• Latest
  • Trending
ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

3 weeks ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

11 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

15 minutes ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

27 minutes ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

43 minutes ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

1 hour ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

2 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

4 hours ago
Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਪ੍ਰਮੁੱਖ ਜਨਤਕ ਅਦਾਰਿਆਂ ਵਿੱਚ ਸਸਤਾ, ਸਾਫ਼-ਸੁਥਰਾ ਅਤੇ ਘਰ ਵਰਗਾ ਭੋਜਨ ਪਰੋਸਿਆ ਜਾਵੇਗਾ: ਹਰਪਾਲ ਸਿੰਘ ਚੀਮਾ

November 5, 2026
in ਖਬਰਾਂ, ਪੰਜਾਬ

ਸਵੈ-ਸਹਾਇਤਾ ਸਮੂਹਾਂ ਵੱਲੋਂ ਸੰਚਾਲਿਤ ਕੰਟੀਨਾਂ ਦੀ ਸਹਾਇਤਾ ਲਈ ਮੁਫ਼ਤ ਜਗ੍ਹਾ, ਬਿਜਲੀ, ਪਾਣੀ ਅਤੇ ਪੇਸ਼ੇਵਰ ਸਿਖਲਾਈ: ਹਰਪਾਲ ਸਿੰਘ ਚੀਮਾ

100 ਕੰਟੀਨਾਂ, ਹਜ਼ਾਰਾਂ ਰੁਜ਼ਗਾਰ; ਭਗਵੰਤ ਮਾਨ ਸਰਕਾਰ ਨੇ ਮੁੱਖ ਮੰਤਰੀ ਦੇ ਮਹਿਲਾ ਦਿਵਸ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੇਂਡੂ ਔਰਤਾਂ ਨੂੰ ਉੱਦਮੀ ਬਣਾਇਆ: ਹਰਪਾਲ ਸਿੰਘ ਚੀਮਾ

ਸਵੈ-ਸਹਾਇਤਾ ਸਮੂਹਾਂ ਲਈ ਸਰਕਾਰ ਦਾ ਪੂਰਾ ਸਮਰਥਨ; ਸਰਕਾਰੀ ਦਫ਼ਤਰਾਂ ਵਿੱਚ ਮੁਫ਼ਤ ਜਗ੍ਹਾ, ਮੁਫ਼ਤ ਬਿਜਲੀ ਅਤੇ ਪਾਣੀ: ਹਰਪਾਲ ਸਿੰਘ ਚੀਮਾ

ਹੁਨਰ ਅਤੇ ਗੁਣਵੱਤਾ ‘ਤੇ ਜ਼ੋਰ; ਪੇਸ਼ੇਵਰ ਸਿਖਲਾਈ ਲਈ ਪੀ.ਐਸ.ਆਰ.ਐਲ.ਐਮ ਦਾ ਹੋਟਲ ਮੈਨੇਜਮੈਂਟ ਕਾਲਜਾਂ ਨਾਲ 7-10 ਦਿਨਾਂ ਦਾ ਗੱਠਜੋੜ, ਵਿੱਤ-ਤੇ-ਯੋਜਨਾ ਭਵਨ ਵਿਖੇ ਪਾਇਲਟ ਪ੍ਰੋਜੈਕਟ ਤਹਿਤ ਪਹਿਲਾਂ ਹੀ 26-ਆਈਟਮਾਂ ਵਾਲਾ ਮੀਨੂ ਸਫ਼ਲਤਾਪੂਰਵਕ ਪਰੋਸਿਆ ਜਾ ਰਿਹਾ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ);- ਜ਼ਮੀਨੀ ਪੱਧਰ ‘ਤੇ ਔਰਤਾਂ ਦੇ ਸਸ਼ਕਤੀਕਰਨ ਅਤੇ ਲੋਕ-ਪੱਖੀ ਸ਼ਾਸਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ, ਭਗਵੰਤ ਮਾਨ ਸਰਕਾਰ ਸੂਬੇ ਦੇ ਪ੍ਰਮੁੱਖ ਜਨਤਕ ਅਦਾਰਿਆਂ ਵਿੱਚ 100 ਸਵੈ-ਸਹਾਇਤਾ ਸਮੂਹਾਂ (ਐਸ ਐਚ ਜੀ) ਦੁਆਰਾ ਸੰਚਾਲਿਤ ਕੰਟੀਨਾਂ ਸ਼ੁਰੂ ਕਰ ਰਹੀ ਹੈ। ਇਸ ਉਪਰਾਲੇ ਦਾ ਉਦੇਸ਼ ਪੇਂਡੂ ਔਰਤਾਂ ਲਈ ਰੁਜ਼ਗਾਰ ਦੇ ਟਿਕਾਊ ਮੌਕੇ ਪੈਦਾ ਕਰਨਾ ਹੈ ਅਤੇ ਨਾਲ ਹੀ ਆਮ ਨਾਗਰਿਕਾਂ ਨੂੰ ਸਸਤਾ, ਸਾਫ਼-ਸੁਥਰਾ, ਘਰ ਵਰਗਾ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣਾ ਹੈ, ਜਿਸ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਮਹਿਲਾ ਦਿਵਸ ਸਮਾਗਮਾਂ ਦੌਰਾਨ ਕੀਤਾ ਗਿਆ ਇੱਕ ਅਹਿਮ ਵਾਅਦਾ ਪੂਰਾ ਹੁੰਦਾ ਹੈ।

ਇਸ ਇਤਿਹਾਸਕ ਪ੍ਰੋਜੈਕਟ ਦਾ ਉਦਘਾਟਨ ਕਰਦਿਆਂ ਪਹਿਲਕਦਮੀ ਦੇ ਵਿਆਪਕ ਵੇਰਵੇ ਸਾਂਝੇ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਸੂਬਾ ਪੱਧਰੀ ਇਹ ਪਹਿਲਕਦਮੀ ਸਮਾਜਿਕ-ਆਰਥਿਕ ਤਬਦੀਲੀ ਦੇ ਇੱਕ ਸ਼ਕਤੀਸ਼ਾਲੀ ਸਾਧਨ ਵਜੋਂ ਕੰਮ ਕਰੇਗੀ। ਸੂਬਾ ਸਰਕਾਰ ਅਤੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਪੰਜਾਬ ਰੋਡਵੇਜ਼ ਦੇ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ, ਵਿਭਾਗੀ ਹੈੱਡਕੁਆਰਟਰਾਂ ਅਤੇ ਸੂਬੇ ਭਰ ਦੇ ਪ੍ਰਮੁੱਖ ਜਨਤਕ ਅਦਾਰਿਆਂ ਵਿੱਚ 100 ਐਸ.ਐਚ.ਜੀ ਸੰਚਾਲਿਤ ਕੰਟੀਨਾਂ ਸਥਾਪਤ ਕਰ ਰਹੇ ਹਨ।”

ਸਵੈ-ਸਹਾਇਤਾ ਸਮੂਹਾਂ ਨੂੰ ਦਿੱਤੀ ਜਾ ਰਹੀ ਸੰਚਾਲਨ ਸਹਾਇਤਾ ਬਾਰੇ ਵਿਸਥਾਰ ਨਾਲ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ, “ਇਨ੍ਹਾਂ ਕੰਟੀਨਾਂ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਸਰਕਾਰੀ ਦਫ਼ਤਰਾਂ ਵਿੱਚ ਮੁਫ਼ਤ ਜਗ੍ਹਾ, ਬਿਜਲੀ ਅਤੇ ਪਾਣੀ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਇਨ੍ਹਾਂ ਯੂਨਿਟਾਂ ਦੇ ਸੁਚਾਰੂ ਕੰਮਕਾਜ ਦੀ ਸਹੂਲਤ ਲਈ ਰਸੋਈ ਦਾ ਸਮਾਨ ਅਤੇ ਬਰਤਨ ਵੀ ਮੁਹੱਈਆ ਕਰਵਾਏ ਜਾ ਰਹੇ ਹਨ।”

ਹੁਨਰ ਵਿਕਾਸ ਅਤੇ ਗੁਣਵੱਤਾ ‘ਤੇ ਧਿਆਨ ਕੇਂਦਰਿਤ ਕਰਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਪੀ.ਐਸ.ਆਰ.ਐਲ.ਐਮ ਵੱਲੋਂ ਐਸ.ਐਚ.ਜੀ ਮੈਂਬਰਾਂ ਨੂੰ 7 ਤੋਂ 10 ਦਿਨਾਂ ਦੀ ਪੇਸ਼ੇਵਰ ਰਸੋਈ ਅਤੇ ਕੰਟੀਨ ਪ੍ਰਬੰਧਨ ਸਿਖਲਾਈ ਪ੍ਰਦਾਨ ਕਰਨ ਲਈ ਜ਼ਿਲ੍ਹੇ ਦੇ ਹੋਟਲ ਮੈਨੇਜਮੈਂਟ ਕਾਲਜਾਂ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ। ਅਸੀਂ ਵਿੱਤ-ਤੇ-ਯੋਜਨਾ ਭਵਨ, ਸੈਕਟਰ 33, ਚੰਡੀਗੜ੍ਹ ਵਿਖੇ ਇੱਕ ਪਾਇਲਟ ਕੰਟੀਨ ਰਾਹੀਂ ਇਸ ਮਾਡਲ ਦੀ ਸਫ਼ਲਤਾ ਪਹਿਲਾਂ ਹੀ ਦੇਖ ਚੁੱਕੇ ਹਾਂ। ਮੋਹਾਲੀ-ਅਧਾਰਤ ਐਸ.ਐਚ.ਜੀਜ਼ ਦੀਆਂ ਔਰਤਾਂ ਦੁਆਰਾ ਚਲਾਈ ਜਾ ਰਹੀ ਇਹ ਕੰਟੀਨ ਸਫ਼ਲਤਾਪੂਰਵਕ ਤਾਜ਼ਾ ਨਾਸ਼ਤਾ, ਦੁਪਹਿਰ ਦਾ ਖਾਣਾ ਅਤੇ 26-ਆਈਟਮਾਂ ਵਾਲਾ ਮੀਨੂ ਪਰੋਸ ਰਹੀ ਹੈ।”

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਪਹਿਲਕਦਮੀ ਦਾ 100 ਥਾਵਾਂ ‘ਤੇ ਵਿਸਥਾਰ ਕਰਕੇ, ਅਸੀਂ ਪੂਰੇ ਪੰਜਾਬ ਦੀਆਂ ਪੇਂਡੂ ਔਰਤਾਂ ਲਈ ਰੁਜ਼ਗਾਰ ਦਾ ਇੱਕ ਟਿਕਾਊ ਈਕੋਸਿਸਟਮ ਬਣਾ ਰਹੇ ਹਾਂ। ਇਹ ਹਜ਼ਾਰਾਂ ਔਰਤਾਂ ਲਈ ਸਨਮਾਨਜਨਕ ਅਤੇ ਨਿਯਮਤ ਰੁਜ਼ਗਾਰ ਸੁਰੱਖਿਅਤ ਕਰੇਗਾ ਅਤੇ ਨਾਲ ਹੀ ਇਹ ਯਕੀਨੀ ਬਣਾਏਗਾ ਕਿ ਲੱਖਾਂ ਆਮ ਨਾਗਰਿਕਾਂ ਦੀ ਸਸਤੇ ਅਤੇ ਪੌਸ਼ਟਿਕ ਭੋਜਨ ਤੱਕ ਪਹੁੰਚ ਹੋਵੇ।”

ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਸੀ.ਐਸ. (ਵਿੱਤ) ਆਲੋਕ ਸ਼ੇਖਰ, ਸਕੱਤਰ (ਪੇਂਡੂ ਵਿਕਾਸ) ਅਰਸ਼ਦੀਪ ਥਿੰਦ,ਜੇ.ਡੀ.ਸੀ. (ਪੇਂਡੂ ਵਿਕਾਸ) ਸ਼ੀਨਾ ਅਗਰਵਾਲ, ਡਾਇਰੈਕਟਰ (ਖਜ਼ਾਨਾ ਅਤੇ ਲੇਖਾ) ਅਰਵਿੰਦ ਕੁਮਾਰ ਐਮ.ਕੇ., ਏ.ਸੀ.ਈ.ਓ. (ਪੇਂਡੂ ਵਿਕਾਸ) ਰੁਪਾਲੀ ਟੰਡਨ, ਅਤੇ ਮੈਂਬਰ (ਪੀ.ਡੀ.ਸੀ.) ਵੈਭਵ ਮਹੇਸ਼ਵਰੀ ਵੀ ਹਾਜ਼ਰ ਸਨ।

Tags: Harpal Singh CheemaLatest Punjab newsPUNJABtop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ ਦੇ ਵਫ਼ਦ ਨੇ ਐਫ.ਐਲ.ਸੀ ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

by Jaspreet Kaur
4 weeks ago
0

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ ਦੇ ਵਫ਼ਦ ਨੇ ਐਫ.ਐਲ.ਸੀ ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 