ਪਦ ਉਨਤੀ ਉਪਰੰਤ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੂਨ (ਸਤੀਸ਼ ਕੁਮਾਰ ਪੱਪੀ):- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਵ-ਨਿਯੁਕਤ ਚੋਣ ਤਹਿਸੀਲਦਾਰ ਹਰਪ੍ਰੀਤ ਕੌਰ ਨੇ ਅੱਜ ਪਦ ਉਨਤੀ ਉਪਰੰਤ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ, ਪੂਰਨਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣਾ ਚੋਣ ਵਿਭਾਗ ਦੀ ਮੁੱਖ ਤਰਜੀਹ ਹੈ। ਇਸ ਮੰਤਵ ਦੀ ਪ੍ਰਾਪਤੀ ਲਈ ਸਮੂਹ ਚੋਣ ਅਮਲੇ, ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼), ਸੁਪਰਵਾਈਜ਼ਰਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਦੇ ਸਹਿਯੋਗ ਨਾਲ ਸੁਚੱਜੇ ਢੰਗ ਨਾਲ ਕੰਮ ਕੀਤਾ ਜਾਵੇਗਾ।
ਚੋਣ ਤਹਿਸੀਲਦਾਰ ਹਰਪ੍ਰੀਤ ਕੌਰ ਨੇ ਕਿਹਾ ਕਿ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ, ਮ੍ਰਿਤਕ ਜਾਂ ਅਯੋਗ ਵਿਅਕਤੀਆਂ ਦੇ ਨਾਵਾਂ ਦੀ ਸਮੀਖਿਆ ਅਤੇ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਦੀ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸਟਾਫ ਨੂੰ ਟੀਮ ਭਾਵਨਾ ਨਾਲ ਕੰਮ ਕਰਨ ਅਤੇ ਲੋਕਾਂ ਨੂੰ ਵੋਟਰ ਸੂਚੀ ਨਾਲ ਸਬੰਧਤ ਸੇਵਾਵਾਂ ਸਮੇਂ ਸਿਰ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ ਅਤੇ ਲੋਕਤੰਤਰਿਕ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲ ਸਕੇ।
ਇਸ ਮੌਕੇ ਚੋਣ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਹਰਪ੍ਰੀਤ ਕੌਰ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।























