤੇ ਬੋਗਸ ਬਿਲਿੰਗ ‘ਤੇ ਸ਼ਿਕੰਜਾ; 200 ਕਰੋੜ ਰੁਪਏ ਦੇ ਜ਼ੁਰਮਾਨੇ ਲਗਾਏ: ਹਰਪਾਲ ਸਿੰਘ ਚੀਮਾ

100 ਤੋਂ ਵੱਧ ਫਰਜ਼ੀ ਜੀ.ਐੱਸ.ਟੀ. ਰਜਿਸਟ੍ਰੇਸ਼ਨਾਂ ਰੱਦ; ਕਰ ਵਿਭਾਗ ਨੇ ਆਈ.ਟੀ.ਸੀ. ਦੇ ਫਰਜ਼ੀ ਦਾਅਵਿਆਂ ਅਤੇ ਰਜਿਸਟ੍ਰੇਸ਼ਨ ਨਿਯਮਾਂ ਦੀ ਦੁਰਵਰਤੋਂ ਵਿਰੁੱਧ ਚਲਾਈ ਮੁਹਿੰਮ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ

ਚੰਡੀਗੜ੍ਹ, 1 ਅਗਸਤ, 2026 (ਵਿਸ਼ਵ ਵਾਰਤਾ);- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਬਿਹਤਰ ਟੈਕਸ ਪਾਲਣਾ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਦੇ ਦਮ ‘ਤੇ ਆਬਕਾਰੀ ਅਤੇ ਕਰ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਵਿਭਾਗ ਨੇ ਪਿਛਲੇ ਸਾਲ ਦੇ 8,708.48 ਕਰੋੜ ਰੁਪਏ ਦੇ ਮੁਕਾਬਲੇ 10,447.9 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ।

ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਕੇਵਲ ਜੁਲਾਈ 2026 ਮਹੀਨੇ ਦੌਰਾਨ ਹੀ ਸੂਬੇ ਨੇ 2,614.45 ਕਰੋੜ ਰੁਪਏ ਦਾ ਕੁੱਲ ਜੀ.ਐੱਸ.ਟੀ. ਮਾਲੀਆ ਦਰਜ ਕੀਤਾ ਹੈ, ਜੋ ਕਿ ਸਾਲ-ਦਰ-ਸਾਲ ਦੇ ਅਧਾਰ ‘ਤੇ 8.31 ਫੀਸਦੀ ਦਾ ਵਾਧਾ ਦਰਸਾਉਂਦਾ ਹੈ। ਇਸ ਦੇ ਨਾਲ ਹੀ ਬੋਗਸ ਬਿਲਿੰਗ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਪੁਰਾਣੇ ਕਰ ਬਕਾਏ ਦੀ ਵਸੂਲੀ ਦੇ ਦਮ ‘ਤੇ ਐੱਸ.ਜੀ.ਐੱਸ.ਟੀ. ਕੈਸ਼ ਵਾਧੇ ਵਿੱਚ 16.23 ਫੀਸਦੀ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਦੇਸ਼ ਭਰ ਵਿੱਚ ਸਭ ਤੋਂ ਵੱਧ ਹੈ।”

ਇਨ੍ਹਾਂ ਵਿੱਤੀ ਪ੍ਰਾਪਤੀਆਂ ਦਾ ਸਿਹਰਾ ਵਿਭਾਗ ਦੇ ਸੁਚੱਜੇ ਰੋਡਮੈਪ ਨੂੰ ਦਿੰਦਿਆਂ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਬਿਹਤਰ ਟੈਕਸ ਪਾਲਣਾ, ਖੁਫੀਆ ਜਾਣਕਾਰੀ ‘ਤੇ ਅਧਾਰਿਤ ਕਾਰਵਾਈਆਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਰਾਹੀਂ ਜੀ.ਐੱਸ.ਟੀ. ਉਗਰਾਹੀ ਵਿੱਚ ਵਧੀਆ ਵਾਧਾ ਦਰਜ ਕਰਕੇ ਮੌਜੂਦਾ ਵਿੱਤੀ ਸਾਲ ਦੌਰਾਨ ਆਪਣੀ ਮਜ਼ਬੂਤ ਮਾਲੀਆ ਕਾਰਗੁਜ਼ਾਰੀ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਦੱਸਿਆ, “ਜੁਲਾਈ 2026 ਦੌਰਾਨ ਪੰਜਾਬ ਨੇ 2,614.45 ਕਰੋੜ ਰੁਪਏ ਦਾ ਕੁੱਲ ਜੀ.ਐੱਸ.ਟੀ. ਸੰਗ੍ਰਹਿ ਕੀਤਾ, ਜਦੋਂ ਕਿ ਜੁਲਾਈ 2025 ਦੌਰਾਨ ਇਹ 2,413.91 ਕਰੋੜ ਰੁਪਏ ਸੀ, ਜੋ ਕਿ 200.54 ਕਰੋੜ ਰੁਪਏ (8.31%) ਦਾ ਵਾਧਾ ਦਰਸਾਉਂਦਾ ਹੈ। ਇਸ ਮਹੀਨੇ ਦੀ ਕਾਰਗੁਜ਼ਾਰੀ ਦਾ ਇੱਕ ਅਹਿਮ ਪਹਿਲੂ ਐੱਸ.ਜੀ.ਐੱਸ.ਟੀ. ਕੈਸ਼ ਸੰਗ੍ਰਹਿ ਵਿੱਚ ਵਾਧਾ ਰਿਹਾ ਹੈ, ਜੋ ਜੁਲਾਈ 2025 ਦੇ 815.84 ਕਰੋੜ ਰੁਪਏ ਤੋਂ ਵਧ ਕੇ ਜੁਲਾਈ 2026 ਵਿੱਚ 948.29 ਕਰੋੜ ਰੁਪਏ ਹੋ ਗਿਆ ਹੈ, ਜੋ ਕਿ 132.45 ਕਰੋੜ ਰੁਪਏ (16.23%) ਦੇ ਵਾਧੇ ਨੂੰ ਦਰਸਾਉਂਦਾ ਹੈ।”

ਐੱਸ.ਜੀ.ਐੱਸ.ਟੀ. ਵਿੱਚ ਵਾਧੇ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ, “ਪੰਜਾਬ ਨੇ 16.23 ਫੀਸਦੀ ਤੋਂ ਵੱਧ ਦਾ ਐੱਸ.ਜੀ.ਐੱਸ.ਟੀ. ਕੈਸ਼ ਵਾਧਾ ਦਰਜ ਕੀਤਾ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਦਰਾਂ ਵਿੱਚੋਂ ਇੱਕ ਹੈ। ਐੱਸ.ਜੀ.ਐੱਸ.ਟੀ. ਕੈਸ਼ ਪ੍ਰਾਪਤੀਆਂ ਵਿੱਚ ਵਾਧਾ ਸੂਬੇ ਵਿੱਚ ਕਾਰੋਬਾਰ ਕਰ ਰਹੇ ਉਦਯੋਗਾਂ ਦੁਆਰਾ ਸਵੈ-ਇੱਛੁਕ ਪਾਲਣਾ ਵਿੱਚ ਸੁਧਾਰ ਅਤੇ ਅਸਲ ਟੈਕਸ ਭੁਗਤਾਨਾਂ ਦਾ ਇੱਕ ਮੁੱਖ ਸੰਕੇਤ ਹੈ।”

ਪੂਰੇ ਵਿੱਤੀ ਅਰਸੇ ਦੌਰਾਨ ਇਸ ਰਫ਼ਤਾਰ ਨੂੰ ਬਰਕਰਾਰ ਰੱਖਣ ਬਾਰੇ ਵਿਸਥਾਰਪੂਰਵਕ ਦੱਸਦਿਆਂ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੂਬੇ ਨੇ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਵੀ ਮਜ਼ਬੂਤ ਮਾਲੀਆ ਵਾਧਾ ਬਣਾਏ ਰੱਖਿਆ ਹੈ। ਉਨ੍ਹਾਂ ਅੱਗੇ ਦੱਸਿਆ, “ਅਪ੍ਰੈਲ-ਜੁਲਾਈ 2026 ਦੌਰਾਨ ਪੰਜਾਬ ਨੇ 10,447.9 ਕਰੋੜ ਰੁਪਏ ਦਾ ਕੁੱਲ ਜੀ.ਐੱਸ.ਟੀ. ਇਕੱਠਾ ਕੀਤਾ, ਜਦੋਂ ਕਿ ਪਿਛਲੇ ਸਾਲ ਦੇ ਇਸੇ ਅਰਸੇ ਦੌਰਾਨ ਇਹ 8,708.48 ਕਰੋੜ ਰੁਪਏ ਸੀ, ਜੋ ਕਿ 1,739.42 ਕਰੋੜ ਰੁਪਏ (20%) ਦਾ ਵਾਧਾ ਦਰਸਾਉਂਦਾ ਹੈ।”

ਸੂਬੇ ਦੀਆਂ ਕਰਦਾਤਾ-ਕੇਂਦਰਿਤ ਪਹਿਲਕਦਮੀਆਂ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਕਾਰੋਬਾਰ ਨੂੰ ਸੁਖਾਲਾ ਬਣਾਉਣ ਅਤੇ ਇਮਾਨਦਾਰ ਕਰਦਾਤਿਆਂ ਦੀ ਮਦਦ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਸਰਕਾਰ ਨੇ ਜਾਇਜ਼ ਜੀ.ਐੱਸ.ਟੀ. ਰਿਫੰਡਾਂ ਦੀ ਸਮੇਂ ਸਿਰ ਮਨਜ਼ੂਰੀ ਅਤੇ ਵੰਡ ਨੂੰ ਯਕੀਨੀ ਬਣਾਇਆ ਹੈ। ਜੁਲਾਈ 2026 ਦੌਰਾਨ 200 ਕਰੋੜ ਰੁਪਏ ਤੋਂ ਵੱਧ ਦੇ ਜੀ.ਐੱਸ.ਟੀ. ਰਿਫੰਡ ਮਨਜ਼ੂਰ ਕੀਤੇ ਗਏ। ਇਹ ਫਰਜ਼ੀ ਦਾਅਵਿਆਂ ਵਿਰੁੱਧ ਸਖ਼ਤ ਨਿਗਰਾਨੀ ਰੱਖਦੇ ਹੋਏ ਇਮਾਨਦਾਰ ਟੈਕਸਦਾਤਿਆਂ ਨੂੰ ਤੁਰੰਤ ਰਿਫੰਡ ਜਾਰੀ ਕਰਕੇ ਸੁਵਿਧਾ ਦੇਣ ਦੀ ਸਰਕਾਰੀ ਨੀਤੀ ਨੂੰ ਦਰਸਾਉਂਦਾ ਹੈ। ਸਰਕਾਰ ਇੱਕ ਪਾਰਦਰਸ਼ੀ, ਭਰੋਸੇਮੰਦ ਅਤੇ ਟੈਕਸਦਾਤਾ-ਪੱਖੀ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਜੋ ਸਵੈ-ਇੱਛੁਕ ਪਾਲਣਾ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਕਾਰੋਬਾਰੀ ਵਿਸ਼ਵਾਸ ਨੂੰ ਮਜ਼ਬੂਤ ਕਰਦਾ ਹੈ।”

ਆਬਕਾਰੀ ਤੇ ਕਰ ਮੰਤਰੀ ਚੀਮਾ ਨੇ ਟੈਕਸ ਚੋਰਾਂ ਵਿਰੁੱਧ ਕੀਤੀਆਂ ਗਈਆਂ ਸਖ਼ਤ ਕਾਰਵਾਈਆਂ ਦਾ ਵੇਰਵਾ ਵੀ ਦਿੱਤਾ। ਉਨ੍ਹਾਂ ਕਿਹਾ, “ਵਿਭਾਗ ਨੇ ਟੈਕਸ ਚੋਰੀ ਅਤੇ ਧੋਖਾਧੜੀ ਵਾਲੀਆਂ ਗਤੀਵਿਧੀਆਂ ਵਿਰੁੱਧ ਇਨਫੋਰਸਮੈਂਟ ਕਾਰਵਾਈਆਂ ਨੂੰ ਕਾਫ਼ੀ ਤੇਜ਼ ਕਰ ਦਿੱਤਾ ਹੈ। ਕੇਵਲ ਜੁਲਾਈ 2026 ਦੌਰਾਨ ਹੀ ਸੂਬੇ ਭਰ ਵਿੱਚ ਕੀਤੀਆਂ ਗਈਆਂ ਕਾਰਵਾਈਆਂ ਦੇ ਨਤੀਜੇ ਵਜੋਂ 200 ਕਰੋੜ ਰੁਪਏ ਤੋਂ ਵੱਧ ਦੇ ਜ਼ੁਰਮਾਨੇ ਲਗਾਏ ਗਏ ਹਨ। ਵਿਭਾਗ ਨੇ ਟੈਕਸ ਚੋਰੀ ਅਤੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਨੈੱਟਵਰਕਾਂ ਦਾ ਪਤਾ ਲਗਾਉਣ ਲਈ ਡਾਟਾ ਐਨਾਲਿਟਿਕਸ ਅਤੇ ਰਿਸਕ ਪ੍ਰੋਫਾਈਲਿੰਗ ਦੀ ਵਰਤੋਂ ਕਰਕੇ ਖੁਫੀਆ ਜਾਣਕਾਰੀ-ਅਧਾਰਿਤ ਪਹੁੰਚ ਅਪਣਾਈ ਹੈ। ਇਸ ਮਹੀਨੇ ਦੌਰਾਨ ਕੀਤੀ ਗਈ ਇੱਕ ਵੱਡੀ ਕਾਰਵਾਈ ਵਿੱਚ ਜਲੰਧਰ ਵਿਖੇ ਲਗਭਗ 55.35 ਕਰੋੜ ਰੁਪਏ ਦੇ ਬੋਗਸ ਬਿਲਿੰਗ ਘੁਟਾਲੇ ਦੇ ਸਬੰਧ ਵਿੱਚ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਅਤੇ ਪੰਜਾਬ ਜੀ.ਐੱਸ.ਟੀ. ਐਕਟ ਦੀਆਂ ਧਾਰਾਵਾਂ ਤਹਿਤ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ।”

ਰਜਿਸਟ੍ਰੇਸ਼ਨ ਦੀ ਦੁਰਵਰਤੋਂ ਨੂੰ ਰੋਕਣ ਅਤੇ ਪੁਰਾਣੇ ਬਕਾਏ ਵਸੂਲਣ ਲਈ ਕੀਤੇ ਗਏ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਚੀਮਾ ਨੇ ਕਿਹਾ, “ਵਿਭਾਗ ਨੇ ਰੂਲ 14ਏ ਦੀਆਂ ਧਾਰਾਵਾਂ ਦੀ ਦੁਰਵਰਤੋਂ ਕਰਕੇ ਪ੍ਰਾਪਤ ਕੀਤੀਆਂ ਫਰਜ਼ੀ ਰਜਿਸਟ੍ਰੇਸ਼ਨਾਂ ਵਿਰੁੱਧ ਵੀ ਇੱਕ ਵਿਸ਼ੇਸ਼ ਮੁਹਿੰਮ ਚਲਾਈ ਹੈ। ਵਿਆਪਕ ਜਾਂਚ ਅਤੇ ਫੀਲਡ ਪੜਤਾਲਾਂ ਦੇ ਨਤੀਜੇ ਵਜੋਂ 100 ਤੋਂ ਵੱਧ ਜੀ.ਐੱਸ.ਟੀ. ਰਜਿਸਟ੍ਰੇਸ਼ਨਾਂ ਰੱਦ ਕੀਤੀਆਂ ਗਈਆਂ ਹਨ, ਜਿਸ ਨਾਲ ਜੀ.ਐੱਸ.ਟੀ. ਰਜਿਸਟ੍ਰੇਸ਼ਨ ਢਾਂਚੇ ਦੀ ਦੁਰਵਰਤੋਂ ਨੂੰ ਰੋਕਿਆ ਗਿਆ ਹੈ ਅਤੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਲੈਣ ਅਤੇ ਅੱਗੇ ਟ੍ਰਾਂਸਫਰ ਕਰਨ ‘ਤੇ ਠੱਲ੍ਹ ਪਾਈ ਗਈ ਹੈ।” ਉਨ੍ਹਾਂ ਦੱਸਿਆ ਕਿ ਵੈਟ ਦੇ ਲੰਮੇ ਸਮੇਂ ਤੋਂ ਪੈਂਡਿੰਗ ਬਕਾਏ ਦੀ ਵਸੂਲੀ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾ ਕਿਹਾ, “ਵੈਟ ਦੇ ਪੁਰਾਣੇ ਡਿਫਾਲਟਰਾਂ ਦੀਆਂ ਜਾਇਦਾਦਾਂ ਨੂੰ ਕੁਰਕ ਕਰਨ ਅਤੇ ਨਿਲਾਮ ਕਰਨ ਰਾਹੀਂ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਦੌਰਾਨ 12.39 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ ਅਤੇ ਸਰਕਾਰੀ ਮਾਲੀਏ ਦੀ ਰਾਖੀ ਲਈ ਕਾਨੂੰਨ ਅਨੁਸਾਰ ਸਾਰੇ ਡਿਫਾਲਟਰ ਡੀਲਰਾਂ ਵਿਰੁੱਧ ਵਸੂਲੀ ਮੁਹਿੰਮ ਜਾਰੀ ਰਹੇਗੀ।”

ਮਾਲੀਆ ਇਕੱਠਾ ਕਰਨ ਲਈ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਦੀਆਂ ਜੀ.ਐੱਸ.ਟੀ. ਪ੍ਰਾਪਤੀਆਂ ਵਿੱਚ ਉਤਸ਼ਾਹਜਨਕ ਵਾਧਾ ਕਰਦਾਤਿਆਂ ਦੀਆਂ ਸਹੂਲਤਾਂ, ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਅਤੇ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ ‘ਤੇ ਅਧਾਰਿਤ ਸੰਤੁਲਿਤ ਰਣਨੀਤੀ ਦਾ ਨਤੀਜਾ ਹੈ। ਜਿੱਥੇ ਸਰਕਾਰ ਲਿਕਵਿਡਿਟੀ ਵਿੱਚ ਸੁਧਾਰ ਕਰਨ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਇਮਾਨਦਾਰ ਕਰਦਾਤਿਆਂ ਦੇ ਜਾਇਜ਼ ਰਿਫੰਡਾਂ ਦੀ ਤੁਰੰਤ ਮਨਜ਼ੂਰੀ ਯਕੀਨੀ ਬਣਾ ਰਹੀ ਹੈ, ਉੱਥੇ ਹੀ ਨਕਲੀ ਬਿਲਿੰਗ, ਫਰਜ਼ੀ ਰਜਿਸਟ੍ਰੇਸ਼ਨਾਂ ਅਤੇ ਟੈਕਸ ਧੋਖਾਧੜੀ ਵਿਰੁੱਧ ‘ਜ਼ੀਰੋ ਟੋਲਰੈਂਸ’ ਨੀਤੀ ਅਪਣਾਈ ਗਈ ਹੈ। ਐੱਸ.ਜੀ.ਐੱਸ.ਟੀ. ਕੈਸ਼ ਸੰਗ੍ਰਹਿ ਵਿੱਚ ਮਹੱਤਵਪੂਰਨ ਵਾਧਾ, ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ ਲਗਾਤਾਰ ਵਾਧਾ, ਪੁਰਾਣੇ ਵੈਟ ਬਕਾਏ ਦੀ ਵਸੂਲੀ, ਫਰਜ਼ੀ ਜੀ.ਐੱਸ.ਟੀ. ਰਜਿਸਟ੍ਰੇਸ਼ਨਾਂ ਨੂੰ ਰੱਦ ਕਰਨਾ ਅਤੇ ਜੁਲਾਈ ਦੌਰਾਨ ਕੀਤੀਆਂ ਗਈਆਂ ਸਖ਼ਤ ਇਨਫੋਰਸਮੈਂਟ ਕਾਰਵਾਈਆਂ ਸੂਬਾ ਸਰਕਾਰ ਦੀ ਜਨਤਕ ਮਾਲੀਏ ਦੀ ਰਾਖੀ ਕਰਨ ਅਤੇ ਇੱਕ ਨਿਰਪੱਖ ਤੇ ਪਾਰਦਰਸ਼ੀ ਟੈਕਸ ਵਾਤਾਵਰਣ ਸਿਰਜਣ ਦੀ ਵਚਨਬੱਧਤਾ ਨੂੰ ਸਪੱਸ਼ਟ ਤੌਰ ‘ਤੇ ਦਰਸਾਉਂਦੀਆਂ ਹਨ।”

ਸਾਰੇ ਕਰਦਾਤਿਆਂ ਨੂੰ ਪੂਰੀ ਤਰ੍ਹਾਂ ਨਿਯਮਾਂ ਦੀ ਪਾਲਣਾ ਕਰਨ ਦਾ ਸੱਦਾ ਦਿੰਦਿਆਂ ਅਤੇ ਹਰੇਕ ਅਸਲ ਕਰਦਾਤਾ ਨੂੰ ਵਿਭਾਗ ਵੱਲੋਂ ਪੂਰੀ ਸਹੂਲਤ ਅਤੇ ਸਹਿਯੋਗ ਦਾ ਭਰੋਸਾ ਦਿਵਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਸੂਬੇ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਨੂੰ ਯਕੀਨੀ ਬਣਾਉਂਦੇ ਹੋਏ ਮਾਲੀਆ ਵਧਾਉਣ ਦੇ ਉਦੇਸ਼ ਨਾਲ ਆਬਕਾਰੀ ਅਤੇ ਕਰ ਵਿਭਾਗ ਉੱਨਤ ਐਨਾਲਿਟਿਕਸ, ਨਿਸ਼ਾਨਾ-ਬੱਧ ਇਨਫੋਰਸਮੈਂਟ, ਡਿਜੀਟਲ ਗਵਰਨੈਂਸ ਅਤੇ ਟੈਕਸਦਾਤਾ-ਕੇਂਦਰਿਤ ਪਹਿਲਕਦਮੀਆਂ ਰਾਹੀਂ ਟੈਕਸ ਪਾਲਣਾ ਨੂੰ ਮਜ਼ਬੂਤ ਕਰਨਾ ਜਾਰੀ ਰੱਖੇਗਾ।”

Tags: BREAKING NEWSHarpal Singh CheemaLatest Punjab newsLatest Punjab news in Punjabitop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

by Navjot
September 14, 2026
0

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ 'Nova' 25 ਸਤੰਬਰ ਨੂੰ ਹੋਵੇਗੀ ਰਿਲੀਜ਼  ਚੇਨਈ, 14 ਸਤੰਬਰ (ਵਿਸ਼ਵ ਵਾਰਤਾ): ਅਭਿਨੇਤਰੀ ਰਾਈਜ਼ਾ ਵਿਲਸਨ ਦੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
September 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

by Navjot
September 14, 2026
0

ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ     ਇਸਲਾਮਾਬਾਦ, 14 ਸਤੰਬਰ (ਵਿਸ਼ਵ ਵਾਰਤਾ)...

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

by Navjot
September 14, 2026
0

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

by Navjot
September 14, 2026
0

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ 'Nova' 25 ਸਤੰਬਰ ਨੂੰ ਹੋਵੇਗੀ ਰਿਲੀਜ਼  ਚੇਨਈ, 14 ਸਤੰਬਰ (ਵਿਸ਼ਵ ਵਾਰਤਾ): ਅਭਿਨੇਤਰੀ ਰਾਈਜ਼ਾ ਵਿਲਸਨ ਦੀ...

Most Popular

Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

by Ranjit Singh
2 weeks ago
0

Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਨਸ਼ਿਆਂ ਖ਼ਿਲਾਫ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 