Haryana : ਨਾਇਬ ਸਿੰਘ ਸੈਣੀ ਦੂਜੀ ਵਾਰ ਬਣੇ ਹਰਿਆਣਾ ਦੇ ਮੁੱਖ ਮੰਤਰੀ
ਜਾਣੋ, ਹੋਰ ਕਿਹੜੇ 13 ਮੰਤਰੀਆਂ ਨੇ ਲਿਆ ਹਲਫ਼
ਚੰਡੀਗੜ੍ਹ, 17ਅਕਤੂਬਰ(ਵਿਸ਼ਵ ਵਾਰਤਾ)ਹਰਿਆਣਾ ਵਿੱਚ ਨਾਇਬ ਸਿੰਘ ਸੈਣੀ ਲਗਾਤਾਰ ਦੂਜੀ ਵਾਰ ਮੁੱਖ ਮੰਤਰੀ ਬਣੇ ਹਨ। ਸੈਣੀ ਸੂਬੇ ਦੇ 19ਵੇਂ ਮੁੱਖ ਮੰਤਰੀ ਬਣੇ ਹਨ। ਪੰਚਕੂਲਾ ਦੇ ਦੁਸਹਿਰਾ ਗਰਾਊਂਡ ਵਿੱਚ ਸਹੁੰ ਚੁੱਕ ਸਮਾਗਮ ਹੋਇਆ। ਇਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਭਾਜਪਾ ਪ੍ਰਧਾਨ ਜੇਪੀ ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਨਿਤਿਨ ਗਡਕਰੀ ਅਤੇ ਰਾਜਨਾਥ ਸਿੰਘ ਦੇ ਨਾਲ-ਨਾਲ 18 ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ। ਸੀਐਮ ਸੈਣੀ ਦੇ ਨਾਲ 13 ਮੰਤਰੀਆਂ ਨੇ ਵੀ ਸਹੁੰ ਚੁੱਕੀ। ਨਵੇਂ ਨਿਯੁਕਤ ਕੀਤੇ ਗਏ ਮੰਤਰੀਆਂ ਵਿੱਚ ਅਨਿਲ ਵਿਜ, ਕ੍ਰਿਸ਼ਨ ਲਾਲ ਪੰਵਾਰ, ਰਾਓ ਨਰਬੀਰ, ਮਹੀਪਾਲ ਢਾਂਡਾ, ਵਿਪੁਲ ਗੋਇਲ ਅਤੇ ਕ੍ਰਿਸ਼ਨਾ ਬੇਦੀ ਪਹਿਲਾਂ ਵੀ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਪਿਛਲੀ ਭਾਜਪਾ ਸਰਕਾਰ ਵਿੱਚ ਰਣਬੀਰ ਗੰਗਵਾ ਡਿਪਟੀ ਸਪੀਕਰ ਸਨ। ਨਵੇਂ ਚਿਹਰਿਆਂ ਵਿੱਚ ਅਰਵਿੰਦ ਸ਼ਰਮਾ, ਸ਼ਿਆਮ ਸਿੰਘ ਰਾਣਾ, ਆਰਤੀ ਰਾਓ, ਸ਼ਰੂਤੀ ਚੌਧਰੀ, ਰਾਜੇਸ਼ ਨਾਗਰ ਅਤੇ ਗੌਰਵ ਗੌਤਮ, ਪਹਿਲੀ ਵਾਰ ਮੰਤਰੀ ਬਣੇ ਹਨ।