• Latest
  • Trending
ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: Harpal Singh Cheema

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: Harpal Singh Cheema

8 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

2 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

2 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

2 hours ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

2 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

2 hours ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

2 hours ago
Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

3 hours ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

5 hours ago
Hindi News
English News
Saturday, November 21, 2026
No Result
View All Result
16 °c
Chandigarh
20 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: Harpal Singh Cheema

ਆਖਰੀ ਮਿਤੀ 31 ਮਾਰਚ ਤੋਂ ਵਧਾ ਕੇ 31 ਮਈ ਕੀਤੀ ਗਈ, ਟੈਕਸ ਦਾਤਿਆਂ ਨੂੰ ਬਕਾਏ ਕਲੀਅਰ ਕਰਨ ਦਾ ਆਖਰੀ ਮੌਕਾ: ਹਰਪਾਲ ਸਿੰਘ ਚੀਮਾ

April 4, 2026
in ਖਬਰਾਂ, ਪੰਜਾਬ

ਓ.ਟੀ.ਐਸ ਨੂੰ ਮਿਲਿਆ ਭਰਵਾਂ ਹੁੰਗਾਰਾ, 134.21 ਕਰੋੜ ਰੁਪਏ ਦੀ ਵਸੂਲੀ ਅਤੇ ਕਾਰੋਬਾਰੀਆਂ ਨੂੰ 446.17 ਕਰੋੜ ਰੁਪਏ ਦੀ ਛੋਟ ਦਿੱਤੀ

ਆਖਰੀ ਮਿਤੀ ਵਧਾਉਣ ਦਾ ਫੈਸਲਾ ਸਿੱਧੇ ਤੌਰ ‘ਤੇ ਯੋਗ ਟੈਕਸ ਦਾਤਿਆਂ ਤੋਂ ਮਿਲੇ ਫੀਡਬੈਕ ਦੇ ਆਧਾਰ ‘ਤੇ ਲਿਆ ਗਿਆ: ਹਰਪਾਲ ਸਿੰਘ ਚੀਮਾ

ਟੈਕਸ ਡਿਫਾਲਟਰਾਂ ਦੀਆਂ 8,000 ਜਾਇਦਾਦਾਂ ਦੀ ਪਛਾਣ, ਜੇਕਰ ਓ.ਟੀ.ਐਸ. ਦਾ ਤੁਰੰਤ ਲਾਭ ਨਾ ਲਿਆ ਤਾਂ ਜਲਦੀ ਹੀ ਹੋਵੇਗੀ ਨਿਲਾਮੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਅਪ੍ਰੈਲ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਬਕਾਇਆ ਰਾਸ਼ੀ ਦੀ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.), 2025’ ਵਿੱਚ ਦੋ ਮਹੀਨੇ ਦੇ ਵਾਧੇ ਦਾ ਅਧਿਕਾਰਤ ਐਲਾਨ ਕੀਤਾ ਹੈ। ਪਹਿਲਾਂ ਇਸਦੀ ਆਖਰੀ ਮਿਤੀ 31 ਮਾਰਚ 2026 ਤੈਅ ਕੀਤੀ ਗਈ ਸੀ, ਪਰ ਹੁਣ ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਮਿਤੀ ਵਧਾ ਕੇ 31 ਮਈ 2026 ਕਰ ਦਿੱਤੀ ਗਈ ਹੈ। ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਇਹ ਐਲਾਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਇਹ ਵਾਧਾ ਯੋਗ ਟੈਕਸ ਦਾਤਿਆਂ ਨੂੰ ਆਪਣੇ ਬਕਾਏ ਨਿਪਟਾਉਣ ਅਤੇ ਵੱਡੀ ਵਿੱਤੀ ਰਾਹਤ ਪ੍ਰਾਪਤ ਕਰਨ ਦਾ ਇੱਕ ਅਹਿਮ ਅਤੇ ਆਖਰੀ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਅੱਗੇ ਚੇਤਾਵਨੀ ਦਿੱਤੀ ਕਿ ਕਰ ਵਿਭਾਗ ਨੇ ਪਹਿਲਾਂ ਹੀ ਟੈਕਸ ਡਿਫਾਲਟਰਾਂ ਨਾਲ ਸਬੰਧਤ 8,000 ਜਾਇਦਾਦਾਂ ਦੀ ਪਛਾਣ ਕਰ ਲਈ ਹੈ, ਜੇਕਰ ਉਹ ਇਸ ਆਖਰੀ ਮੌਕੇ ਦਾ ਤੁਰੰਤ ਲਾਭ ਨਹੀਂ ਲੈਂਦੇ ਤਾਂ ਜਲਦੀ ਹੀ ਇਨ੍ਹਾਂ ਦੀ ਨਿਲਾਮੀ ਕੀਤੀ ਜਾਵੇਗੀ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਸ ਪਹਿਲਕਦਮੀ ਦੀ ਤਾਜ਼ਾ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੀਮ ਨੂੰ ਸੂਬੇ ਭਰ ਵਿੱਚ ਮਿਲੇ ਭਰਵੇਂ ਅਤੇ ਉਤਸ਼ਾਹਜਨਕ ਹੁੰਗਾਰੇ ਬਾਰੇ ਦੱਸਿਆ। ਉਨ੍ਹਾਂ ਕਿਹਾ, “ਹੁਣ ਤੱਕ, ਕਰ ਵਿਭਾਗ ਨੂੰ ਸਫਲਤਾਪੂਰਵਕ 9,151 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਉਤਸ਼ਾਹਪੂਰਨ ਸ਼ਮੂਲੀਅਤ ਸਦਕਾ 134.21 ਕਰੋੜ ਰੁਪਏ ਦੇ ਕੁੱਲ ਮਾਲੀਏ ਦੀ ਵਸੂਲੀ ਹੋਈ ਹੈ, ਜੋ ਕਿ ਮੌਜੂਦਾ ਸਰਕਾਰ ਵਿੱਚ ਟੈਕਸ ਦਾਤਿਆਂ ਦੇ ਵਿਸ਼ਵਾਸ ਅਤੇ ਨਿਰੰਤਰ ਮਾਲੀਆ ਜੁਟਾਉਣ ਦਾ ਪ੍ਰਤੀਕ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ 446.17 ਕਰੋੜ ਰੁਪਏ ਦੀ ਪ੍ਰਭਾਵਸ਼ਾਲੀ ਛੋਟ ਦੇਣ ਸਦਕਾ ਕਾਰੋਬਾਰੀਆਂ ਨੂੰ ਇਸ ਪਹਿਲਕਦਮੀ ਦਾ ਬਹੁਤ ਫਾਇਦਾ ਹੋਇਆ ਹੈ।”

ਪਿਛਲੀਆਂ ਓ.ਟੀ.ਐਸ ਪਹਿਲਕਦਮੀਆਂ ਦੀ ਸਫਲਤਾ ‘ਤੇ ਚਾਨਣਾ ਪਾਉਂਦਿਆਂ, ਵਿੱਤ ਮੰਤਰੀ ਚੀਮਾ ਨੇ ਕਿਹਾ, “ਵਿੱਤੀ ਸਾਲ 2022-23 ਵਿੱਚ ਓ.ਟੀ.ਐਸ.-2 ਤਹਿਤ 2,487 ਅਰਜ਼ੀਆਂ ਪ੍ਰਾਪਤ ਹੋਈਆਂ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ ਸੀ, ਜਦਕਿ ਵਿੱਤੀ ਸਾਲ 2023-24 ਵਿੱਚ ਓ.ਟੀ.ਐਸ.-3 ਦੇ ਤਹਿਤ ਲਗਭਗ 70,000 ਅਰਜ਼ੀਆਂ ਦਾ ਨਿਪਟਾਰਾ ਕੀਤਾ ਗਿਆ। ਇਹ ਇਤਿਹਾਸਕ ਸ਼ਮੂਲੀਅਤ ਅਜਿਹੀਆਂ ਸਕੀਮਾਂ ਦੀ ਵੱਡੀ ਸਮਰੱਥਾ ਨੂੰ ਦਰਸਾਉਂਦੀ ਹੈ ਅਤੇ ਇਹ ਸੰਕੇਤ ਮਿਲਦਾ ਹੈ ਕਿ ਯੋਗ ਟੈਕਸ ਦਾਤਿਆਂ ਦਾ ਇੱਕ ਵੱਡਾ ਹਿੱਸਾ ਅਜੇ ਵੀ ਮੌਜੂਦਾ 2025 ਸਕੀਮ ਅਧੀਨ ਲਾਭ ਲੈਣ ਤੋਂ ਵਾਂਝਾ ਹੈ।” ਉਨ੍ਹਾਂ ਕਿਹਾ ਕਿ ਇਹ ਤਾਜ਼ਾ ਵਾਧਾ ਦੇਣ ਦਾ ਫੈਸਲਾ ਸਿੱਧੇ ਤੌਰ ‘ਤੇ ਫੀਲਡ ਤੋਂ ਮਿਲੇ ਫੀਡਬੈਕ ਦੇ ਆਧਾਰ ‘ਤੇ ਲਿਆ ਗਿਆ ਹੈ, ਜਿਸਦਾ ਮੁੱਖ ਉਦੇਸ਼ ਟੈਕਸ ਦਾਤਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ, ਚੱਲ ਰਹੀਆਂ ਮੁਕੱਦਮੇਬਾਜ਼ੀਆਂ ਨੂੰ ਕਾਫ਼ੀ ਹੱਦ ਤੱਕ ਘਟਾਉਣਾ, ਅਤੇ ਸੂਬੇ ਦੇ ਖਜ਼ਾਨੇ ਲਈ ਮਾਲੀਏ ਦੀ ਵਸੂਲੀ ਨੂੰ ਹੋਰ ਵਧਾਉਣਾ ਹੈ।

ਮਿਤੀ ਵਿੱਚ ਵਾਧੇ ਦੀ ਸਹੂਲਤ ਦੇਣ ਦੇ ਬਾਵਜੂਦ, ਵਿੱਤ ਮੰਤਰੀ ਨੇ ਜਾਣਬੁੱਝ ਕੇ ਡਿਫਾਲਟਰ ਬਣਨ ਵਾਲਿਆਂ ਨੂੰ ਸਖ਼ਤ ਅਤੇ ਸਪੱਸ਼ਟ ਚੇਤਾਵਨੀ ਦਿੰਦਿਆਂ ਸਪੱਸ਼ਟ ਕੀਤਾ ਕਿ ਇਹ ਬਿਲਕੁਲ ਆਖਰੀ ਮੌਕਾ ਹੋਵੇਗਾ। ਵਿੱਤ ਮੰਤਰੀ ਚੀਮਾ ਨੇ ਕਿਹਾ, “ਜਿਹੜੇ ਟੈਕਸ ਦਾਤੇ 31 ਮਈ 2026 ਦੀ ਆਖਰੀ ਮਿਤੀ ਤੱਕ ਇਸ ਸਕੀਮ ਵਿੱਚ ਸ਼ਾਮਲ ਨਹੀਂ ਹੋਣਗੇ, ਉਨ੍ਹਾਂ ਨੂੰ ਕਾਨੂੰਨ ਦੇ ਅਨੁਸਾਰ ਸਖਤ ਵਸੂਲੀ ਕਾਰਵਾਈਆਂ ਦਾ ਸਾਹਮਣਾ ਕਰਨਾ ਪਵੇਗਾ। ਕਰ ਵਿਭਾਗ ਨੇ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਡਿਫਾਲਟ ਕੇਸਾਂ ਦੀ ਸਰਗਰਮੀ ਨਾਲ ਪਛਾਣ ਕਰ ਲਈ ਹੈ।”

ਵਿੱਤ ਮੰਤਰੀ ਚੀਮਾ ਨੇ ਸਪੱਸ਼ਟ ਕੀਤਾ ਕਿ ਜਿੱਥੇ ਵੀ ਲੋੜ ਪਈ, ਸੂਬਾ ਸਰਕਾਰ ਬਕਾਇਆ ਟੈਕਸ ਦੀ ਵਸੂਲੀ ਲਈ ਜਾਇਦਾਦਾਂ ਨੂੰ ਜ਼ਬਤ ਕਰਨ ਅਤੇ ਉਨ੍ਹਾਂ ਦੀ ਨਿਲਾਮੀ ਕਰਨ ਦੀ ਕਾਰਵਾਈ ਸਖਤੀ ਨਾਲ ਸ਼ੁਰੂ ਕਰੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਆਪਕ ਨਜ਼ਰੀਏ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਪੁਰਾਣੇ ਟੈਕਸ ਵਿਵਾਦਾਂ ਨੂੰ ਹੱਲ ਕਰਨ ਲਈ ਇੱਕ ਨਿਰਪੱਖ, ਪਾਰਦਰਸ਼ੀ, ਅਤੇ ਬਹੁਤ ਹੀ ਕੁਸ਼ਲ ਵਿਧੀ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “ਇਹ ਰਣਨੀਤਕ ਪਹੁੰਚ ਨਾ ਸਿਰਫ਼ ਵਪਾਰਕ ਭਾਈਚਾਰੇ ਦੇ ਪਿਛਲੇ ਬਕਾਇਆਂ ਨੂੰ ਖਤਮ ਕਰਕੇ ਉਨ੍ਹਾਂ ਦੀ ਮਦਦ ਕਰਦੀ ਹੈ ਬਲਕਿ ਸੂਬੇ ਦੀ ਵਿੱਤੀ ਸਥਿਤੀ ਨੂੰ ਵੀ ਮਜ਼ਬੂਤ ਕਰਦੀ ਹੈ। ਸਾਰੇ ਯੋਗ ਟੈਕਸ ਦਾਤਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਵਧਾਈ ਗਈ ਆਖਰੀ ਮਿਤੀ ਦਾ ਲਾਭ ਉਠਾਉਣ ਅਤੇ ਭਵਿੱਖ ਵਿੱਚ ਕਿਸੇ ਵੀ ਸਖਤ ਵਸੂਲੀ ਕਾਰਵਾਈ ਤੋਂ ਬਚਣ ਲਈ ਆਪਣੇ ਬਕਾਏ ਦਾ ਤੁਰੰਤ ਨਿਪਟਾਰਾ ਕਰਨ।”

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

by Navjot
November 21, 2026
0

ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼-11 ਸਥਿਤ 'ਹੇਅਰ ਮਾਸਟਰ' ਸੈਲੂਨ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ...

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

by Navjot
November 21, 2026
0

  ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ...

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

by Ranjit Singh
3 weeks ago
0

Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 