• Latest
  • Trending
ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

3 weeks ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 minutes ago
Big News: ਰਾਜਸਥਾਨ ਵਿੱਚ ਰੇਲਵੇ ਲਾਈਨ ‘ਤੇ ਧਮਾਕਾ

Big News: ਰਾਜਸਥਾਨ ਵਿੱਚ ਰੇਲਵੇ ਲਾਈਨ ‘ਤੇ ਧਮਾਕਾ

15 minutes ago
Hockey: ਏਸ਼ੀਅਨ ਚੈਂਪੀਅਨਜ਼ ਟਰਾਫੀ: ਸੈਮੀਫ਼ਾਈਨਲ ਮੈਚ ਖੇਡੇ ਜਾਣਗੇ ਅੱਜ

Hockey: ਏਸ਼ੀਅਨ ਚੈਂਪੀਅਨਜ਼ ਟਰਾਫੀ: ਸੈਮੀਫ਼ਾਈਨਲ ਮੈਚ ਖੇਡੇ ਜਾਣਗੇ ਅੱਜ

21 minutes ago
Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ

30 minutes ago
Hukamnama Sri Darbar Sahib Today – 04 November 2026 | Ang 845 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 November 2026 | Ang 845 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮਰੀਕਾ ‘ਚ MID-TERM ਚੋਣਾਂ ਲਈ ਵੋਟਿੰਗ ਜਾਰੀ

ਅਮਰੀਕਾ ‘ਚ MID-TERM ਚੋਣਾਂ ਲਈ ਵੋਟਿੰਗ ਜਾਰੀ

10 hours ago
ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ

11 hours ago
25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ; ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ; ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

13 hours ago
‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

14 hours ago
Hindi News
English News
Wednesday, November 4, 2026
No Result
View All Result
17 °c
Chandigarh
24 ° Thu
24 ° Fri
24 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਜਾਅਲੀ ਬਿੱਲਾਂ ਰਾਹੀਂ ਸਿੰਡੀਕੇਟ ਚਲਾਉਣ ਦੇ ਦੋਸ਼ ਹੇਠ ਲੁਧਿਆਣਾ ਵਿੱਚ ਇੱਕ ਟਰਾਂਸਪੋਰਟਰ ਅਤੇ ਦੋ ਸਾਥੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ: ਹਰਪਾਲ ਸਿੰਘ ਚੀਮਾ

October 14, 2026
in ਖਬਰਾਂ, ਪੰਜਾਬ

ਕਈ ਰਾਜਾਂ ਵਿੱਚ 62 ਆਪਸ ਵਿੱਚ ਜੁੜੀਆਂ ਫਰਜ਼ੀ ਫਰਮਾਂ ਦੀ ਪਛਾਣ, ਜਿਨ੍ਹਾਂ ਵਿੱਚੋਂ 25 ਪੰਜਾਬ ਵਿੱਚ ਸਰਗਰਮ: ਹਰਪਾਲ ਸਿੰਘ ਚੀਮਾ

ਇਮਾਨਦਾਰ ਕਰਦਾਤਾਵਾਂ ਦਾ ਬਚਾਅ ਕੀਤਾ ਜਾਵੇਗਾ, ਪਰ ਜਨਤਕ ਪੈਸੇ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ, ਚੀਮਾ ਨੇ ਦਿੱਤੀ ਚੇਤਾਵਨੀ

ਚੰਡੀਗੜ੍ਹ, 14 ਅਕਤੂਬਰ 2026 (ਵਿਸ਼ਵ ਵਾਰਤਾ):- ਟੈਕਸ ਚੋਰੀ ਨੂੰ ਜੜ੍ਹੋਂ ਖਤਮ ਕਰਨ ਲਈ ਇੱਕ ਵੱਡੀ ਕਾਰਵਾਈ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ  ਇੱਕ ਬਹੁਤ ਹੀ ਸੰਗਠਿਤ, ਬਹੁ-ਰਾਜੀ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਐਲਾਨ ਕੀਤਾ। ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਨੇ ਕਿਹਾ, “ਇਸ ਸ਼ੱਕੀ ਟੈਕਸ ਚੋਰੀ ਵਿੱਚ 2,410.22 ਕਰੋੜ ਰੁਪਏ ਦੀ ਵੱਡੀ ਟੈਕਸਯੋਗ ਰਕਮ ਸ਼ਾਮਲ ਹੈ, ਜਿਸ ਨਾਲ 429.30 ਕਰੋੜ ਰੁਪਏ ਦਾ ਜੀ.ਐਸ.ਟੀ. ਫਰਾਡ ਹੋਇਆ ਹੈ।”

ਇਹ ਸਪੱਸ਼ਟ ਕਰਦਿਆਂ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਸੂਬਾ ਸਰਕਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਚਨਬੱਧ ਹੈ, ਵਿੱਤ ਮੰਤਰੀ ਚੀਮਾ ਨੇ ਖੁਲਾਸਾ ਕੀਤਾ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ) ਦੁਆਰਾ ਇਕੱਠੀ ਕੀਤੀ ਗਈ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 4, ਲੁਧਿਆਣਾ ਵਿਖੇ ਇੱਕ ਐਫ.ਆਈ.ਆਰ. (ਨੰਬਰ 0185 ਮਿਤੀ 13 ਅਕਤੂਬਰ, 2026) ਦਰਜ ਕੀਤੀ ਗਈ ਹੈ। ਵਿੱਤ ਮੰਤਰੀ ਨੇ ਦੱਸਿਆ, “ਇਹ ਮਾਮਲਾ ਸ਼੍ਰੀ ਬਾਲਾਜੀ ਟਰਾਂਸਪੋਰਟ ਕੰਪਨੀ ਦੇ ਮਾਲਕ ਹਰਸ਼ ਥਾਪਰ, ਅਤੇ ਉਸਦੇ ਸਾਥੀਆਂ ਸੰਮੀ ਧੀਮਾਨ, ਜੱਸ ਅਤੇ ਹੋਰਾਂ ਵਿਰੁੱਧ ਭਾਰਤੀ ਨਿਆਏ ਸੰਹਿਤਾ, 2023 ਦੀਆਂ ਸਬੰਧਤ ਧਾਰਾਵਾਂ ਅਤੇ ਕੇਂਦਰੀ ਵਸਤਾਂ ਅਤੇ ਸੇਵਾਵਾਂ ਕਰ (ਸੀ.ਜੀ.ਐਸ.ਟੀ.) ਐਕਟ, 2017 ਦੀ ਧਾਰਾ 132 ਤਹਿਤ ਦਰਜ ਕੀਤਾ ਗਿਆ ਹੈ।”

ਵਿਭਾਗ ਵੱਲੋਂ ਕਥਿਤ ਦੋਸ਼ੀਆਂ ਨੂੰ ਰੰਗੇ ਹੱਥੀਂ ਫੜਨ ਬਾਰੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਤਾਰ 30 ਸਤੰਬਰ, 2026 ਨੂੰ ਜੁੜੀ, ਜਦੋਂ ਸਿਪੂ, ਲੁਧਿਆਣਾ ਦੇ ਇੱਕ ਸਟੇਟ ਟੈਕਸ ਅਧਿਕਾਰੀ ਨੇ ਦਿੱਲੀ ਤੋਂ ਪੰਜਾਬ ਆ ਰਹੇ ਸਾਮਾਨ ਵਾਲੇ ਇੱਕ ਵਾਹਨ (DL01AR-1775) ਨੂੰ ਰੋਕਿਆ। ਉਨ੍ਹਾਂ ਕਿਹਾ, “ਇਹ ਕਾਰਵਾਈ ਇਕ ਵੱਡੇ ਨੈੱਟਵਰਕ ਦੀ ਮਹਿਜ਼ ਇੱਕ ਛੋਟੀ ਜਿਹੀ ਝਲਕ ਸਾਬਤ ਹੋਈ।”

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਭਾਵੇਂ  ਇਸ ਮਾਮਲੇ ਵਿੱਚ ਈ-ਵੇਅ ਬਿੱਲਾਂ ਅਤੇ ਇਨਵੌਇਸਾਂ ਵਿੱਚ ਪੰਜਾਬ ਸਥਿਤ ਤਿੰਨ ਫਰਮਾਂ ਨੂੰ ਸਪਲਾਈ ਕੀਤੇ ਜਾਣ ਦਾ ਜ਼ਿਕਰ ਸੀ, ਪਰ ਜਦੋਂ ਵਿਭਾਗ ਵੱਲੋਂ ਉਕਤ ਪ੍ਰਾਪਤਕਰਤਾਵਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਅਜਿਹਾ ਕੋਈ ਆਰਡਰ ਦੇਣ ਜਾਂ ਸਾਮਾਨ ਖਰੀਦਣ ਤੋਂ ਸਾਫ਼ ਇਨਕਾਰ ਕਰ ਦਿੱਤਾ।
ਇਸ ਵੱਡੇ ਫਰਜ਼ੀਵਾੜੇ ਦਾ ਪਰਦਾਫਾਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬਾਅਦ ਵਿੱਚ ਕੀਤੀ ਗਈ ਜਾਂਚ ਦੌਰਾਨ ਜਾਅਲੀ ਦਸਤਾਵੇਜ਼ਾਂ ਰਾਹੀਂ ਸਾਮਾਨ ਢੋਹਣ ਵਾਲੇ ਇੱਕ ਚੰਗੀ ਤਰ੍ਹਾਂ ਸੰਗਠਿਤ ਸਿੰਡੀਕੇਟ ਦਾ ਖੁਲਾਸਾ ਹੋਇਆ। ਉਨ੍ਹਾਂ ਕਿਹਾ, “ਐਡਵਾਂਸ ਡਾਟਾ ਐਨਾਲਿਟਿਕਸ ਅਤੇ ਈ-ਵੇਅ ਬਿੱਲ ਰਿਕਾਰਡਾਂ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ, ਸਾਡੇ ਵਿਭਾਗ ਨੇ ਵੱਖ-ਵੱਖ ਰਾਜਾਂ ਵਿੱਚ ਚੱਲ ਰਹੀਆਂ 62 ਆਪਸ ਵਿੱਚ ਜੁੜੀਆਂ ਫਰਮਾਂ ਦੇ ਜਾਲ ਦੀ ਪਛਾਣ ਕੀਤੀ ਹੈ, ਜਿਨ੍ਹਾਂ ਵਿੱਚੋਂ 25 ਪੰਜਾਬ ਵਿੱਚ ਸਰਗਰਮ ਹਨ।”

ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, “ਇਹ ਸਿੰਡੀਕੇਟ ਮੁੱਖ ਤੌਰ ‘ਤੇ ਵਿੱਤੀ ਸਾਲ 2025-26 ਅਤੇ 2026-27 ਦੌਰਾਨ ਸਰਗਰਮ ਰਿਹਾ। ਕਥਿਤ ਤੌਰ ‘ਤੇ ਟਰਾਂਸਪੋਰਟਰ ਨੇ ਇਸ ਗੈਰ-ਕਾਨੂੰਨੀ ਧੰਦੇ ਨੂੰ ਚਲਾਉਣ ਲਈ ਹੋਰਨਾਂ ਸੰਸਥਾਵਾਂ ਤੋਂ ਜਾਅਲੀ ਬਿੱਲ ਪ੍ਰਾਪਤ ਕਰਕੇ ਅਤੇ ਈ-ਵੇਅ ਬਿੱਲਾਂ ਦਾ ਪਾਰਟ-ਬੀ ਭਰ ਕੇ ਇੱਕ ਅਹਿਮ ਕੜੀ ਵਜੋਂ ਕੰਮ ਕੀਤਾ।”

ਸੂਬੇ ਦੇ ਬਕਾਏ ਦੀ ਵਸੂਲੀ ਲਈ ਕੋਈ ਕਸਰ ਬਾਕੀ ਨਾ ਛੱਡਣ ਦਾ ਵਾਅਦਾ ਕਰਦਿਆਂ, ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਅਪਰਾਧਿਕ ਜਾਂਚ ਕਰਨ ਲਈ ਮਾਮਲਾ ਪੁਲਿਸ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਕਰ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਾਰੇ ਜੁੜੇ ਹੋਏ ਲਾਭਪਾਤਰੀ ਡੀਲਰਾਂ ਦੀ ਪੜਤਾਲ ਕਰਨ, ਗਲਤ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਦਾ ਮੁਲਾਂਕਣ ਕਰਨ ਅਤੇ ਬਕਾਇਆ ਟੈਕਸ, ਵਿਆਜ ਅਤੇ ਜੁਰਮਾਨੇ ਦੀ ਇੱਕ-ਇੱਕ ਪਾਈ ਵਸੂਲਣ ਲਈ ਸਖ਼ਤ ਮੁਹਿੰਮ ਵਿੱਢਣ।

ਵਿੱਤ ਮੰਤਰੀ ਚੀਮਾ ਨੇ ਕਿਹਾ, “ਪੰਜਾਬ ਸਰਕਾਰ ਸੂਬੇ ਦੇ ਖਜ਼ਾਨੇ ਨੂੰ ਲੁੱਟਣ ਦੀ ਇਜਾਜ਼ਤ ਨਹੀਂ ਦੇਵੇਗੀ। ਅਸੀਂ ਅਜਿਹੇ ਨਾਪਾਕ ਗਠਜੋੜਾਂ ਦੀ ਰੀੜ੍ਹ ਦੀ ਹੱਡੀ ਤੋੜਨ ਲਈ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ‘ਤੇ ਵੱਧ ਤੋਂ ਵੱਧ ਧਿਆਨ ਕੇਂਦਰਿਤ ਕਰ ਰਹੇ ਹਾਂ।”

ਕਰ ਚੋਰਾਂ ਨੂੰ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਕਿਹਾ, “ਟੈਕਸ ਚੋਰੀ ਕਰਨ ਲਈ ਜਾਅਲੀ ਦਸਤਾਵੇਜ਼ ਬਣਾਉਣ ਜਾਂ ਵਰਤਣ ਵਾਲਿਆਂ ਨੂੰ ਸਖਤ ਨਤੀਜੇ ਭੁਗਤਣੇ ਪੈਣਗੇ। ਅਜਿਹੇ ਵਾਈਟ-ਕਾਲਰ ਅਪਰਾਧਾਂ ਵਿੱਚ ਜਾਣਬੁੱਝ ਕੇ ਮਦਦ ਕਰਨ ਵਾਲੇ ਵਿਚੋਲਿਆਂ ਅਤੇ ਟਰਾਂਸਪੋਰਟਰਾਂ ਨੂੰ ਵੀ ਜਵਾਬਦੇਹੀ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ। ਅਸੀਂ ਖਰੇ ਅਤੇ ਖੋਟੇ ਵਿੱਚ ਪੂਰੀ ਤਰ੍ਹਾਂ ਫਰਕ ਰੱਖਾਂਗੇ; ਸਾਡੇ ਇਮਾਨਦਾਰ ਕਰਦਾਤਾਵਾਂ ਦਾ ਪੂਰਾ ਬਚਾਅ ਕਰਦਿਆਂ ਉਨ੍ਹਾਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ, ਪਰ ਜਾਣਬੁੱਝ ਕੇ ਟੈਕਸ ਚੋਰੀ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।”

Tags: BREAKING NEWSPUNJABpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 4, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

Big News: ਰਾਜਸਥਾਨ ਵਿੱਚ ਰੇਲਵੇ ਲਾਈਨ ‘ਤੇ ਧਮਾਕਾ

Big News: ਰਾਜਸਥਾਨ ਵਿੱਚ ਰੇਲਵੇ ਲਾਈਨ ‘ਤੇ ਧਮਾਕਾ

by Ranjit Singh
November 4, 2026
0

Big News: ਰਾਜਸਥਾਨ ਵਿੱਚ ਰੇਲਵੇ ਲਾਈਨ 'ਤੇ ਧਮਾਕਾ ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਸ਼੍ਰੀਗੰਗਾਨਗਰ ਵਿੱਚ ਇੱਕ ਰੇਲਗੱਡੀ ਨੂੰ ਉਡਾਉਣ ਦੀ...

Hockey: ਏਸ਼ੀਅਨ ਚੈਂਪੀਅਨਜ਼ ਟਰਾਫੀ: ਸੈਮੀਫ਼ਾਈਨਲ ਮੈਚ ਖੇਡੇ ਜਾਣਗੇ ਅੱਜ

Hockey: ਏਸ਼ੀਅਨ ਚੈਂਪੀਅਨਜ਼ ਟਰਾਫੀ: ਸੈਮੀਫ਼ਾਈਨਲ ਮੈਚ ਖੇਡੇ ਜਾਣਗੇ ਅੱਜ

by Ranjit Singh
November 4, 2026
0

Hockey: ਏਸ਼ੀਅਨ ਚੈਂਪੀਅਨਜ਼ ਟਰਾਫੀ: ਸੈਮੀਫ਼ਾਈਨਲ ਮੈਚ ਖੇਡੇ ਜਾਣਗੇ ਅੱਜ ਮੋਹਾਲੀ, 4 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ...

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ

by Ranjit Singh
November 4, 2026
0

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 4, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

Most Popular

ਵਿਦੇਸ਼ੀ ਨੌਕਰੀ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੇ 2 ਵਿਅਕਤੀਆਂ ਖਿਲਾਫ ਚਾਰਜਸ਼ੀਟ ਦਾਖਲ 

ਵਿਦੇਸ਼ੀ ਨੌਕਰੀ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੇ 2 ਵਿਅਕਤੀਆਂ ਖਿਲਾਫ ਚਾਰਜਸ਼ੀਟ ਦਾਖਲ 

by Navjot
4 days ago
0

  ਸ੍ਰੀਨਗਰ, 31 ਅਕਤੂਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਕ੍ਰਾਈਮ ਬ੍ਰਾਂਚ ਦੇ 'ਇਕਨਾਮਿਕ ਔਫੈਂਸਿਜ਼ ਵਿੰਗ' (EOW) ਨੇ ਦੋ ਵਿਅਕਤੀਆਂ ਖਿਲਾਫ ਚਾਰਜਸ਼ੀਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 