• Latest
  • Trending
PUNJAB ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: Harpal Singh Cheema

PUNJAB ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: Harpal Singh Cheema

3 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

32 minutes ago
ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

1 hour ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

2 hours ago
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

2 hours ago
ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

2 hours ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

2 hours ago
ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

2 hours ago
ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

2 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

2 hours ago
ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

2 hours ago
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

2 hours ago
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

2 hours ago
Hindi News
English News
Thursday, July 9, 2026
No Result
View All Result
26 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: Harpal Singh Cheema

ਭਗਵੰਤ ਮਾਨ ਸਰਕਾਰ ਵੱਲੋਂ ਜਾਂਚ ਦਾ ਦਾਇਰਾ ਵਧਾਉਣ ਨਾਲ ਹੋਸਪਿਟੈਲਿਟੀ ਖੇਤਰ ਵਿੱਚ ਟਰਨਓਵਰ ਲੁਕਾਉਣ ਦਾ ਮਾਮਲਾ 500 ਕਰੋੜ ਰੁਪਏ ਤੱਕ ਪੁੱਜਣ ਦਾ ਅਨੁਮਾਨ: ਹਰਪਾਲ ਸਿੰਘ ਚੀਮਾ

March 30, 2026
in ਖਬਰਾਂ, ਪੰਜਾਬ
PUNJAB ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: Harpal Singh Cheema

PUNJAB ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: Harpal Singh Cheema

  • ਭਗਵੰਤ ਮਾਨ ਸਰਕਾਰ ਵੱਲੋਂ ਜਾਂਚ ਦਾ ਦਾਇਰਾ ਵਧਾਉਣ ਨਾਲ ਹੋਸਪਿਟੈਲਿਟੀ ਖੇਤਰ ਵਿੱਚ ਟਰਨਓਵਰ ਲੁਕਾਉਣ ਦਾ ਮਾਮਲਾ 500 ਕਰੋੜ ਰੁਪਏ ਤੱਕ ਪੁੱਜਣ ਦਾ ਅਨੁਮਾਨ: ਹਰਪਾਲ ਸਿੰਘ ਚੀਮਾ
  • 882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ
  • ਢਾਬਿਆਂ ਤੋਂ ਲੈ ਕੇ ਰੈਸਟੋਰੈਂਟਾਂ ਤੱਕ, ਵੱਡੀ ਕਰ ਕਾਰਵਾਈ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਆਮਦਨ ਘੱਟ ਦਿਖਾਉਣ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ
  • ਮਾਲੀਏ ਦੀ ਰਾਖੀ ਲਈ ਤਕਨਾਲੋਜੀ ਦੀ ਪੂਰੀ ਵਰਤੋਂ ਰਾਹੀਂ ਕਰ ਚੋਰਾਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ, ‘ਆਪ’ ਸਰਕਾਰ ਦੀ ਸਪੱਸ਼ਟ ਚੇਤਾਵਨੀ: ਹਰਪਾਲ ਸਿੰਘ ਚੀਮਾ
  • ਢਾਬਿਆਂ ਵੱਲੋਂ 10 ਕਰੋੜ ਰੁਪਏ, ਖਾਣ-ਪੀਣ ਵਾਲੀਆਂ ਛੋਟੀਆਂ ਥਾਵਾਂ ਵੱਲੋਂ 8 ਕਰੋੜ ਰੁਪਏ, ਫਾਸਟ-ਫੂਡ ਚੇਨਜ਼ ਵੱਲੋਂ 6 ਕਰੋੜ ਰੁਪਏ ਤੋਂ ਪਾਰ ਦੀ ਕਰ ਚੋਰੀ: ਹਰਪਾਲ ਸਿੰਘ ਚੀਮਾ
  • ‘ਆਪ’ ਸਰਕਾਰ ਵੱਲੋਂ ਸਖ਼ਤੀ ਵਧਾਉਣ ‘ਤੇ ਕਰ ਚੋਰੀ ਦੇ ਮਾਮਲਿਆਂ ਵਿੱਚ ਪ੍ਰਮੁੱਖ ਸ਼ਹਿਰੀ ਕੇਂਦਰ ਸਭ ਤੋਂ ਅੱਗੇ ਪਾਏ ਗਏ: ਹਰਪਾਲ ਸਿੰਘ ਚੀਮਾ
  • ‘ਬਿੱਲ ਲਿਆਓ, ਇਨਾਮ ਪਾਓ’ ਸਕੀਮ, ਟੈਕਸ ਇੰਟੈਲੀਜੈਂਸ ਯੂਨਿਟ ਅਤੇ ਸਿਪੂ ਨੇ ਕਰ ਚੋਰੀ ਦਾ ਪਰਦਾਫਾਸ਼ ਕਰਨ ਵਿੱਚ ਨਿਭਾਈ ਅਹਿਮ ਭੂਮਿਕਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 30 ਮਾਰਚ (ਵਿਸ਼ਵ ਵਾਰਤਾ);- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਹੋਸਪਿਟੈਲਿਟੀ (ਖਾਣਪੀਣ ਦੇ ਕਾਰੋਬਾਰ) ਖੇਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਢਾਬਿਆਂ, ਖਾਣ-ਪੀਣ ਵਾਲੀਆਂ ਥਾਵਾਂ, ਰੈਸਟੋਰੈਂਟਾਂ ਅਤੇ ਫਾਸਟ-ਫੂਡ ਆਊਟਲੈਟਾਂ ਵਿੱਚ ਡੂੰਘੀਆਂ ਜੜ੍ਹਾਂ ਜਮਾ ਚੁੱਕੀ ਅਤੇ ਵਿਵਸਥਾਗਤ ਢੰਗ ਨਾਲ ਆਮਦਨ ਘੱਟ ਦਿਖਾਉਣ ਦੀ ਪ੍ਰਵਿਰਤੀ ਤੋਂ ਪਰਦਾ ਉਠਾਇਆ। ਵਿੱਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜਨਤਕ ਮਾਲੀਏ ਦੀ ਰਾਖੀ ਲਈ ਤਕਨਾਲੋਜੀ-ਆਧਾਰਿਤ ਸਖ਼ਤ ਕਾਰਵਾਈ ਸ਼ੁਰੂ ਕੀਤੀ ਜਿਸ ਤਹਿਤ 882 ਅਦਾਰੇ ਜਾਂਚ ਦੇ ਘੇਰੇ ਵਿੱਚ ਲਏ ਗਏ ਅਤੇ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦਾ ਦਾਇਰਾ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਹੋਰ ਡਾਟਾ ਦਾ ਵਿਸ਼ਲੇਸ਼ਣ ਕਰਨ ਨਾਲ ਕੁੱਲ ਟਰਨਓਵਰ ਲੁਕਾਉਣ ਦਾ ਇਹ ਮਾਮਲਾ ਲਗਭਗ 500 ਕਰੋੜ ਰੁਪਏ ਤੱਕ ਪਹੁੰਚ ਸਕਦਾ ਹੈ।

ਇਸ ਗੱਲ ਦਾ ਜ਼ਿਕਰ ਕਰਦਿਆਂ ਕਿ ਮੋਹਾਲੀ, ਜਲੰਧਰ ਅਤੇ ਲੁਧਿਆਣਾ ਵਰਗੇ ਪ੍ਰਮੁੱਖ ਸ਼ਹਿਰੀ ਕੇਂਦਰ ਟੈਕਸ ਚੋਰੀ ਦੇ ਮੁੱਖ ਗੜ੍ਹ ਵਜੋਂ ਉੱਭਰੇ ਹਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਵੱਧ ਨਕਦੀ ਅਤੇ ਹਾਈਬ੍ਰਿਡ ਭੁਗਤਾਨਾਂ (ਨਕਦੀ ਅਤੇ ਡਿਜੀਟਲ ਦੋਵੇਂ) ਵਾਲੇ ਖੇਤਰ ਇਸ ਧੋਖਾਧੜੀ ਦੇ ਕੇਂਦਰ ਵਿੱਚ ਹਨ। ਉਨ੍ਹਾਂ ਕਿਹਾ ਕਿ ਐਡਵਾਂਸਡ ਡਾਟਾ ਐਨਾਲਿਟਿਕਸ, ਟੈਕਸ ਇੰਟੈਲੀਜੈਂਸ ਯੂਨਿਟ ਅਤੇ ਸਟੇਟ ਇੰਟੈਲੀਜੈਂਸ ਤੇ ਪ੍ਰੀਵੈਂਟਿਵ ਯੂਨਿਟ (ਸਿਪੂ) ਤੋਂ ਮਿਲੀ ਜਾਣਕਾਰੀ, ਅਤੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੀ ਸਫਲਤਾ ਦੇ ਸਹਾਰੇ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਸੂਬੇ ਦੇ ਮਾਲੀਏ ਦੀ ਰਾਖੀ ਲਈ ਤਕਨਾਲੋਜੀ ਦੀ ਪੂਰੀ ਵਰਤੋਂ ਯਕੀਨੀ ਬਣਾਉਂਦਿਆਂ ਹਰ ਉਲੰਘਣਾ ਕਰਨ ਵਾਲੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਹੋਟਲਾਂ, ਢਾਬਿਆਂ, ਖਾਣ-ਪੀਣ ਵਾਲੀਆਂ ਥਾਵਾਂ, ਬੇਕਰੀਆਂ, ਮਿਠਾਈ ਦੀਆਂ ਦੁਕਾਨਾਂ, ਰੈਸਟੋਰੈਂਟਾਂ, ਕੇਟਰਿੰਗ ਸੇਵਾਵਾਂ ਅਤੇ ਅਜਿਹੇ ਹੋਰ ਅਦਾਰਿਆਂ ਨੂੰ ਕਵਰ ਕਰਨ ਵਾਲੀ ਇੱਕ ਵਿਆਪਕ, ਰਾਜ ਪੱਧਰੀ ਅਤੇ ਡਾਟਾ-ਆਧਾਰਿਤ ਮੁਹਿੰਮ ਰਾਹੀਂ, ਅਸੀਂ ਵਿੱਤੀ ਸਾਲ 2025-26 ਨਾਲ ਸਬੰਧਤ ਕੁੱਲ 882 ਅਦਾਰਿਆਂ ਦੀ ਪਛਾਣ ਕੀਤੀ ਹੈ।”

ਵਿੱਤ ਮੰਤਰੀ ਨੇ ਅੱਗੇ ਕਿਹਾ, “ਹੋਰ ਵਿਸ਼ਲੇਸ਼ਣ ਅਤੇ ਵਿੱਤੀ ਸਾਲ 2023-24 ਅਤੇ 2024-25 ਨਾਲ ਸਬੰਧਤ ਡਾਟੇ ਨੂੰ ਸ਼ਾਮਲ ਕਰਨ ਨਾਲ, ਟਰਨਓਵਰ ਲੁਕਾਉਣ ਦਾ ਕੁੱਲ ਆਕਾਰ ਲਗਭਗ 500 ਕਰੋੜ ਰੁਪਏ ਤੱਕ ਪਹੁੰਚਣ ਦੀ ਸੰਭਾਵਨਾ ਹੈ।”

ਚੱਲ ਰਹੀ ਜਾਂਚ ਦੇ ਨਤੀਜਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅੱਜ ਤੱਕ ਕਰਵਾਈ ਗਈ ਮੁੱਢਲੀ ਜਾਂਚ ਵਿੱਚ 239 ਮਾਮਲਿਆਂ ਦੀ ਘੋਖ ਕੀਤੀ ਗਈ ਹੈ, ਜਿਸ ਦੇ ਨਤੀਜੇ ਵਜੋਂ ਲਗਭਗ 50 ਕਰੋੜ ਰੁਪਏ ਦੀ ਟਰਨਓਵਰ ਛੁਪਾਉਣ ਦਾ ਪਤਾ ਲੱਗਾ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਚੋਰੀ ਵਿੱਚ 5% ਦੀ ਦਰ ਨਾਲ 2.54 ਕਰੋੜ ਰੁਪਏ ਦਾ ਟੈਕਸ ਸ਼ਾਮਲ ਹੈ, ਅਤੇ ਸਾਡੇ ਵਿਭਾਗ ਨੇ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ ਯਕੀਨੀ ਬਣਾਈ ਹੈ, ਜਦਕਿ ਬਾਕੀ ਵਸੂਲੀ ਦੀ ਕਾਰਵਾਈ ਅਜੇ ਜਾਰੀ ਹੈ।”

ਇੰਨ੍ਹਾਂ ਬੇਨਿਯਮੀਆਂ ਦੇ ਪੱਧਰ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਸੀਂ 3 ਕਰਦਾਤਾਵਾਂ ਵੱਲੋਂ 2 ਕਰੋੜ ਰੁਪਏ ਤੋਂ ਵੱਧ, 6 ਵੱਲੋਂ 1 ਕਰੋੜ ਰੁਪਏ ਤੋਂ ਵੱਧ, 18 ਵੱਲੋਂ 50 ਲੱਖ ਰੁਪਏ ਤੋਂ ਵੱਧ, 26 ਕਰਦਾਤਾਵਾਂ ਵੱਲੋਂ 25 ਲੱਖ ਰੁਪਏ ਤੋਂ ਵੱਧ, ਅਤੇ 91 ਕਰਦਾਤਾਵਾਂ ਵੱਲੋਂ 5 ਲੱਖ ਰੁਪਏ ਤੋਂ ਵੱਧ ਦੀ ਟਰਨਓਵਰ ਛੁਪਾਉਣ ਦਾ ਪਤਾ ਲਗਾਇਆ ਹੈ।”

ਸੈਕਟਰ-ਵਿਸ਼ੇਸ਼ ਰੁਝਾਨਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ, “ਸਾਡਾ ਅਗਲਾ ਵਿਸ਼ਲੇਸ਼ਣ ਵੱਧ ਨਕਦੀ ਅਤੇ ਹਾਈਬ੍ਰਿਡ ਭੁਗਤਾਨ ਵਾਲੇ ਹਿੱਸਿਆਂ ਵਿੱਚ ਆਮਦਨ ਨੂੰ ਵਿਵਸਥਾਗਤ ਤਰੀਕੇ ਨਾਲ ਘੱਟ ਦਿਖਾਉਣ ਦੇ ਪੈਟਰਨ ਨੂੰ ਦਰਸਾਉਂਦਾ ਹੈ।” ਉਨ੍ਹਾਂ ਅੱਗੇ ਕਿਹਾ, “ਆਮਦਨ ਛੁਪਾਉਣ ਵਿੱਚ ਢਾਬਿਆਂ ਦਾ ਹਿੱਸਾ ਲਗਭਗ 10 ਕਰੋੜ ਰੁਪਏ ਹੈ, ਇਸ ਤੋਂ ਬਾਅਦ ਛੋਟੀਆਂ ਖਾਣ-ਪੀਣ ਵਾਲੀਆਂ ਥਾਵਾਂ, ਕੌਫੀ ਅਤੇ ਚਾਹ ਬਾਰਾਂ ਦਾ ਹਿੱਸਾ ਲਗਭਗ 8 ਕਰੋੜ ਰੁਪਏ, ਅਤੇ ਪੀਜ਼ਾ ਅਤੇ ਫਾਸਟ-ਫੂਡ ਆਊਟਲੈਟਸ ਦਾ ਹਿੱਸਾ 6 ਕਰੋੜ ਰੁਪਏ ਤੋਂ ਵੱਧ ਹੈ।”

ਜ਼ਿਲ੍ਹੇਵਾਰ ਵੇਰਵਾ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਮੋਹਾਲੀ ਵਿੱਚ ਸਭ ਤੋਂ ਵੱਧ 8.16 ਕਰੋੜ ਰੁਪਏ ਦੀ ਟਰਨਓਵਰ ਛੁਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਜਲੰਧਰ ਵਿੱਚ 6.72 ਕਰੋੜ ਰੁਪਏ ਅਤੇ ਲੁਧਿਆਣਾ ਵਿੱਚ 5.48 ਕਰੋੜ ਰੁਪਏ ਸਾਹਮਣੇ ਆਏ ਹਨ, ਜੋ ਕਿ ਫੜੀ ਗਈ ਟੈਕਸ ਚੋਰੀ ਵਿੱਚ ਮੁੱਖ ਯੋਗਦਾਨ ਪਾਉਣ ਵਾਲੇ ਜ਼ਿਲ੍ਹੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਮੁਕਾਬਲਤਨ ਘੱਟ ਬੇਨਿਯਮੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਲੜੀਵਾਰ 3.83 ਕਰੋੜ ਰੁਪਏ ਅਤੇ 0.99 ਕਰੋੜ ਰੁਪਏ ਦੀ ਚੋਰੀ ਫੜੀ ਗਈ ਹੈ।

ਇਸ ਕਾਰਵਾਈ ਪਿੱਛੇ ਵਰਤੀ ਗਈ ਕਾਰਜ-ਵਿਧੀ ਦੀ ਵਿਆਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਵੱਲੋਂ ਕਾਰੋਬਾਰੀ ਡਾਟੇ ਦੀ ਬਾਰੀਕੀ ਨਾਲ ਕੀਤੀ ਗਈ ਜਾਂਚ ਦੌਰਾਨ ਇਹ ਦੇਖਿਆ ਗਿਆ ਕਿ ਅਜਿਹੇ ਅਦਾਰਿਆਂ ਦੀ ਇੱਕ ਵੱਡੀ ਗਿਣਤੀ ਆਨਲਾਈਨ ਬਿਲਿੰਗ ਐਪਲੀਕੇਸ਼ਨਾਂ ਦੀ ਵਰਤੋਂ ਕਰ ਰਹੀ ਸੀ।” ਉਨ੍ਹਾਂ ਅੱਗੇ ਕਿਹਾ, “ਮੈਂ ਟੈਕਸ ਇੰਟੈਲੀਜੈਂਸ ਯੂਨਿਟ, ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਨੂੰ, ਅਤੇ ਸਾਡੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੀ ਸ਼ਾਨਦਾਰ ਸਫਲਤਾ ਨੂੰ ਇਸ ਵੱਡੇ ਪੱਧਰ ‘ਤੇ ਟੈਕਸ ਚੋਰੀ ਫੜਨ ਦਾ ਪੂਰਾ ਸਿਹਰਾ ਦਿੰਦਾ ਹਾਂ।”

ਉਨ੍ਹਾਂ ਅੱਗੇ ਵਿਸਥਾਰ ਦਿੰਦਿਆਂ ਕਿਹਾ, “ਜੋਖਮ ਦੇ ਮਾਪਦੰਡਾਂ, ਡਾਟਾ ਐਨਾਲਿਟਿਕਸ, ਅਤੇ ਜੀਐਸਟੀ ਰਿਟਰਨਾਂ ਦੇ ਨਾਲ ਤੁਲਨਾਤਮਕ ਵਿਸ਼ਲੇਸ਼ਣ ਦੇ ਅਧਾਰ ‘ਤੇ, ਅਸੀਂ ਟਰਨਓਵਰ ਛੁਪਾਉਣ ਦੀਆਂ ਸੰਭਾਵਿਤ ਘਟਨਾਵਾਂ ਦੀ ਪਛਾਣ ਕੀਤੀ। ਅਸੀਂ ਉਸੇ ਅਨੁਸਾਰ ਸਬੰਧਤ ਆਨਲਾਈਨ ਪਲੇਟਫਾਰਮਾਂ ਨੂੰ ਲੈਣ-ਦੇਣ ਦਾ ਵਿਸਤ੍ਰਿਤ ਡਾਟਾ ਪ੍ਰਦਾਨ ਕਰਨ ਲਈ ਨਿਰਦੇਸ਼ ਦਿੱਤੇ, ਜਿਸਦੀ ਵਰਤੋਂ ਹੁਣ ਫੀਲਡ ਟੀਮਾਂ ਜ਼ਮੀਨੀ ਪੜਤਾਲ ਅਤੇ ਰਿਟਰਨਾਂ ਨਾਲ ਮੇਲ ਕਰਨ ਲਈ ਕਰ ਰਹੀਆਂ ਹਨ।”

ਸੰਤੁਲਿਤ ਕਾਰਵਾਈ ‘ਤੇ ਜ਼ੋਰ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਧਿਆਨ ਦੇਣ ਯੋਗ ਹੈ ਕਿ 52 ਅਦਾਰਿਆਂ ਵਿੱਚ ਕੋਈ ਵੀ ਬੇਨਿਯਮੀ ਨਹੀਂ ਪਾਈ ਗਈ, ਜੋ ਡਾਟਾ-ਆਧਾਰਿਤ ਚੋਣ ‘ਤੇ ਅਧਾਰਤ ਸੰਤੁਲਿਤ ਇਨਫੋਰਸਮੈਂਟ ਅਤੇ ਪੜਤਾਲ ਨੂੰ ਦਰਸਾਉਂਦਾ ਹੈ।”

ਅਗਲੇ ਕਦਮਾਂ ਦੀ ਰੂਪਰੇਖਾ ਉਲੀਕਦਿਆਂ ਉਨ੍ਹਾਂ ਕਿਹਾ, “ਬਾਕੀ ਰਹਿੰਦੇ ਮਾਮਲਿਆਂ ਦੀ ਸਰਗਰਮੀ ਨਾਲ ਜਾਂਚ ਅਤੇ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ, ਅਤੇ ਉਮੀਦ ਹੈ ਕਿ ਪੜਤਾਲ ਅਤੇ ਵਸੂਲੀ ਦੀ ਇਹ ਪੂਰੀ ਪ੍ਰਕਿਰਿਆ ਇੱਕ ਮਹੀਨੇ ਦੇ ਅੰਦਰ ਮੁਕੰਮਲ ਕਰ ਲਈ ਜਾਵੇਗੀ।” ਉਨ੍ਹਾਂ ਅੱਗੇ ਕਿਹਾ, “ਜਾਂਚ ਨੂੰ ਹੋਰ ਮਜ਼ਬੂਤ ਕਰਨ ਲਈ, ਵਿਭਾਗ ਯੂਪੀਆਈ ਲੈਣ-ਦੇਣ ਦਾ ਡਾਟਾ ਅਤੇ ਹੋਰ ਡਿਜੀਟਲ ਭੁਗਤਾਨਾਂ ਦੇ ਰਿਕਾਰਡ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿੱਚ ਹੈ, ਜੋ ਰਿਪੋਰਟ ਕੀਤੀ ਗਈ ਟਰਨਓਵਰ ਦੇ ਨਾਲ ਅਸਲ ਪ੍ਰਾਪਤੀਆਂ ਦੇ ਡੂੰਘੇ ਮਿਲਾਣ ਨੂੰ ਸਮਰੱਥ ਬਣਾਏਗਾ, ਜਿਸ ਨਾਲ ਟੈਕਸ ਚੋਰੀ ਫੜਨ ਦੀ ਸ਼ੁੱਧਤਾ ਵਿੱਚ ਵਾਧਾ ਹੋਵੇਗਾ।”

ਉਲੰਘਣਾ ਕਰਨ ਵਾਲਿਆਂ ਨੂੰ ਸਪੱਸ਼ਟ ਚੇਤਾਵਨੀ ਜਾਰੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਗਵੰਤ ਮਾਨ ਸਰਕਾਰ ਕਰ ਅਦਾਇਗੀ ਨੂੰ ਯਕੀਨੀ ਬਣਾਉਣ ਅਤੇ ਸੂਬੇ ਦੇ ਮਾਲੀਏ ਦੀ ਰਾਖੀ ਲਈ ਤਕਨਾਲੋਜੀ, ਡਾਟਾ ਐਨਾਲਿਟਿਕਸ ਅਤੇ ਤਾਲਮੇਲ ਵਾਲੀ ਫੀਲਡ ਇਨਫੋਰਸਮੈਂਟ ਦਾ ਲਾਭ ਉਠਾਉਣ ਲਈ ਵਚਨਬੱਧ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ, “ਕਰ ਚੋਰੀ ਦੇ ਸਾਰੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਦੋਂ ਕਿ ਕਰ ਨਿਯਮਾਂ ਦੀ ਪਾਲਣਾ ਕਰਨ ਵਾਲੇ ਟੈਕਸਦਾਤਾਵਾਂ ਨੂੰ ਸਹੂਲਤਾਂ ਮਿਲਦੀਆਂ ਰਹਿਣਗੀਆਂ।”

Tags: BREAKING NEWSBreaking news in PunjabiHarpal Singh CheemaPunjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
July 9, 2026
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

by Ankit
July 9, 2026
0

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

by Ranjit Singh
13 hours ago
0

Punjab Weather: ਮਾਨਸੂਨ ਦੇ ਬਾਵਜੂਦ ਸੂਬੇ 'ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ - 5 ਜ਼ਿਲ੍ਹਿਆਂ ਵਿੱਚ ਅੱਜ ਵੀ ਭਾਰੀ ਮੀਂਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 