Haryana ‘ਚ ਕਾਂਗਰਸ ਦੀ ਵੱਡੀ ਕਾਰਵਾਈ
-
ਇਸ ਆਗੂ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢਿਆ ਬਾਹਰ
ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ): ਹਰਿਆਣਾ (Haryana) ਕਾਂਗਰਸ ਦੇ ਸੂਬਾ ਪ੍ਰਧਾਨ ਚੌਧਰੀ ਉਦੈਭਾਨ ਨੇ ਕਾਂਗਰਸੀ ਆਗੂ ਬਾਲ ਮੁਕੰਦ ਸ਼ਰਮਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲ ਲਈ ਕੱਢ ਦਿੱਤਾ ਹੈ। ਦੱਸ ਦਈਏ ਕਿ 8 ਨਵੰਬਰ ਨੂੰ ਬਾਲ ਮੁਕੁੰਦ ਸ਼ਰਮਾ ਨੇ ਦਾਅਵਾ ਕੀਤਾ ਸੀ ਕਿ ਇਸ ਵਾਰ ਸਾਬਕਾ ਮੁੱਖ ਮੰਤਰੀ ਭੂਪੇਂਦਰ ਹੁੱਡਾ ਵਿਰੋਧੀ ਧਿਰ ਦੇ ਨੇਤਾ ਨਹੀਂ ਬਣਨਗੇ। ਮੰਨਿਆ ਜਾ ਰਿਹਾ ਹੈ ਕਿ ਇਸ ਬਿਆਨ ਕਾਰਨ ਬਾਲ ਮੁਕੰਦ ਸ਼ਰਮਾ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।

ਉਦੈਭਾਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ “ਤੁਸੀਂ ਪਿਛਲੇ ਕੁਝ ਦਿਨਾਂ ਤੋਂ ਆਪਣੇ ਆਪ ਨੂੰ ਕਾਂਗਰਸ ਪਾਰਟੀ ਦਾ ਬੁਲਾਰਾ ਦੱਸ ਕੇ ਪ੍ਰਿੰਟ/ਇਲੈਕਟ੍ਰੋਨਿਕ ਮੀਡੀਆ ਵਿੱਚ ਬਹਿਸਾਂ ਆਦਿ ਵਿੱਚ ਹਿੱਸਾ ਲੈ ਰਹੇ ਹੋ ਅਤੇ ਕਾਂਗਰਸ ਪਾਰਟੀ ਦੇ ਸਿਧਾਂਤਾਂ ਦੇ ਉਲਟ ਜਾ ਕੇ ਬੇਤੁਕੇ ਬਿਆਨ ਦੇ ਰਹੇ ਹੋ। ਤੁਹਾਡੇ ਵੱਲੋਂ ਦਿੱਤੇ ਬੇਤੁਕੇ ਬਿਆਨਾਂ ਨੇ ਨਾ ਸਿਰਫ਼ ਪਾਰਟੀ ਦੇ ਅਕਸ ਨੂੰ ਢਾਹ ਲਾਈ ਹੈ, ਸਗੋਂ ਤੁਹਾਡੀ ਇਹ ਹਰਕਤ ਪਾਰਟੀ ਸੰਵਿਧਾਨ ਦੀ ਘੋਰ ਉਲੰਘਣਾ ਦੀ ਸ਼੍ਰੇਣੀ ਵਿੱਚ ਆਉਂਦੀ ਹੈ। ਤੁਹਾਡੇ ਪਾਰਟੀ ਵਿਰੋਧੀ ਵਿਹਾਰ ਕਾਰਨ ਤੁਹਾਨੂੰ 6 ਸਾਲਾਂ ਲਈ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਜਾਂਦਾ ਹੈ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























